ਪ੍ਰਦੂਸ਼ਣ ਮੁਕਤ ਪੰਜਾਬ ਤੇ ਵਾਤਾਵਰਣ ਦੀ ਸਾਂਭ-ਸੰਭਾਲ ਲਈ ਇਲੈਕਟ੍ਰਿਕ ਵਾਹਨ ਪਾਲਿਸੀ (ਡਰਾਫ਼ਟ) ਨੂੰ ਕੀਤਾ ਲਾਂਚ
Advertisement
Article Detail0/zeephh/zeephh1323165

ਪ੍ਰਦੂਸ਼ਣ ਮੁਕਤ ਪੰਜਾਬ ਤੇ ਵਾਤਾਵਰਣ ਦੀ ਸਾਂਭ-ਸੰਭਾਲ ਲਈ ਇਲੈਕਟ੍ਰਿਕ ਵਾਹਨ ਪਾਲਿਸੀ (ਡਰਾਫ਼ਟ) ਨੂੰ ਕੀਤਾ ਲਾਂਚ

ਪੰਜਾਬ ਨੂੰ ਪ੍ਰਦੂਸ਼ਣ ਮੁਕਤ ਤੇ ਵਾਤਾਵਰਣ ਦੀ ਸਾਂਭ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਇਲੈਕਟ੍ਰਿਕ ਵਾਹਨ ਪਾਲਿਸੀ (ਡਰਾਫ਼ਟ) ਨੂੰ ਲਾਂਚ ਕੀਤਾ ਗਿਆ। ਪੰਜਾਬ ਵਿੱਚ ‘ਇਲੈਕਟ੍ਰਿਕ ਵਹੀਕਲ ਪਾਲਿਸੀ’ ਤਹਿਤ ਸਰਕਾਰ ਵੱਲੋਂ ਇਲੈਕਟ੍ਰਿਕ ਵਾਹਨਾਂ ‘ਤੇ ਰਜਿਸਟ੍ਰੇਸ਼ਨ ਅਤੇ ਰੋਡ ਟੈਕਸ ‘ਚ ਛੋਟ ਦਿੱਤੀ ਦੇਵੇਗੀ।

ਪ੍ਰਦੂਸ਼ਣ ਮੁਕਤ ਪੰਜਾਬ ਤੇ ਵਾਤਾਵਰਣ ਦੀ ਸਾਂਭ-ਸੰਭਾਲ ਲਈ ਇਲੈਕਟ੍ਰਿਕ ਵਾਹਨ ਪਾਲਿਸੀ (ਡਰਾਫ਼ਟ) ਨੂੰ ਕੀਤਾ ਲਾਂਚ

ਚੰਡੀਗੜ੍ਹ- ਪੰਜਾਬ ਨੂੰ ਪ੍ਰਦੂਸ਼ਣ ਮੁਕਤ ਤੇ ਵਾਤਾਵਰਣ ਦੀ ਸਾਂਭ-ਸੰਭਾਲ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਇਲੈਕਟ੍ਰਿਕ ਵਾਹਨ ਪਾਲਿਸੀ (ਡਰਾਫ਼ਟ) ਨੂੰ ਲਾਂਚ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੁਦ ਇਹ ਪਾਲਿਸੀ ਦਾ ਡ੍ਰਾਫਟ ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ‘ਚ ਜਲਦ ਹੀ ਪਾਲਿਸੀ ਨੂੰ ਕੈਬਨਿਟ 'ਚ ਲਿਆਂਦਾ ਜਾਵੇਗਾ ਤੇ ਇਸ ਸਬੰਧੀ ਵਿਭਾਗ ਤੋਂ ਸੁਝਾਅ ਵੀ ਲਏ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਾਫ, ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਇਲੈਕਟ੍ਰਿਕ ਵਹੀਕਲਸ ਦੇ ਲਈ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਹੀ ਇਲੈਕਟ੍ਰਿਕ ਵਹੀਕਲਸ ਦੇ ਰਿਸਰਚ ਤੇ ਡਿਵੈਲਪਮੈਂਟ ਲਈ ਸੈਂਟਰ ਆਫ ਐਕਸੀਲੇਂਸ ਬਣਾਇਆ ਜਾਵੇਗਾ ਤਾਂ ਜੋ ਨੌਜਵਾਨਾਂ ਨੂੰ ਨੌਕਰੀਆਂ ਦੇ ਨਵੇਂ ਮੌਕੇ ਮਿਲ ਸਕਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੂਬੇ ‘ਚ ਇਲੈਕਟ੍ਰਿਕ ਵਹੀਕਲ ਦੇ ਨਾਲ ਉਨ੍ਹਾਂ ਦੇ ਪੁਰਜੇ ਤੇ ਬੈਟਰੀਆਂ ਬਣਾਉਣ ‘ਤੇ ਵੀ ਧਿਆਨ ਦਿੱਤਾ ਜਾਵੇਗਾ।

ਇਲੈਕਟ੍ਰਿਕ ਵਾਹਨਾਂ ਤੇ ਰਿਆਇਤ ਤੇ ਟੈਕਸ ਛੋਟ

ਪੰਜਾਬ ਵਿੱਚ ‘ਇਲੈਕਟ੍ਰਿਕ ਵਹੀਕਲ ਪਾਲਿਸੀ’ ਤਹਿਤ ਸਰਕਾਰ ਵੱਲੋਂ ਇਲੈਕਟ੍ਰਿਕ ਵਾਹਨਾਂ ‘ਤੇ ਰਜਿਸਟ੍ਰੇਸ਼ਨ ਅਤੇ ਰੋਡ ਟੈਕਸ ‘ਚ ਛੋਟ ਦਿੱਤੀ ਦੇਵੇਗੀ। ਇਸ ਦੇ ਨਾਲ ਹੀ ਇਲੈਕਟ੍ਰਿਕ ਵਾਹਨ ਖਰੀਦਣ ਵਾਲਿਆਂ ਨੂੰ ਕੈਸ਼ ਡਿਸਕਾਊਂਟ ਵੀ ਮਿਲੇਗਾ। ਪਹਿਲਾਂ 1 ਲੱਖ ਇਲੈਕਟ੍ਰਿਕ ਟੂ-ਵਹੀਲਰ ਨੂੰ 10 ਹਜ਼ਾਰ ਰੁਪਏ ਦੀ ਵਿੱਤੀ ਰਿਆਇਤ ਮਿਲੇਗੀ। ਇਸਦੇ ਨਾਲ ਹੀ ਇਲੈਕਟ੍ਰਿਕ ਆਟੋ ਰਿਕਸ਼ਾ ਜਾਂ ਈ-ਰਿਕਸ਼ਾ ਖਰੀਦਣ ਵਾਲੇ ਪਹਿਲੇ 10 ਹਜ਼ਾਰ ਖਰੀਦਦਾਰਾਂ ਨੂੰ 30 ਹਜ਼ਾਰ ਤੱਕ ਦੀ ਛੂਟ ਅਤੇ ਪਹਿਲੇ 5 ਹਜ਼ਾਰ ਈ-ਕਾਰਟ ਖਰੀਦਣ ਵਾਲਿਆਂ ਨੂੰ ਵੀ 30 ਹਜ਼ਾਰ ਰੁਪਏ ਦੀ ਛੂਟ ਮਿਲੇਗੀ। ਇਸ ਤੋਂ ਇਲਾਵਾ ਕਮਰਸ਼ੀਅਲ ਗੱਡੀਆਂ ਦੇ ਪਹਿਲੇ 5 ਹਜ਼ਾਰ ਖਰੀਦਦਾਰਾਂ ਨੂੰ 30 ਤੋਂ 50 ਹਜ਼ਾਰ ਦੀ ਛੂਟ ਮਿਲੇਗੀ। 

WATCH LIVE TV

Trending news