Wrestler Protest Raw: ਪਹਿਲਵਾਨਾਂ ਦੇ ਸੰਘਰਸ਼ ਉੱਪਰ ਜ਼ਬਰ ਵਿਰੁੱਧ ਇਨਸਾਫਪਸੰਦ ਲੋਕਾਂ ਨੇ ਆਵਾਜ਼ ਕੀਤੀ ਬੁਲੰਦ
Advertisement

Wrestler Protest Raw: ਪਹਿਲਵਾਨਾਂ ਦੇ ਸੰਘਰਸ਼ ਉੱਪਰ ਜ਼ਬਰ ਵਿਰੁੱਧ ਇਨਸਾਫਪਸੰਦ ਲੋਕਾਂ ਨੇ ਆਵਾਜ਼ ਕੀਤੀ ਬੁਲੰਦ

Wrestler Protest Raw: ਪਹਿਲਵਾਨਾਂ ਦੇ ਸੰਘਰਸ਼ ਉੱਪਰ ਨੂੰ ਜ਼ਬਰੀ ਚੁਕਵਾਉਣ ਦੇ ਰੋਸ ਵਜੋਂ ਪੰਜਾਬ ਵਿੱਚ ਵੱਖ-ਵੱਖ ਥਾਈਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ। ਵੱਖ-ਵੱਖ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਪੁਤਲੇ ਸਾੜ ਕੇ ਰੋਸ ਼ਜ਼ਾਹਿਰ ਕੀਤਾ।

Wrestler Protest Raw: ਪਹਿਲਵਾਨਾਂ ਦੇ ਸੰਘਰਸ਼ ਉੱਪਰ ਜ਼ਬਰ ਵਿਰੁੱਧ ਇਨਸਾਫਪਸੰਦ ਲੋਕਾਂ ਨੇ ਆਵਾਜ਼ ਕੀਤੀ ਬੁਲੰਦ

Wrestler Protest Raw: ਕੇਂਦਰ ਸਰਕਾਰ ਵੱਲੋਂ ਭਲਵਾਨਾਂ ਦੇ ਸੰਘਰਸ਼ ਨੂੰ ਜ਼ਬਰ ਤੇ ਬਦਨਾਮ ਕਰਕੇ ਦਬਾਉਣ ਦੇ ਹੱਥਕੰਡਿਆਂ ਵਿਰੁੱਧ ਅੱਜ ਸੂਬੇ ਭਰ 'ਚ ਵੱਡੀ ਗਿਣਤੀ ਵਿੱਚ ਇਨਸਾਫਪਸੰਦ ਲੋਕਾਂ ਨੇ ਕੇਂਦਰ ਸਰਕਾਰ ਦੀਆਂ ਅਰਥੀਆਂ ਫੂਕ ਕੇ ਆਪਣੇ ਗੁੱਸੇ ਦਾ ਜ਼ੋਰਦਾਰ ਪ੍ਰਗਟਾਵਾ ਕਰਦਿਆਂ ਭਾਜਪਾ ਐਮਪੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਤੁਰੰਤ ਗ੍ਰਿਫਤਾਰ ਕਰਨ ਤੇ ਭਲਵਾਨਾਂ ਉਤੇ ਦਰਜ ਕੇਸ ਰੱਦ ਕਰਨ ਦੀ ਮੰਗ ਕੀਤੀ ਹੈ।

ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਅਤੇ ਤਹਿਸੀਲ ਕੇਂਦਰਾਂ ਉਤੇ ਵੱਡੀ ਪੱਧਰ 'ਤੇ ਕਿਸਾਨ, ਮਜ਼ਦੂਰ, ਔਰਤ, ਨੌਜਵਾਨ, ਮੁਲਾਜ਼ਮ ਅਤੇ ਵਿਦਿਆਰਥੀ ਜੱਥੇਬੰਦੀਆਂ ਨੇ ਭਾਜਪਾ ਸਰਕਾਰ ਦੀ ਤਾਨਾਸ਼ਾਹ ਤੇ ਔਰਤ ਵਿਰੋਧੀ ਸੋਚ ਨੂੰ ਕੂੜੇਦਾਨ ਵਿੱਚ ਸੁੱਟਣ ਲਈ ਕਮਰਕੱਸੇ ਕਰਨ ਦਾ ਸੱਦਾ ਦਿੱਤਾ।

ਸੂਬੇ ਦੇ ਪਟਿਆਲਾ, ਸੰਗਰੂਰ, ਬਰਨਾਲਾ, ਜਲੰਧਰ, ਫਰੀਦਕੋਟ, ਬਠਿੰਡਾ, ਮੋਗਾ, ਮਾਨਸਾ, ਲੁਧਿਆਣਾ, ਨਵਾਂ ਸ਼ਹਿਰ, ਹੁਸ਼ਿਆਰਪੁਰ, ਤਰਨਤਾਰਨ ,ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ, ਮੁਕਤਸਰ, ਕਪੂਰਥਲਾ, ਫਤਿਹਗੜ੍ਹ ਸਾਹਿਬ ਅਤੇ ਰੋਪੜ ਜ਼ਿਲ੍ਹਿਆਂ ਦੀਆਂ ਤਹਿਸੀਲਾਂ ਅਤੇ ਹੋਰ ਕਈ ਥਾਵਾਂ ਤੇ ਲੋਕਾਂ ਨੇ ਜ਼ਬਰ ਵਿਰੁੱਧ ਭਲਵਾਨਾਂ ਦੇ ਹੱਕ ਵਿੱਚ ਆਵਾਜ਼ ਉਠਾਈ ਹੈ।
ਅੱਜ ਦੇ ਅਰਥੀ ਫੂਕ ਮੁਜ਼ਾਹਰਿਆਂ ਵਿੱਚ ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ 32 ਕਿਸਾਨ ਜਥੇਬੰਦੀਆਂ ਤੋਂ ਇਲਾਵਾ ਪ੍ਰਮੁੱਖ ਟ੍ਰੇਡ ਯੂਨੀਅਨਾਂ ਏਟਕ, ਸੀਟੂ, ਇਫਟੂ ਦੇ ਨਾਲ ਨਾਲ ਪੇਂਡੂ ਮਜ਼ਦੂਰਾਂ ਦੀਆਂ ਸਾਰੀਆਂ ਪ੍ਰਮੁੱਖ ਜੱਥੇਬੰਦੀਆਂ, ਔਰਤ, ਮੁਲਾਜ਼ਮ, ਵਿਦਿਆਰਥੀ ਅਤੇ ਨੌਜਵਾਨ ਜੱਥੇਬੰਦੀਆਂ ਨੇ ਹਿੱਸਾ ਲਿਆ। ਬਹੁਤ ਸਾਰੀਆਂ ਥਾਵਾਂ ਤੇ ਜਮਹੂਰੀ ਅਧਿਕਾਰਾਂ ਦੀ ਲਹਿਰ ਨਾਲ ਜੁੜੇ ਪ੍ਰੋਫੈਸਰ, ਵਕੀਲ ਤੇ ਲੇਖਕਾ ਵੀ ਇਨ੍ਹਾਂ ਮੁਜ਼ਾਹਰਿਆਂ ਵਿੱਚ ਸ਼ਾਮਲ ਹੋਏ।

ਬੁਲਾਰਿਆਂ ਨੇ ਭਾਜਪਾ ਦੀ ਤਾਨਾਸ਼ਾਹ ਤੇ ਔਰਤ ਵਿਰੋਧੀ ਸੋਚ ਨੂੰ ਨਿਸ਼ਾਨੇ ਉਤੇ ਰੱਖਦਿਆਂ ਭਲਵਾਨਾਂ ਤੇ ਉਨ੍ਹਾਂ ਦੇ ਸਮਰਥਕਾਂ ਨਾਲ ਕੀਤੇ ਦੁਰਵਿਹਾਰ ਨੂੰ ਸੰਘਰਸ਼ ਕਰਨ ਦੇ ਜਮਹੂਰੀ ਹੱਕ ਨੂੰ ਚੁਣੌਤੀ ਗਰਦਾਨਿਆ। ਉਨ੍ਹਾਂ ਮੰਗ ਕੀਤੀ ਕਿ ਭਲਵਾਨਾਂ ਨੂੰ ਇਨਸਾਫ ਲਈ ਆਪਣੀ ਆਵਾਜ਼ ਬੁਲੰਦ ਕਰਨ ਲਈ ਦਿੱਲੀ ਦੇ ਜੰਤਰ-ਮੰਤਰ ਵਿਖੇ ਧਰਨਾ ਪ੍ਰਦਰਸ਼ਨ ਕਰਨ ਲਈ ਥਾਂ ਦਿੱਤੀ ਜਾਵੇ।

ਬੁਲਾਰਿਆਂ ਨੇ ਕਿਹਾ ਕਿ ਪੋਸਕੋ ਵਰਗੇ ਗੰਭੀਰ ਅਪਰਾਧ ਵਿੱਚ ਕੇਸ ਦਰਜ ਹੋਣ ਦੇ ਬਾਵਜੂਦ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਬਚਾਉਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਉਸ ਨੂੰ ਇਕੱਠ ਕਰਨ ਲਈ ਖੁੱਲ੍ਹ ਦਿੱਤੀ ਜਾ ਰਹੀ ਹੈ ਜਦੋਂਕਿ ਭਲਵਾਨਾਂ ਦੇ ਸੰਘਰਸ਼ ਨੂੰ ਬਦਨਾਮ ਕਰਕੇ ਕੁਚਲਣ ਦੇ ਯਤਨ ਕੀਤੇ ਜਾ ਰਹੇ ਹਨ। ਬੁਲਾਰਿਆਂ ਨੇ ਕਿਹਾ ਕਿ ਤਮਗੇ ਜੇਤੂ ਲੜਕੀਆਂ ਨਾਲ ਹੋਏ ਦੁਰਵਿਹਾਰ ਨੇ ਹਰ ਇਨਸਾਫਪਸੰਦ ਵਿਅਕਤੀ ਦਾ ਹਿਰਦਾ ਵਲੂੰਧਰਿਆ ਹੈ। ਜੇਕਰ ਇਹ ਬੇਟੀ ਬਚਾਓ ਤੇ ਬੇਟੀ ਪੜ੍ਹਾਓ ਨਾਅਰੇ ਦਾ ਮੂਲ ਹੈ ਤਾਂ ਦੇਸ਼ ਦੇ ਲੋਕਾਂ ਨੂੰ ਅਜਿਹੀ ਸੋਚ ਨੂੰ ਕੂੜੇ ਦੇ ਢੇਰ ਵਿੱਚ ਦਫਨ ਕਰ ਦੇਣਾ ਚਾਹੀਦਾ ਹੈ।

ਭਾਜਪਾ ਐਮ ਪੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਵੱਲੋਂ 5 ਜੂਨ ਨੂੰ ਅਯੁੱਧਿਆ ਵਿਖੇ ਕੀਤੇ ਜਾ ਰਹੇ ਇਕੱਠ ਦਾ ਸਖ਼ਤ ਨੋਟਿਸ ਲੈਂਦਿਆਂ ਸੰਯੁਕਤ ਕਿਸਾਨ ਮੋਰਚੇ ਨੇ 5 ਜੂਨ ਨੂੰ ਸੂਬੇ 'ਚ ਥਾਂ-ਥਾਂ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੇ ਪੁਤਲੇ ਫੂਕਣ ਦਾ ਸੱਦਾ ਦਿੱਤਾ।

ਅੱਜ ਦੇ ਅਰਥੀ ਫੂਕ ਮੁਜ਼ਾਹਰਿਆਂ ਦੀ ਅਗਵਾਈ ਹਰਿੰਦਰ ਸਿੰਘ ਲੱਖੋਵਾਲ, ਡਾ. ਦਰਸ਼ਨਪਾਲ, ਨਿਰਭੈ ਸਿੰਘ ਢੁੱਡੀਕੇ,ਬੂਟਾ ਸਿੰਘ ਬੁਰਜ ਗਿੱਲ, ਮਨਜੀਤ ਸਿੰਘ ਰਾਏ, ਸਤਨਾਮ ਸਿੰਘ ਬਹਿਰੂ,ਰੁਲਦੂ ਸਿੰਘ ਮਾਨਸਾ, ਜੰਗਵੀਰ ਸਿੰਘ ਚੌਹਾਨ, ਵੀਰ ਸਿੰਘ ਬੜਵਾ, ਬਲਜੀਤ ਸਿੰਘ ਗਰੇਵਾਲ, ਮਨਜੀਤ ਸਿੰਘ ਧਨੇਰ, ਡਾ.ਸਤਨਾਮ ਸਿੰਘ ਅਜਨਾਲਾ, ਵੀਰਪਾਲ ਸਿੰਘ ਢਿੱਲੋਂ, ਫੁਰਮਾਨ ਸਿੰਘ ਸੰਧੂ, ਰਣਜੀਤ ਕੌਰ ਰਾਜੂ, ਹਰਬੰਸ ਸਿੰਘ ਸੰਘਾ, ਮਲੂਕ ਸਿੰਘ ਹੀਰਕੇ, ਹਰਜੀਤ ਸਿੰਘ ਰਵੀ, ਬਲਕਰਨ ਸਿੰਘ ਬਰਾੜ, ਬਲਵਿੰਦਰ ਸਿੰਘ ਰਾਜੂ ਔਲਖ, ਬਲਵਿੰਦਰ ਸਿੰਘ ਮੱਲੀਨੰਗਲ, ਬਿੰਦਰ ਸਿੰਘ ਗੋਲੇਵਾਲਾ, ਧਨਵੰਤ ਸਿੰਘ, ਕਿਰਨਜੀਤ ਸਿੰਘ ਸੇਖੋਂ, ਬੂਟਾ ਸਿੰਘ ਸ਼ਾਦੀਪੁਰ, ਕੁਲਦੀਪ ਸਿੰਘ ਵਜੀਦਪੁਰ ਅਤੇ ਕਿਰਪਾ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : Punjab news: CM ਭਗਵੰਤ ਮਾਨ ਨੇ ਕੇਂਦਰ ਵੱਲੋਂ ਦਿੱਤੀ ਜਾ ਰਹੀ ਜ਼ੈੱਡ ਪਲੱਸ ਸੁਰੱਖਿਆ ਤੋਂ ਕੀਤਾ ਇਨਕਾਰ

Trending news