Giani Raghbir Singh: ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ; ਹਸਪਤਾਲ ਦਾਖ਼ਲ
Advertisement
Article Detail0/zeephh/zeephh2457311

Giani Raghbir Singh: ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ; ਹਸਪਤਾਲ ਦਾਖ਼ਲ

Giani Raghbir Singh:  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜਣ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। 

Giani Raghbir Singh: ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ; ਹਸਪਤਾਲ ਦਾਖ਼ਲ

Giani Raghbir Singh:  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜਣ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਹਸਪਤਾਲ ਦਾਖ਼ਲ ਕਰਵਾਇਆ ਹੈ।  ਕਿਹਾ ਜਾ ਰਿਹਾ ਹੈ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਬੁਖਾਰ ਹੈ ਜਿਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਹਸਪਤਾਲ ਦਾਖ਼ਲ ਹਨ।

ਗਿਆਨੀ ਰਘਬੀਰ ਸਿੰਘ ਨੂੰ ਸਰੀਰ ਵਿੱਚ ਤੇਜ਼ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੇ ਨਿੱਜੀ ਸਹਾਇਕ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦਾ ਸਰਵਉੱਚ ਅਸਥਾਨ ਹੈ।

ਇਹ ਵੀ ਪੜ੍ਹੋ : Haryana News: ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਝਟਕਾ; ਅਸ਼ੋਕ ਤੰਵਰ ਕਾਂਗਰਸ 'ਚ ਸ਼ਾਮਲ

ਜਥੇਦਾਰ ਦੇ ਨਿੱਜੀ ਸਹਾਇਕ ਤਲਵਿੰਦਰ ਸਿੰਘ ਬੁੱਟਰ ਨੇ ਦੱਸਿਆ ਕਿ ਸਿੰਘ ਸਾਹਿਬ ਨੂੰ ਬੁੱਧਵਾਰ ਰਾਤ ਨੂੰ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਡਾਕਟਰੀ ਜਾਂਚ ਦੌਰਾਨ ਵਾਇਰਲ ਇਨਫੈਕਸ਼ਨ ਦਾ ਪਤਾ ਲੱਗਾ। ਡਾਕਟਰਾਂ ਦੀ ਟੀਮ ਨੇ ਡੇਂਗੂ ਦੇ ਖਦਸ਼ੇ ਦੇ ਮੱਦੇਨਜ਼ਰ ਖੂਨ ਦੇ ਸੈਂਪਲ ਲਏ ਹਨ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਡਾਕਟਰਾਂ ਦੀ ਟੀਮ ਦੀ ਨਿਗਰਾਨੀ ਹੇਠ ਹਨ।

ਇਹ ਵੀ ਪੜ੍ਹੋ : Sunil Jakhar: ਜਾਖੜ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਨੂੰ ਪੰਜਾਬ ਪ੍ਰਤੀ ਆਪਣਾ ਰਵੱਈਆ ਬਦਲਣ ਲਈ ਆਖਿਆ!

Trending news