Kisan Andolan News: ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ 7 ਅਪ੍ਰੈਲ ਨੂੰ ਕੇਂਦਰ, ਪੰਜਾਬ ਤੇ ਹਰਿਆਣਾ ਸਰਕਾਰ ਦੇ ਸਾੜੇਗੀ ਪੁਤਲੇ
Advertisement
Article Detail0/zeephh/zeephh2185521

Kisan Andolan News: ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ 7 ਅਪ੍ਰੈਲ ਨੂੰ ਕੇਂਦਰ, ਪੰਜਾਬ ਤੇ ਹਰਿਆਣਾ ਸਰਕਾਰ ਦੇ ਸਾੜੇਗੀ ਪੁਤਲੇ

Kisan Andolan News: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ, ਹਰਿਆਣਾ ਅਤੇ ਪੰਜਾਬ ਸਰਕਾਰ ਖਿਲਾਫ਼ 7 ਅਪ੍ਰੈਲ ਨੂੰ ਪੂਰੇ ਦੇਸ਼ ਵਿੱਚ ਇਨ੍ਹਾਂ ਤਿੰਨੋਂ ਸਰਕਾਰਾਂ ਦੇ ਪੁਤਲੇ ਫੂਕੇ ਜਾਣਗੇ।

Kisan Andolan News: ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ 7 ਅਪ੍ਰੈਲ ਨੂੰ ਕੇਂਦਰ, ਪੰਜਾਬ ਤੇ ਹਰਿਆਣਾ ਸਰਕਾਰ ਦੇ ਸਾੜੇਗੀ ਪੁਤਲੇ

Kisan Andolan News: ਕਿਸਾਨਾਂ ਤੇ ਮਜ਼ਦੂਰਾਂ ਨੇ ਮੁੜ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ, ਹਰਿਆਣਾ ਅਤੇ ਪੰਜਾਬ ਸਰਕਾਰ ਖਿਲਾਫ਼ 7 ਅਪ੍ਰੈਲ ਨੂੰ ਪੂਰੇ ਦੇਸ਼ ਵਿੱਚ ਇਨ੍ਹਾਂ ਤਿੰਨੋਂ ਸਰਕਾਰਾਂ ਦੇ ਪੁਤਲੇ ਫੂਕੇ ਜਾਣਗੇ ਅਤੇ ਲੰਬਾ ਮਾਰਚ ਕੀਤਾ ਜਾਵੇਗਾ।

ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਅਤੇ ਹਰਿਆਣਾ ਦੀਆਂ ਜੇਲ੍ਹ ਵਿੱਚ ਬੰਦ ਨੌਜਵਾਨਾਂ ਨੂੰ ਨਾ ਛੱਡਿਆ ਗਿਆ ਅਤੇ ਪੰਜਾਬ ਸਰਕਾਰ ਵੱਲੋਂ ਮੰਡੀਆਂ ਨੂੰ ਲੈ ਕੇ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ ਨੂੰ ਡੀ ਨੋਟੀਫਾਈ ਨਾ ਕੀਤਾ ਗਿਆ ਤਾਂ 9 ਅਪ੍ਰੈਲ ਨੂੰ ਸ਼ੰਭੂ ਸਟੇਸ਼ਨ ਤੋਂ ਰੇਲ ਰੋਕੋ ਅੰਦੋਲਨ ਦੀ ਸ਼ੁਰੂਆਤ ਕੀਤੀ ਜਾਵੇਗਾ। ਮੰਗਾਂ ਨਾ ਮੰਨੇ ਜਾਣ ਉਤੇ ਕਿਸਾਨਾਂ ਨੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ ਹੈ। 

ਦੂਜੇ ਪਾਸੇ ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ 'ਤੇ ਗੋਲੀ ਲੱਗਣ ਕਾਰਨ ਮਾਰੇ ਗਏ ਸ਼ੁਭਕਰਨ ਸਿੰਘ ਦੀਆਂ ਅਸਥੀਆਂ ਸ਼ੰਭੂ ਬਾਰਡਰ ਤੋਂ ਕੇਰਲਾ ਲਈ ਭੇਜ ਦਿੱਤੀਆਂ ਗਈਆਂ ਹਨ। ਚੰਡੀਗੜ੍ਹ ਕਿਸਾਨ ਭਵਨ ਤੋਂ ਦੋ ਕਿਸਾਨ ਆਗੂ ਅਸਥੀਆਂ ਨੂੰ By Air ਕੇਰਲ ਲੈਕੇ ਗਏ। ਕੇਰਲਾ ਪਹੁੰਚਣ 'ਤੇ ਕੇਰਲਾ ਅਤੇ ਨੇੜੇ-ਤੇੜੇ ਦੇ ਸੂਬਿਆਂ ਵਿੱਚ ਇਹ ਅਸਥੀਆਂ ਜਾਣਗੀਆਂ ਅਤੇ ਉੱਥੇ ਦੇ ਲੋਕਾਂ ਨੂੰ ਸਰਕਾਰ ਦੀ ਦਮਨਕਾਰੀ ਨੀਤੀ ਖਿਲਾਫ ਜਾਗਰੂਕ ਕੀਤਾ ਜਾਵੇਗਾ।

ਇਸ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਇਹ ਅਸਥੀਆਂ ਦੇਸ਼ ਭਰ ਦੇ ਲੋਕਾਂ ਨੂੰ ਦਰਸ਼ਨਾਂ ਲਈ ਭੇਜੀਆਂ ਗਈਆਂ ਹਨ, ਇਸੇ ਤਹਿਤ ਅਸਥੀਆਂ ਨੂੰ ਕੇਰਲਾ ਭੇਜਿਆ ਜਾ ਰਿਹਾ ਹੈ ਅਤੇ ਕਿਸੇ ਪਵਿੱਤਰ ਸਥਾਨ ਜਾਂ ਨਦੀ ਵਿੱਚ ਜਲ ਪ੍ਰਵਾਹ ਕੀਤੀਆਂ ਜਾਣੀਆਂ।

ਇਹ ਵੀ ਪੜ੍ਹੋ : Chairman Harchand Singh News: ਪੰਜਾਬ 'ਚ ਨਹੀਂ ਬਣੇਗੀ ਕੋਈ ਪ੍ਰਾਈਵੇਟ ਮੰਡੀ; ਮੰਡੀ ਬੋਰਡ ਦੇ ਚੇਅਰਮੈਨ ਨੇ ਸਥਿਤੀ ਕੀਤੀ ਸਪੱਸ਼ਟ

ਕਿਸਾਨ ਮੋਰਚੇ ਨੇ ਹਰਿਆਣਾ ਅਤੇ ਪੰਜਾਬ ਸਮੇਤ ਕਈ ਰਾਜਾਂ ਵਿੱਚ ਨੌਜਵਾਨ ਮ੍ਰਿਤਕ ਕਿਸਾਨ ਸ਼ੁਭਕਰਨ ਦੇ ਪਿੰਡ ਤੋਂ ਅਸਥੀਆਂ ਦਾ ਕਲਸ਼ ਲਿਆ ਕੇ ਕਲਸ਼ ਯਾਤਰਾ ਕੱਢਣ ਦਾ ਐਲਾਨ ਕੀਤਾ ਸੀ। ਜਿਸ ਦੇ ਤਹਿਤ ਵੱਖ-ਵੱਖ ਇਲਾਕਿਆਂ ਵਿੱਚ ਕਲਸ਼ ਯਾਤਰਾ ਕੱਢੀ ਗਈ।

ਇਹ ਵੀ ਪੜ੍ਹੋ : Canada Punjabi Youth Death: ਗੁਰਦਾਸਪੁਰ ਦੇ ਪਿੰਡ ਸ਼ੇਖ ਮੀਰ ਦੇ ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

Trending news