Lawrence Bishnoi Interview: ਸੁਣਵਾਈ ਦੌਰਾਨ ਡੀਜੀਪੀ ਪੰਜਾਬ ਤੋਂ ਮੁੜ ਤੋਂ ਪੁੱਛਿਆ ਗਿਆ ਕਿ ਤੁਸੀਂ ਕਿਸ ਢੰਗ ਨਾਲ ਕਿਹਾ ਸੀ ਕਿ ਪੰਜਾਬ ਵਿੱਚ ਇੰਟਰਵਿਊ ਨਹੀਂ ਹੋਈ ਹੈ। ਇਸ ਗੱਲ ਲਈ ਜੇਕਰ ਤੁਹਾਡੇ ਤੋਂ ਗਲਤੀ ਹੋਈ ਹੈ ਤਾਂ ਤੁਸੀਂ ਕੋਰਟ ਨੂੰ ਜਾਣਕਾਰੀ ਦਿਓ।
Trending Photos
Lawrence Bishnoi Interview: ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਜੇਲ੍ਹ ਤੋਂ ਦਿੱਤੀ ਇੰਟਰਵਿਊ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਹਿਮ ਸੁਣਵਾਈ ਹੋਈ ਹੈ। ਹਾਈਕੋਰਟ ਵੱਲੋਂ ਮੋਹਾਲੀ ਦੇ ਤਤਕਾਲੀ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੂੰ ਬਰਖ਼ਾਸਤ ਕਰਨ ਦੇ ਹੁਕਮ ਸੁਣਾਏ ਹਨ। ਵਿਭਾਗ ਵੱਲੋਂ ਡੀਐਸਪੀ ਸੰਧੂ ਨੂੰ ਬਰਖ਼ਾਸਤ ਕਰਨ ਦੀ ਫਾਈਲ ਪੀਐਸਸੀ ਨੂੰ ਭੇਜ ਦਿੱਤੀ ਗਈ ਹੈ। ਇਸ ਮਾਮਲੇ ਦੀ ਮੁੜ ਸੁਣਵਾਈ 18 ਦਸੰਬਰ ਨੂੰ ਹੋਵੇਗੀ।
ਸੁਣਵਾਈ ਦੌਰਾਨ ਡੀਜੀਪੀ ਪੰਜਾਬ ਤੋਂ ਮੁੜ ਤੋਂ ਪੁੱਛਿਆ ਗਿਆ ਕਿ ਤੁਸੀਂ ਕਿਸ ਢੰਗ ਨਾਲ ਕਿਹਾ ਸੀ ਕਿ ਪੰਜਾਬ ਵਿੱਚ ਇੰਟਰਵਿਊ ਨਹੀਂ ਹੋਈ ਹੈ। ਇਸ ਗੱਲ ਲਈ ਜੇਕਰ ਤੁਹਾਡੇ ਤੋਂ ਗਲਤੀ ਹੋਈ ਹੈ ਤਾਂ ਤੁਸੀਂ ਕੋਰਟ ਨੂੰ ਜਾਣਕਾਰੀ ਦਿਓ। ਨਹੀਂ ਤਾਂ ਹਲਫ਼ਨਾਮੇ ਵਿਚ ਦੱਸੋ ਤੁਹਾਨੂੰ ਕਿਸੇ ਜਾਣਕਾਰੀ ਦਿੱਤੀ ਸੀ ਕਿ ਇੰਟਰਵਿਊ ਪੰਜਾਬ ਵਿੱਚ ਨਹੀਂ ਹੋਈ।
ਇਸ ਦੇ ਨਾਲ ਹੀ ਕੋਰਟ ਵੱਲੋਂ ਇਹ ਵੀ ਪੁੱਛਿਆ ਗਿਆ ਕਿ ਤਤਕਾਲੀ ਐਸਪੀ ਅਤੇ ਐਸਐਸਪੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ ਕਿ ਤੁਹਾਡੇ ਵਿਰੁੱਧ ਕਾਰਵਾਈ ਕਿਉਂ ਨਾ ਕੀਤੀ ਜਾਵੇ ਕਿਉਂਕਿ ਅਜੇ ਤੱਕ ਉਨ੍ਹਾਂ ਦੀ ਕੋਈ ਸਿੱਧੀ ਸ਼ਮੂਲੀਅਤ ਨਹੀਂ ਪਾਈ ਗਈ ਹੈ। ਇਹ ਪਤਾ ਲਗਾਉਣ ਲਈ ਕਿ ਉੱਚ ਅਧਿਕਾਰੀ ਦੇ ਖਿਲਾਫ ਕੀ ਕਾਰਵਾਈ ਕੀਤੀ ਜਾਵੇ ਅਤੇ ਕਿਹੜੇ ਉੱਚ ਅਧਿਕਾਰੀ ਸ਼ਾਮਲ ਹਨ, ਹਾਈ ਕੋਰਟ ਨੇ ਕੇਂਦਰ ਨੂੰ ਡੀਜੀ ਪੱਧਰ ਦੇ ਅਧਿਕਾਰੀਆਂ ਦੀ ਕਮੇਟੀ ਬਣਾਉਣ ਲਈ ਕਿਹਾ ਅਤੇ ਇਸ ਲਈ ਸਾਬਕਾ ਜੱਜਾਂ ਦੇ ਨਾਂ ਮੰਗੇ ਗਏ।