Kangana Ranaut Slapped News: ਕੰਗਣਾ ਰਨੌਤ ਦੇ ਚੰਡੀਗੜ੍ਹ ਏਅਰਪੋਰਟ ਉਤੇ ਥੱਪੜ ਮਾਰਨ ਵਾਲੀ ਸੀਆਈਏਐਸਐਫ ਮੁਲਾਜ਼ਮ ਕੁਲਵਿੰਦਰ ਕੌਰ ਦੇ ਹੱਕ ਵਿੱਚ ਕਿਸਾਨ ਨੇਤਾ ਆ ਗਏ ਹਨ।
Trending Photos
Kangana Ranaut Slapped News: ਹਿਮਾਚਲ ਦੇ ਮੰਡੀ ਤੋਂ ਸੰਸਦ ਚੁਣੀ ਗਈ ਅਦਾਕਾਰਾ ਕੰਗਣਾ ਰਨੌਤ ਦੇ ਚੰਡੀਗੜ੍ਹ ਏਅਰਪੋਰਟ ਉਤੇ ਅੱਜ ਸੀਆਈਏਐਸਐਫ ਮੁਲਾਜ਼ਮ ਕੁਲਵਿੰਦਰ ਕੌਰ ਵੱਲੋਂ ਥੱਪੜ ਮਾਰੇ ਜਾਣ ਤੋਂ ਬਾਅਦ ਕੰਗਣਾ ਰਨੌਤ ਦੇ ਬਿਆਨ ਉਤੇ ਮਾਨਸਾ ਦੇ ਕਿਸਾਨ ਨੇਤਾ ਰੁਲਦੂ ਸਿੰਘ ਮਾਨਸਾ ਦਾ ਵੱਡਾ ਬਿਆਨ ਸਾਹਮਣੇ ਆਇਆ। ਉਨ੍ਹਾਂ ਨੇ ਕਿਹਾ ਕਿ ਉਹ ਕੁਲਵਿੰਦਰ ਕੌਰ ਬੇਟੀ ਦੇ ਨਾਲ ਹਨ ਤੇ ਜੇਕਰ ਕਿਸੇ ਨੇ ਉਨ੍ਹਾਂ ਨਾਲ ਕਿਸੇ ਤਰ੍ਹਾਂ ਦੀ ਕੋਈ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨ ਜਥੇਬੰਦੀਆਂ ਸੰਘਰਸ਼ ਕਰਨ ਦੇ ਲਈ ਮਜਬੂਰ ਹੋਣਗੀਆਂ।
ਕਿਸਾਨ ਨੇਤਾ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਅੱਜ ਏਅਰਪੋਰਟ ਤੇ ਕੰਗਣਾ ਰਨੌਤ ਜੋ ਕਿ ਦਿੱਲੀ ਦੇ ਵਿੱਚ ਕਿਸਾਨੀ ਅੰਦੋਲਨ ਦੇ ਸਮੇਂ ਔਰਤਾਂ ਨੂੰ 100-100 ਰੁਪਏ ਦਿਹਾੜੀ ਉਤੇ ਆਉਣ ਵਾਲੀਆਂ ਬੋਲਦੀ ਸੀ ਉਸ ਖਿਲਾਫ ਅੱਜ ਸਾਡੀ ਧੀ ਕੁਲਵਿੰਦਰ ਕੌਰ ਨੇ ਗੁੱਸਾ ਜ਼ਾਹਿਰ ਕਰਦੇ ਹੋਏ ਥੱਪੜ ਮਾਰਿਆ ਹੈ ਪਰ ਉਨ੍ਹਾਂ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿੱਚ ਸਾਡੇ ਬੱਚੇ ਅੱਜ ਵੀ ਮੌਜੂਦ ਹਨ ਅਤੇ ਉਹ ਕਿਸਾਨੀ ਅੰਦੋਲਨ ਦੇ ਨਾਲ ਜੁੜੇ ਹੋਏ ਹਨ।
ਅਜਿਹੇ ਬਿਆਨ ਦੇਣ ਵਾਲੇ ਲੋਕ ਸੋਚ ਸਮਝ ਕੇ ਬਿਆਨ ਦੇਣ ਕਿਉਂਕਿ ਜਿਸ ਸਮੇਂ ਕਿਸਾਨੀ ਅੰਦੋਲਨ ਚੱਲ ਰਿਹਾ ਸੀ ਤਾਂ ਉਸ ਨੂੰ ਦੇਸ਼ਾਂ ਵਿਦੇਸ਼ਾਂ ਦੇ ਵਿੱਚੋਂ ਹਮਾਇਤ ਮਿਲ ਰਹੀ ਸੀ ਪਰ ਸਾਡੇ ਦੇਸ਼ ਦੇ ਵਿੱਚ ਅਜਿਹੇ ਲੋਕ ਅਜਿਹੇ ਬਿਆਨ ਦੇ ਕੇ ਸਾਡੇ ਖਿਲਾਫ਼ ਜ਼ਹਿਰ ਉਗਲ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਸਾਡੀ ਧੀ ਨੇ ਜਿਸ ਤਰ੍ਹਾਂ ਵੀ ਆਪਣਾ ਗੁੱਸਾ ਜ਼ਾਹਿਰ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਕੰਗਣਾ ਰਨੌਤ ਨੇ ਕਿਹਾ ਹੈ ਕਿ ਪੰਜਾਬ ਦੇ ਵਿੱਚ ਅੱਤਵਾਦ ਤੇ ਨਕਸਲਵਾਦ ਨੂੰ ਕਿਵੇਂ ਖਤਮ ਕਰੀਏ ਇਹ ਉਸ ਦਾ ਬਿਆਨ ਨਿੰਦਣਯੋਗ ਹੈ ਕਿਉਂਕਿ ਭਾਰਤੀ ਜਨਤਾ ਪਾਰਟੀ ਪਹਿਲਾਂ ਹੀ ਸਿੱਖਾਂ ਨੂੰ ਆਪਣੇ ਵਿਰੋਧੀ ਮੰਨਦੀ ਹੈ ਅਤੇ ਪੰਜਾਬ ਦੇ ਵਿੱਚ ਅੱਤਵਾਦ ਵਰਗੇ ਹਾਲਾਤ ਫਿਰ ਤੋਂ ਬਣਾਉਣਾ ਚਾਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਫਿਰ ਵੀ ਜੇਕਰ ਸਾਡੀ ਧੀ ਕੁਲਵਿੰਦਰ ਕੌਰ ਦੇ ਨਾਲ ਕਿਸੇ ਵੀ ਸ਼ਖਸ ਨੇ ਧੱਕੇਸ਼ਾਹੀ ਜਾਂ ਉਸ ਤੇ ਕੋਈ ਹੋਰ ਤਰ੍ਹਾਂ ਦਾ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨ ਜਥੇਬੰਦੀਆਂ ਉਸ ਦਾ ਹਮੇਸ਼ਾ ਸਾਥ ਦੇਣਗੀਆਂ ਅਤੇ ਸੰਘਰਸ਼ ਕਰਨ ਦੇ ਲਈ ਵੀ ਤਿਆਰ ਰਹਿਣਗੀਆਂ।