Kabaddi coach Gurpreet Singh Murder news: ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਸ ਦੀ ਮ੍ਰਿਤਕ ਦੇਹ ਨੂੰ ਸਸਕਾਰ ਲਈ ਵਾਪਸ ਘਰ ਲਿਆਂਦਾ ਜਾਵੇ।
Trending Photos
Kabaddi coach Gurpreet Singh Murder news: ਮੋਗਾ ਦੇ ਇੱਕ ਕਬੱਡੀ ਕੋਚ ਗੁਰਪ੍ਰੀਤ ਸਿੰਘ ਗਿੰਦਰੂ (43) ਦੀ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਖ਼ਬਰ ਨੂੰ ਸੁਣ ਕੇ ਪਿੰਡ ਵਿਚ ਸੋਗ ਦੀ ਲਹਿਰ ਹੈ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਗੁਰਪ੍ਰੀਤ ਕਰੀਬ ਚਾਰ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਫਿਲੀਪੀਨਜ਼ ਗਿਆ ਸੀ। ਉਹ ਮਨੀਲਾ (Kabaddi coach Gurpreet Singh)ਵਿੱਚ ਨੌਜਵਾਨਾਂ ਨੂੰ ਕਬੱਡੀ ਦੀ ਕੋਚਿੰਗ ਵੀ ਦਿੰਦਾ ਸੀ।
ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਦਾ ਉਦੋਂ (Gurpreet Singh Murder) ਕਤਲ ਕੀਤਾ ਗਿਆ ਜਦੋਂ ਉਹ ਕੰਮ ਤੋਂ ਵਾਪਸ ਘਰ ਪਹੁੰਚਿਆ ਸੀ। ਗੁਰਪ੍ਰੀਤ ਸਿੰਘ ਨੂੰ ਨੇੜਿਓਂ ਗੋਲੀ ਮਾਰੀ ਗਈ ਹੈ। ਸ਼ੱਕ ਹੈ ਕਿ ਗੁਰਪ੍ਰੀਤ ਸਿੰਘ ਦਾ ਕਤਲ ਡਕੈਤੀ ਦੀ ਨੀਅਤ ਨਾਲ ਕੀਤਾ ਗਿਆ ਹੈ, ਕਿਉਂਕਿ ਉਹ ਫਾਈਨਾਂਸ ਦਾ ਕਾਰੋਬਾਰ ਵੀ ਕਰਦਾ ਸੀ। ਉਸ ਕੋਲ ਕਾਫੀ ਨਕਦੀ ਸੀ। ਗੁਰਪ੍ਰੀਤ ਸਿੰਘ ਦੇ ਕਤਲ ਦੀ ਖ਼ਬਰ ਤੋਂ ਬਾਅਦ ਉਪਮੰਡਲ ਨਿਹਾਲ ਸਿੰਘ ਵਾਲਾ ਦੇ ਪਿੰਡ ਪਾਖਰਵੱਡ ਵਿੱਚ ਸੋਗ ਦੀ ਲਹਿਰ ਹੈ।
ਗੁਰਪ੍ਰੀਤ ਸਿੰਘ ਗੰਦੜੂ (Gurpreet Singh Murder) 43 ਸਾਲਾ ਦੇ ਸਨ। ਦੱਸ ਦੇਈਏ ਕਿ ਅਜੇ ਤੱਕ ਹਮਲਾਵਰਾਂ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਨਾ ਹੀ ਇਸ ਗੱਲ ਦਾ ਪਤਾ ਲੱਗ ਸਕਿਆ ਹੈ ਕਿ ਕਬੱਡੀ ਕੋਚ ਗੁਰਪ੍ਰੀਤ ਨੂੰ ਗੋਲੀ ਕਿਉਂ ਮਾਰੀ ਗਈ ਸੀ। ਫਿਲਹਾਲ ਪਿੰਡ ਵਾਸੀਆਂ ਦੀ ਮੰਗ 'ਤੇ ਸਰਕਾਰ ਵੱਲੋਂ ਕੋਈ ਬਿਆਨ ਨਹੀਂ ਆਇਆ ਹੈ।
ਇਹ ਵੀ ਪੜ੍ਹੋ: Weather Update: ਪੰਜਾਬ 'ਚ ਠੰਡ ਦਾ ਕਹਿਰ; ਸੰਘਣੀ ਧੁੰਦ ਨੇ ਘਟਾਈ ਰਫ਼ਤਾਰ, ਜਾਣੋ ਆਪਣੇ ਇਲਾਕੇ ਦਾ ਹਾਲ
ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੀ ਲਾਸ਼ ਨੂੰ ਅੰਤਿਮ ਸੰਸਕਾਰ ਲਈ (Gurpreet Singh Murder news) ਘਰ ਵਾਪਸ ਲਿਆਂਦਾ ਜਾਵੇ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ 14 ਮਾਰਚ 2022 ਨੂੰ ਬਰਤਾਨੀਆ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਸੰਧੂ ਉਰਫ ਨੰਗਲ ਅੰਬੀਆਂ ਦੀ ਜਲੰਧਰ ਦੇ ਮੱਲੀਆਂ ਖੁਰਦ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਿੱਥੇ ਉਹ ਇੱਕ ਟੂਰਨਾਮੈਂਟ ਵਿੱਚ ਹਿੱਸਾ ਲੈ ਰਿਹਾ ਸੀ। ਇਸ ਮਾਮਲੇ ਵਿੱਚ ਨੌਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।