Kotkapura News: ਵਿਧਾਨ ਸਭਾ ਸਪੀਕਰ ਨੇ ਰਜਬਾਹਾ ਟੁੱਟਣ ਕਾਰਨ ਹੋਏ ਨੁਕਸਾਨ ਦਾ ਲਿਆ ਜਾਇਜ਼ਾ, ਬਿਜਾਈ ਲਈ ਬੀਜ ਮੁਹੱਈਆ ਕਰਵਾਉਣ ਦੀ ਗੱਲ ਕਹੀ
Advertisement
Article Detail0/zeephh/zeephh2557899

Kotkapura News: ਵਿਧਾਨ ਸਭਾ ਸਪੀਕਰ ਨੇ ਰਜਬਾਹਾ ਟੁੱਟਣ ਕਾਰਨ ਹੋਏ ਨੁਕਸਾਨ ਦਾ ਲਿਆ ਜਾਇਜ਼ਾ, ਬਿਜਾਈ ਲਈ ਬੀਜ ਮੁਹੱਈਆ ਕਰਵਾਉਣ ਦੀ ਗੱਲ ਕਹੀ

Kotkapura News: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਕੋਹਾਰਵਾਲਾ ਵਿੱਚ ਬੀਤੇ ਦਿਨ ਰਜਬਾਹਾ ਟੁੱਟਣ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ।

 

Kotkapura News: ਵਿਧਾਨ ਸਭਾ ਸਪੀਕਰ ਨੇ ਰਜਬਾਹਾ ਟੁੱਟਣ ਕਾਰਨ ਹੋਏ ਨੁਕਸਾਨ ਦਾ ਲਿਆ ਜਾਇਜ਼ਾ, ਬਿਜਾਈ ਲਈ ਬੀਜ ਮੁਹੱਈਆ ਕਰਵਾਉਣ ਦੀ ਗੱਲ ਕਹੀ

Kotkapura News: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਕੋਹਾਰਵਾਲਾ ਵਿੱਚ ਬੀਤੇ ਦਿਨ ਰਜਬਾਹਾ ਟੁੱਟਣ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਵਿਧਾਨ ਸਭਾ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਕੋਹਾਰਵਾਲਾ ਵਿਖੇ ਰਜਬਾਹਾ ਟੁੱਟਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ, ਜਿਸ ਦੇ ਆਧਾਰ ਉਤੇ ਉਨ੍ਹਾਂ ਮੌਕੇ 'ਤੇ ਜਾ ਕੇ ਜਾਇਜ਼ਾ ਲਿਆ ਤੇ ਨੁਕਸਾਨ ਦੀ ਭਰਪਾਈ ਲਈ ਵਿਭਾਗੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਫ਼ਸਲਾਂ ਦੀ ਦੁਬਾਰਾ ਬਿਜਾਈ ਲਈ ਬੀਜ ਮੁਹੱਈਆ ਕਰਵਾਏਗੀ ਅਤੇ ਜਿਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋ ਗਈਆਂ ਹਨ, ਉਨ੍ਹਾਂ ਨੂੰ ਮੁਆਵਜ਼ਾ ਜਾਰੀ ਕੀਤਾ ਜਾਵੇਗਾ।

ਮੰਗਲਵਾਰ ਰਾਤ ਰਜਬਾਹਾ ਟੁੱਟ ਗਿਆ ਅਤੇ ਪਾਣੀ ਦੇ ਤੇਜ਼ ਵਹਾਅ ਕਾਰਨ ਪਿੰਡ ਦੇ ਕਰੀਬ 150 ਏਕੜ ਖੇਤਾਂ ਵਿੱਚ ਪਾਣੀ ਭਰ ਗਿਆ। ਸੂਚਨਾ ਤੋਂ ਬਾਅਦ ਨਹਿਰੀ ਵਿਭਾਗ ਨੇ ਰਜਬਾਹਾ ਦੀ ਜਲ ਸਪਲਾਈ ਬੰਦ ਕਰਵਾ ਦਿੱਤੀ। ਪਰ ਉਦੋਂ ਤੱਕ ਕਿਸਾਨਾਂ ਦੀ ਕਣਕ ਅਤੇ ਸਬਜ਼ੀਆਂ ਦੀ ਫ਼ਸਲ ਪਾਣੀ ਵਿੱਚ ਡੁੱਬ ਚੁੱਕੀ ਸੀ। ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : Punjab Breaking Live Updates: ਸ਼ੰਭੂ ਸਰਹੱਦ ਤੋਂ ਦਿੱਲੀ ਲੀ ਰਵਾਨਾ ਹੋਏ ਕਿਸਾਨਾਂ 'ਤੇ ਹੰਝੂ ਗੈਸ ਦੇ ਗੋਲ ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ; ਵੱਡੀਆਂ ਖ਼ਬਰਾਂ ਲਈ ਜੁੜੇ ਰਹੋ

ਦੱਸ ਦੇਈਏ ਕਿ ਤਿੰਨ ਦਿਨ ਪਹਿਲਾਂ ਮੰਗਲਵਾਰ ਦੀ ਰਾਤ ਨੂੰ ਕੋਟਕਪੂਰਾ ਸ਼ਹਿਰ ਦੇ ਨਾਲ ਲੱਗਦੇ ਪਿੰਡ ਕੋਹਾਰਵਾਲਾ ਵਿੱਚੋਂ ਲੰਘਦਾ ਰਜਬਾਹਾ ਟੁੱਟ ਗਿਆ ਸੀ ਅਤੇ ਪਾਣੀ ਦੇ ਤੇਜ਼ ਵਹਾਅ ਕਾਰਨ ਪਿੰਡ ਦੇ ਕਰੀਬ 150 ਏਕੜ ਖੇਤਾਂ ਵਿੱਚ ਪਾਣੀ ਭਰ ਗਿਆ ਸੀ। ਸੂਚਨਾ ਤੋਂ ਬਾਅਦ ਨਹਿਰੀ ਵਿਭਾਗ ਨੇ ਰਜਬਾਹਾ ਦਾ ਪਾਣੀ ਬੰਦ ਕਰਵਾ ਦਿੱਤਾ ਪਰ ਉਦੋਂ ਤੱਕ ਕਿਸਾਨਾਂ ਦੀ ਕਣਕ ਅਤੇ ਸਬਜ਼ੀਆਂ ਦੀ ਫ਼ਸਲ ਪਾਣੀ ਵਿੱਚ ਡੁੱਬ ਚੁੱਕੀ ਸੀ। ਪਾਣੀ ਭਰਨ ਕਾਰਨ ਕਿਸਾਨਾਂ ਦੀ ਕਣਕ ਅਤੇ ਸਬਜ਼ੀਆਂ ਦੀ ਫ਼ਸਲ ਤਬਾਹ ਹੋ ਗਈ ਅਤੇ ਪ੍ਰਭਾਵਿਤ ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ : Ajnala News: ਅਜਨਾਲਾ ਅੰਦਰ ਬੱਸ ਦੇ ਡਰਾਈਵਰ ਅਤੇ ਕੰਡਕਟਰ ਦੀ ਸ਼ਰੇਆਮ ਗੁੰਡਾਗਰਦੀ

Trending news