Jalandhar News: ਜਲੰਧਰ ਦੇ ਬਿਆਸ ਰਾਜਪਾਲ ਗੁਲਾਬ ਚੰਦ ਕਟਾਰੀਆ ਪਹੁੰਚਣਗੇ। ਇਸ ਦੌਰਾਨ ਨਸ਼ਿਆਂ ਦੇ ਖਿਲਾਫ਼ ਜਾਗਰੂਕਤਾ ਰੈਲੀ ਕੱਢੀ
Trending Photos
Jalandhar News/ਚੰਦਰ ਮੜੀਆ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਕੁਝ ਹੀ ਸਮੇਂ ਦੇ ਵਿੱਚ ਜਲੰਧਰ ਦੇ ਬਿਆਸ ਪਿੰਡ ਵਿਖੇ ਮੈਰਾਥਨ ਦੌੜਾਕ ਫੌਜਾ ਸਿੰਘ ਦੇ ਘਰ ਪਹੁੰਚ ਰਹੇ ਹਨ। ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਪਹੁੰਚਣ ਦਾ ਮੁੱਖ ਮੰਤਵ ਨਸ਼ਿਆਂ ਦੇ ਖਿਲਾਫ਼ ਜਾਗਰੂਕਤਾ ਰੈਲੀ ਕੱਢਣਾ ਹੈ। ਇਸ ਦੌਰਾਨ ਉਹਨਾਂ ਵੱਲੋਂ ਮੈਰਾਥਨ ਦੌੜਾਕ ਫੌਜਾ ਸਿੰਘ ਦੇ ਨਾਲ ਮੁਲਾਕਾਤ ਕੀਤੀ ਜਾਵੇਗੀ ਜਿਸ ਤੋਂ ਬਾਅਦ ਉਹਨਾਂ ਦੇ ਵੱਲੋਂ ਇੱਕ ਪੈਦਲ ਯਾਤਰਾ ਕੱਢੀ ਜਾਵੇਗੀ ਜੋ ਨਸ਼ਿਆਂ ਦੇ ਖਿਲਾਫ਼ ਹੋਵੇਗੀ।
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚਾਰ ਦਿਨ ਪਹਿਲਾਂ ਅੰਮ੍ਰਿਤਸਰ ਵਿੱਚ ਨਸ਼ਾ ਮੁਕਤ-ਰੰਗਲਾ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਔਰਤਾਂ ਹਰ ਘਰ ਦੀ ਰੀੜ੍ਹ ਦੀ ਹੱਡੀ ਹੁੰਦੀਆਂ ਹਨ ਅਤੇ ਨਸ਼ਾ ਛੁਡਾਊ ਮੁਹਿੰਮ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਔਰਤਾਂ ਨੇ ਨਸ਼ੇ ਦੀ ਸਮੱਸਿਆ ਨੂੰ 80% ਘਟਾ ਦਿੱਤਾ ਹੈ। ਰੈੱਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਆਯੋਜਿਤ 'ਨਸ਼ਿਆਂ ਦੇ ਖਿਲਾਫ ਜਨ ਪਦਯਾਤਰਾ' ਮੁਹਿੰਮ ਦੀ ਇੱਕ ਪ੍ਰਮੁੱਖ ਵਿਸ਼ੇਸ਼ਤਾ ਹੈ।
ਇਹ ਵੀ ਪੜ੍ਹੋ: Farmer Protest Update: ਦਿੱਲੀ ਕੂਚ ਨੂੰ ਲੈ ਕੇ ਫੈਸਲਾ ਅੱਜ! ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ
ਮਹਾਨ ਦੌੜਾਕ ਸਰਦਾਰ ਫੌਜਾ ਸਿੰਘ ਦੇ ਗ੍ਰਹਿ ਪਿੰਡ ਬਿਆਸ ਤੋਂ 10 ਦਸੰਬਰ ਨੂੰ ਪੈਦਲ ਯਾਤਰਾ ਸ਼ੁਰੂ ਕੀਤੀ ਗਈ ਹੈ। ਇਹ ਸ਼ਾਮ ਤੱਕ ਜਲੰਧਰ ਜ਼ਿਲ੍ਹੇ ਦੇ ਪਿੰਡ ਬਾਠ ਵਿਖੇ ਸਮਾਪਤ ਹੋਵੇਗੀ। 11 ਦਸੰਬਰ ਨੂੰ ਭਾਗੀਦਾਰ ਬਾਠ ਤੋਂ ਕਰਤਾਰਪੁਰ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਤੱਕ ਮਾਰਚ ਕਰਨਗੇ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਏਕਤਾ ਦਾ ਸੰਦੇਸ਼ ਫੈਲਾਉਣਗੇ। ਫੌਜਾ ਸਿੰਘ ਨੇ ਕਿਹਾ- ਨਸ਼ਿਆਂ ਨੂੰ ਜੜ੍ਹੋਂ ਪੁੱਟਣ ਦੀ ਲੋੜ ਹੈ। ਨਸ਼ਾ ਛੁਡਾਇਆ ਜਾ ਸਕਦਾ ਹੈ ਸਿਰਫ ਇੱਕ ਦਿਨ ਵਿੱਚ।