Jalandhar by Election Result: ਇਸ ਸੀਟ ’ਤੇ ਭਾਜਪਾ ਵੱਲੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ‘ਆਪ’ ਵੱਲੋਂ ਸਾਬਕਾ ਭਾਜਪਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਜਦਕਿ ਅਕਾਲੀ ਦਲ ਵੱਲੋਂ ਸੁਰਜੀਤ ਕੌਰ ਚੋਣ ਮੈਦਾਨ ਵਿੱਚ ਹਨ।
Trending Photos
Jalandhar by Election Result: ਜਲੰਧਰ ਪੱਛਮੀ ਵਿਧਾਨ ਸਭਾ ਸੀਟ 'ਤੇ ਹੋਈ ਜ਼ਿਮਨੀ ਚੋਣ ਦਾ ਨਤੀਜਾ ਅੱਜ ਐਲਾਨਿਆ ਜਾਵੇਗਾ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਜਾਵੇਗੀ। ਪਹਿਲਾ ਰੁਝਾਨ ਸਵੇਰੇ 9 ਵਜੇ ਆਵੇਗਾ ਅਤੇ ਦੁਪਹਿਰ 2 ਵਜੇ ਤੱਕ ਸਾਰੀ ਸਥਿਤੀ ਸਪੱਸ਼ਟ ਹੋ ਜਾਵੇਗੀ। ਇਸ ਸੀਟ ਤੋਂ ਕਿਹੜੀ ਪਾਰਟੀ ਬਾਜੀ ਮਾਰਦੀ ਹੈ। ਇਸ ਜ਼ਿਮਨੀ ਚੋਣ ਲਈ ਹੋਈ ਘੱਟ ਵੋਟਿੰਗ ਨੇ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਚਿੰਤਤ ਕਰ ਦਿੱਤਾ ਹੈ ਕਿਉਂਕਿ ਇਸ ਵਾਰ ਲੋਕ ਸਭਾ ਚੋਣਾਂ ਦੇ ਮੁਕਾਬਲੇ 9 ਫੀਸਦੀ ਘੱਟ ਵੋਟਿੰਗ ਹੋਈ ਹੈ ਅਤੇ 2022 ਦੇ ਮੁਕਾਬਲੇ 12.31 ਫੀਸਦੀ ਘੱਟ ਵੋਟਿੰਗ ਹੋਈ ਹੈ।
ਅਜਿਹੀ ਸਥਿਤੀ ਵਿੱਚ ਸਾਰੇ ਉਮੀਦਵਾਰਾਂ ਦੀ ਵੋਟ ਪ੍ਰਤੀਸ਼ਤਤਾ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਵੋਟਾਂ ਦੀ ਗਿਣਤੀ ਖਾਲਸਾ ਕਾਲਜ (ਮਹਿਲਾ), ਜਲੰਧਰ ਵਿਖੇ ਹੋਵੇਗੀ। ਇਸ ਦੌਰਾਨ ਚੋਣ ਅਧਿਕਾਰੀਆਂ, ਕੇਂਦਰੀ ਸੁਰੱਖਿਆ ਬਲਾਂ ਅਤੇ ਪੰਜਾਬ ਪੁਲਿਸ ਵੱਲੋਂ ਸਖ਼ਤ ਚੌਕਸੀ ਰੱਖੀ ਜਾਵੇਗੀ। ਇਸ ਸੀਟ ’ਤੇ ਭਾਜਪਾ ਵੱਲੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ‘ਆਪ’ ਵੱਲੋਂ ਸਾਬਕਾ ਭਾਜਪਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਜਦਕਿ ਅਕਾਲੀ ਦਲ ਵੱਲੋਂ ਸੁਰਜੀਤ ਕੌਰ ਚੋਣ ਮੈਦਾਨ ਵਿੱਚ ਹਨ।