Punjab's Sukhbir Singh Badal news: ਇਸ ਤੋਂ ਪਹਿਲਾਂ 24 ਫਰਵਰੀ 2022 ਨੂੰ ਫਰੀਦਕੋਟ ਅਦਾਲਤ ਵਿੱਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ।
Trending Photos
Punjab's Sukhbir Singh Badal news: ਪੰਜਾਬ ਦੇ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਸ਼ੁੱਕਰਵਾਰ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਹੋਈ। ਮਾਮਲੇ ਦੇ ਮੁਲਜ਼ਮ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ(Sukhbir Singh Badal), ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਅਤੇ ਸਾਬਕਾ ਡੀਆਈਜੀ ਅਮਰ ਸਿੰਘ ਚਾਹਲ ਅਦਾਲਤ ਵਿੱਚ ਪੇਸ਼ ਹੋਏ। ਇਸ ਦੌਰਾਨ ਹੋਰ ਮੁਲਜ਼ਮਾਂ ਨੇ ਆਪਣੀ ਹਾਜ਼ਰੀ ਦਾ ਬਹਾਨਾ ਲਾਇਆ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 19 ਅਗਸਤ ਨੂੰ ਹੋਵੇਗੀ।
ਦੱਸ ਦੇਈਏ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ 2 ਐਫਆਈਆਰ 129/18 ਅਤੇ 192/15 ਦਰਜ ਹਨ। ਇਸ ਮਾਮਲੇ ਵਿੱਚ ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੋਂ ਇੱਕ ਦਿਨ ਪਹਿਲਾਂ 2400 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ। ਇਸ ਤੋਂ ਪਹਿਲਾਂ 24 ਫਰਵਰੀ 2022 ਨੂੰ ਫਰੀਦਕੋਟ ਅਦਾਲਤ ਵਿੱਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਇਸ ਮੌਕੇ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ 'ਆਪ' ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ।
ਇਹ ਵੀ ਪੜ੍ਹੋ: Punjab News: ਖੰਨਾ ਬੱਸ ਸਟੈਂਡ 'ਤੇ ਪਾਣੀ ਪਿਲਾਂਉਣ ਵਾਲੇ ਦਾ ਹੁਣ ਖਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਨਿਕਲਿਆ ਕਨੈਕਸ਼ਨ, ਹੋਇਆ ਗ੍ਰਿਫ਼ਤਾਰ
ਚਲਾਨ ਵਿੱਚ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ (Sukhbir Singh Badal) , ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ।
ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਇਸ ਘਟਨਾ ਦੇ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਗਿਆ ਹੈ। ਜਦਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਸਾਜ਼ਿਸ਼ ਨੂੰ ਅੰਜਾਮ ਦੇਣ ਦਾ ਦੋਸ਼ ਹੈ। ਤਤਕਾਲੀ ਆਈਜੀ ਉਮਰਾਨੰਗਲ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ 'ਤੇ ਸਾਜ਼ਿਸ਼ ਨੂੰ ਅੰਜਾਮ ਦੇਣ ਦਾ ਦੋਸ਼ ਹੈ।
ਇਹ ਵੀ ਪੜ੍ਹੋ: Chandigarh News: CBI ਦੀ ਰਡਾਰ 'ਤੇ ਚੰਡੀਗੜ੍ਹ ਦੇ ਸਾਬਕਾ SSP ਕੁਲਦੀਪ ਚਾਹਲ, ਜਾਣੋ ਪੂਰਾ ਮਾਮਲਾ