Punjab news: ਦੱਸ ਦਈਏ ਕਿ ਇਸ ਅੱਤਵਾਦੀ ਹਮਲੇ ਵਿੱਚ ਪੰਜਾਬ ਦੇ ਚਾਰ ਜਵਾਨ ਅਤੇ ਉੜੀਸਾ ਦਾ ਇਕ ਜਵਾਨ ਸ਼ਹਾਦਤ ਦਾ ਜਾਮ ਪੀ ਗਏ ਹਨ ਜਿਹਨਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ।
Trending Photos
Poonch Terrorist Attack: ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਬੀਤੇ ਦਿਨੀਂ ਹੋਏ ਅੱਤਵਾਦੀ ਹਮਲੇ ਵਿੱਚ ਪੰਜਾਬ ਦੇ ਚਾਰ ਜਵਾਨ ਸ਼ਹੀਦ ਹੋ ਗਏ। ਸ਼ਹੀਦ ਜਵਾਨਾਂ ਵਿੱਚ ਹੌਲਦਾਰ ਮਨਦੀਪ ਸਿੰਘ, ਲਾਂਸ ਨਾਇਕ ਦੇਵਾਸ਼ੀਸ਼ ਬਸਵਾਲ, ਲਾਂਸ ਨਾਇਕ ਕੁਲਵੰਤ ਸਿੰਘ, ਸਿਪਾਹੀ ਹਰਕਿਸ਼ਨ ਸਿੰਘ ਅਤੇ ਸਿਪਾਹੀ ਸੇਵਕ ਸਿੰਘ ਦੇ ਨਾਮ ਸ਼ਾਮਲ ਹਨ। ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ।
ਸਭ ਤੋਂ ਪਹਿਲਾਂ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਲਾਂਸ ਨਾਇਕ ਕੁਲਵੰਤ ਸਿੰਘ ਦਾ ਸ਼ਨੀਵਾਰ ਸਵੇਰੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਸ਼ਹੀਦ ਦੇ ਜੱਦੀ ਪਿੰਡ ਚੜਿੱਕ ਮੋਗਾ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਇਸ ਦੌਰਾਨ ਸ਼ਹੀਦ ਜਵਾਨ ਅਮਰ ਰਹੇ ਦੇ ਨਾਅਰੇ ਗੂੰਜਦੇ ਰਹੇ ਅਤੇ ਵੱਡੀ ਗਿਣਤੀ ਵਿੱਚ ਲੋਕ ਸ਼ਰਧਾਂਜਲੀ ਦੇਣ ਲਈ ਇਕੱਠੇ ਹੋਏ।
ਇਸ ਦੇ ਨਾਲ ਹੀ ਤਲਵੰਡੀ ਸਾਬੋ ਦੇ ਪਿੰਡ ਬੱਗਾ ਦੇ ਸ਼ਹੀਦ ਸੇਵਕ ਸਿੰਘ ਜੋ ਕਿ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਸਨ, ਉਨ੍ਹਾਂ ਦੀ ਮ੍ਰਿਤਕ ਦੇਹ ਪਿੰਡ ਪਹੁੰਚ ਗਈ ਅਤੇ ਪਰਿਵਾਰਕ ਮੈਂਬਰ ਤੇ ਪਿੰਡ ਦੇ ਲੋਕ ਸ਼ਹੀਦ ਦੇ ਘਰ ਅੰਤਿਮ ਦਰਸ਼ਨਾਂ ਲਈ ਪੁੱਜ ਗਏ ਹਨ। ਪਿੰਡ ਦੇ ਨੌਜਵਾਨਾਂ ਨੇ 'ਸ਼ਹੀਦ ਅਮਰ ਰਹੇ' ਦੇ ਨਾਅਰੇ ਲਾਏ। ਪੂਰੇ ਪਿੰਡ 'ਚ ਮਾਤਮ ਦਾ ਮਾਹੌਲ ਹੈ। ਸ਼ਹੀਦ ਸੇਵਕ ਸਿੰਘ ਦਾ ਵੀ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ।
ਇਹ ਵੀ ਪੜ੍ਹੋ: Rupinder Handa Health Update: ਰੁਪਿੰਦਰ ਹਾਂਡਾ ਨੇ ਸਿਹਤ 'ਚ ਸੁਧਾਰ ਹੋਣ ਤੋਂ ਬਾਅਦ ਪਹਿਲੀ ਤਸਵੀਰ ਕੀਤੀ ਸ਼ੇਅਰ, ਲਿਖੀ ਇਹ ਕੈਪਸ਼ਨ
ਸ਼ਹੀਦ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਘਰ ਪੁੱਜ ਗਈ। ਪੂਰੇ ਪਿੰਡ ਦਾ ਰੋ ਰੋ ਕੇ ਬੁਰਾ ਹਾਲ ਹੈ। ਸ਼ਹੀਦ ਮਨਦੀਪ ਸਿੰਘ ਅਮਰ ਰਹੇ ਦੇ ਨਾਅਰੇ ਲੱਗਾਏ ਗਏ। ਇਸ ਦੌਰਾਨ ਮਾਸੂਮ ਪੁੱਤ ਤਿਰੰਗਾ ਲੈ ਕੇ ਆਪਣੇ ਪਿਤਾ ਦੇ ਅੰਤਿਮ ਦੀਦਾਰ ਲਈ ਖੜ੍ਹਾ ਸੀ। ਇਸ ਤੋਂ ਬਾਅਦ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ।
ਦੱਸ ਦੇਈਏ ਕਿ ਬਟਾਲਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਤਲਵੰਡੀ ਭਰਥ ਦਾ ਨੌਜਵਾਨ ਹਰਕ੍ਰਿਸ਼ਨ ਸਿੰਘ ਉਮਰ 25 ਸਾਲ ਬੀਤੇ ਕੱਲ੍ਹ ਪੁੰਛ ਜੰਮੂ ਹਾਈਵੇ ਤੇ ਸੈਨਾ ਦੀ ਗੱਡੀ 'ਤੇ ਹੋਏ ਅਤਵਾਦੀ ਹਮਲੇ ਦੌਰਾਨ ਸ਼ਹਾਦਤ ਦਾ ਜਾਮ ਪੀ ਗਏ। ਸ਼ਹੀਦ ਹਰਕ੍ਰਿਸ਼ਨ ਸਿੰਘ ਆਪਣੇ ਪਿੱਛੇ ਆਪਣੀ ਪਤਨੀ ਅਤੇ ਇੱਕ ਦੋ ਸਾਲਾ ਬੱਚੀ, ਛੇ ਮਹੀਨੇ ਦੇ ਬੱਚੇ ਅਤੇ ਬਜ਼ੁਰਗ ਮਾਂ ਪਿਉ ਨੂੰ ਛੱਡ ਗਿਆ। ਉਹਨਾਂ ਦਾ ਵੀ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।