Jalandhar bypoll 2023: ਜਲੰਧਰ ਦੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਜਾਣੋ ਕੌਣ-ਕੌਣ ਸ਼ਾਮਲ
Advertisement
Article Detail0/zeephh/zeephh1660217

Jalandhar bypoll 2023: ਜਲੰਧਰ ਦੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਜਾਣੋ ਕੌਣ-ਕੌਣ ਸ਼ਾਮਲ

ਜਲੰਧਰ ਦੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਪੰਜਾਬ 'ਚ ਸਿਆਸਤ ਪੱਖੀ ਹੋਈ ਹੈ। ਇਸ ਦੌਰਾਨ ਸਾਰੀਆਂ ਪਾਰਟੀਆਂ ਵੱਲੋਂ ਆਪਣੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਅਜਿਹੇ 'ਚ ਜਲੰਧਰ ਦੀ ਆਗਾਮੀ ਲੋਕ ਸਭਾ ਜ਼ਿਮਨੀ ਚੋਣ 2023 ਲਈ ਕਾਂਗਰਸ ਪਾਰਟੀ ਵੱਲੋਂ ਸਟਾਰ ਪ੍

Jalandhar bypoll 2023: ਜਲੰਧਰ ਦੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਜਾਣੋ ਕੌਣ-ਕੌਣ ਸ਼ਾਮਲ

Jalandhar Lok Sabha bypoll election 2023, Congress party releases list of star campaigners: ਜਲੰਧਰ ਦੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਪੰਜਾਬ 'ਚ ਸਿਆਸਤ ਪੱਖੀ ਹੋਈ ਹੈ। ਇਸ ਦੌਰਾਨ ਸਾਰੀਆਂ ਪਾਰਟੀਆਂ ਵੱਲੋਂ ਆਪਣੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਅਜਿਹੇ 'ਚ ਜਲੰਧਰ ਦੀ ਆਗਾਮੀ ਲੋਕ ਸਭਾ ਜ਼ਿਮਨੀ ਚੋਣ 2023 ਲਈ ਕਾਂਗਰਸ ਪਾਰਟੀ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ।

ਦੱਸਣਯੋਗ ਹੈ ਕਿ ਇਸ ਸੂਚੀ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਸਚਿਨ ਪਾਇਲਟ, ਮਨੀਸ਼ ਤਿਵਾੜੀ ਸਣੇ ਕਾਂਗਰਸ ਪਾਰਟੀ ਦੇ ਹੋਰ ਵੱਡੇ ਦਿੱਗਜ ਵੀ ਸ਼ਾਮਲ ਹਨ।

ਹਾਲ ਹੀ ਵਿੱਚ ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਵੱਲੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ 2023 ਲਈ ਪੰਜਾਬ ਦੀ ਸਮੁੱਚੀ ਪਾਰਟੀ ਲੀਡਰਸ਼ਿਪ ਦੇ ਨਾਲ ਵੀਰਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ।

fallback

ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ, ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸੀਨੀਅਰ ਲੀਡਰ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ।  

ਦੱਸ ਦਈਏ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ ਜਲੰਧਰ ਵਿੱਚ ਜ਼ਿਮਨੀ ਚੋਣ ਕਰਵਾਉਣ ਲਈ ਵਿਸਤ੍ਰਿਤ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਜਲੰਧਰ ਦੀਆਂ ਜਿਮਨੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 20 ਅਪ੍ਰੈਲ, 2023 ਹੈ।

ਇਹ ਵੀ ਪੜ੍ਹੋ: Golden Temple Viral Video: ਦਰਬਾਰ ਸਾਹਿਬ ਦੇ ਮੁੱਖ ਗੇਟ 'ਤੇ ਵਾਇਰਲ ਹੋਈ ਵੀਡਿਓ ਤੋਂ ਬਾਅਦ ਕੁੜੀ ਨੇ ਮੰਗੀ ਮੁਆਫ਼ੀ, ਕਹੀ ਇਹ ਗੱਲ

ਜ਼ਿਕਰਯੋਗ ਹੈ ਕਿ 21 ਅਪ੍ਰੈਲ 2023 ਨੂੰ ਨਾਮਜ਼ਦਗੀਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਬਾਅਦ ਵਿੱਚ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 24 ਅਪ੍ਰੈਲ, 2023 ਹੈ। ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ 10 ਮਈ 2023 ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਮਈ, 2023 ਨੂੰ ਕੀਤੀ ਜਾਵੇਗੀ। 

ਸੀ.ਈ.ਓ. ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਦੇ ਮੁਤਾਬਕ ਚੋਣ ਪ੍ਰਕਿਿਰਆ 15 ਮਈ, 2023 ਨੂੰ ਮੁਕੰਮਲ ਹੋਵੇਗੀ।

ਇਹ ਵੀ ਪੜ੍ਹੋ: Punjab Kidney Scandal: ਕਿਡਨੀ ਮਾਮਲੇ 'ਚ ਹੋਇਆ ਵੱਡਾ ਖੁਲਾਸਾ! ਛੇ ਨਵੇਂ ਜਾਅਲੀ ਕੇਸ ਆਏ ਸਾਹਮਣੇ

(For more news apart from Jalandhar Lok Sabha bypoll election 2023, Congress party releases list of star campaigners, stay tuned to Zee PHH)

Trending news