Khanna News: ਦਿਨ ਦਿਹਾੜੇ ਬੈਂਕ 'ਚ ਡਾਕਾ ਮਾਰ 15.92 ਲੱਖ ਰੁਪਏ ਦੀ ਡਕੈਤੀ ਕਰਨ ਵਾਲੇ 3 ਮੁਲਜ਼ਮ ਕਾਬੂ
Advertisement
Article Detail0/zeephh/zeephh2293269

Khanna News: ਦਿਨ ਦਿਹਾੜੇ ਬੈਂਕ 'ਚ ਡਾਕਾ ਮਾਰ 15.92 ਲੱਖ ਰੁਪਏ ਦੀ ਡਕੈਤੀ ਕਰਨ ਵਾਲੇ 3 ਮੁਲਜ਼ਮ ਕਾਬੂ

Khanna News: ਨਕਾਬਪੋਸ਼ ਬਦਮਾਸ਼ਾਂ ਨੇ ਦਿਨ ਦਿਹਾੜੇ ਪੰਜਾਬ ਐਂਡ ਸਿੰਧ ਬੈਂਕ ਵਿੱਚੋਂ 15.92 ਲੱਖ ਰੁਪਏ ਲੁੱਟ ਲਏ। ਲੁੱਟਣ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਏ ਸਨ। ਤਿੰਨੋਂ ਲੁਟੇਰਿਆਂ ਕੋਲ ਇੱਕ-ਇੱਕ ਪਿਸਤੌਲ ਸੀ।

Khanna News: ਦਿਨ ਦਿਹਾੜੇ ਬੈਂਕ 'ਚ ਡਾਕਾ ਮਾਰ 15.92 ਲੱਖ ਰੁਪਏ ਦੀ ਡਕੈਤੀ ਕਰਨ ਵਾਲੇ 3 ਮੁਲਜ਼ਮ ਕਾਬੂ

Khanna News(Dharmindr Singh):ਖੰਨਾ ਦੇ ਪਿੰਡ ਬਗਲੀ ਕਲਾਂ ਵਿੱਚ ਸਥਿਤ ਪੰਜਾਬ ਐਂਡ ਸਿੰਧ ਬੈਂਕ ਵਿੱਚ ਤਿੰਨ ਦਿਨ ਪਹਿਲਾਂ 15.92 ਲੱਖ ਰੁਪਏ ਦੀ ਡਕੈਤੀ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਖੰਨਾ ਪੁਲਿਸ ਨੇ ਤਿੰਨ ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਤਿੰਨੇ ਮੁਲਜ਼ਮ ਅੰਮ੍ਰਿਤਸਰ ਦੇ ਅਜਨਾਲਾ ਦੇ ਰਹਿਣ ਵਾਲੇ ਹਨ।

ਪੁਲਿਸ ਨੇ ਬੈਂਕ ਡਕੈਤੀ ਦੇ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ, ਜਗਦੀਸ਼ ਸਿੰਘ ਗੁਲਾਬਾ ਅਤੇ ਗੁਰਮੀਨ ਸਿੰਘ ਨੋਨਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਵਾਰਦਾਤ 'ਚ ਵਰਤਿਆ ਗਿਆ ਹਥਿਆਰ, ਮੋਟਰਸਾਈਕਲ ਅਤੇ ਲੁੱਟ ਦੀ ਰਕਮ ਬਰਾਮਦ ਕੀਤੀ ਗਈ ਹੈ। ਤਿੰਨਾਂ ਦਾ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।

ਦਸ ਦਈਏ ਕਿ 11 ਜੂਨ ਨੂੰ  ਖੰਨਾ ਨੇੜਲੇ ਪਿੰਡ ਬਗਲੀ ਕਲਾਂ ਵਿਚ ਮੰਗਲਵਾਰ ਦੁਪਹਿਰ ਕਰੀਬ 2:30 ਵਜੇ ਮੋਟਰਸਾਈਕਲ ਸਵਾਰ ਤਿੰਨ ਨਕਾਬਪੋਸ਼ ਨੌਜਵਾਨਾਂ ਨੇ ਆ ਕੇ ਬੈਂਕ ਮੁਲਾਜ਼ਮਾਂ ਨੂੰ ਬੰਧਕ ਬਣਾ ਕੇ ਵਾਰਦਾਤ ਨੂੰ ਅੰਜਾਮ ਦਿੱਤਾ। ਘਟਨਾ ਸਮੇਂ ਬੈਂਕ ‘ਚ ਲੰਚ ਬ੍ਰੇਕ ਚੱਲ ਰਿਹਾ ਸੀ, ਦਰਅਸਲ ਦੁਪਹਿਰ 2.30 ਵਜੇ ਦੇ ਕਰੀਬ ਤਿੰਨ ਲੁਟੇਰਿਆਂ ਨੇ ਬੈਂਕ ‘ਚ ਦਾਖਲ ਹੋ ਕੇ ਬੰਦੂਕ ਦੀ ਨੋਕ ‘ਤੇ ਬੈਂਕ ਸਟਾਫ ਨੂੰ ਬੰਧਕ ਬਣਾ ਲਿਆ। ਇਸ ਦੌਰਾਨ ਲੁਟੇਰੇ ਬੈਂਕ ‘ਚੋਂ ਕਰੀਬ 15 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। 

ਜਿਵੇਂ ਹੀ ਉਹ ਬੈਂਕ ਅੰਦਰ ਦਾਖਲ ਹੋਣ ਲੱਗੇ ਤਾਂ ਬੈਂਕ ਦੇ ਸੁਰੱਖਿਆ ਗਾਰਡ ਨੇ ਉਨ੍ਹਾਂ ਨੂੰ ਮੂੰਹ ਢੱਕਿਆ ਹੋਣ ਕਾਰਨ ਆਪਣੇ ਮੂੰਹ ਤੋਂ ਕੱਪੜਾ ਹਟਾਉਣ ਲਈ ਕਿਹਾ। ਇਸ ਗੱਲ ਨੂੰ ਲੈ ਕੇ ਉਨ੍ਹਾਂ ਵਿਚ ਬਹਿਸ ਹੋ ਗਈ। ਜਿਸ ਤੋਂ ਬਾਅਦ ਉਸ ਨੇ ਸੁਰੱਖਿਆ ਗਾਰਡ ਦੀ ਬੰਦੂਕ ਖੋਹ ਲਈ ਅਤੇ ਵਾਰਦਾਤ ਨੂੰ ਅੰਜਾਮ ਦਿੱਤਾ। ਲੁਟੇਰਿਆਂ ਨੇ ਬੈਂਕ ਦੇ ਅੰਦਰ ਅਤੇ ਬਾਹਰ ਗੋਲੀਆਂ ਵੀ ਚਲਾਈਆਂ। ਨਕਾਬਪੋਸ਼ ਬਦਮਾਸ਼ਾਂ ਨੇ ਦਿਨ ਦਿਹਾੜੇ ਪੰਜਾਬ ਐਂਡ ਸਿੰਧ ਬੈਂਕ ਵਿੱਚੋਂ 15.92 ਲੱਖ ਰੁਪਏ ਲੁੱਟ ਲਏ। ਲੁੱਟਣ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਏ ਸਨ। ਤਿੰਨੋਂ ਲੁਟੇਰਿਆਂ ਕੋਲ ਇੱਕ-ਇੱਕ ਪਿਸਤੌਲ ਸੀ।

Trending news