Ajnala News: ਅਜਨਾਲਾ ਦੇ ਪਿੰਡ ਇਬਰਾਹਿਮਪੁਰ ਦੇ ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਦੀ ਮਾਲੀ ਹਾਲਤ ਸੁਧਾਰਨ ਲਈ ਅਮਰੀਕਾ ਗਏ ਨੌਜਵਾਨ ਦੀ ਮੌਤ ਹੋ ਗਈ ਹੈ।
Trending Photos
Ajnala News (ਭਰਤ ਸ਼ਰਮਾ) : ਅਜਨਾਲਾ ਦੇ ਪਿੰਡ ਇਬਰਾਹਿਮਪੁਰ ਦੇ ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਦੀ ਮਾਲੀ ਹਾਲਤ ਸੁਧਾਰਨ ਲਈ ਅਮਰੀਕਾ ਗਏ ਨੌਜਵਾਨ ਦੀ ਮੌਤ ਹੋ ਗਈ ਹੈ। ਅਮਰੀਕਾ ਵਿੱਚ ਸੜਕ ਹਾਦਸੇ ਦੌਰਾਨ ਯੁਵਰਾਜ ਸਿੰਘ ਦੀ ਮੌਤ ਹੋ ਗਈ ਹੈ।
ਇਸ ਤੋਂ ਬਾਅਦ ਅੱਜ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮ੍ਰਿਤਕ ਯੁਗਰਾਜ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਪਹੁੰਚੇ ਜਿੱਥੇ ਉਨ੍ਹਾਂ ਵੱਲੋਂ ਯੁਵਰਾਜ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਹਰ ਤਰ੍ਹਾਂ ਦੀ ਸਰਕਾਰ ਵੱਲੋਂ ਮਦਦ ਕਰਨ ਦਾ ਭਰੋਸਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : Barnala News: ਬਰਨਾਲਾ ਦੀ ਅਨਾਜ ਮੰਡੀ ਵਿੱਚ ਲਿਫਟਿੰਗ ਨਾ ਹੋਣ ਕਾਰਨ ਆੜਤੀ ਪ੍ਰੇਸ਼ਾਨ
ਇਸ ਮੌਕੇ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਬਹੁਤ ਹੀ ਅਫਸੋਸ ਦੀ ਗੱਲ ਹੈ ਕਿ ਪੰਜਾਬ ਦਾ ਨੌਜਵਾਨ ਵਿਦੇਸ਼ ਵਿੱਚ ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ ਜਿੱਥੇ ਸੜਕ ਹਾਦਸੇ ਦੌਰਾਨ ਉਸ ਦੀ ਮੌਤ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਪਰਿਵਾਰ ਦੇ ਨਾਲ ਖੜ੍ਹੀ ਹੈ ਤੇ ਉਸ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ।
ਕਾਬਿਲੇਗੌਰ ਹੈ ਕਿ ਅਜਨਾਲਾ ਦੇ ਨਾਲ ਲੱਗਦੇ ਪਿੰਡ ਇਬਰਾਹੀਮਪੁਰ ਚ ਉਸ ਵੇਲੇ ਮਾਹੌਲ ਗ਼ਮਗੀਨ ਹੋ ਗਿਆ ਜਦੋਂ 24 ਸਾਲਾ ਨੌਜਵਾਨ ਯੁਵਰਾਜ ਸਿੰਘ ਦੀ ਅਮਰੀਕਾ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਯੁਗਰਾਜ ਸਿੰਘ ਦੀ ਮੌਤ ਦੀ ਖਬਰ ਪਤਾ ਲੱਗਦੇ ਹੀ ਯੁਵਰਾਜ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ।
ਇਸ ਮੌਕੇ ਪਿਤਾ ਦਿਲਬਾਗ ਸਿੰਘ ਅਤੇ ਤਾਇਆ ਕੈਪਟਨ ਬਲਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਪੁੱਤਰ ਨੂੰ ਬੜੇ ਚਾਵਾਂ ਨਾਲ ਕਰਜ਼ਾ ਚੁੱਕ ਕੇ ਅਮਰੀਕਾ ਭੇਜਿਆ ਸੀ ਕਿ ਉਹ ਉੱਥੇ ਜਾ ਕੇ ਕਮਾਈ ਕਰੇਗਾ ਅਤੇ ਘਰ ਦੀ ਗਰੀਬੀ ਨੂੰ ਦੂਰ ਕਰੇਗਾ ਪਰ ਰੱਬ ਨੂੰ ਕੁਝ ਹੋ ਰਹੀ ਮਨਜ਼ੂਰ ਹੋਇਆ ਕਿ ਪੁੱਤ ਦੀ ਇਕ ਰੋਡ ਐਕਸੀਡੈਂਟ ਵਿੱਚ ਮੌਤ ਹੋਣ ਦਾ ਖਬਰ ਮਿਲੀ ਹੈ। ਉਨ੍ਹਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਯੁਵਰਾਜ ਸਿੰਘ ਦੀ ਮ੍ਰਿਤਕ ਦੇਹ ਨੂੰ ਘਰ ਲਿਆਉਣ ਵਿੱਚ ਮਦਦ ਕੀਤੀ ਜਾਵੇ ਜੋ ਕਿ ਅਸੀਂ ਅੰਤਿਮ ਸਮੇਂ ਆਪਣੇ ਪੁੱਤਰ ਦੇ ਅੰਤਿਮ ਰਸਮਾਂ ਕਰ ਸਕਣ।
ਇਹ ਵੀ ਪੜ੍ਹੋ : Delhi Liquor Policy Case: 'ED ਦੇ ਚਾਰੇ ਗਵਾਹ ਭਾਜਪਾ ਨਾਲ ਸਬੰਧਤ ਹਨ', ਕੇਜਰੀਵਾਲ ਨੇ ਸੁਪਰੀਮ ਕੋਰਟ 'ਚ ਦਾਇਰ ਕੀਤਾ ਜਵਾਬ