ਪੁਲਿਸ ਛਾਉਣੀ 'ਚ ਤਬਦੀਲ ਹੋਇਆ ਕੋਟਕਪੂਰਾ 'ਡੇਰਾ', ਹਰ ਪਾਸੇ ਪੁਲਿਸ ਹੀ ਪੁਲਿਸ
Advertisement
Article Detail0/zeephh/zeephh1435856

ਪੁਲਿਸ ਛਾਉਣੀ 'ਚ ਤਬਦੀਲ ਹੋਇਆ ਕੋਟਕਪੂਰਾ 'ਡੇਰਾ', ਹਰ ਪਾਸੇ ਪੁਲਿਸ ਹੀ ਪੁਲਿਸ

ਪੰਜਾਬ 'ਚ ਸ਼ਿਵ ਸੈਨਾ ਟਕਸਾਲੀ ਦੇ ਕੌਮੀ ਪ੍ਰਧਾਨ ਸੁਧੀਰ ਸੂਰੀ ਦੀ ਹੱਤਿਆ ਤੋਂ ਬਾਅਦ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਨੇ ਮੁੜ ਸੂਬੇ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।  

 

ਪੁਲਿਸ ਛਾਉਣੀ 'ਚ ਤਬਦੀਲ ਹੋਇਆ ਕੋਟਕਪੂਰਾ 'ਡੇਰਾ', ਹਰ ਪਾਸੇ ਪੁਲਿਸ ਹੀ ਪੁਲਿਸ

Kotkapura murder case: ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਗਰੋਂ ਕੋਟਕਪੂਰਾ 'ਡੇਰਾ' ਪੁਲਿਸ ਛਾਉਣੀ 'ਚ ਤਬਦੀਲ ਹੋ ਗਿਆ ਹੈ ਤੇ ਹਰ ਪਾਸੇ ਪੁਲਿਸ ਹੀ ਪੁਲਿਸ ਹੈ। ਇਸ ਦੌਰਾਨ ਤਲਵੰਡੀ ਸਾਬੋ ਦੇ ਹਰਿਆਣਾ ਨਾਲ ਲੱਗਦੇ ਬਾਰਡਰ ਨੂੰ ਪੁਲਿਸ ਵੱਲੋਂ ਸੀਲ ਕਰ ਦਿੱਤਾ ਗਿਆ ਹੈ ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਡੇਰਾ ਸੱਚਾ ਸੌਦਾ ਦੇ ਘਰਾਂ ਦੀ ਸੁਰੱਖਿਆ ਨੂੰ ਵੀ ਵਧਾ ਦਿੱਤਾ ਗਿਆ ਹੈ। 

ਇਸ ਦੌਰਾਨ ਡੀਐਸਪੀ ਬੂਟਾ ਸਿੰਘ ਗਿੱਲ ਵੱਲੋਂ ਕਿਹਾ ਗਿਆ ਹੈ ਕਿ ਕੋਟਕਪੂਰਾ ਕਾਂਡ ਤੋਂ ਬਾਅਦ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ ਤੇ ਹਰਿਆਣਾ ਤੋਂ ਆਉਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਸ਼ੱਕੀ ਵਿਅਕਤੀਆਂ 'ਤੇ ਵੀ ਨਜ਼ਰ ਰੱਖੀ ਜਾ ਰਹੀ ਹੈ ਤੇ ਪੁਲਿਸ ਅਧਿਕਾਰੀਆਂ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਕੋਟਕਪੂਰਾ ਕਤਲ ਕਾਂਡ ਤੋਂ ਬਾਅਦ ਮੁਲਜ਼ਮਾਂ ਦੀਆਂ ਤਸਵੀਰਾਂ ਅਤੇ ਵੀਡੀਓ ਹਰ ਨਾਕੇ 'ਤੇ ਭੇਜ ਦਿੱਤੀਆਂ ਗਈਆਂ ਹਨ।  

ਦੱਸ ਦਈਏ ਕਿ SHO ਸਦਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਥਾਣੇ ਅਧੀਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰ ਦਿੱਤੇ ਗਏ ਹਨ ਤੇ ਨਾਲ ਹੀ 22 ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇੱਥੇ ਪੁਲਿਸ ਮੁਲਾਜ਼ਮ ਦਿਨ-ਰਾਤ ਕੰਮ ਕਰ ਰਹੇ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਘਟਨਾ ਬਾਰੇ ਪੁਲਿਸ ਨੂੰ ਤੁਰੰਤ ਸੂਚਿਤ ਕੀਤਾ ਜਾਵੇ ਤੇ ਅਫਵਾਹਾਂ ਤੋਂ ਬਚਿਆ ਜਾਵੇ। 

ਗੌਰਤਲਬ ਹੈ ਕਿ ਬਠਿੰਡਾ ਜ਼ਿਲ੍ਹੇ ਦੇ ਰਾਮਾ ਮੰਡੀ ਵਿਖੇ ਪੁਲਿਸ ਵੱਲੋਂ ਡੇਰਿਆਂ ਦੀ ਚੈਕਿੰਗ ਕੀਤੀ ਗਈ ਅਤੇ ਨਾਲ ਹੀ ਡੇਰਿਆਂ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਇਸ ਦੌਰਾਨ ਪੁਲਿਸ ਵਲੋਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫਵਾਹਾਂ ਤੋਂ ਬਚਣ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਅਫਵਾਹ ਫੈਲਾਉਂਦਾ ਹੈ ਤਾਂ ਉਸ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਹੋਰ ਪੜ੍ਹੋ: ਸੁਪਰੀਮ ਕੋਰਟ ਨੇ ਪ੍ਰਦੂਸ਼ਣ 'ਤੇ ਪਾਈ ਪਟੀਸ਼ਨ ਲਈ ਤੁਰੰਤ ਸੁਣਵਾਈ ਤੋਂ ਕੀਤਾ ਇਨਕਾਰ

ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਬਰਗਾੜੀ ਬੇਅਦਬੀ ਮਾਮਲੇ ਵਿੱਚ FIR ਨੰਬਰ 63 ਵਿੱਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਵੀਰਵਾਰ ਨੂੰ ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਹਾਦਸੇ ਵਿੱਚ ਇਕ ਗੰਨਮੈਨ ਵੀ ਜ਼ਖ਼ਮੀ ਹੋਇਆ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਪ੍ਰਦੀਪ ਸਿੰਘ ਸਵੇਰੇ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ।  

 

ਇਸ ਮੌਕੇ ਬਾਈਕ ਸਵਾਰ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਪ੍ਰਦੀਪ ਦੀ ਹੱਤਿਆ ਕਰ ਦਿੱਤੀ। ਇਹ ਕਤਲ ਸ਼ਿਵ ਸੈਨਾ ਟਕਸਾਲੀ ਦੇ ਕੌਮੀ ਪ੍ਰਧਾਨ ਸੁਧੀਰ ਸੂਰੀ ਦੀ ਹੱਤਿਆ ਤੋਂ ਬਾਅਦ ਦੂਜੀ ਸਭ ਤੋਂ ਵੱਡੀ ਘਟਨਾ ਹੈ ਅਤੇ ਇਸ ਤੋਂ ਬਾਅਦ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਕਈ ਸਵਾਲ ਕੀਤੇ ਜਾ ਰਹੇ ਹਨ।  

ਹੋਰ ਪੜ੍ਹੋ: ਬਰਗਾੜੀ ਬੇਅਦਬੀ ਮਾਮਲਾ: ਗੈਂਗਸਟਰ ਗੋਲਡੀ ਬਰਾੜ ਨੇ ਲਈ ਡੇਰਾ ਪ੍ਰੇਮੀ ਦੇ ਕਤਲ ਦੀ ਜ਼ਿੰਮੇਵਾਰੀ

(For more update related to Kotkapura murder case, stay tuned to Zee News PHH)

Trending news