Kapurthala News: ਦੋ ਸਕੇ ਭਰਾਵਾਂ ਵੱਲੋਂ ਬਿਆਸ ਦਰਿਆ 'ਚ ਛਾਲ ਮਾਰਨ ਦਾ ਮਾਮਲਾ- ਤਿੰਨ ਮੁਲਾਜ਼ਮਾਂ ਖ਼ਿਲਾਫ਼ ਲੁੱਕ ਆਉਟ ਨੋਟਿਸ ਜਾਰੀ
Advertisement

Kapurthala News: ਦੋ ਸਕੇ ਭਰਾਵਾਂ ਵੱਲੋਂ ਬਿਆਸ ਦਰਿਆ 'ਚ ਛਾਲ ਮਾਰਨ ਦਾ ਮਾਮਲਾ- ਤਿੰਨ ਮੁਲਾਜ਼ਮਾਂ ਖ਼ਿਲਾਫ਼ ਲੁੱਕ ਆਉਟ ਨੋਟਿਸ ਜਾਰੀ

Punjab Kapurthala News: ਜਲੰਧਰ ਦੇ ਥਾਣਾ ਡਿਵੀਜ਼ਨ 1 ਵਿੱਚ ਤਾਇਨਾਤ ਤਤਕਾਲੀ ਐਸਐਚਓ ਨਵਦੀਪ ਸਿੰਘ, ਮੁਨਸ਼ੀ ਬਲਵਿੰਦਰ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਵੱਲੋਂ ਥਾਣੇ ਵਿੱਚ ਤਸ਼ੱਦਦ ਅਤੇ ਜ਼ਲੀਲ ਕੀਤੇ ਜਾਣ ਤੋਂ ਬਾਅਦ ਦੋ ਸਕੇ ਭਰਾਵਾਂ ਮਾਨਵਜੀਤ ਅਤੇ ਜਸ਼ਨਵੀਰ ਨੇ 18 ਨੰਬਰ ਗੋਇੰਦਵਾਲ ਸਾਹਿਬ ਦੇ ਪੁਲ ਤੋਂ ਬਿਆਸ ਵਿੱਚ ਛਾਲ ਮਾਰ ਦਿੱਤੀ ਸੀ। 

 

Kapurthala News: ਦੋ ਸਕੇ ਭਰਾਵਾਂ ਵੱਲੋਂ ਬਿਆਸ ਦਰਿਆ 'ਚ ਛਾਲ ਮਾਰਨ ਦਾ ਮਾਮਲਾ- ਤਿੰਨ ਮੁਲਾਜ਼ਮਾਂ ਖ਼ਿਲਾਫ਼ ਲੁੱਕ ਆਉਟ ਨੋਟਿਸ ਜਾਰੀ

(Punjab Kapurthala News: ਕਪੂਰਥਲਾ 'ਚ ਕਰੀਬ 18 ਦਿਨ ਪਹਿਲਾਂ ਜਲੰਧਰ ਦੇ ਦੋ ਸਕੇ ਭਰਾਵਾਂ ਨੇ ਗੋਵਿੰਦਵਾਲ ਪੁਲ ਤੋਂ ਬਿਆਸ ਦਰਿਆ 'ਚ ਛਾਲ ਮਾਰ ਦਿੱਤੀ ਸੀ। ਇਕ ਭਰਾ ਦੀ ਲਾਸ਼ ਬਰਾਮਦ ਕਰ ਲਈ ਗਈ ਹੈ, ਦੂਜੇ ਦੀ ਭਾਲ ਜਾਰੀ ਹੈ। ਇਸ ਤੋਂ ਪਹਿਲਾਂ ਵੀ ਨਦੀ ਨੇੜੇ ਖੇਤਾਂ ਵਿੱਚੋਂ ਲਾਸ਼ ਮਿਲਣ ਮਗਰੋਂ ਥਾਣਾ ਤਲਵੰਡੀ ਚੌਧਰੀਆਂ ਵਿੱਚ ਜਲੰਧਰ ਦੇ ਡਿਵੀਜ਼ਨ ਇੱਕ ਦੇ ਤਤਕਾਲੀ ਐਸਐਚਓ ਸਮੇਤ ਤਿੰਨ ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਕੀਤਾ ਗਿਆ ਸੀ।

ਦਰਅਸਲ ਦੋ ਸਕੇ ਭਰਾਵਾਂ ਵੱਲੋਂ ਬਿਆਸ ਦਰਿਆ ਵਿੱਚ ਛਾਲ ਮਾਰਨ ਦੇ ਮਾਮਲੇ ਵਿੱਚ ਕਪੂਰਥਲਾ ਪੁਲਿਸ ਨੇ ਤਿੰਨਾਂ ਮੁਲਾਜ਼ਮਾਂ ਸਾਬਕਾ ਥਾਣਾ ਮੁਖੀ ਨਵਦੀਪ ਸਿੰਘ, ਮੁਨਸ਼ੀ ਬਲਵਿੰਦਰ ਸਿੰਘ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ ਤਾਂ ਜੋ ਉਹ ਦੇਸ਼ ਛੱਡ ਕੇ ਨਾ ਜਾਣ ਅਤੇ ਨਾ ਹੀ ਉਹ ਫਰਾਰ ਹੋ ਸਕਣ ਅਤੇ ਪੁਲਿਸ ਅਨੁਸਾਰ ਦੂਜੇ ਭਰਾ ਮਾਨਵਦੀਪ ਨੂੰ ਡਰੋਨ ਦੀ ਵਰਤੋਂ ਕਰਕੇ ਦਰਿਆ ਵਿੱਚ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਦੀ ਪੁਸ਼ਟੀ ਸੁਲਤਾਨਪੁਰ ਲੋਧੀ ਦੇ ਡੀਐਸਪੀ ਬਬਨਦੀਪ ਸਿੰਘ ਨੇ ਕੀਤੀ ਹੈ।

ਇਹ ਵੀ ਪੜ੍ਹੋ: Kapurthala News: ਦੋ ਸਕੇ ਭਰਾਵਾਂ ਵੱਲੋਂ ਬਿਆਸ ਦਰਿਆ ਵਿੱਚ ਛਾਲ ਮਾਰਨ ਦਾ ਮਾਮਲਾ, 16 ਦਿਨਾਂ ਬਾਅਦ ਛੋਟੇ ਭਰਾ ਦੀ ਮਿਲੀ ਲਾਸ਼

ਕੇਸ ਦਰਜ ਹੋਣ ਤੋਂ ਬਾਅਦ ਸਾਰੇ ਮੁਲਜ਼ਮ ਮੁਲਾਜ਼ਮਾਂ ਨੂੰ ਲਾਈਨ ਹਾਜ਼ਿਰ ਕਰ ਦਿੱਤਾ ਗਿਆ ਸੀ। ਤਿੰਨੋਂ ਮੁਲਜ਼ਮ ਫਰਾਰ ਹਨ। ਡੀਐਸਪੀ ਸੁਲਤਾਨਪੁਰ ਲੋਧੀ ਬਬਨਦੀਪ ਸਿੰਘ ਨੇ ਪੁਸ਼ਟੀ ਕੀਤੀ ਹੈ ਕਿ ਕਪੂਰਥਲਾ ਪੁਲਿਸ ਨੇ ਮੁਲਜ਼ਮਾਂ ਲਈ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ।

ਇਹ ਵੀ ਪੜ੍ਹੋ: Ram Rahim News: ਬੇਅਦਬੀ ਮਾਮਲੇ 'ਚ ਰਾਮ ਰਹੀਮ ਦੀ ਪਟੀਸ਼ਨ 'ਤੇ ਹਾਈ ਕੋਰਟ 'ਚ ਸੁਣਵਾਈ ਅੱਜ

ਜਲੰਧਰ ਦੇ ਥਾਣਾ ਡਿਵੀਜ਼ਨ 1 ਵਿੱਚ ਤਾਇਨਾਤ ਤਤਕਾਲੀ ਐਸਐਚਓ ਨਵਦੀਪ ਸਿੰਘ, ਮੁਨਸ਼ੀ ਬਲਵਿੰਦਰ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਵੱਲੋਂ ਥਾਣੇ ਵਿੱਚ ਤਸ਼ੱਦਦ ਅਤੇ ਜ਼ਲੀਲ ਕੀਤੇ ਜਾਣ ਤੋਂ ਬਾਅਦ ਦੋ ਸਕੇ ਭਰਾਵਾਂ ਮਾਨਵਜੀਤ ਅਤੇ ਜਸ਼ਨਵੀਰ ਨੇ 18 ਨੰਬਰ ਗੋਇੰਦਵਾਲ ਸਾਹਿਬ ਦੇ ਪੁਲ ਤੋਂ ਬਿਆਸ ਵਿੱਚ ਛਾਲ ਮਾਰ ਦਿੱਤੀ ਸੀ। ਦਿਨ ਪਹਿਲਾਂ ਤਿੰਨ ਦਿਨ ਪਹਿਲਾਂ ਜਸ਼ਨਵੀਰ ਦੀ ਲਾਸ਼ ਦਰਿਆ ਕੋਲ ਖੇਤਾਂ ਵਿੱਚੋਂ ਮਿਲੀ ਸੀ। ਟੀਮਾਂ ਦੂਜੇ ਭਰਾ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ।

(ਚੰਦਰ ਮੜੀਆ ਦੀ ਰਿਪੋਰਟ)

Trending news