ਜਾਅਲੀ ਪਾਸਪੋਰਟ ਬਣਾਉਣ ਦੇ ਮਾਮਲੇ 'ਚ ਰਿਮਾਂਡ ਖਤਮ ਹੋਣ ਤੋਂ ਬਾਅਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮੁਹਾਲੀ ਅਦਾਲਤ 'ਚ ਪੇਸ਼ ਕੀਤਾ ਗਿਆ। ਜਿਥੇ ਜਲੰਧਰ ਪੁਲਿਸ ਵੱਲੋਂ ਜੱਗੂ ਭਗਵਾਨਪੁਰੀਆ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਗਿਆ।
Trending Photos
ਚੰਡੀਗੜ੍ਹ- ਜਾਅਲੀ ਪਾਸਪੋਰਟ ਬਣਾਉਣ ਦੇ ਮਾਮਲੇ 'ਚ ਰਿਮਾਂਡ ਖਤਮ ਹੋਣ ਤੋਂ ਬਾਅਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮੁਹਾਲੀ ਅਦਾਲਤ 'ਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਜਲੰਧਰ ਪੁਲਿਸ ਵੱਲੋਂ ਅਦਾਲਤ ਰਾਹੀ ਜੱਗੂ ਭਗਵਾਨਪੁਰੀਆ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਗਿਆ। ਗੈਂਗਸਟਰ ਜੱਗੂ ਨੂੰ 2004 'ਚ ਭੋਗਪੁਰ 'ਚ ਦਰਜ ਹੋਏ ਅਸਲਾ ਐਕਟ ਦੇ ਮਾਮਲੇ 'ਚ ਜਲੰਧਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਜਿਸ ਨੂੰ ਅੱਜ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮੁਹਾਲੀ ਅਦਾਲਤ 'ਚ ਪੇਸ਼ ਕਰਨ ਤੋਂ ਪਹਿਲਾਂ ਅਦਾਲਤ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਸੀ।
ਦੱਸਦੇਈਏ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸ ਦੇ ਨਾਲ ਹੀ ਫਰਜ਼ੀ ਪਾਸਪੋਰਟ ਬਣਾਉਣ ਵਿੱਚ ਵੀ ਲਾਰੈਂਸ ਤੇ ਜੱਗੂ ਭਗਵਾਨਪੁਰੀਆ ਦਾ ਨਾਮ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਵੱਲੋਂ ਪਾਸਪੋਰਟ ਐਕਟ ਦੀ ਧਾਰਾ 466, 467, 120ਬੀ ਅਤੇ ਧਾਰਾ 12 ਤਹਿਤ ਦੋਨਾਂ ਗੈਂਗਸਟਰਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।
WATCH LIVE TV