ਕੇਂਦਰੀ ਮੰਤਰੀ ਤੇ ਪੰਜਾਬ ਭਾਜਪਾ ਦੇ ਇੰਚਰਾਜ ਗਜੇਂਦਰ ਸ਼ੇਖਾਵਤ ਵੱਲੋਂ ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਪੰਜਾਬ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ‘ਤੇ ਸਵਾਲਾਂ ਦੇ ਜਵਾਬ ਦਿੱਤੇ।
Trending Photos
ਚੰਡੀਗੜ੍ਹ- ਚੰਡੀਗੜ੍ਹ ‘ਚ ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸ਼ੇਖਾਵਤ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਮੰਤਰੀ ਸ਼ੇਖਾਵਤ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਨੂੰ ਵੇਖਦੇ ਹੋਏ ਪਾਰਟੀ ਤਿਆਰੀ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਨਰੇਂਦਰ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਨੂੰ ਦੇ ਸਾਹਮਣੇ ਰੱਖ ਰਹੇ ਹਾਂ ਤੇ ਭਾਜਪਾ ਨੇ ਹਮੇਸ਼ਾ ਵਿਕਾਸ ਦੇ ਨਾਂਅ ਉੱਤੇ ਚੋਣ ਲੜੀ ਹੈ।
BBMB ਬਾਰੇ ਸਵਾਲ
ਪੱਤਰਕਾਰਾਂ ਵੱਲੋਂ ਜਦੋਂ ਭਾਖੜਾ ਬਿਆਸ ਪ੍ਰਬੰਧਨ ਬੋਰਡ ‘ਤੇ ਪੰਜਾਬ ਦਾ ਹੱਕ ਹੋਣ ਦਾ ਸਵਾਲ ਕੀਤਾ ਗਿਆ ਤਾਂ ਜਵਾਬ ਦਿੰਦਿਆ ਹੋਇਆ, ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ ਸਿਰਫ਼ ਪੰਜਾਬ ਦਾ ਬੋਰਡ ਨਹੀਂ, ਸਗੋਂ ਇਹ ਪੰਜਾਬ ਦੇ ਨਾਲ ਹਰਿਆਣਾ, ਦਿੱਲੀ, ਰਾਜਸਥਾਨ ਦਾ ਸਾਂਝਾ ਬੋਰਡ ਹੈ। ਇਸ 'ਤੇ ਸਭ ਦਾ ਬਰਾਬਰ ਦਾ ਹੱਕ ਹੈ।
ਧਰਮ ਪਰਿਵਰਤ ਨੂੰ ਲੈ ਕੇ ਬੋਲੇ ਮੰਤਰੀ ਸ਼ੇਖਾਵਤ
ਪੰਜਾਬ ਵਿੱਚ ਗਰਮਾਏ ਧਰਮ ਪਰਿਵਰਤਨ ਦੇ ਮੁੱਦੇ ‘ਤੇ ਬੋਲਦਿਆ ਮੰਤਰੀ ਸ਼ੇਖਾਵਤ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਬਲੀਦਾਨ ਦਿੱਤੇ ਹਨ ਇੱਥੇ ਧਰਮ ਪਰਿਵਰਤਨ ਰੋਕਣ ਲਈ ਪੰਜਾਬ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ। ਇਸ ਦੇ ਨਾਲ ਹੀ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਉਨ੍ਹਾਂ ਕਿਹਾ ਕਿ ਕਾਫੀ ਸਮੇਂ ਤੋਂ ਇਸ ਸਬੰਧੀ ਮੰਗ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਸੂਬਾ ਸਰਕਾਰਾਂ ਤੋਂ ਬੰਦੀ ਸਿੰਘਾਂ ਦੀ ਸੂਚੀ ਮੰਗ ਮੰਗ ਕੇ ਥੱਕ ਗਈ ਹੈ ਪਰ ਹੁਣ ਤੱਕ ਕਿਸੇ ਸਰਕਾਰ ਨੇ ਸਿੱਖ ਕੈਦੀਆਂ ਦੀ ਸੂਚੀ ਹੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਮੁੱਦੇ ਤੇ ਗੰਭੀਰ ਹੈ।
WATCH LIVE TV