Rail Roko Protest: ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਆਗੂ ਨੇ ਕਿਹਾ ਕਿ ਜਦੋਂ ਤੱਕ ਸਾਡੇ ਸਾਥੀਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਅਸੀਂ ਸ਼ੰਭੂ ਬਾਰਡਰ 'ਤੇ ਰੇਲ ਰੋਕਾਂਗੇ।
Trending Photos
Rail Roko Protest: ਕਿਸਾਨ ਇੱਕ ਵਾਰ ਫਿਰ ਵੱਡੇ ਅੰਦੋਲਨ ਦੀ ਤਿਆਰੀ ਕਰ ਰਹੇ ਹਨ। ਅੱਜ ਕਿਸਾਨ ਸ਼ੰਭੂ ਬਾਰਡਰ 'ਤੇ ਕਿਸਾਨਾਂ ਅਣਮਿੱਥੇ ਸਮੇਂ ਲਈ ਰੇਲਾਂ ਰੋਕਣਗੇ। ਜਿਸ ਕਾਰਨ ਦਿੱਲੀ ਤੋਂ ਅੰਮ੍ਰਿਤਸਰ ਅਤੇ ਜੰਮੂ ਵੱਲ ਜਾਣ ਵਾਲਾ ਰੇਲ ਮਾਰਗ ਪ੍ਰਭਾਵਿਤ ਹੋ ਸਕਦਾ ਹੈ। ਕਿਸਾਨ ਆਗੂ ਨੇ ਇਹ ਫੈਸਲਾ ਅੰਦੋਲਨ ਦੌਰਾਨ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੀਤਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਭਾਜਪਾ ਦੇ ਸੀਨੀਅਰ ਆਗੂਆਂ ਨੂੰ 23 ਅਪ੍ਰੈਲ ਨੂੰ ਚੰਡੀਗੜ੍ਹ ਵਿੱਚ ਖੁੱਲ੍ਹੀ ਬਹਿਸ ਲਈ ਵੀ ਚੁਣੌਤੀ ਦਿੱਤੀ ਹੈ।
ਬੀਤੇ ਦਿਨ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਆਗੂ ਨੇ ਕਿਹਾ ਕਿ ਜਦੋਂ ਤੱਕ ਸਾਡੇ ਸਾਥੀਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਅਸੀਂ ਸ਼ੰਭੂ ਬਾਰਡਰ 'ਤੇ ਰੇਲ ਰੋਕਾਂਗੇ। ਜੇਕਰ ਫਿਰ ਵੀ ਰਿਹਾਈ ਨਾ ਹੋਈ ਤਾਂ ਅਸੀਂ ਹੋਰ ਥਾਵਾਂ 'ਤੇ ਵੀ ਰੇਲਾਂ ਰੋਕਾਂਗੇ। ਇਸ ਦੇ ਨਾਲ ਹੀ ਉਹ ਵਿਰੋਧੀ ਪਾਰਟੀਆਂ ਤੋਂ ਕੁਝ ਸਵਾਲ-ਜਵਾਬ ਵੀ ਪੁੱਛਣਗੇ।
23 ਅਪ੍ਰੈਲ ਨੂੰ ਚੰਡੀਗੜ੍ਹ ਆ ਕੇ ਖੁੱਲ੍ਹੀ ਬਹਿਸ ਕਰੋ
ਆਗੂ ਦਾ ਕਹਿਣਾ ਹੈ ਕਿ ਜਦੋਂ ਸਰਕਾਰ ਨੇ ਸਾਡੇ 'ਤੇ ਹੰਝੂ ਗੈਸ ਦੇ ਗੋਲੇ ਛੱਡੇ ਤਾਂ ਗੋਲੀਆਂ ਚਲਾਈਆਂ, ਹੰਝੂ ਗੈਸ ਦੇ ਗੋਲੇ ਛੱਡੇ ਤਾਂ ਵਿਰੋਧੀ ਧਿਰ ਨੇ ਸਾਡਾ ਮੁੱਦਾ ਨਹੀਂ ਚੁੱਕਿਆ। ਇਸ ਲਈ ਉਨ੍ਹਾਂ ਤੋਂ ਵੀ ਸਵਾਲ ਪੁੱਛੇ ਜਾਣਗੇ। ਦੂਜੇ ਪਾਸੇ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਕਿਸਾਨ ਭਾਜਪਾ ਆਗੂਆਂ ਦਾ ਲਗਾਤਾਰ ਵਿਰੋਧ ਕਰ ਰਹੇ ਹਨ। ਇਸ ਸਬੰਧੀ ਕਿਸਾਨਾਂ ਨੇ ਭਾਜਪਾ ਆਗੂਆਂ ਨੂੰ 23 ਅ੍ਰਪੈਲ ਨੂੰ ਚੰਡੀਗੜ੍ਹ ਆ ਕੇ ਖੁੱਲ੍ਹੀ ਬਹਿਸ ਕਰਨ ਦੀ ਖੁੱਲ੍ਹੀ ਚੁਣੌਤੀ ਦਿੱਤੀ ਹੈ, ਜੋ ਮੀਡੀਆ ਦੀ ਹਾਜ਼ਰੀ ਵਿੱਚ ਕੀਤੀ ਜਾਵੇਗੀ।