Sukhbir Singh Badal: ਅਦਾਲਤ ਨੇ ਜਸਟਿਸ ਰਣਜੀਤ ਕੁਮਾਰ ਵੱਲੋਂ ਪੇਸ਼ ਹੋਏ ਵਕੀਲ ਨੂੰ ਪੁੱਛਿਆ ਹੈ ਕਿ ਜੇਕਰ ਮਜੀਠੀਆ ਅਤੇ ਬਾਦਲ ਦੋਵੇਂ ਮੁਆਫੀ ਪ੍ਰਗਟ ਕਰਦੇ ਹਨ ਤਾਂ ਕਿ ਉਹ ਇਸ ਨੂੰ ਸਵੀਕਾਰ ਕਰਕੇ ਕੇਸ ਖ਼ਤਮ ਕਰਨ ਲਈ ਤਿਆਰ ਹਨ?
Trending Photos
Sukhbir Singh Badal: ਸੁਪਰੀਮ ਕੋਰਟ ਵਿੱਚ ਜਸਟਿਸ ਰਣਜੀਤ ਸਿੰਘ ਦੀ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਪਾਈ ਗਈ ਪਟੀਸ਼ਨ ਨੂੰ ਲੈ ਕੇ ਸੁਣਵਾਈ ਹੋਈ। ਜਿਸ ਵਿੱਚ ਸੁਪਰੀਮ ਕੋਰਟ ਨੇ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਕੀਲ ਤੋਂ ਪੁੱਛਿਆ ਹੈ ਕਿ ਉਹ ਜਸਟਿਸ ਰਣਜੀਤ ਸਿੰਘ ਖਿਲਾਫ ਦਿੱਤੇ ਗਏ ਇਤਰਾਜ਼ਯੋਗ ਬਿਆਨਾਂ 'ਤੇ ਅਫਸੋਸ ਜ਼ਾਹਰ ਕਰਨ ਲਈ ਤਿਆਰ ਹਨ?..ਇਸ ਦੌਰਾਨ! ਉਨ੍ਹਾਂ ਕਿਹਾ ਕਿ ਚੰਗਾ ਹੋਵੇਗਾ ਜੇਕਰ ਦੋਵੇਂ ਧਿਰਾਂ ਆਪਸ ਵਿੱਚ ਇਸ ਮਸਲੇ ਉੱਤੇ ਗੱਲਬਾਤ ਕਰਕੇ ਇਸ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰਨ।
ਅਦਾਲਤ ਨੇ ਜਸਟਿਸ ਰਣਜੀਤ ਕੁਮਾਰ ਵੱਲੋਂ ਪੇਸ਼ ਹੋਏ ਵਕੀਲ ਨੂੰ ਪੁੱਛਿਆ ਹੈ ਕਿ ਜੇਕਰ ਮਜੀਠੀਆ ਅਤੇ ਬਾਦਲ ਦੋਵੇਂ ਮੁਆਫੀ ਪ੍ਰਗਟ ਕਰਦੇ ਹਨ ਤਾਂ ਕਿ ਉਹ ਇਸ ਨੂੰ ਸਵੀਕਾਰ ਕਰਕੇ ਕੇਸ ਖ਼ਤਮ ਕਰਨ ਲਈ ਤਿਆਰ ਹਨ?
ਦੱਸਦਈਏ ਕਿ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਵਾਲੇ ਕਮਿਸ਼ਨ ਨੇ ਜੂਨ 2015 ਅਤੇ ਮਾਰਚ 2017 ਵਿੱਚ ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਬੰਧਤ ਕਈ ਮਾਮਲਿਆਂ ਦੀ ਜਾਂਚ ਕੀਤੀ ਸੀ। ਕਮਿਸ਼ਨ ਨੇ ਫਰੀਦਕੋਟ ਦੀ ਘਟਨਾ ਲਈ ਡੇਰਾ ਸੱਚਾ ਸੌਦਾ ਨੂੰ ਜ਼ਿੰਮੇਵਾਰ ਠਹਿਰਾਉਣ ਦੇ ਨਾਲ-ਨਾਲ ਬੇਅਦਬੀ ਦੇ ਵਿਰੋਧ 'ਚ ਪੁਲਿਸ ਕਾਰਵਾਈ ਲਈ ਸੁਖਬੀਰ ਬਾਦਲ 'ਤੇ ਵੀ ਸਵਾਲ ਚੁੱਕੇ ਹਨ। 2018 ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ, ਸੁਖਬੀਰ ਬਾਦਲ ਨੇ ਜਸਟਿਸ ਰਣਜੀਤ ਸਿੰਘ ਦੀ ਵਿਦਿਅਕ ਯੋਗਤਾ 'ਤੇ ਸਵਾਲ ਉਠਾਏ ਸਨ ਅਤੇ ਉਨ੍ਹਾਂ 'ਤੇ ਦਸਤਾਵੇਜ਼ਾਂ ਨੂੰ ਜਾਅਲੀ ਬਣਾਉਣ ਦਾ ਦੋਸ਼ ਲਗਾਇਆ ਸੀ।