ਲਖੀਮਪੁਰ ਖੀਰੀ ਹਿੰਸਾ ਮਾਮਲਾ- ਆਸ਼ੀਸ਼ ਮਿਸ਼ਰਾ ਤੋਂ ਬਾਅਦ ਬਾਕੀ 4 ਮੁਲਜ਼ਮਾਂ ਦੀ ਜ਼ਮਾਨਤ ਅਰਜ਼ੀ ਰੱਦ
Advertisement

ਲਖੀਮਪੁਰ ਖੀਰੀ ਹਿੰਸਾ ਮਾਮਲਾ- ਆਸ਼ੀਸ਼ ਮਿਸ਼ਰਾ ਤੋਂ ਬਾਅਦ ਬਾਕੀ 4 ਮੁਲਜ਼ਮਾਂ ਦੀ ਜ਼ਮਾਨਤ ਅਰਜ਼ੀ ਰੱਦ

ਇਲਾਹਾਬਾਦ ਹਾਈਕੋਰਟ ਦੀ ਲਖਨਊ ਬੈਂਚ ਨੇ ਲਖੀਮਪੁਰ ਹਿੰਸਾ ਮਾਮਲੇ ਦੇ ਦੋਸ਼ੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਇਸ ਮਾਮਲੇ ਦੇ ਚਾਰ ਮੁਲਜ਼ਮਾਂ ਲਵਕੁਸ਼, ਅੰਕਿਤ ਦਾਸ, ਸੁਮਿਤ ਜੈਸਵਾਲ ਅਤੇ ਸ਼ਿਸ਼ੂਪਾਲ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ ਦਿੱਤੀਆਂ ਗਈਆਂ ਹਨ।

ਲਖੀਮਪੁਰ ਖੀਰੀ ਹਿੰਸਾ ਮਾਮਲਾ- ਆਸ਼ੀਸ਼ ਮਿਸ਼ਰਾ ਤੋਂ ਬਾਅਦ ਬਾਕੀ 4 ਮੁਲਜ਼ਮਾਂ ਦੀ ਜ਼ਮਾਨਤ ਅਰਜ਼ੀ ਰੱਦ

ਚੰਡੀਗੜ: ਇਲਾਹਾਬਾਦ ਹਾਈਕੋਰਟ ਦੀ ਲਖਨਊ ਬੈਂਚ ਨੇ ਲਖੀਮਪੁਰ ਹਿੰਸਾ ਮਾਮਲੇ ਦੇ ਦੋਸ਼ੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਇਸ ਮਾਮਲੇ ਦੇ ਚਾਰ ਮੁਲਜ਼ਮਾਂ ਲਵਕੁਸ਼, ਅੰਕਿਤ ਦਾਸ, ਸੁਮਿਤ ਜੈਸਵਾਲ ਅਤੇ ਸ਼ਿਸ਼ੂਪਾਲ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਅੱਜ ਅਦਾਲਤ ਨੇ ਬਾਕੀ ਦੋਸ਼ੀਆਂ ਨੂੰ ਜ਼ਮਾਨਤ ਨਹੀਂ ਦਿੱਤੀ। ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਜਸਟਿਸ ਡੀ ਕੇ ਸਿੰਘ ਨੇ ਰੱਦ ਕਰ ਦਿੱਤੀ ਸੀ।

 

ਆਸ਼ੀਸ਼ ਮਿਸ਼ਰਾ ਦੀ ਪਟੀਸ਼ਨ 'ਤੇ 25 ਮਈ ਨੂੰ ਹੋਵੇਗੀ ਸੁਣਵਾਈ

ਇਸ ਦੇ ਨਾਲ ਹੀ ਇਸ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ 'ਤੇ 25 ਮਈ ਨੂੰ ਸੁਣਵਾਈ ਹੋਵੇਗੀ। ਯੂ.ਪੀ. ਦੇ ਲਖੀਮਪੁਰ ਹਿੰਸਾ ਮਾਮਲੇ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਨੇ ਸੀ.ਜੇ.ਐਮ. ਕੋਰਟ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਉਸ ਨੂੰ ਸਦਰ ਕੋਤਵਾਲ ਲਖੀਮਪੁਰ ਦੀ ਕਾਰ ਵਿਚ ਬਿਠਾ ਕੇ ਗੁਪਤ ਤਰੀਕੇ ਨਾਲ ਜੇਲ੍ਹ ਲਿਜਾਇਆ ਗਿਆ ਅਤੇ ਜੇਲ੍ਹ ਵਿਚ ਉਸ ਦੀ ਐਂਟਰੀ ਪਿਛਲੇ ਗੇਟ ਤੋਂ ਕੀਤੀ ਗਈ। ਆਸ਼ੀਸ਼ ਮਿਸ਼ਰਾ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦਾ ਪੁੱਤਰ ਹੈ ਅਤੇ ਲਖੀਮਪੁਰ ਹਿੰਸਾ ਦਾ ਮੁੱਖ ਦੋਸ਼ੀ ਹੈ।

 

ਕੀ ਹੈ ਲਖੀਮਪੁਰ ਹਿੰਸਾ ਦਾ ਪੂਰਾ ਮਾਮਲਾ?

ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੀਰੀ ਦੇ ਤਿਕੋਣੀਆ ਕਸਬੇ 'ਚ ਹਿੰਸਾ ਭੜਕ ਗਈ ਸੀ, ਜਿਸ 'ਚ ਕਈ ਲੋਕਾਂ ਦੀ ਜਾਨ ਚਲੀ ਗਈ ਸੀ। ਇਸ ਮਾਮਲੇ ਵਿੱਚ ਜਾਂਚ ਟੀਮ ਨੇ ਸੀ.ਜੇ.ਐਮ. ਅਦਾਲਤ ਵਿੱਚ 14 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। ਮੰਤਰੀ ਦਾ ਪੁੱਤਰ ਆਸ਼ੀਸ਼ ਮਿਸ਼ਰਾ ਇਸ ਮਾਮਲੇ 'ਚ ਮੁੱਖ ਦੋਸ਼ੀ ਹੈ। ਇਲਜ਼ਾਮ ਹੈ ਕਿ ਕਿਸਾਨਾਂ ਨੂੰ ਥਾਰ ਗੱਡੀ ਨੇ ਕੁਚਲ ਕੇ ਮਾਰ ਦਿੱਤਾ ਅਤੇ ਇਸ ਗੱਡੀ ਵਿੱਚ ਆਸ਼ੀਸ਼ ਮਿਸ਼ਰਾ ਸਵਾਰ ਸਨ।

 

WATCH LIVE TV 

Trending news