Asian games 2023: ਜਲੰਧਰ ਦੇ ਖਿਡਾਰੀ ਮਨਦੀਪ ਸਿੰਘ ਦੀ ਮਾਤਾ ਤੇ ਸਾਬਕਾ ਹਾਕੀ ਕੋਚ ਨੇ ਸੋਨ ਤਗਮਾ ਜਿੱਤਣ 'ਤੇ ਦਿੱਤੀ ਵਧਾਈ
Advertisement
Article Detail0/zeephh/zeephh1903998

Asian games 2023: ਜਲੰਧਰ ਦੇ ਖਿਡਾਰੀ ਮਨਦੀਪ ਸਿੰਘ ਦੀ ਮਾਤਾ ਤੇ ਸਾਬਕਾ ਹਾਕੀ ਕੋਚ ਨੇ ਸੋਨ ਤਗਮਾ ਜਿੱਤਣ 'ਤੇ ਦਿੱਤੀ ਵਧਾਈ

Asian Games 2023: ਇਸ ਦੌਰਾਨ ਹਾਕੀ ਖਿਡਾਰੀ ਮਨਦੀਪ ਦੀ ਮਾਤਾ ਨੇ ਕਿਹਾ ਕਿ ਜਿਸ ਤਰ੍ਹਾਂ ਟੀਮ ਨੇ ਏਸ਼ੀਅਨ ਖੇਡਾਂ 'ਚ ਸੋਨ ਤਮਗਾ ਜਿੱਤਿਆ ਹੈ, ਉਸੇ ਤਰ੍ਹਾਂ ਉਹ ਵੀ ਚਾਹੁੰਦੀ ਹੈ ਕਿ ਟੀਮ ਓਲੰਪਿਕ ਖੇਡਾਂ 'ਚ ਵੀ ਸੋਨ ਤਮਗਾ ਜਿੱਤੇ।  

 

Asian games 2023: ਜਲੰਧਰ ਦੇ ਖਿਡਾਰੀ ਮਨਦੀਪ ਸਿੰਘ ਦੀ ਮਾਤਾ ਤੇ ਸਾਬਕਾ ਹਾਕੀ ਕੋਚ ਨੇ ਸੋਨ ਤਗਮਾ ਜਿੱਤਣ 'ਤੇ ਦਿੱਤੀ ਵਧਾਈ

Asian games 2023: ਭਾਰਤੀ ਹਾਕੀ ਟੀਮ ਨੇ ਏਸ਼ੀਆਈ ਖੇਡਾਂ 2023 ਵਿੱਚ ਸੋਨ ਤਮਗਾ ਜਿੱਤਿਆ ਹੈ। ਟੀਮ ਇੰਡੀਆ ਨੇ ਫਾਈਨਲ 'ਚ ਪਿਛਲੀ ਵਾਰ ਦੀ ਏਸ਼ੀਆਈ ਚੈਂਪੀਅਨ ਜਾਪਾਨ ਨੂੰ 5-1 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ। ਹਾਕੀ ਟੀਮ ਦੇ ਗੋਲਡ ਮੈਡਲ ਜਿੱਤਣ ਤੋਂ ਬਾਅਦ ਜਲੰਧਰ ਦੇ ਖਿਡਾਰੀ ਮਨਦੀਪ ਸਿੰਘ ਦੀ ਮਾਂ ਦਾ ਬਿਆਨ ਆਇਆ ਹੈ। ਉਨ੍ਹਾਂ ਮਨਦੀਪ ਦੇ ਸ਼ੁਰੂਆਤੀ ਹਾਲਾਤਾਂ ਦਾ ਜ਼ਿਕਰ ਕਰਦੇ ਹੋਏ ਟੀਮ ਇੰਡੀਆ ਨੂੰ ਸੋਨ ਤਮਗਾ ਜਿੱਤਣ 'ਤੇ ਦਿਲੋਂ ਵਧਾਈ ਦਿੱਤੀ। 

ਇਸ ਦੌਰਾਨ ਹਾਕੀ ਖਿਡਾਰੀ ਮਨਦੀਪ ਦੀ ਮਾਤਾ ਨੇ ਕਿਹਾ ਕਿ ਜਿਸ ਤਰ੍ਹਾਂ ਟੀਮ ਨੇ ਏਸ਼ੀਅਨ ਖੇਡਾਂ 'ਚ ਸੋਨ ਤਮਗਾ ਜਿੱਤਿਆ ਹੈ, ਉਸੇ ਤਰ੍ਹਾਂ ਉਹ ਵੀ ਚਾਹੁੰਦੀ ਹੈ ਕਿ ਟੀਮ ਓਲੰਪਿਕ ਖੇਡਾਂ 'ਚ ਵੀ ਸੋਨ ਤਮਗਾ ਜਿੱਤੇ।  ਦੂਜੇ ਪਾਸੇ ਕਾਂਗਰਸੀ ਵਿਧਾਇਕ ਅਤੇ ਹਾਕੀ ਟੀਮ ਦੇ ਸਾਬਕਾ ਕੋਚ ਪਰਗਟ ਸਿੰਘ ਨੇ ਵੀ ਟੀਮ ਨੂੰ ਸੋਨ ਤਗਮਾ ਜਿੱਤਣ 'ਤੇ ਤਹਿ ਦਿਲੋਂ ਵਧਾਈ ਦਿੱਤੀ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਅਤੇ ਉੜੀਸਾ ਸਰਕਾਰ ਦਾ ਧੰਨਵਾਦ ਵੀ ਕੀਤਾ।

ਇਹ ਵੀ ਪੜ੍ਹੋ: Sanjay Singh Arrest News: ED ਵੱਲੋਂ ਗ੍ਰਿਫ਼ਤਾਰ ਕੀਤੇ ਸੰਜੇ ਸਿੰਘ ਦੇ ਹੱਕ 'ਚ ਅੱਜ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਭਾਰਤ ਅਤੇ ਜਾਪਾਨ ਪੂਲ ਗੇੜ ਵਿੱਚ ਭਿੜੇ ਸਨ, ਜਿਸ ਵਿੱਚ ਭਾਰਤ ਨੇ 4-2 ਨਾਲ ਜਿੱਤ ਦਰਜ ਕੀਤੀ ਸੀ। ਫਾਈਨਲ ਮੈਚ ਵਿੱਚ ਭਾਰਤ ਵੱਲੋਂ ਬਹੁਤ ਵਧੀਆ ਖੇਡ ਦੇਖਣ ਨੂੰ ਮਿਲੀ। ਭਾਰਤ ਦੇ ਸਾਹਮਣੇ ਵਿਰੋਧੀ ਜਾਪਾਨ ਸਿਰਫ਼ ਇੱਕ ਗੋਲ ਕਰਨ ਵਿੱਚ ਕਾਮਯਾਬ ਰਿਹਾ।

ਇਸ ਸੋਨੇ ਦੇ ਨਾਲ ਹੀ ਭਾਰਤੀ ਹਾਕੀ ਟੀਮ ਨੇ 2024 ਵਿੱਚ ਪੈਰਿਸ ਵਿੱਚ ਹੋਣ ਵਾਲੀਆਂ ਓਲੰਪਿਕ ਖੇਡਾਂ ਲਈ ਵੀ ਕੁਆਲੀਫਾਈ ਕਰ ਲਿਆ ਹੈ। ਮੈਚ ਦੀ ਗੱਲ ਕਰੀਏ ਤਾਂ ਪਹਿਲੇ ਕੁਆਰਟਰ ਵਿੱਚ ਦੋਵੇਂ ਟੀਮਾਂ ਗੋਲ ਨਹੀਂ ਕਰ ਸਕੀਆਂ। ਫਿਰ ਦੂਜੇ ਕੁਆਰਟਰ ਵਿੱਚ ਭਾਰਤ ਵੱਲੋਂ ਮੈਚ ਦਾ ਪਹਿਲਾ ਗੋਲ ਮੈਚ ਦੇ 25ਵੇਂ ਮਿੰਟ ਵਿੱਚ ਕੀਤਾ ਗਿਆ। ਮਨਦੀਪ ਸਿੰਘ ਨੇ ਇਹ ਗੋਲ ਕਰਕੇ ਭਾਰਤ ਨੂੰ 1-0 ਦੀ ਬੜ੍ਹਤ ਦਿਵਾਈ। ਇਸ ਤਰ੍ਹਾਂ ਭਾਰਤੀ ਟੀਮ ਨੇ ਮੈਚ ਦੇ ਅੱਧੇ ਸਮੇਂ ਤੱਕ ਬੜ੍ਹਤ ਬਣਾ ਲਈ।

ਫਿਰ ਤੀਜੇ ਕੁਆਰਟਰ ਵਿੱਚ ਮੈਚ ਦੇ 32ਵੇਂ ਮਿੰਟ ਵਿੱਚ ਭਾਰਤੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਦੂਜਾ ਗੋਲ ਕਰਕੇ ਭਾਰਤ ਨੂੰ 2-0 ਦੀ ਬੜ੍ਹਤ ਦਿਵਾਈ। ਤੀਜੇ ਕੁਆਰਟਰ ਦੀ ਸਮਾਪਤੀ ਤੋਂ ਪਹਿਲਾਂ ਅਮਿਤ ਰੋਹੀਦਾਸ ਨੇ ਭਾਰਤ ਲਈ ਤੀਜਾ ਗੋਲ ਕੀਤਾ। ਇਸ ਤਰ੍ਹਾਂ ਭਾਰਤ ਨੇ ਤੀਜੇ ਕੁਆਰਟਰ ਤੱਕ 3-0 ਨਾਲ ਅੱਗੇ ਹੋ ਕੇ ਆਪਣੀ ਜਿੱਤ ਲਗਭਗ ਪੱਕੀ ਕਰ ਲਈ ਸੀ। ਚੌਥਾ ਕੁਆਰਟਰ ਸ਼ੁਰੂ ਹੋਣ ਦੇ ਸਿਰਫ਼ ਤਿੰਨ ਮਿੰਟ ਬਾਅਦ ਯਾਨੀ 48ਵੇਂ ਮਿੰਟ 'ਤੇ ਅਭਿਸ਼ੇਕ ਨੇ ਭਾਰਤ ਲਈ ਚੌਥਾ ਗੋਲ ਕੀਤਾ। ਇਸ ਗੋਲ ਨਾਲ ਭਾਰਤ ਨੇ 4-0 ਦੀ ਬੜ੍ਹਤ ਬਣਾ ਲਈ।

ਇਸ ਤੋਂ ਠੀਕ ਤਿੰਨ ਮਿੰਟ ਬਾਅਦ ਯਾਨੀ 51ਵੇਂ ਮਿੰਟ 'ਤੇ ਜਾਪਾਨ ਨੇ ਆਪਣਾ ਖਾਤਾ ਖੋਲ੍ਹਿਆ ਅਤੇ ਟੀਮ ਦਾ ਪਹਿਲਾ ਗੋਲ ਹੋ ਗਿਆ। ਫਿਰ ਮੈਚ ਖਤਮ ਹੋਣ ਤੋਂ 1 ਮਿੰਟ ਪਹਿਲਾਂ ਭਾਰਤ ਵੱਲੋਂ ਪੰਜਵਾਂ ਗੋਲ ਕੀਤਾ ਗਿਆ। 59ਵੇਂ ਮਿੰਟ 'ਤੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਟੀਮ ਲਈ ਪੰਜਵਾਂ ਗੋਲ ਕਰਕੇ ਭਾਰਤ ਨੂੰ ਜਾਪਾਨ ਖਿਲਾਫ 5-1 ਨਾਲ ਜਿੱਤ ਦਿਵਾਈ।

ਇਹ ਵੀ ਪੜ੍ਹੋ:  Punjab Accident News: ਲਿਫਟ ਲੈਣੀ ਪਈ ਮਹਿੰਗੀ, ਵਾਪਰਿਆ ਵੱਡਾ ਹਾਦਸਾ; ਇੱਕ ਦੀ ਮੌਤ, ਚਾਰ ਜ਼ਖਮੀ

(ਸੁਨੀਲ ਮਹੇਂਦਰੂ ਦੀ ਰਿਪੋਰਟ)

Trending news