Jalandhar Nagar Nigam Election: ਜਲੰਧਰ 'ਚ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈਆਂ ਹਨ। 'ਆਪ'-ਕਾਂਗਰਸ ਤੇ ਭਾਜਪਾ ਵਿਚਾਲੇ ਮੁੱਖ ਮੁਕਾਬਲਾ ਸਖਤ ਹੈ।
Trending Photos
Jalandhar Nagar Nigam Election: ਜਲੰਧਰ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੀਆਂ ਤਿਆਰੀਆਂ ਕਰ ਲਈਆਂ ਹਨ। ਅੱਜ ਵੋਟਿੰਗ ਦੌਰਾਨ 729658 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਕੇ ਆਪਣੇ ਇਲਾਕੇ ਦਾ ਆਗੂ ਚੁਣਨਗੇ। ਜਲੰਧਰ ਵਿੱਚ ਇਸ ਸਮੇਂ ਤਿਕੋਣਾ ਮੁਕਾਬਲਾ ਚੱਲ ਰਿਹਾ ਹੈ। ਇਹ ਮੁਕਾਬਲਾ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਵਿਚਕਾਰ ਹੋਵੇਗਾ। ਇਸ ਤੋਂ ਇਲਾਵਾ ਕੁਝ ਵਾਰਡਾਂ ਵਿੱਚ ਆਜ਼ਾਦ ਉਮੀਦਵਾਰਾਂ ਦੇ ਜਿੱਤਣ ਦੀ ਵੀ ਸੰਭਾਵਨਾ ਹੈ।
ਜਲੰਧਰ ਨਗਰ ਨਿਗਮ ਚੋਣਾਂ (Jalandhar Nagar Nigam Election) ਵਿੱਚ ਕੁੱਲ 683367 ਲੱਖ ਵੋਟਰ ਵੋਟ ਪਾਉਣਗੇ ਜਿਸ ਵਿੱਚ ਕੁੱਲ 354159 ਪੁਰਸ਼ ਅਤੇ 329188 ਔਰਤਾਂ ਸ਼ਾਮਲ ਹਨ। ਇਹ ਵੋਟਿੰਗ 85 ਵਾਰਡਾਂ ਵਿੱਚ ਹੋਵੇਗੀ। ਜਦੋਂ ਕਿ ਨਗਰ ਕੌਂਸਲ ਭੋਗਪੁਰ, ਗੁਰਾਇਆ ਅਤੇ ਫਿਲੌਰ ਲਈ 24504 ਅਤੇ ਨਗਰ ਪੰਚਾਇਤ ਬਿਲਗਾ, ਸ਼ਾਹਕੋਟ ਅਤੇ ਮਹਿਤਪੁਰ ਲਈ 21787 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ।
ਇਹ ਵੀ ਪੜ੍ਹੋ: Punjab Nagar Nigam Chunav: ਪੰਜਾਬ ਵਿੱਚ ਨਗਰ ਨਿਗਮ ਚੋਣਾਂ ਅੱਜ, 278 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਅੱਜ
ਸ਼ਨੀਵਾਰ ਨੂੰ (Jalandhar Nagar Nigam Election) ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ ਅਤੇ ਵੋਟਿੰਗ ਤੋਂ ਬਾਅਦ ਪੋਲਿੰਗ ਸਟੇਸ਼ਨਾਂ 'ਤੇ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਜਲੰਧਰ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਵੋਟਾਂ ਲਈ ਜ਼ਿਲ੍ਹੇ ਵਿੱਚ ਕੁੱਲ 729 ਪੋਲਿੰਗ ਬੂਥ ਬਣਾਏ ਗਏ ਹਨ। ਜਿਸ ਵਿੱਚ ਨਗਰ ਨਿਗਮ ਜਲੰਧਰ ਦੇ 85 ਵਾਰਡਾਂ ਲਈ 677 ਪੋਲਿੰਗ ਬੂਥ ਹੋਣਗੇ।
ਨਗਰ ਕੌਂਸਲ ਭੋਗਪੁਰ, ਗੁਰਾਇਆ ਅਤੇ ਫਿਲੌਰ ਦੇ ਇੱਕ-ਇੱਕ ਵਾਰਡ ਲਈ ਕੁੱਲ 27 ਪੋਲਿੰਗ ਬੂਥ ਅਤੇ ਨਗਰ ਪੰਚਾਇਤ ਬਿਲਗਾ, ਨਗਰ ਪੰਚਾਇਤ ਸ਼ਾਹਕੋਟ ਅਤੇ ਨਗਰ ਪੰਚਾਇਤ ਮਹਿਤਪੁਰ ਦੇ ਇੱਕ-ਇੱਕ ਵਾਰਡ ਲਈ ਕੁੱਲ 25 ਪੋਲਿੰਗ ਬੂਥ ਸ਼ਾਮਲ ਹਨ।
ਇਹ ਵੀ ਪੜ੍ਹੋ: Ludhiana Nagar Nigam Election: ਲੁਧਿਆਣਾ 'ਚ ਨਿਗਮ ਚੋਣਾਂ ਲਈ ਵੋਟਿੰਗ, 95 ਵਾਰਡਾਂ ਦੇ 165749 ਵੋਟਰ ਪਾਉਣਗੇ ਵੋਟ
ਜਿਨ੍ਹਾਂ ਇਲਾਕਿਆਂ ਵਿੱਚ ਵੋਟਾਂ ਪੈ ਰਹੀਆਂ ਹਨ, ਉੱਥੇ ਸਰਕਾਰੀ ਛੁੱਟੀ ਹੈ। ਸ਼ਰਾਬ ਦੇ ਠੇਕੇ ਬੰਦ ਕਰ ਦਿੱਤੇ ਗਏ ਹਨ। ਹੋਟਲਾਂ, ਰੈਸਟੋਰੈਂਟਾਂ ਅਤੇ ਕਲੱਬਾਂ ਆਦਿ ਵਿੱਚ ਸ਼ਰਾਬ ਨਹੀਂ ਦਿੱਤੀ ਜਾਵੇਗੀ। ਇਨ੍ਹਾਂ ਇਲਾਕਿਆਂ 'ਚ 22 ਦਸੰਬਰ ਤੱਕ ਹਥਿਆਰ ਲੈ ਕੇ ਜਾਣ 'ਤੇ ਪਾਬੰਦੀ ਹੈ।