Kisan Andolan: ਅੱਜ ਅੰਦੋਲਨ ਦਾ 9ਵਾਂ ਦਿਨ ਹੈ। ਅੱਠ ਦਿਨਾਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਹੁਣ ਤੱਕ ਵੱਖ-ਵੱਖ ਕਾਰਨਾਂ ਕਰਕੇ 4 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਰਨ ਵਾਲਿਆਂ ਵਿੱਚ 2 ਕਿਸਾਨ ਅਤੇ 2 ਪੁਲਿਸ ਸਬ-ਇੰਸਪੈਕਟਰ ਸ਼ਾਮਲ ਹਨ।
Trending Photos
Kisan Andolan: ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਮੰਨਣ ਤੋਂ ਇਨਕਾਰ ਕਰਨ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਵੱਲ ਕੂਚ ਦੀ ਤਿਆ ਰੀ ਕਰ ਲਈ ਹੈ। ਇਸ ਦੇ ਲਈ ਹਾਈਡ੍ਰੌਲਿਕ ਕਰੇਨ, ਜੇਸੀਬੀ ਅਤੇ ਬੁਲੇਟਪਰੂਫ ਪੋਕਲੇਨ ਵਰਗੀ ਭਾਰੀ ਮਸ਼ੀਨਰੀ ਸ਼ੰਭੂ ਸਰਹੱਦ 'ਤੇ ਲਿਆਂਦੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਹਰਿਆਣਾ ਹਾਈ ਕੋਰਟ ਨੇ ਕਿਸਾਨਾਂ ਦੇ ਮਾਰਚ ਨੂੰ ਰੋਕਣ ਦੇ ਹੁਕਮ ਦਿੱਤੇ ਹਨ। ਕਿਸਾਨਾਂ ਦਾ ਮੁੱਖ ਕਾਫਲਾ ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ਤੋਂ ਰਵਾਨਾ ਹੋਵੇਗਾ। ਇਸ ਤੋਂ ਇਲਾਵਾ ਕਿਸਾਨ ਖਨੌਰੀ ਸਰਹੱਦ ਤੋਂ ਵੀ ਹਰਿਆਣਾ ਵਿਚ ਦਾਖਲ ਹੋਣਗੇ। ਇੱਥੋਂ ਉਹ ਟਰੈਕਟਰ-ਟਰਾਲੀਆਂ ਵਿੱਚ ਦਿੱਲੀ ਵੱਲ ਜਾਣਗੇ।
ਕਿਸਾਨ ਆਗੂਆਂ ਦੀ ਰਣਨੀਤੀ ਅਨੁਸਾਰ ਸਵੇਰੇ 6 ਵਜੇ ਟਰੈਕਟਰ ਲਾਈਨ ਵਿੱਚ ਖੜ੍ਹੇ ਕਰ ਦਿੱਤੇ ਹਨ। ਸ਼ੰਭੂ ਸਰਹੱਦ 'ਤੇ 1200 ਦੇ ਕਰੀਬ ਟਰੈਕਟਰ ਅਤੇ ਖਨੌਰੀ ਸਰਹੱਦ 'ਤੇ 800 ਟਰੈਕਟਰ ਖੜ੍ਹੇ ਹਨ। ਉਨ੍ਹਾਂ ਦੀ ਗਿਣਤੀ ਵਧ ਸਕਦੀ ਹੈ। ਇਸ ਦੌਰਾਨ ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਡੱਲੇਵਾਲ ਨੇ ਐਲਾਨ ਕੀਤਾ ਹੈ ਕਿ ਹੁਣ ਅਸੀਂ ਕਿਸੇ ਨਾਲ ਗੱਲ ਨਹੀਂ ਕਰਾਂਗੇ। ਸਵੇਰੇ 11 ਵਜੇ ਦਿੱਲੀ ਲਈ ਰਵਾਨਾ ਹੋਣਗੇ।
ਇਹ ਵੀ ਪੜ੍ਹੋ: Sarwan Singh Pandher Video: ਪੰਧੇਰ ਦੀ PM ਮੋਦੀ ਨੂੰ ਅਪੀਲ ਸੰਵਿਧਾਨ ਦੀ ਰੱਖਿਆ ਤੇ ਸ਼ਾਂਤੀ ਨਾਲ ਦਿੱਲੀ ਵੱਲ ਜਾਣ ਦਿਓ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ, 'ਸਾਡਾ ਕਿਸੇ ਕਿਸਮ ਦੀ ਅਰਾਜਕਤਾ ਪੈਦਾ ਕਰਨ ਦਾ ਇਰਾਦਾ ਨਹੀਂ ਹੈ, ਅਸੀਂ 7 ਨਵੰਬਰ ਤੋਂ ਦਿੱਲੀ ਪਹੁੰਚਣ ਦੀ ਯੋਜਨਾ ਬਣਾਈ ਹੈ। ਜੇਕਰ ਸਰਕਾਰ ਕਹਿੰਦੀ ਹੈ ਕਿ ਉਨ੍ਹਾਂ ਨੂੰ ਪੂਰਾ ਸਮਾਂ ਨਹੀਂ ਮਿਲਿਆ ਤਾਂ ਇਸ ਦਾ ਮਤਲਬ ਹੈ ਕਿ ਸਰਕਾਰ ਸਾਨੂੰ ਨਜ਼ਰਅੰਦਾਜ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਸਹੀ ਨਹੀਂ ਹੈ ਕਿ ਸਾਨੂੰ ਰੋਕਣ ਲਈ ਇੰਨੇ ਵੱਡੇ ਬੈਰੀਕੇਡ ਲਗਾਏ ਗਏ ਹਨ। ਅਸੀਂ ਸ਼ਾਂਤੀ ਨਾਲ ਦਿੱਲੀ ਜਾਣਾ ਚਾਹੁੰਦੇ ਹਾਂ। ਸਰਕਾਰ ਬੈਰੀਕੇਡ ਹਟਾਵੇ ਅਤੇ ਸਾਨੂੰ ਜਾਣ ਦਿਓ... ਨਹੀਂ ਤਾਂ ਸਾਡੀਆਂ ਮੰਗਾਂ ਪੂਰੀਆਂ ਕਰੋ... ਅਸੀਂ ਸ਼ਾਂਤੀ ਪਸੰਦ ਹਾਂ। ਜੇਕਰ ਉਹ ਹੱਥ ਵਧਾਉਂਦੇ ਹਨ ਤਾਂ ਅਸੀਂ ਵੀ ਸਹਿਯੋਗ ਦੇਵਾਂਗੇ। ਸਾਨੂੰ ਸਥਿਤੀ ਨੂੰ ਧੀਰਜ ਨਾਲ ਸੰਭਾਲਣਾ ਹੋਵੇਗਾ। ਮੈਂ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਕੰਟਰੋਲ ਨਾ ਗੁਆਉਣ।
#WATCH | Shambhu Border: Farmer leader Jagjit Singh Dallewal says, "Our intention is not to create any chaos... We have made a programme to reach Delhi since November 7. If the government says that they didn't get enough time this means the government is trying to neglect us...… pic.twitter.com/0SF8bNC5zX
— ANI (@ANI) February 21, 2024
ਇਹ ਵੀ ਪੜ੍ਹੋ: Kisan Andolan: ਦਿੱਲੀ ਕੂਚ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਦੱਸਿਆ ਪਲਾਨ, ਕਿਵੇਂ ਅੱਜ ਵਧਣਗੇ ਅੱਗੇ...
ਗੌਰਤਲਬ ਹੈ ਕਿ ਬੀਤੇ ਦਿਨੀ ਕਿਸਾਨਾਂ ਨੂੰ ਸ਼ੰਭੂ ਸਰਹੱਦ ਵੱਲ ਭਾਰੀ ਮਸ਼ੀਨਰੀ ਲਿਜਾਣ ਤੋਂ ਰੋਕੇ ਜਾਣ ਤੋਂ ਬਾਅਦ ਦੇਰ ਰਾਤ ਪੰਜਾਬ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ ਸੀ। ਇਹ ਘਟਨਾ ਪੰਜਾਬ ਵੱਲ ਸ਼ੰਭੂ ਸਰਹੱਦ ਤੋਂ 5 ਕਿਲੋਮੀਟਰ ਪਹਿਲਾਂ ਵਾਪਰੀ। ਕਿਸਾਨਾਂ ਨਾਲ ਹੋਈ ਝੜਪ ਵਿੱਚ ਪਟਿਆਲਾ ਦੇ ਸ਼ੰਭੂ ਥਾਣੇ ਦੇ ਐਸਐਚਓ ਇੰਸਪੈਕਟਰ ਅਮਨਪਾਲ ਸਿੰਘ ਵਿਰਕ ਅਤੇ ਮੁਹਾਲੀ ਦੇ ਐਸਪੀ ਜਗਵਿੰਦਰ ਸਿੰਘ ਚੀਮਾ ਜ਼ਖ਼ਮੀ ਹੋ ਗਏ। ਰਾਤ ਨੂੰ ਹੀ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਪੰਜਾਬ ਦੇ ਡੀਜੀਪੀ ਦੇ ਹੁਕਮਾਂ 'ਤੇ ਉਨ੍ਹਾਂ ਨੇ ਸ਼ੰਭੂ ਸਰਹੱਦ ਤੋਂ ਕਰੀਬ 5 ਕਿਲੋਮੀਟਰ ਪਹਿਲਾਂ ਨਾਕਾਬੰਦੀ ਕਰ ਦਿੱਤੀ ਸੀ।