SGPC News: ਜਸਟਿਨ ਟਰੂਡੋ ਦੇ ਬਿਆਨ ਨੂੰ ਆਮ ਨਾ ਸਮਝਿਆ ਜਾਵੇ; ਸ਼੍ਰੋਮਣੀ ਕਮੇਟੀ ਨੇ ਕੀਤਾ ਵਿਸ਼ੇਸ਼ ਮਤਾ ਪਾਸ
SGPC News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੈਨੇਡਾ ਦੀ ਸੰਸਦ ਅੰਦਰ ਲਗਾਏ ਗਏ ਦੋਸ਼ਾਂ ’ਤੇ ਚਿੰਤਾ ਜ਼ਾਹਿਰ ਕੀਤੀ ਗਈ।
Trending Photos
)
SGPC News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੈਨੇਡਾ ਦੀ ਸੰਸਦ ਅੰਦਰ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਭਾਰਤੀ ਏਜੰਸੀਆਂ ਦੇ ਅਧਿਕਾਰੀਆਂ ਦਾ ਹੱਥ ਹੋਣ ਬਾਰੇ ਲਗਾਏ ਦੋਸ਼ਾਂ ’ਤੇ ਚਿੰਤਾ ਜ਼ਾਹਿਰ ਕੀਤੀ ਗਈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਪਾਸ ਕੀਤੇ ਗਏ ਇੱਕ ਵਿਸ਼ੇਸ਼ ਮਤੇ ਵਿੱਚ ਕਿਹਾ ਗਿਆ ਕਿ ਕਿਸੇ ਵੀ ਦੇਸ਼ ਦੀ ਸੰਸਦ ਵਿੱਚ ਪ੍ਰਧਾਨ ਮੰਤਰੀ ਵੱਲੋਂ ਦਿੱਤਾ ਗਿਆ ਬਿਆਨ ਆਮ ਨਹੀਂ ਸਮਝਿਆ ਜਾਂਦਾ, ਸਗੋਂ ਦੇਸ਼ ਦੇ ਸੰਵਿਧਾਨ ਦੀ ਮਾਣ-ਮਰਿਆਦਾ ਦੇ ਦਾਇਰੇ ਵਿੱਚ ਤੱਥਾਂ ਅਧਾਰਿਤ ਮੰਨਿਆ ਜਾਂਦਾ ਹੈ।
ਪਾਰਲੀਮੈਂਟ ਵਿੱਚ ਪ੍ਰਧਾਨ ਮੰਤਰੀ ਵੱਲੋਂ ਕਹੀ ਗਈ ਹਰ ਗੱਲ ਨੂੰ ਆਸਾਨੀ ਨਾਲ ਨਕਾਰਿਆ ਨਹੀਂ ਜਾ ਸਕਦਾ। ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਭਾਰਤੀ ਏਜੰਸੀਆਂ ’ਤੇ ਲਗਾਏ ਦੋਸ਼ਾਂ ਦੀ ਸੱਚਾਈ ਦੋਹਾਂ ਦੇਸ਼ਾਂ ਨੂੰ ਰਾਜਨੀਤੀ ਤੋਂ ਪਰ੍ਹੇ ਜਾ ਕੇ ਇੱਕ ਸੁਹਿਰਦ ਪਹੁੰਚ ਰਾਹੀਂ ਲੋਕਾਂ ਸਾਹਮਣੇ ਰੱਖਣੀ ਚਾਹੀਦੀ ਹੈ। ਜੇ ਇਸ ਨੂੰ ਸਿਰਫ਼ ਰਾਜਨੀਤੀ ਕਰਕੇ ਹੀ ਦਬਾ ਦਿੱਤਾ ਜਾਂਦਾ ਹੈ ਤਾਂ ਇਹ ਮਨੁੱਖੀ ਅਧਿਕਾਰਾਂ ਨਾਲ ਬੇਇਨਸਾਫੀ ਮੰਨੀ ਜਾਵੇਗੀ।
ਇਸ ਸਮੁੱਚੇ ਵਰਤਾਰੇ ਵਿੱਚ ਮੁੱਖ ਮੀਡੀਆ ਤੇ ਸ਼ੋਸ਼ਲ ਮੀਡੀਆ ਮੰਚਾਂ ’ਤੇ ਸਿੱਖ ਅਤੇ ਪੰਜਾਬ ਵਿਰੋਧੀ ਫੈਲਾਏ ਜਾ ਰਹੇ ਨਫ਼ਰਤੀ ਕੂੜ ਪ੍ਰਚਾਰ ਦੀ ਵੀ ਕੜੀ ਨਿੰਦਾ ਕਰਦਿਆਂ ਕਿਹਾ ਗਿਆ ਹੈ ਕਿ ਮੀਡੀਆ ਦੇ ਵੱਡੇ ਹਿੱਸੇ ਵੱਲੋਂ ਜਾਣਬੁੱਝ ਕੇ ਭਾਰਤ ਕੈਨੇਡਾ ਮਾਮਲਾ ਸਿੱਖਾਂ ਦੀ ਕਿਰਦਾਰਕੁਸ਼ੀ ਕਰਨ ’ਤੇ ਹੀ ਕੇਂਦਰਿਤ ਕਰ ਦਿੱਤਾ ਗਿਆ ਹੈ।
ਅੰਤ੍ਰਿੰਗ ਕਮੇਟੀ ਨੇ ਮਤੇ ਰਾਹੀਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਉਹ ਇਸ ਮਸਲੇ ਨੂੰ ਸੰਜੀਦਗੀ ਨਾਲ ਲੈ ਕੇ ਇਸ ਵਿੱਚ ਸਿੱਖਾਂ ਦੇ ਅਕਸ ਨੂੰ ਖ਼ਰਾਬ ਕਰਨ ਵਾਲੇ ਲੋਕਾਂ ’ਤੇ ਕਾਰਵਾਈ ਕਰਨ। ਇਹ ਵੀ ਸਪੱਸ਼ਟ ਕੀਤਾ ਗਿਆ ਕਿ ਸਿੱਖ ਕੌਮ ਹਰੇਕ ਧਰਮ ਦਾ ਆਦਰ ਕਰਦੀ ਹੈ ਤੇ ਕਿਸੇ ਨਾਲ ਵੀ ਵੈਰ ਨਹੀਂ ਰੱਖਦੀ।
ਇਹ ਵੀ ਪੜ੍ਹੋ : India Canada Relations: ਕੈਨੇਡੀਅਨ ਰੱਖਿਆ ਮੰਤਰੀ ਦਾ ਵੱਡਾ ਬਿਆਨ- ਭਾਰਤ ਨਾਲ ਸਬੰਧ ਸਾਡੇ ਲਈ 'ਮਹੱਤਵਪੂਰਨ'
ਕੁਝ ਲੋਕ ਮੌਜੂਦਾ ਸਥਿਤੀ ਨੂੰ ਕੌਮਾਂ ਵਿੱਚ ਵੰਡੀਆਂ ਪਾਉਣ ਲਈ ਇੱਕ ਹਥਿਆਰ ਵਜੋਂ ਵਰਤ ਰਹੇ ਹਨ, ਜਿਸ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ। ਅੰਤ੍ਰਿੰਗ ਕਮੇਟੀ ਨੇ ਭਾਰਤ ਸਰਕਾਰ ਨੂੰ ਕਿਹਾ ਕਿ ਉਹ ਇਸ ਗੱਲ ਵੱਲ ਗੌਰ ਕਰੇ। ਇਹ ਵੀ ਕਿਹਾ ਗਿਆ ਕਿ ਜਿਹੜੀਆਂ ਸ਼ਕਤੀਆਂ ਸਿੱਖਾਂ ਦਾ ਅਕਸ ਖ਼ਰਾਬ ਕਰ ਰਹੀਆਂ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਇਸ ਦੇ ਨਾਲ ਹੀ ਸਿੱਖਾਂ ਅੰਦਰ ਪਨਪ ਰਹੀ ਬੇਭਰੋਸਗੀ ਨੂੰ ਖ਼ਤਮ ਕਰਨ ਲਈ ਵੀ ਢੁੱਕਵੇਂ ਕਦਮ ਚੁੱਕੇ ਜਾਣ।
ਇਹ ਵੀ ਪੜ੍ਹੋ : Kulhad Pizza Couple Video: ਕੁਲੜ ਪੀਜ਼ਾ ਜੋੜੇ ਦੇ ਹੱਕ 'ਚ ਆਏ WWE ਪਲੇਅਰ ਵਿੱਕੀ ਥਾਮਸ, ਵੀਡੀਓ ਨੂੰ ਸ਼ੇਅਰ ਨਾ ਕਰਨ ਦੀ ਕੀਤੀ ਅਪੀਲ