Punjab news: ਜਥੇਦਾਰ ਰਘਬੀਰ ਸਿੰਘ ਵੱਲੋਂ ਅਕਾਲੀ ਦਲ ਨੂੰ ਆਦੇਸ਼, 20 ਦਿਨਾਂ ਦੇ ਅੰਦਰ ਪ੍ਰਵਾਨ ਕਰੇ ਅਸਤੀਫੇ
Advertisement
Article Detail0/zeephh/zeephh2549446

Punjab news: ਜਥੇਦਾਰ ਰਘਬੀਰ ਸਿੰਘ ਵੱਲੋਂ ਅਕਾਲੀ ਦਲ ਨੂੰ ਆਦੇਸ਼, 20 ਦਿਨਾਂ ਦੇ ਅੰਦਰ ਪ੍ਰਵਾਨ ਕਰੇ ਅਸਤੀਫੇ

Sukhbir Singh Badal: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਇਸ ਹੁਕਮ ਤਹਿਤ ਅਕਾਲੀ ਦਲ 20 ਦਿਨਾਂ ਦੇ ਅੰਦਰ ਅਸਤੀਫੇ ਪ੍ਰਵਾਨ ਕਰੇ।

Punjab news: ਜਥੇਦਾਰ ਰਘਬੀਰ ਸਿੰਘ ਵੱਲੋਂ ਅਕਾਲੀ ਦਲ ਨੂੰ ਆਦੇਸ਼,  20 ਦਿਨਾਂ ਦੇ ਅੰਦਰ ਪ੍ਰਵਾਨ ਕਰੇ ਅਸਤੀਫੇ

Sukhbir Singh Badal: ਸ੍ਰੀ ਅਕਾਲ ਤਖ਼ਤ ਵੱਲੋਂ ਤਨਖਾਹੀਆ ਸੁਖਬੀਰ ਸਿੰਘ ਬਾਦਲ ਦੀ ਧਾਰਮਿਕ ਸਜ਼ਾ ਦਾ ਅੱਜ 6ਵਾਂ ਦਿਨ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੇ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਦੇ ਅਸਤੀਫ਼ੇ ਨੂੰ ਪ੍ਰਵਾਨ ਕਰਨ ਦੇ ਸਮੇਂ ਵਿੱਚ ਵਾਧਾ ਕਰ ਦਿੱਤਾ ਹੈ। ਜਥੇਦਾਰ ਸਾਹਿਬ ਨੇ ਹੁਕਮ ਜਾਰੀ ਕੀਤਾ ਸੀ ਕਿ ਤਿੰਨ ਦਿਨ ਦੇ ਵਿੱਚ ਅਕਾਲੀ ਦਲ ਵੱਲੋਂ ਜਿਨਾਂ ਲੋਕਾਂ ਨੇ ਅਸਤੀਫੇ ਦਿੱਤੇ ਹਨ ਉਹ ਪ੍ਰਵਾਨ ਕੀਤੇ ਜਾਣ ਪਰ ਹੁਣ ਜਥੇਦਾਰ ਸਾਹਿਬ ਨੇ 20 ਦਿਨਾਂ ਦਾ ਸਮਾਂ ਦੇ ਦਿੱਤਾ ਹੈ। ਅਕਾਲੀ ਦਲ 20 ਦਿਨਾਂ ਦੇ ਵਿੱਚ ਵਿੱਚ ਸਾਰੇ ਅਸਤੀਫੇ ਪ੍ਰਵਾਨ ਕਰੇ।

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅਕਾਲੀ ਦਲ ਦੇ ਪੁਨਰਗਠਨ ਦੇ ਹੁਕਮ ਦਿੱਤੇ ਹਨ ਜਿਸ ਤਹਿਤ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਪਾਰਟੀ ਦੇ ਮੁੜ ਗਠਨ ਅਤੇ ਨਵੇਂ ਮੈਂਬਰਾਂ ਦੀ ਭਰਤੀ ਦਾ ਕੰਮ ਕਰੇਗੀ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ 6 ਮਹੀਨੇ ਦਾ ਸਮਾਂ ਦਿੱਤਾ ਹੈ। ਕਮੇਟੀ ਦਾ ਉਦੇਸ਼ ਪਾਰਟੀ ਦੇ ਢਾਂਚੇ ਨੂੰ ਮਜ਼ਬੂਤ ​​ਕਰਨਾ ਅਤੇ ਇਸ ਨੂੰ ਇਕਜੁੱਟ ਕਰਨਾ ਹੈ ਜਿਸ ਨਾਲ ਸੰਸਥਾ ਵਿੱਚ ਨਵੀਂ ਊਰਜਾ ਦਾ ਸੰਚਾਰ ਹੁੰਦਾ ਹੈ। ਢੀਂਡਸਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਚੁਣਨ ਦਾ ਫੈਸਲਾ ਸਮੂਹਿਕ ਹੋਵੇਗਾ, ਜੋ ਸਾਰੇ ਧੜਿਆਂ ਅਤੇ ਵਿਚਾਰਧਾਰਾਵਾਂ ਨੂੰ ਨਾਲ ਲੈ ਕੇ ਹੋਵੇਗਾ।

ਦਰਅਸਲ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਪਹਿਰੇਦਾਰ ਦਾ ਚੋਲਾ ਪਾ ਕੇ ਬਰਛਾ ਫੜ ਕੇ ਸੇਵਾ ਨਿਭਾਈ। ਸੁਖਬੀਰ ਸਿੰਘ ਬਾਦਲ ਪਹਿਰੇਦਾਰ ਦੀ ਸੇਵਾ ਤੋਂ ਬਾਅਦ ਇੱਕ ਘੰਟਾ ਕੀਰਨਤ ਸਰਵਣ ਕੀਤਾ ਅਤੇ ਬਾਅਦ ਵਿੱਚ ਗੁਰਦੁਆਰ ਸਾਹਿਬ ਦੇ ਲੰਗਰ ਹਾਲ ਵਿੱਚ ਝੂਠੇ ਬਰਤਨਾ ਦੀ ਸਫਾਈ ਕੀਤੀ

ਗੌਰਤਲਬ ਹੈ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਪੰਜ ਸਿੰਘ ਸਾਹਿਬਾਨ ਨੇ ਜਾਣੇ-ਅਣਜਾਣੇ ਵਿੱਚ ਹੋਈਆਂ ਭੁੱਲਾਂ ਲਈ ਸੀਨੀਅਰ ਅਕਾਲੀ ਆਗੂਆਂ ਦੀ ਧਾਰਮਿਕ ਸੇਵਾ ਲਗਾਈ ਸੀ। ਅੱਜ ਸੇਵਾ ਨਿਭਾਉਣ ਲਈ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸ੍ਰੀ ਫਤਹਿਗੜ੍ਹ ਸਾਹਿਬ ਪੁੱਜੇ ਸੀ। ਸੁਖਬੀਰ ਬਾਦਲ ਗਲ ਵਿੱਚ ਇੱਕ ਤਖਤੀ ਅਤੇ ਹੱਥ ਵਿੱਚ ਬਰਛਾ ਲੈਕੇ ਸੇਵਾ ਕਰਦੇ ਨਜ਼ਰ ਆਏ।

Trending news