ਹਰਿਆਣਾ ਦੇ ਕਰਨਾਲ ਵਿੱਚ ਮੰਗਲਵਾਰ ਤੜਕੇ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਰਾਈਸ ਮਿੱਲ ਦੀ ਤਿੰਨ ਮੰਜ਼ਿਲਾ ਇਮਾਰਤ ਦਾ ਇੱਕ ਹਿੱਸਾ ਢਹਿ ਗਿਆ। ਇਮਾਰਤ ਡਿੱਗਣ ਕਾਰਨ ਰਾਈਸ ਮਿੱਲ ਦੇ ਲੇਬਰ ਕੁਆਰਟਰ ਵਿੱਚ ਸੁੱਤੇ ਪਏ ਕਰੀਬ 150 ਮਜ਼ਦੂਰ ਮਲਬੇ ਹੇਠਾਂ ਦੱਬ ਗਏ। ਇਸ ਹਾਦਸੇ 'ਚ ਹੁਣ ਤੱਕ 4 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦ
Trending Photos
Karnal Rice Mill Building Collapses News: ਹਰਿਆਣਾ ਦੇ ਕਰਨਾਲ ਵਿੱਚ ਮੰਗਲਵਾਰ ਤੜਕੇ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਰਾਈਸ ਮਿੱਲ ਦੀ ਤਿੰਨ ਮੰਜ਼ਿਲਾ ਇਮਾਰਤ ਦਾ ਇੱਕ ਹਿੱਸਾ ਢਹਿ ਗਿਆ। ਇਮਾਰਤ ਡਿੱਗਣ ਕਾਰਨ ਰਾਈਸ ਮਿੱਲ ਦੇ ਲੇਬਰ ਕੁਆਰਟਰ ਵਿੱਚ ਸੁੱਤੇ ਪਏ ਕਰੀਬ 150 ਮਜ਼ਦੂਰ ਮਲਬੇ ਹੇਠਾਂ ਦੱਬ ਗਏ। ਇਸ ਹਾਦਸੇ 'ਚ ਹੁਣ ਤੱਕ 4 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 20 ਲੋਕ ਜ਼ਖਮੀ ਦੱਸੇ ਜਾ ਰਹੇ ਹਨ। 100 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਮਲਬੇ ਹੇਠ ਹੋਰ ਵੀ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਬਚਾਅ ਕਾਰਜ ਜਾਰੀ ਹੈ।
ਇਹ ਹਾਦਸਾ ਕਰਨਾਲ ਦੇ ਤਰਾਵੜੀ 'ਚ ਸਵੇਰੇ 3 ਵਜੇ ਹੋਇਆ। ਇੱਥੇ ਸਥਿਤ ਸ਼ਿਵ ਸ਼ਕਤੀ ਰਾਈਜ਼ ਮਿੱਲ ਦੀ ਤਿੰਨ ਮੰਜ਼ਿਲਾ ਇਮਾਰਤ ਢਹਿ ਗਈ। ਇਸ ਹਾਦਸੇ ਵਿੱਚ 157 ਮਜ਼ਦੂਰ ਮਲਬੇ ਹੇਠ ਦੱਬ ਗਏ। ਹਾਲਾਂਕਿ 100 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਹੁਣ ਤੱਕ 4 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ 20 ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: Punjab Corona Update: ਪੰਜਾਬ 'ਚ ਮੁੜ ਦਸਤਕ ਦੇ ਰਿਹਾ ਕੋਰੋਨਾ, 1 ਦੀ ਮੌਤ, 149 ਕੇਸ ਆਏ ਸਾਹਮਣੇ
ਦੱਸਿਆ ਜਾ ਰਿਹਾ ਹੈ ਕਿ ਮਿੱਲ ਦੀ ਇਮਾਰਤ ਵਿੱਚ ਬਣੇ ਲੇਬਰ ਕੁਆਰਟਰ ਦਾ ਇੱਕ ਹਿੱਸਾ ਢਹਿ ਗਿਆ। ਮਜ਼ਦੂਰ ਮਿੱਲ ਵਿੱਚ ਹੀ ਰਹਿੰਦੇ ਹਨ। ਇਹ ਹਾਦਸਾ ਮੰਗਲਵਾਰ ਤੜਕੇ ਵਾਪਰਿਆ, ਜਿਸ ਵਿੱਚ ਚੌਲ ਮਿੱਲ ਵਿੱਚ ਸੁੱਤੇ ਹੋਏ ਮਜ਼ਦੂਰ ਦੱਬ ਗਏ। ਮਜ਼ਦੂਰਾਂ ਨੂੰ ਕੱਢਣ ਲਈ ਬਚਾਅ ਕਾਰਜ ਜਾਰੀ ਹੈ। ਮਲਬਾ ਹਟਾਇਆ ਜਾ ਰਿਹਾ ਹੈ। ਪੁਲਿਸ ਅਤੇ ਪ੍ਰਸ਼ਾਸਨ ਦੇ ਸਾਰੇ ਵੱਡੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਪ੍ਰਸ਼ਾਸਨ ਨੇ ਹਾਦਸੇ ਦੀ ਜਾਂਚ ਲਈ ਦੋ ਟੀਮਾਂ ਦਾ ਗਠਨ ਕੀਤਾ ਹੈ।
ਜਾਣਕਾਰੀ ਮੁਤਾਬਕ ਤਰਾਵੜੀ ਸਥਿਤ ਸ਼ਿਵ ਸ਼ਕਤੀ ਰਾਈਸ ਮਿੱਲ ਦੀ ਤਿੰਨ ਮੰਜ਼ਿਲਾ ਇਮਾਰਤ 'ਚ ਕਰੀਬ 157 ਮਜ਼ਦੂਰ ਰਹਿੰਦੇ ਸਨ। ਜਿਨ੍ਹਾਂ 'ਚੋਂ ਕੁਝ ਰਾਤ ਨੂੰ ਕੰਮ 'ਤੇ ਗਏ ਹੋਏ ਸਨ। ਜਦੋਂ ਕਿ ਰਾਤ ਨੂੰ 20 ਤੋਂ 25 ਮਜ਼ਦੂਰ ਇਮਾਰਤ ਵਿੱਚ ਸੌਂ ਰਹੇ ਸਨ। ਅੱਜ ਤੜਕੇ ਕਰੀਬ 3 ਵਜੇ ਤਿੰਨ ਮੰਜ਼ਿਲਾ ਇਮਾਰਤ ਸੁੱਤੇ ਪਏ ਮਜ਼ਦੂਰਾਂ 'ਤੇ ਡਿੱਗ ਗਈ। ਇਮਾਰਤ ਡਿੱਗਣ ਕਾਰਨ 20 ਮਜ਼ਦੂਰ ਮਲਬੇ ਹੇਠ ਦੱਬ ਗਏ ਜਦਕਿ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ। ਪੁਲਿਸ ਅਤੇ ਬਚਾਅ ਟੀਮ ਵੱਲੋਂ ਮਲਬੇ ਹੇਠ ਦੱਬੇ ਮਜ਼ਦੂਰਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।