Khanna Fire: 3 ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਲਪਟਾਂ ਲੋਕਾਂ ਦੇ ਘਰਾਂ ਤੱਕ ਪਹੁੰਚੀਆਂ
Advertisement
Article Detail0/zeephh/zeephh2299908

Khanna Fire: 3 ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਲਪਟਾਂ ਲੋਕਾਂ ਦੇ ਘਰਾਂ ਤੱਕ ਪਹੁੰਚੀਆਂ

Khanna Fire: ਅੱਗ ਬਹੁਤ ਜ਼ਿਆਦਾ ਫੈਲ ਗਈ। ਫਾਇਰ ਬ੍ਰਿਗੇਡ ਅਤੇ ਲੋਕਾਂ ਨੇ ਇਸ ਨੂੰ ਰਿਹਾਇਸ਼ੀ ਇਲਾਕੇ ਤੱਕ ਪਹੁੰਚਣ ਤੋਂ ਰੋਕ ਦਿੱਤਾ।

 

Khanna Fire: 3 ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਲਪਟਾਂ ਲੋਕਾਂ ਦੇ ਘਰਾਂ ਤੱਕ ਪਹੁੰਚੀਆਂ

Khanna Fire/ਧਰਮਿੰਦਰ ਸਿੰਘ:  ਖੰਨਾ ਦੀ ਬੁੱਕਸ ਮਾਰਕੀਟ ਦੇ ਪਿੱਛੇ ਸਥਿਤ ਨੈਸ਼ਨਲ ਜੰਜ ਘਰ ਨੇੜੇ ਬੁੱਧਵਾਰ ਰਾਤ ਨੂੰ ਤਿੰਨ ਦੁਕਾਨਾਂ ਨੂੰ ਭਿਆਨਕ ਅੱਗ ਲੱਗ ਗਈ। ਤੇਜ਼ ਹਵਾ ਕਾਰਨ ਅੱਗ ਲਗਾਤਾਰ ਫੈਲਦੀ ਰਹੀ। ਦੁਕਾਨਾਂ ਗੁਰਦੁਆਰਾ ਸਾਹਿਬ ਦੇ ਨਾਲ ਲੱਗਦੇ ਅਤੇ ਰਿਹਾਇਸ਼ੀ ਖੇਤਰ ਹਨ, ਜਿਸ ਕਾਰਨ ਅੱਗ ਦੀਆਂ ਲਪਟਾਂ ਲੋਕਾਂ ਦੇ ਘਰਾਂ ਤੱਕ ਪਹੁੰਚ ਗਈਆਂ। ਲੋਕਾਂ ਨੇ ਜ਼ਿਆਦਾਤਰ ਘਰਾਂ ਤੋਂ ਬਾਹਰ ਆ ਕੇ ਆਪਣਾ ਬਚਾਅ ਕੀਤਾ। 

ਅੱਗ ਦੇ ਭਿਆਨਕ ਰੂਪ ਨੂੰ ਦੇਖਦਿਆਂ ਖੰਨਾ ਤੋਂ ਇਲਾਵਾ ਮੰਡੀ ਗੋਬਿੰਦਗੜ੍ਹ, ਸਰਹਿੰਦ, ਸਮਰਾਲਾ ਅਤੇ ਅਮਲੋਹ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਬੁਲਾਉਣਾ ਪਿਆ। ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਦਿਆਂ ਹੀ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਧ ਵੀ ਅੱਧੀ ਰਾਤ ਨੂੰ ਉਥੇ ਪਹੁੰਚ ਗਏ।

ਅੱਗ ਲੱਗਣ ਵਾਲੀ ਥਾਂ ਦੇ ਨੇੜੇ ਰਹਿੰਦੇ ਹਰਸ਼ ਭੱਲਾ ਨੇ ਦੱਸਿਆ ਕਿ ਜੇਕਰ ਕੈਮੀਕਲ ਨਾਲ ਅੱਗ 'ਤੇ ਕਾਬੂ ਪਾਇਆ ਜਾਂਦਾ ਤਾਂ 10 ਮਿੰਟਾਂ 'ਚ ਇਸ 'ਤੇ ਕਾਬੂ ਪਾਇਆ ਜਾ ਸਕਦਾ ਸੀ ਪਰ ਏ ਕਲਾਸ ਨਗਰ ਕੌਂਸਲ ਖੰਨਾ ਕੋਲ ਕੈਮੀਕਲ ਨਹੀਂ ਸੀ। ਪਾਣੀ ਨਾਲ ਵੀ ਅੱਗ 'ਤੇ ਕਾਬੂ ਪਾਇਆ ਜਾ ਰਿਹਾ ਹੈ। ਜਿਸ ਕਾਰਨ ਅੱਗ ਵਧ ਗਈ। ਇਸ ਲਈ ਪ੍ਰਸ਼ਾਸਨ ਜ਼ਿੰਮੇਵਾਰ ਹੈ। ਇਸ ਦਾ ਜਵਾਬ ਸਰਕਾਰ ਅਤੇ ਪ੍ਰਸ਼ਾਸਨ ਦੋਵਾਂ ਨੂੰ ਦੇਣਾ ਪਵੇਗਾ।

ਇਲਾਕਾ ਕੌਂਸਲਰ ਦੇ ਪਤੀ ਅਮਿਤ ਤਿਵਾੜੀ ਨੇ ਦੱਸਿਆ ਕਿ ਅੱਗ ਬਹੁਤ ਜ਼ਿਆਦਾ ਫੈਲ ਗਈ। ਫਾਇਰ ਬ੍ਰਿਗੇਡ ਅਤੇ ਲੋਕਾਂ ਨੇ ਇਸ ਨੂੰ ਰਿਹਾਇਸ਼ੀ ਇਲਾਕੇ ਤੱਕ ਪਹੁੰਚਣ ਤੋਂ ਰੋਕ ਦਿੱਤਾ।

ਇਹ ਵੀ ਪੜ੍ਹੋ: Sunam News: CM ਮਾਨ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ
 

ਵਿਧਾਇਕ ਸੌਂਧ ਨੇ ਕਿਹਾ ਕਿ ਅੱਗ ਬੁਝਾਉਣ ਵਿੱਚ ਫਾਇਰ ਬ੍ਰਿਗੇਡ ਨੇ ਵਧੀਆ ਕੰਮ ਕੀਤਾ ਹੈ। ਮੌਕੇ ਦੇ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਕਿ ਇੱਕ ਪਾਸੇ ਗੁਰਦੁਆਰਾ ਸਾਹਿਬ ਅਤੇ ਦੂਜੇ ਪਾਸੇ ਰਿਹਾਇਸ਼ੀ ਇਲਾਕਾ ਹੈ, ਅੱਗ ਨੂੰ ਚਾਰੇ ਪਾਸੇ ਤੋਂ ਰੋਕ ਦਿੱਤਾ ਗਿਆ। ਉਹ ਖੁਦ ਮੌਕੇ 'ਤੇ ਪਹੁੰਚੇ। ਦੋ ਘੰਟਿਆਂ ਵਿੱਚ 80 ਫੀਸਦੀ ਅੱਗ ’ਤੇ ਕਾਬੂ ਪਾ ਲਿਆ ਗਿਆ। ਜਿੱਥੋਂ ਤੱਕ ਮਸ਼ੀਨਾਂ ਅਤੇ ਮਸ਼ੀਨਰੀ ਦਾ ਸਬੰਧ ਹੈ, ਜੇਕਰ ਕਿਤੇ ਕੋਈ ਕਮੀ ਹੈ ਤਾਂ ਉਹ ਦੂਰ ਕਰ ਦੇਣਗੇ। ਵਿਧਾਇਕ ਨੇ ਕਿਹਾ ਕਿ ਕੜਾਕੇ ਦੀ ਗਰਮੀ ਕਾਰਨ ਅੱਗਜ਼ਨੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਲੋਕਾਂ ਨੂੰ ਵੀ ਸਾਵਧਾਨ ਰਹਿਣ ਦੀ ਲੋੜ ਹੈ।

ਇਹ ਵੀ ਪੜ੍ਹੋ: Khanna Attack News: ਦੋ ਧਿਰਾਂ 'ਚ ਹੋਈ ਲੜਾਈ ਨੂੰ ਰੋਕਣ ਗਈ ਪੁਲਿਸ 'ਤੇ ਹੀ ਹੋ ਗਿਆ ਹਮਲਾ, ਫਿਰ ਹੋਇਆ ... 
 

Trending news