Kisan Andolan Live Updates: ਕਿਸਾਨ ਅੱਜ ਦਿੱਲੀ ਵੱਲ ਨੂੰ ਮਾਰਚ ਕਰਨਗੇ। ਸ਼ੁਭਕਰਨ ਸਿੰਘ ਦੀ ਅੰਤਿਮ ਅਰਦਾਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਸੀ ਕਿ 10 ਮਾਰਚ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ਵਿੱਚ ਰੇਲਾਂ ਰੋਕੀਆਂ ਜਾਣਗੀਆਂ।
Trending Photos
Kisan Andolan Live Updates: ਬੁੱਧਵਾਰ ਨੂੰ ਕਿਸਾਨ ਅੰਦੋਲਨ 2.0 ਦਾ 24ਵਾਂ ਦਿਨ ਹੈ। ਕਿਸਾਨ ਦਿੱਲੀ ਕੂਚ ਲਈ ਹਰਿਆਣਾ ਦੀਆਂ ਸਰਹੱਦਾਂ ਉਪਰ ਡਟੇ ਹੋਏ ਹਨ। ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ਉਤੇ ਧਰਨਾ ਦੇ ਰਹੇ ਹਨ। ਕਿਸਾਨ ਅੱਜ ਦਿੱਲੀ ਵੱਲ ਨੂੰ ਮਾਰਚ ਕਰਨਗੇ।
ਇਸੇ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ 'ਤੇ ਦੇਸ਼ ਭਰ ਦੇ ਕਿਸਾਨ ਪੈਦਲ, ਬੱਸਾਂ ਅਤੇ ਰੇਲ ਗੱਡੀਆਂ ਰਾਹੀਂ ਦਿੱਲੀ ਵੱਲ ਮਾਰਚ ਕਰਨਗੇ। ਕਾਬਿਲੇਗੌਰ ਹੈ ਕਿ ਹਾਈ ਕੋਰਟ ਨੇ ਟਰੈਕਟਰ-ਟਰਾਲੀਆਂ ਉਤੇ ਕੂਚ ਕਰਨ ਉਤੇ ਰੋਕ ਲਗਾ ਦਿੱਤੀ ਸੀ। ਇਸ ਤੋਂ ਬਾਅਦ ਕਿਸਾਨ ਆਗੂਆਂ ਨੇ ਇਹ ਫ਼ੈਸਲਾ ਲਿਆ। ਦੂਜੇ ਪਾਸੇ ਹਰਿਆਣਾ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਕਿਸਾਨ ਭਰਾਵਾਂ ਨੂੰ ਦਿੱਲੀ ਪੁੱਜਣ ਦੀ ਕੀਤੀ ਅਪੀਲ
ਦੂਜੇ ਬੀਤੇ ਦਿਨ ਸੰਯੁਕਤ ਕਿਸਾਨ ਮੋਰਚਾ ਦੇ ਮੁੱਖ ਧੜਿਆਂ ਬੀਕੇਯੂ ਉਗਰਾਹਾਂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਬੀਕੇਯੂ ਡਕੌਂਦਾ (ਧਨੇਰ) ਨੇ ਪਟਿਆਲਾ ਦੇ ਪੁੱਡਾ ਗਰਾਊਂਡ ਵਿੱਚ ਵਿਸ਼ਾਲ ਰੈਲੀ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਸਾਰੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਅਪੀਲ ਕੀਤੀ।
ਹਿਸਾਰ-ਅੰਬਾਲਾ-ਚੰਡੀਗੜ੍ਹ ਹਾਈਵੇਅ ਖੋਲ੍ਹਿਆ
ਮੰਗਾਂ ਨਾ ਮੰਨੇ ਜਾਣ ’ਤੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਗਈ। ਦੂਜੇ ਪਾਸੇ ਕਿਸਾਨਾਂ ਵੱਲੋਂ ਸਰਹੱਦ 'ਤੇ ਹੀ ਧਰਨਾ ਦੇਣ ਦੇ ਐਲਾਨ ਤੋਂ ਬਾਅਦ ਹਿਸਾਰ-ਅੰਬਾਲਾ-ਚੰਡੀਗੜ੍ਹ ਹਾਈਵੇਅ (152) ਨੂੰ ਵੀ ਮੰਗਲਵਾਰ ਨੂੰ ਖੋਲ੍ਹਣਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਅੰਬਾਲਾ ਦੇ ਸੱਦੋਪੁਰ ਨੇੜੇ ਪ੍ਰਸ਼ਾਸਨ ਵੱਲੋਂ ਚੰਡੀਗੜ੍ਹ-ਦਿੱਲੀ ਹਾਈਵੇਅ (ਨੈਸ਼ਨਲ ਹਾਈਵੇ-44) ਨੂੰ ਖੋਲ੍ਹ ਦਿੱਤਾ ਗਿਆ ਸੀ।
ਹਾਈਵੇਅ ਦੇ ਦੋਵੇਂ ਪਾਸੇ ਇੱਕ-ਇੱਕ ਲੇਨ ਖੋਲ੍ਹ ਦਿੱਤੀ ਗਈ ਹੈ। ਪ੍ਰਸ਼ਾਸਨ ਦੇ ਇਸ ਫੈਸਲੇ ਤੋਂ ਬਾਅਦ ਵਾਹਨ ਚਾਲਕਾਂ ਨੂੰ ਵੱਡੀ ਰਾਹਤ ਮਿਲੀ ਹੈ ਕਿਉਂਕਿ ਅੰਬਾਲਾ ਤੋਂ ਚੰਡੀਗੜ੍ਹ, ਚੰਡੀਗੜ੍ਹ ਤੋਂ ਹਿਸਾਰ ਜਾਂ ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੇ ਡਰਾਈਵਰਾਂ ਨੂੰ ਭਟਕਣਾ ਪਿਆ।
ਸ਼ੁਭਕਰਨ ਸਿੰਘ ਦੀ ਅਰਦਾਸ ਮੌਕੇ ਸੰਘਰਸ਼ ਦਾ ਵਿਜਾਇਆ ਸੀ ਬਿਗੁਲ
ਇਸ ਤੋਂ ਪਹਿਲਾਂ 3 ਮਾਰਚ ਨੂੰ ਬਠਿੰਡਾ ਵਿੱਚ ਸ਼ੁਭਕਰਨ ਸਿੰਘ ਦੀ ਅੰਤਿਮ ਅਰਦਾਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਸੀ ਕਿ 10 ਮਾਰਚ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ਵਿੱਚ ਰੇਲਾਂ ਰੋਕੀਆਂ ਜਾਣਗੀਆਂ।
14 ਮਾਰਚ ਨੂੰ ਹੋਵੇਗੀ ਮਹਾਪੰਚਾਇਤ
ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਹੋਣ ਵਾਲੀ ਮਹਾਪੰਚਾਇਤ ਦੀ ਰੂਪਰੇਖਾ ਦੇ ਦਿੱਤੀ ਹੈ। ਇਸ ਦਾ ਨਾਂ ਕਿਸਾਨ-ਮਜ਼ਦੂਰ ਮਹਾਪੰਚਾਇਤ ਰੱਖਿਆ ਗਿਆ ਹੈ। ਇਸ ਵਿੱਚ ਦੇਸ਼ ਭਰ ਤੋਂ ਕਿਸਾਨ ਟਰੈਕਟਰ-ਟਰਾਲੀਆਂ ਛੱਡ ਕੇ ਬੱਸਾਂ, ਰੇਲਾਂ ਅਤੇ ਹੋਰ ਵਾਹਨਾਂ ਰਾਹੀਂ ਜਾਣਗੇ। ਮਹਾਪੰਚਾਇਤ ਤੋਂ ਬਾਅਦ ਸਿੱਧੇ ਘਰ ਪਰਤਣਗੇ। 8 ਮਾਰਚ ਨੂੰ ਮਹਿਲਾ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾਵੇਗਾ।
Kisan Andolan Live Updates: