Kotakpur News: ਜਾਣਕਾਰੀ ਮੁਤਾਬਕ ਕੋਟਕਪੂਰਾ ਦੇ ਦੁਆਰੇਆਨਾ ਰੋਡ ਦੀ ਰਹਿਣ ਵਾਲੀ ਵਿਧਵਾ ਔਰਤ ਇਨ੍ਹੀਂ ਦਿੰਨੀ ਆਪਣੇ ਪੇਕੇ ਘਰ ਰਹਿ ਰਹੀ ਸੀ ਤੇ ਕੋਟਕਪੂਰਾ ਦੇ ਇਕ ਨਿੱਜੀ ਸਕੂਲ ਵਿਚ ਬਤੌਰ ਸਫ਼ਾਈ ਸੇਵਕਾ ਕੰਮ ਕਰਦੀ ਹੈ।
Trending Photos
Kotakpur News: ਕੋਟਕਪੂਰਾ ਵਿੱਚ ਇੱਕ ਵਿਧਵਾ ਨੂੰ ਉੱਤੇ ਤੇਜਾਬ ਸੁੱਟਣ ਵਾਲੇ ਉਸਦੇ ਸੋਹਰੇ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਦੱਸ ਦਈਏ ਕਿ ਅੱਜ ਸਵੇਰੇ ਇੱਕ ਵਿਅਕਤੀ ਵੱਲੋਂ ਆਪਣੀ ਵਿਧਵਾ ਨੂੰਹ ਉੱਤੇ ਉਸ ਵੇਲੇ ਤੇਜ਼ਾਬ ਸੁੱਟ ਦਿੱਤਾ ਜਦੋਂ ਉਹ ਆਪਣੀ ਡਿਊਟੀ ਲਈ ਸਕੂਲ ਜਾ ਰਹੀ ਸੀ। ਜਿਸ ਨੂੰ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦਾਖਲ ਕਰਵਾਇਆ ਗਿਆ।
ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਹੋਇਆਂ ਪੁਲਿਸ ਵੱਲੋਂ ਆਰੋਪੀ ਵਿਅਕਤੀ ਨੂੰ ਕਾਬੂ ਕਰ ਲਿਆ ਹੈ। ਪੁਲਿਸ ਮੁਤਾਬਕ ਘਰੇਲੂ ਕਲੇਸ਼ ਦੇ ਚਲਦੇ ਉਕਤ ਵਿਅਕਤੀ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਫਿਲਹਾਲ ਆਰੋਪੀ ਨੂੰ ਕਾਬੂ ਕਰਕੇ ਉਸ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਕੋਟਕਪੂਰਾ ਦੇ ਦੁਆਰੇਆਨਾ ਰੋਡ ਦੀ ਰਹਿਣ ਵਾਲੀ ਵਿਧਵਾ ਔਰਤ ਇਨ੍ਹੀਂ ਦਿੰਨੀ ਆਪਣੇ ਪੇਕੇ ਘਰ ਰਹਿ ਰਹੀ ਸੀ ਤੇ ਕੋਟਕਪੂਰਾ ਦੇ ਇਕ ਨਿੱਜੀ ਸਕੂਲ ਵਿਚ ਬਤੌਰ ਸਫ਼ਾਈ ਸੇਵਕਾ ਕੰਮ ਕਰਦੀ ਹੈ। ਸ਼ਨੀਵਾਰ ਸਵੇਰੇ ਉਹ ਆਪਣੇ ਨਾਲ ਇਕ ਹੋਰ ਮਹਿਲਾ ਦੇ ਨਾਲ ਸਕੂਲ ਵਿਚ ਡਿਊਟੀ 'ਤੇ ਜਾ ਰਹੀ ਸੀ। ਜਦੋਂ ਉਹ ਸਕੂਲ ਨੇੜੇ ਪਹੁੰਚੀ ਤਾਂ ਉਸ ਦੇ ਸਹੁਰੇ ਧੀਰੂ ਨੇ ਉਸ 'ਤੇ ਤੇਜ਼ਾਬ ਸੁੱਟ ਦਿੱਤਾ। ਪੀੜਤਾਂ ਵੱਲੋਂ ਰੌਲ਼ਾ ਪਾਏ ਜਾਣ ਮਗਰੋਂ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਆਲੇ-ਦੁਆਲੇ ਦੇ ਲੋਕਾਂ ਨੇ ਪੀੜਤਾਂ ਨੂੰ ਪਿਲਾਂ ਕੋਟਕਪੂਰਾ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੋਂ ਉਸ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ ਗਿਆ।
ਇਸ ਮਾਮਲੇ ਵਿਚ ਮੈਡੀਕਲ ਦੇ ਪਲਾਸਟਿਕ ਸਰਜਰੀ ਵਿਭਾਗ ਦੇ ਮੁਖੀ ਡਾ. ਦੀਪਕ ਭੱਟੀ ਨੇ ਦੱਸਿਆ ਕਿ ਮਹਿਲਾ ਦੇ ਚੇਹਰੇ, ਅੱਖ ਤੇ ਹੱਥ 'ਤੇ ਤੇਜ਼ਾਬ ਪਾਇਆ ਗਿਆ ਹੈ। ਹਾਲਾਂਕਿ ਉਸ ਦੀ ਜਾਨ ਨੂੰ ਕੋਈ ਖ਼ਤਰਾ ਨਜ਼ਰ ਨਹੀਂ ਆ ਰਿਹਾ, ਪਰ ਇਹ ਜ਼ਖ਼ਮ ਕਾਫ਼ੀ ਜ਼ਿਆਦਾ ਹੈ ਤੇ ਉਸ ਨੂੰ ਐਮਰਜੈਂਸੀ ਜਿਹੀਆਂ ਸਿਹਤ ਸੇਵਾਵਾੰ ਦਿੱਤੀਆਂ ਜਾ ਰਹੀਆਂ ਹਨ।