ਜਸਵਿੰਦਰ ਬਰਾੜ ਨੇ ਸਿੱਧੂ ਮੂਸੇਵਾਲਾ ਦਾ ਵੀਡੀਓ ਸ਼ੇਅਰ ਕਰ ਲਿਖਿਆ - '6 ਮਹੀਨੇ ਹੋ ਗਏ ਸਿੱਧੂ ਹੁਣ ਵਾਪਸ ਆ ਜਾ'
Advertisement

ਜਸਵਿੰਦਰ ਬਰਾੜ ਨੇ ਸਿੱਧੂ ਮੂਸੇਵਾਲਾ ਦਾ ਵੀਡੀਓ ਸ਼ੇਅਰ ਕਰ ਲਿਖਿਆ - '6 ਮਹੀਨੇ ਹੋ ਗਏ ਸਿੱਧੂ ਹੁਣ ਵਾਪਸ ਆ ਜਾ'

Jaswinder Brar share Video on Sidhu Moosewala: ਪੰਜਾਬੀ ਗਾਇਕ ਜਸਵਿੰਦਰ ਬਰਾੜ ਨੇ ਸਿੱਧੂ ਮੂਸੇਵਾਲਾ ਦੀ ਬਹੁਤ ਹੀ ਪਿਆਰੀ ਵੀਡੀਓ ਸਾਂਝੀ ਕੀਤੀ ਹੈ ਜਿਸ ਨੂੰ ਫੈਨਸ ਦਾ ਬਹੁਤ ਹੀ ਪਿਆਰ ਮਿਲ ਰਿਹਾ ਹੈ। ਇਹ ਵੀਡੀਓ ਵੇਖ ਕੇ ਹਰ ਕੋਈ 'miss you Sidhu Moosewala' ਬੋਲ ਰਿਹਾ ਹੈ। 

ਜਸਵਿੰਦਰ ਬਰਾੜ ਨੇ ਸਿੱਧੂ ਮੂਸੇਵਾਲਾ ਦਾ ਵੀਡੀਓ ਸ਼ੇਅਰ ਕਰ ਲਿਖਿਆ - '6 ਮਹੀਨੇ ਹੋ ਗਏ ਸਿੱਧੂ ਹੁਣ ਵਾਪਸ ਆ ਜਾ'

Jaswinder Brar share Video Sidhu Moosewala: ਪੰਜਾਬੀ ਮਹਰੂਮ ਗਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਫੈਨਸ ਉਨ੍ਹਾਂ ਨੂੰ ਯਾਦ ਕਰਦੇ ਹੋਏ ਅਕਸਰ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ। ਹੁਣ ਸੋਸ਼ਲ ਮੀਡਿਆ 'ਤੇ ਕਈ ਪੰਜਾਬੀ ਕਲਾਕਾਰ, ਅਭਿਨੇਤਰੀਆਂ ਮੂਸੇਵਾਲਾ ਨੂੰ ਯਾਦ ਕਰਕੇ ਭਾਵੁਕ ਹੁੰਦੇ ਨਜ਼ਰ ਆਏ ਹਨ ਅਤੇ ਵੀਡੀਓ ਨੂੰ ਸ਼ੇਅਰ ਕਰ ਰਹੇ ਹਨ।  ਸਿੱਧੂ ਮੂਸੇਵਾਲਾ ਨੂੰ ਯਾਦ ਕਰਦੇ ਹੋਏ ਇਕ ਅਜਿਹਾ ਹੀ ਵੀਡੀਓ ਪੰਜਾਬੀ ਗਾਇਕਾ ਜਸਵਿੰਦਰ ਬਰਾੜ ਨੇ ਸ਼ੇਅਰ ਕੀਤਾ ਜਿਸ ਨੂੰ ਫੈਨਸ ਦਾ ਬਹੁਤ ਪਿਆਰ ਮਿਲ ਰਿਹਾ ਹੈ। ਦੱਸ ਦੇਈਏ ਕਿ ਗਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ 29 ਨਵੰਬਰ ਨੂੰ 6 ਮਹੀਨੇ ਪੂਰੇ ਹੋ ਗਏ ਹਨ ਪਰ ਹਾਲੇ ਤੱਕ ਇਨਸਾਫ਼ ਨਹੀਂ ਮਿਲਿਆ ਹੈ। ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਵੱਲੋਂ ਬਹੁਤ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। 

ਹਾਲ ਹੀ ਦੇ ਵਿੱਚ ਗਾਇਕਾ ਜਸਵਿੰਦਰ ਬਰਾੜ ਨੇ ਸਿੱਧੂ ਮੂਸੇਵਾਲਾ ਦੀ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਨੂੰ ਵੇਖ ਕੇ ਹਰ ਕੋਈ ਭਾਵੁਕ ਹੋ ਰਿਹਾ ਹੈ ਅਤੇ ਬਹੁਤ ਜਿਆਦਾ ਪਿਆਰ ਵੀ ਮਿਲ ਰਿਹਾ ਹੈ।

ਇਹ ਵੀ ਪੜ੍ਹੋਧੀ ਨੂੰ ਕੰਧ ਉੱਪਰੋਂ ਦੀ ਰੋਟੀ ਫੜਾਉਂਣ ਨੂੰ ਕਿਉਂ ਮਜ਼ਬੂਰ ਹੋਏ ਮਾਪੇ, ਜਾਣੋ ਕੀ ਹੈ ਵੀਡੀਓ ਵਾਇਰਲ ਦਾ ਅਸਲ ਸੱਚ

ਇਸ ਵੀਡੀਓ ‘ਚ ਬਰਾੜ ਨੇ ਸਿੱਧੂ ਦੀ ਬਚਪਨ ਤੋਂ ਲੈ ਕੇ ਵੱਡੇ ਹੋਣ ਤੱਕ ਦੀਆਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ ਵੀਡੀਓ ਵਿਚ ਬਹੁਤ ਹੀ ਪਿਆਰਾ ਗੀਤ ਲਤਾ ਮੰਗੇਸ਼ਕਰ ਜੀ ਦਾ ‘ਚਿੱਠੀ ਨਾ ਕੋਈ ਸੰਦੇਸ਼ ਜਾਨੇ ਵੋ ਕੌਨ ਸਾ ਦੇਸ਼’ ਸਿੱਧੂ ਦੀ ਹੋਰ ਯਾਦ ਦਿਵਾਉਂਦਾ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਬਰਾੜ ਨੇ ਕੈਪਸ਼ਨ ‘ਚ ਲਿਖਿਆ, #justiceforsidhumoosewala 6 MAHEENE HOGE.. HUN VAPAS AAJA।"

ਵੇਖੋ ਇਹ ਖ਼ੂਬਸੂਰਤ ਵੀਡੀਓ----

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੇ ਆਪਣੇ ਨਵੀਨਤਮ ਟਰੈਕ ਬੰਬੀਹਾ ਬੋਲੇ ਨਾਲ ਪੰਜਾਬੀ ਦਰਸ਼ਕਾਂ ਵਿੱਚ ਹਲਚਲ ਮਚਾ ਦਿੱਤੀ ਸੀ ਜਿਸ ਟ੍ਰੈਕ ਵਿੱਚ, ਸਿੱਧੂ ਨੇ ਪ੍ਰਸਿੱਧ ਪੰਜਾਬੀ ਗਾਇਕ ਜਸਵਿੰਦਰ ਬਰਾੜ ਦਾ ਜ਼ਿਕਰ ਕੀਤਾ ਅਤੇ ਪ੍ਰਸ਼ੰਸਕਾਂ ਵੱਲੋਂ ਉਹਨਾਂ ਨੂੰ ਬਹੁਤ ਹੀ ਭਰਵਾਂ ਹੁੰਗਾਰਾ ਮਿਲਿਆ ਸੀ। ਗੌਰਤਲਬ ਹੈ ਕਿ SYL' ਗੀਤ ਤੋਂ ਬਾਅਦ ਹੁਣ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਵਾਰ' ਰਿਲੀਜ਼ ਹੋਇਆ ਸੀ ਤੇ ਉਨ੍ਹਾਂ ਦੇ ਪ੍ਰਸ਼ੰਸਕ ਇਸ ਗਾਣੇ ਨੂੰ ਬਹੁਤ ਪਸੰਦ ਕਰ ਰਹੇ ਸਨ। ਇਹ ਗਾਣਾ ਸਿੱਧੂ ਦੇ ਪ੍ਰਸ਼ੰਸਕਾਂ ਲਈ ਬੇਹੱਦ ਖ਼ਾਸ ਹੈ ਕਿਉਂਕਿ YouTube ਤੋਂ ਮਰਹੂਮ ਗਾਇਕ ਦੇ 'SYL' ਗੀਤ ਨੂੰ ਹਟਾਉਣ ਤੋਂ ਬਾਅਦ ਉਹ ਇਸ ਗਾਣੇ ਦਾ ਇੰਤਜ਼ਾਰ ਕਰ ਰਹੇ ਸਨ।  

Trending news