Trending Photos
Bullet Train: ਦਿੱਲੀ ਤੋਂ ਅੰਮ੍ਰਿਤਸਰ ਤੱਕ ਚੱਲਣ ਵਾਲੀ ਬੁਲਟ ਟਰੇਨ ਲਈ ਕੇਂਦਰ ਸਰਕਾਰ ਪੰਜਾਬ ਅਤੇ ਹਰਿਆਣਾ ਦੇ ਕਰੀਬ 321 ਪਿੰਡਾਂ ਤੋਂ ਜ਼ਮੀਨ ਐਕੁਆਇਰ ਕਰੇਗੀ। ਇਸ ਹਾਈ ਸਪੀਡ ਰੇਲ ਲਾਈਨ ਲਈ ਸਰਵੇ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਕਿਸਾਨਾਂ ਨੂੰ ਜ਼ਮੀਨ ਲਈ ਹਰੇਕ ਪਿੰਡ ਦੇ ਕੁਲੈਕਟਰ ਰੇਟ ਦਾ ਪੰਜ ਗੁਣਾ ਭੁਗਤਾਨ ਕੀਤਾ ਜਾਵੇਗਾ।
ਕੇਂਦਰ ਸਰਕਾਰ ਪੰਜਾਬ ਦੇ ਕੁੱਲ 186 ਪਿੰਡਾਂ ਦੀ ਜ਼ਮੀਨ ਐਕੁਆਇਰ ਕਰੇਗੀ। ਇਸ ਵਿੱਚ ਮੁਹਾਲੀ ਦੇ 39, ਜਲੰਧਰ ਦੇ 49, ਲੁਧਿਆਣਾ ਦੇ 37, ਅੰਮ੍ਰਿਤਸਰ ਦੇ 22, ਫਤਿਹਗੜ੍ਹ ਸਾਹਿਬ ਦੇ 25, ਕਪੂਰਥਲਾ ਦੇ 12 ਅਤੇ ਤਰਨਤਾਰਨ ਅਤੇ ਰੂਪਨਗਰ ਜ਼ਿਲ੍ਹੇ ਦੇ ਇੱਕ-ਇੱਕ ਪਿੰਡ ਸ਼ਾਮਲ ਹਨ।
ਬੁਲੇਟ ਟਰੇਨ ਦਿੱਲੀ ਤੋਂ ਅੰਮ੍ਰਿਤਸਰ ਤੱਕ ਦਾ 465 ਕਿਲੋਮੀਟਰ ਦਾ ਸਫਰ ਸਿਰਫ 2 ਘੰਟਿਆਂ ਵਿੱਚ ਪੂਰਾ ਕਰੇਗੀ। ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਇਹ ਰੇਲ ਗੱਡੀ ਚੰਡੀਗੜ੍ਹ ਸਮੇਤ 15 ਸਟੇਸ਼ਨਾਂ 'ਤੇ ਰੁਕੇਗੀ। ਇਸ ਬੁਲੇਟ ਟਰੇਨ ਦੀ ਵੱਧ ਤੋਂ ਵੱਧ ਸਪੀਡ 350 ਕਿਲੋਮੀਟਰ ਪ੍ਰਤੀ ਘੰਟਾ ਹੈ।
ਇਸ ਦੀ ਰਨਿੰਗ ਸਪੀਡ 320 ਕਿਲੋਮੀਟਰ ਪ੍ਰਤੀ ਘੰਟਾ ਅਤੇ ਔਸਤ ਰਫਤਾਰ 250 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। ਇਸ ਬੁਲੇਟ ਟਰੇਨ 'ਚ ਇਕ ਵਾਰ 'ਚ ਕਰੀਬ 750 ਯਾਤਰੀ ਸਫਰ ਕਰ ਸਕਣਗੇ। ਦਿੱਲੀ, ਹਰਿਆਣਾ ਅਤੇ ਪੰਜਾਬ ਦੇ ਕੁੱਲ 343 ਪਿੰਡਾਂ ਦੀ ਜ਼ਮੀਨ ਐਕੁਆਇਰ ਕੀਤੀ ਜਾਵੇਗੀ।