Emergency Film: ਕੰਗਨਾ ਰਣੌਤ ਦੀ ਫਿਲਮ 'ਐਮਰਜੈਂਸੀ' ਨੂੰ ਸੈਂਸਰ ਬੋਰਡ ਨੇ ਦਿੱਤੀ ਹਰੀ ਝੰਡੀ; ਐਸਜੀਪੀਸੀ ਨੇ ਕੀਤੀ ਨਿਖੇਧੀ
Advertisement
Article Detail0/zeephh/zeephh2476878

Emergency Film: ਕੰਗਨਾ ਰਣੌਤ ਦੀ ਫਿਲਮ 'ਐਮਰਜੈਂਸੀ' ਨੂੰ ਸੈਂਸਰ ਬੋਰਡ ਨੇ ਦਿੱਤੀ ਹਰੀ ਝੰਡੀ; ਐਸਜੀਪੀਸੀ ਨੇ ਕੀਤੀ ਨਿਖੇਧੀ

Emergency Film: ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਦੇ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਸੈਂਸਰ ਬੋਰਡ ਤੋਂ ਵੱਡੀ ਰਾਹਤ ਮਿਲ ਗਈ ਹੈ।

Emergency Film: ਕੰਗਨਾ ਰਣੌਤ ਦੀ ਫਿਲਮ 'ਐਮਰਜੈਂਸੀ' ਨੂੰ ਸੈਂਸਰ ਬੋਰਡ ਨੇ ਦਿੱਤੀ ਹਰੀ ਝੰਡੀ; ਐਸਜੀਪੀਸੀ ਨੇ ਕੀਤੀ ਨਿਖੇਧੀ

Emergency Film: ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਦੇ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਸੈਂਸਰ ਬੋਰਡ ਤੋਂ ਵੱਡੀ ਰਾਹਤ ਮਿਲ ਗਈ ਹੈ। ਫਿਲਮ ਸੈਂਸਰ ਬੋਰਡ ਨੇ ਫਿਲਮ ਨੂੰ ਰਿਲੀਜ਼ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਜਦਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਐਸਜੀਪੀਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਭਾਰਤ ਸਰਕਾਰ ਨੇ ਫਿਲਮ ਐਮਰਜੈਂਸੀ ਸਰਟੀਫਿਕੇਟ ਦੇ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਹਰਿਆਣਾ ਚੋਣਾਂ ਤੋਂ ਬਾਅਦ ਫਿਲਮ ਦੀ ਰਿਲੀਜ਼ ਨੂੰ ਲੈ ਕੇ ਪਹਿਲਾਂ ਹੀ ਚਿੰਤਾ ਜਤਾਈ ਜਾ ਰਹੀ ਸੀ। ਸ਼੍ਰੋਮਣੀ ਕਮੇਟੀ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਫਿਲਮ ਨੂੰ ਪੰਜਾਬ ਵਿੱਚ ਨਾ ਚੱਲਣ ਦਿੱਤਾ ਜਾਵੇ।

ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਵਿੱਚ ਫਿਲਮ 'ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਸਿੱਖ ਜੱਥੇਬੰਦੀ ਦੇ ਆਗੂ ਦਵਿੰਦਰ ਸਿੰਘ ਨੇ ਕਿਹਾ ਕਿ ਸਿੱਖ ਧਰਮ ਸਬੰਧੀ ਕਈ ਫਿਲਮਾਂ ਵੀ ਬਣਦੀਆਂ ਹਨ ਪਰ ਉਨ੍ਹਾਂ ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ ਨਹੀਂ ਦਿੱਤੀ ਜਾਂਦੀ ਅਤੇ ਉਨ੍ਹਾਂ ’ਤੇ ਕਟੌਤੀ ਕੀਤੀ ਜਾਂਦੀ ਹੈ ਪਰ ਜਿਹੜੀਆਂ ਫਿਲਮਾਂ ਸਿੱਖਾਂ ਪ੍ਰਤੀ ਗਲਤ ਹੁੰਦੀਆਂ ਹਨ, ਉਨ੍ਹਾਂ ਨੂੰ ਸੈਂਸਰ ਬੋਰਡ ਵੱਲੋਂ ਜਲਦੀ ਪ੍ਰਵਾਨਗੀ ਦਿੱਤੀ ਜਾਂਦੀ ਹੈ।

ਕਾਬਿਲੇਗੌਰ ਹੈ ਕਿ ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਲਿਖਿਆ -ਸਾਨੂੰ ਇਹ ਦੱਸਦੇ ਹੋਏ ਬੇਹੱਦ ਖੁਸ਼ੀ ਹੋ ਰਹੀ ਹੈ ਕਿ ਸਾਡੀ ਫਿਲਮ ਐਮਰਜੈਂਸੀ ਨੂੰ ਸੈਂਸਰ ਸਰਟੀਫਿਕੇਟ ਮਿਲ ਗਿਆ ਹੈ। ਅਸੀਂ ਜਲਦ ਹੀ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰਾਂਗੇ। ਮੈਂ ਤੁਹਾਡੇ ਧੀਰਜ ਅਤੇ ਸਮਰਥਨ ਲਈ ਧੰਨਵਾਦੀ ਹਾਂ।

ਇਹ ਵੀ ਪੜ੍ਹੋ : Harpreet Singh Resignation: ਸ਼੍ਰੋਮਣੀ ਪ੍ਰਬੰਧਕ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਕੀਤਾ ਨਾਮਨਜ਼ੂਰ

ਸਤੰਬਰ 'ਚ ਰਿਲੀਜ਼ ਹੋਣ ਤੋਂ ਕੁਝ ਦਿਨ ਪਹਿਲਾਂ ਹੀ ਖਬਰ ਆਈ ਸੀ ਕਿ 'ਐਮਰਜੈਂਸੀ' ਫਿਲਹਾਲ ਸਿਨੇਮਾਘਰਾਂ 'ਚ ਰਿਲੀਜ਼ ਨਹੀਂ ਹੋਵੇਗੀ। ਇਸ ਦੇ ਨਾਲ ਹੀ ਹੁਣ ਇਸ ਦੀ ਰਿਲੀਜ਼ ਦਾ ਰਸਤਾ ਸਾਫ ਹੋ ਗਿਆ ਹੈ। ਪਰ ਅਜੇ ਤਕ ਇਸ ਦੀ ਰਿਲੀਜ਼ ਡੇਟ ਨੂੰ ਲੈ ਕੇ ਸਸਪੈਂਸ ਬਰਕਰਾਰ ਹੈ। ਕਿਉਂਕਿ ਇਸ ਬਾਰੇ ਅਜੇ ਤਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਇਹ ਵੀ ਪੜ੍ਹੋ : Haryana CM Breaking Live Updates: ਨਾਇਬ ਸੈਣੀ ਦੂਜੀ ਵਾਰ ਬਣੇ ਹਰਿਆਣਾ ਦੇ ਮੁੱਖ ਮੰਤਰੀ; ਵਿਜ, ਆਰਤੀ-ਸ਼ਰੂਤੀ ਸਮੇਤ 13 ਮੰਤਰੀਆਂ ਨੇ ਲਿਆ ਹਲਫ਼

Trending news