Jalandhar Accident News: ਇਹ ਹਾਦਸਾ ਜਲੰਧਰ-ਲੁਧਿਆਣਾ ਹਾਈਵੇ 'ਤੇ ਗੁਰਾਇਆ ਨੇੜੇ ਵਾਪਰਿਆ। ਬਾਈਕ ਸਵਾਰ ਨੌਜਵਾਨ ਫਿਲੌਰ ਤੋਂ ਗੁਰਾਇਆ ਵੱਲ ਜਾ ਰਿਹਾ ਸੀ। ਇਸ ਦੌਰਾਨ ਟਰੈਕਟਰ ਟਰਾਲੀ ਨੇ ਨੌਜਵਾਨ ਨੂੰ ਟੱਕਰ ਮਾਰ ਦਿੱਤੀ।
Trending Photos
Jalandhar Accident News: ਜਲੰਧਰ ਦੇ ਗੁਰਾਇਆ ਨੇੜੇ ਟਰੈਕਟਰ-ਟਰਾਲੀ ਦੀ ਲਪੇਟ 'ਚ ਆਉਣ ਨਾਲ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਦੀ ਪਛਾਣ ਗੁਰਮੇਲ ਚੰਦ ਪੁੱਤਰ ਕਸ਼ਮੀਰੀ ਲਾਲ ਵਾਸੀ ਪਿੰਡ ਰੁੜਕਾ ਕਲਾਂ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਲੌਰ ਭੇਜ ਦਿੱਤਾ ਹੈ।ਇਸ ਦੇ ਨਾਲ ਹੀ ਗੁਰਾਇਆ ਪੁਲਿਸ ਨੇ ਇਰਾਦਾ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਹਾਦਸਾ ਜਲੰਧਰ-ਲੁਧਿਆਣਾ ਹਾਈਵੇ 'ਤੇ ਗੁਰਾਇਆ ਨੇੜੇ ਵਾਪਰਿਆ। ਬਾਈਕ ਸਵਾਰ ਨੌਜਵਾਨ ਫਿਲੌਰ ਤੋਂ ਗੁਰਾਇਆ ਵੱਲ ਜਾ ਰਿਹਾ ਸੀ। ਇਸ ਦੌਰਾਨ ਟਰੈਕਟਰ ਟਰਾਲੀ ਨੇ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਘਟਨਾ ਤੋਂ ਬਾਅਦ ਦੋਸ਼ੀ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਰਾਹਗੀਰਾਂ ਨੇ ਮਾਮਲੇ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ। ਇਸ ਘਟਨਾ ਦੀ ਜਾਂਚ ਲਈ ਦੇਰ ਰਾਤ ਮੌਕੇ 'ਤੇ ਪਹੁੰਚੇ ਸਬ ਇੰਸਪੈਕਟਰ ਜਗਦੀਸ਼ ਨੇ ਨੌਜਵਾਨ ਦੇ ਪਰਿਵਾਰ ਵਾਲਿਆਂ ਨੂੰ ਘਟਨਾ ਦੀ ਸੂਚਨਾ ਦਿੱਤੀ।
ਇਹ ਵੀ ਪੜ੍ਹੋ: Mansa Roof Collapse: ਮੈਰਿਜ ਪੈਲੇਸ ਦੀ ਛੱਤ ਡਿੱਗ ਕੇ ਹੋਈ ਢਹਿ ਢੇਰੀ, ਫਿਲਹਾਲ ਬਚਾਅ ਕਾਰਜ ਜਾਰੀ
ਸਬ-ਇੰਸਪੈਕਟਰ ਜਗਦੀਸ਼ ਮੌਕੇ 'ਤੇ ਪਹੁੰਚੇ ਤਾਂ ਲੋਕਾਂ ਨੇ ਜ਼ਖਮੀ ਨੌਜਵਾਨ ਨੂੰ ਹਸਪਤਾਲ ਭੇਜਣ ਲਈ ਕਿਹਾ। ਲੋਕਾਂ ਨੇ ਦੋਸ਼ ਲਾਇਆ ਕਿ ਕਸ਼ਮੀਰੀ ਲਾਲ ਜ਼ਿੰਦਾ ਸੀ ਪਰ ਪੁਲਿਸ ਨੂੰ ਉਸ ਨੂੰ ਹਸਪਤਾਲ ਲਿਜਾਉਣ ਵਿੱਚ ਦੇਰੀ ਹੋ ਗਈ ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਦੌਰਾਨ ਐਸਆਈ ਜਗਦੀਸ਼ ਰਾਜ ਨੇ ਕਿਹਾ ਕਿ ਉਨ੍ਹਾਂ ਉੱਤੇ ਲੱਗੇ ਸਾਰੇ ਦੋਸ਼ ਝੂਠੇ ਹਨ।
ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ 'ਚ ਸੜਕ ਦੇ ਵਿਚਕਾਰ ਹੀ ਪਲਟਿਆ ਟੈਂਕਰ, ਪੁਲਿਸ ਦੇ ਸਾਹਮਣੇ ਡੀਜ਼ਲ ਲੁੱਟਣ ਦੀ ਘਟਨਾ