ਲਖੀਮਪੁਰ ਖੀਰੀ ਹਿੰਸਾ ਮਾਮਲਾ- ਆਸ਼ੀਸ਼ ਮਿਸ਼ਰਾ ਮੁੜ ਹੋਵੇਗਾ ਜੇਲ੍ਹ ਦੀਆਂ ਸਲਾਖਾਂ ਪਿੱਛੇ! ਸੁਪਰੀਮ ਕੋਰਟ ਨੇ ਰੱਦ ਕੀਤੀ ਜ਼ਮਾਨਤ
Advertisement

ਲਖੀਮਪੁਰ ਖੀਰੀ ਹਿੰਸਾ ਮਾਮਲਾ- ਆਸ਼ੀਸ਼ ਮਿਸ਼ਰਾ ਮੁੜ ਹੋਵੇਗਾ ਜੇਲ੍ਹ ਦੀਆਂ ਸਲਾਖਾਂ ਪਿੱਛੇ! ਸੁਪਰੀਮ ਕੋਰਟ ਨੇ ਰੱਦ ਕੀਤੀ ਜ਼ਮਾਨਤ

ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਸੁਪਰੀਮ ਕੋਰਟ ਨੇ ਰੱਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਆਸ਼ੀਸ਼ ਮਿਸ਼ਰਾ ਨੂੰ ਇੱਕ ਹਫ਼ਤੇ ਅੰਦਰ ਆਤਮ ਸਮਰਪਣ ਕਰਨ ਦਾ ਹੁਕਮ ਦਿੱਤਾ ਹੈ।

ਲਖੀਮਪੁਰ ਖੀਰੀ ਹਿੰਸਾ ਮਾਮਲਾ- ਆਸ਼ੀਸ਼ ਮਿਸ਼ਰਾ ਮੁੜ ਹੋਵੇਗਾ ਜੇਲ੍ਹ ਦੀਆਂ ਸਲਾਖਾਂ ਪਿੱਛੇ! ਸੁਪਰੀਮ ਕੋਰਟ ਨੇ ਰੱਦ ਕੀਤੀ ਜ਼ਮਾਨਤ

ਚੰਡੀਗੜ: ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਸੁਪਰੀਮ ਕੋਰਟ ਨੇ ਰੱਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਆਸ਼ੀਸ਼ ਮਿਸ਼ਰਾ ਨੂੰ ਇੱਕ ਹਫ਼ਤੇ ਅੰਦਰ ਆਤਮ ਸਮਰਪਣ ਕਰਨ ਦਾ ਹੁਕਮ ਦਿੱਤਾ ਹੈ। ਆਸ਼ੀਸ਼ ਮਿਸ਼ਰਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦਾ ਪੁੱਤਰ ਹੈ, ਜਿਸ 'ਤੇ ਲਖੀਮਪੁਰ ਖੀਰੀ 'ਚ 3 ਅਕਤੂਬਰ ਨੂੰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕਾਰ ਨਾਲ ਕੁਚਲਣ ਦਾ ਦੋਸ਼ ਹੈ। ਫੈਸਲਾ ਸੁਣਾਉਂਦੇ ਹੋਏ ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਫੈਸਲੇ 'ਤੇ ਵੀ ਸਵਾਲ ਚੁੱਕੇ ਹਨ, ਜਿਸ ਤਹਿਤ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦਿੱਤੀ ਗਈ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਹਾਈ ਕੋਰਟ ਨੇ ਪੀੜਤ ਧਿਰ ਦਾ ਧਿਆਨ ਨਹੀਂ ਰੱਖਿਆ ਅਤੇ ਆਪਣੇ ਅਧਿਕਾਰ ਖੇਤਰ ਨੂੰ ਘੇਰਦਿਆਂ ਇਹ ਫੈਸਲਾ ਸੁਣਾਇਆ।

 

ਚੀਫ਼ ਜਸਟਿਸ ਐਨਵੀ ਰਮੰਨਾ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਨੇ 4 ਅਪ੍ਰੈਲ ਨੂੰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਅਰਜ਼ੀ 'ਤੇ ਸੁਣਵਾਈ ਪੂਰੀ ਕਰਦੇ ਹੋਏ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਤੋਂ ਪਹਿਲਾਂ 14 ਫਰਵਰੀ ਨੂੰ ਇਲਾਹਾਬਾਦ ਹਾਈ ਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਸੀ, ਜਿਸ 'ਤੇ ਸਵਾਲ ਉੱਠ ਰਹੇ ਸਨ। ਇਸ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਲਖੀਮਪੁਰ ਕਾਂਡ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੇ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ। ਲਖੀਮਪੁਰ ਵਿੱਚ 3 ਅਕਤੂਬਰ ਨੂੰ ਵਾਪਰੀ ਇਸ ਘਟਨਾ ਵਿੱਚ ਕੁੱਲ 8 ਲੋਕਾਂ ਦੀ ਮੌਤ ਹੋ ਗਈ ਸੀ। ਇਨ੍ਹਾਂ ਵਿੱਚੋਂ 4 ਲੋਕਾਂ ਨੂੰ ਭਾਜਪਾ ਆਗੂਆਂ ਦੇ ਕਾਫ਼ਲੇ ਦੀ ਕਾਰ ਨੇ ਕੁਚਲ ਦਿੱਤਾ। ਇਸ ਤੋਂ ਬਾਅਦ ਹੋਈ ਹਿੰਸਾ ਵਿੱਚ ਇੱਕ ਪੱਤਰਕਾਰ ਸਮੇਤ 4 ਹੋਰ ਲੋਕ ਮਾਰੇ ਗਏ ਸਨ।

 

ਇਸ ਦੇ ਨਾਲ ਹੀ ਸਿਖਰਲੀ ਅਦਾਲਤ ਨੇ ਇਹ ਮਾਮਲਾ ਮੁੜ ਹਾਈ ਕੋਰਟ ਵਿੱਚ ਭੇਜ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਕੋਈ ਨਵਾਂ ਮੁੱਦਾ ਸਾਹਮਣੇ ਆਉਂਦਾ ਹੈ ਤਾਂ ਇਲਾਹਾਬਾਦ ਹਾਈ ਕੋਰਟ ਵਿੱਚ ਹੀ ਅਪੀਲ ਦਾਇਰ ਕੀਤੀ ਜਾਵੇ। ਧਿਆਨ ਯੋਗ ਹੈ ਕਿ ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਹੀ ਲਖੀਮਪੁਰ ਖੇੜੀ ਹਿੰਸਾ ਮਾਮਲੇ ਦੀ ਜਾਂਚ ਲਈ ਐਸਆਈਟੀ ਦਾ ਗਠਨ ਵੀ ਕੀਤਾ ਗਿਆ ਸੀ। ਐਸਆਈਟੀ ਨੇ ਆਪਣੀ ਜਾਂਚ ਵਿੱਚ ਆਸ਼ੀਸ਼ ਮਿਸ਼ਰਾ ਨੂੰ ਲਖੀਮਪੁਰ ਕਾਂਡ ਦਾ ਮੁੱਖ ਦੋਸ਼ੀ ਅਤੇ ਸਾਜ਼ਿਸ਼ਕਰਤਾ ਦੱਸਿਆ ਸੀ। ਇੰਨਾ ਹੀ ਨਹੀਂ ਹਾਈਕੋਰਟ ਵਲੋਂ ਦਿੱਤੀ ਗਈ ਜ਼ਮਾਨਤ 'ਤੇ ਵੀ ਐੱਸ.ਆਈ.ਟੀ. ਮਿਸ਼ਰਾ ਦੀ ਜ਼ਮਾਨਤ ਖਾਰਜ ਹੋਣ ਕਾਰਨ ਹੁਣ ਇੱਕ ਵਾਰ ਫਿਰ ਲਖੀਮਪੁਰ ਖੇੜੀ ਮਾਮਲਾ ਸੁਰਖੀਆਂ ਵਿੱਚ ਆ ਗਿਆ ਹੈ।

 

WATCH LIVE TV 

 

Trending news