Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
Advertisement
Article Detail0/zeephh/zeephh2302832

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

Latest News From Punjab Live: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।

 

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
LIVE Blog

Punjab Breaking News Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ। 

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ਵਾਸਤੇ ਕੁੱਲ 23 ਉਮੀਦਵਾਰਾਂ ਵੱਲੋਂ 35 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ । ਆਖ਼ਰੀ ਦਿਨ 14 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ  ਦਾਖਲ ਕਰਵਾਏ ਗਏ , ਜਿਨ੍ਹਾਂ ਵਿੱਚੋਂ 4 ਉਮੀਦਵਾਰਾਂ ਵੱਲੋਂ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ । ਬੀਤੇ ਕੱਲ੍ਹ ਤੱਕ 9 ਉਮੀਦਵਾਰਾਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ । 

Punjab Breaking News Live Updates 

 

 

22 June 2024
17:23 PM

ਸਾਬਕਾ ਸਰਪੰਚ ਦੇ ਪੱਟ ਵਿੱਚ ਮਾਰੀ ਗੋਲੀ
ਬਠਿੰਡਾ ਦੇ ਪਿੰਡ ਕਲਿਆਣ ਸੁੱਖਾ ਵਿੱਚ ਗੋਲੀਬਾਰੀ ਹੋਈ। ਪੁਰਾਣੀ ਰੰਜਿਸ਼ ਦੇ ਚਲਦਿਆਂ ਸਾਬਕਾ ਸਰਪੰਚ ਕੁਲਵਿੰਦਰ ਸਿੰਘ ਕਿੰਦਰਾ ਦੇ ਵਿਰੋਧੀ ਧਿਰ ਨੇ ਪੱਟ ਵਿੱਚ ਗੋਲੀ ਮਾਰ ਦਿੱਤੀ ਹੈ। ਘਟਨਾ ਨੂੰ ਅੰਜਾਮ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਸਰਕਾਰੀ ਹਸਪਤਾਲ ਨਥਾਣਾ ਤੋਂ ਬਠਿੰਡਾ ਐਮਰਜੈਂਸੀ ਰੈਫਰ ਕਰ ਦਿੱਤਾ ਗਿਆ ਹੈ। ਪ੍ਰਤੱਖਦਰਸ਼ੀਆਂ ਦਾ ਕਹਿਣਾ ਸਾਬਕਾ ਸਰਪੰਚ ਪਿੰਡ ਕਲਿਆਣ ਤੋਂ ਭਗਤਾ ਜਾ ਰਹੇ ਸਨ। ਇਸ ਦਰਮਿਆਨ ਵਿਰੋਧੀ ਧਿਰ ਵੱਲੋਂ ਪਹਿਲਾਂ ਕਾਰ ਉਤੇ ਗੋਲੀ ਚਲਾਈ ਗਈ ਫਿਰ ਸਰਪੰਚ ਉਪਰ ਫਾਇਰ ਕੀਤੇ ਗਏ। ਪੁਲਿਸ ਵੱਲੋਂ ਬਰੀਕੀ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

14:15 PM
ਨਸ਼ੇ ਦੇ ਟੀਕੇ ਕਾਰਨ ਨੌਜਵਾਨ ਦੀ ਮੌਤ
ਤਰਨਤਾਰਨ ਦੇ ਥਾਣਾ ਸਿਟੀ ਅਧੀਨ ਪੈਂਦੇ ਇਲਾਕੇ ਗੋਕੁਲਪੁਰ 'ਚ ਨਸ਼ੇ ਨੇ ਇਕ ਹੋਰ ਨੌਜਵਾਨ ਦੀ ਜਾਨ ਲੈ ਲਈ ਹੈ। ਇਲਾਕੇ 'ਚ ਰਹਿਣ ਵਾਲੇ 28 ਸਾਲਾ ਮਨਮੋਹਨ ਸਿੰਘ ਉਰਫ ਮਨੀ ਨੇ ਆਪਣੀ ਦਾਦੀ ਦੇ ਕੋਲ ਹੀ ਨਸ਼ੇ ਦਾ ਟੀਕਾ ਲਗਾ ਲਿਆ ਹੈ। ਮ੍ਰਿਤਕ ਦੀ ਦਾਦੀ ਨੇ ਦੋਸ਼ ਲਾਇਆ ਸੀ ਕਿ ਨਸ਼ੇ ਅੰਨ੍ਹੇਵਾਹ ਵੇਚੇ ਜਾ ਰਹੇ ਸਨ।

 

12:51 PM

ਪੰਜਾਬ ਵਿੱਚ ਬਣਾਇਆ ਜਾਵੇਗਾ ਕਬੀਰ ਧਾਮ-ਸੀਐਮ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਜਲਦ ਹੀ ਭਗਤ ਕਬੀਰ ਧਾਮ ਬਣਾਇਆ ਜਾਵੇਗਾ।

12:37 PM

ਨਿਹੰਗ ਸਿੰਘਾਂ ਨੇ ਗੁਰਦੁਆਰਾ ਸਾਹਿਬ ਵਿਖੇ ਬਿਰਧ ਗੁਰੂ ਗ੍ਰੰਥ ਸਾਹਿਬ ਰੱਖਣ ਦੇ ਲਗਾਏ ਦੋਸ਼
ਲੁਧਿਆਣਾ ਦੇ ਜਮਾਲਪੁਰ ਸਥਿਤ ਗੁਰਦੁਆਰਾ ਸਿੰਘ ਸਾਹਿਬ ਵਿਖੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਿਹੰਗ ਸਿੰਘਾਂ ਦੀ ਫੌਜ ਉੱਥੇ ਪਹੁੰਚ ਗਈ ਤੇ ਉਨ੍ਹਾਂ ਨੇ ਗੁਰਦੁਆਰਾ ਪ੍ਰਬੰਧਕਾਂ ਉੱਪਰ ਬਿਰਧ (ਖਸਤਾ ਹਾਲ) ਗੁਰੂ ਗ੍ਰੰਥ ਸਾਹਿਬ ਰੱਖਣ ਦੇ ਦੋਸ਼ ਲਗਾਏ ਹਨ। ਉਨ੍ਹਾਂ ਨੇ ਕਿਹਾ ਕਿ ਪਾਠੀ ਵੱਲੋਂ ਗੁਰਦੁਆਰਾ ਦੇ ਪ੍ਰਬੰਧਕਾਂ ਨੂੰ ਬਾਰ-ਬਾਰ ਕਿਹਾ ਗਿਆ ਕਿ ਗੁਰੂ ਗ੍ਰੰਥ ਸਾਹਿਬ ਬਹੁਤ ਖਸਤਾ ਹਾਲਤ ਵਿੱਚ ਹੈ ਉਸ ਨੂੰ ਬਦਲਿਆ ਜਾਵੇ ਮਗਰ ਪ੍ਰਬੰਧਕਾਂ ਵੱਲੋਂ ਨਹੀਂ ਬਦਲਿਆ ਗਿਆ ਹੈ ਅਤੇ ਉਹਨਾਂ ਨੂੰ ਸ਼ਿਕਾਇਤ ਮਿਲੀ ਸੀ ਜਿਸ ਤੋਂ ਬਾਅਦ ਉਹ ਇੱਥੇ ਪਹੁੰਚੇ ਹਨ।
ਉਨ੍ਹਾਂ ਨੇ ਕਿਹਾ ਕਿ ਉਹ ਇੱਥੇ ਪਹੁੰਚਣ ਤੋਂ ਬਾਅਦ ਗੁਰਦੁਆਰਾ ਦੇ ਪ੍ਰਬੰਧਕਾਂ ਨੂੰ ਵਾਰ-ਵਾਰ ਫੋਨ ਕਰ ਰਹੇ ਹਨ ਮਗਰ ਕੋਈ ਵੀ ਮੌਕੇ ਤੇ ਨਹੀਂ ਆ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਖਸਤਾ ਹਾਲ ਗੁਰੂ ਗ੍ਰੰਥ ਸਾਹਿਬ ਰੱਖਣਾ ਵੀ ਇੱਕ ਤਰ੍ਹਾਂ ਦਾ ਬੇਅਦਬੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਗੁਰੂ ਗ੍ਰੰਥ ਸਾਹਿਬ ਦੀ ਹਾਲਤ ਖਸਤਾ ਹੋ ਜਾਵੇ ਤਾਂ ਉਸਦਾ ਸੰਸਕਾਰ ਕਰਨਾ ਜ਼ਰੂਰੀ ਹੁੰਦਾ ਹੈ। ਉੱਥੇ ਹੀ ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪਾਠੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਬੰਧਕਾਂ ਨੂੰ ਵਾਰ-ਵਾਰ ਇਸ ਬਾਰੇ ਕਿਹਾ ਜਾ ਚੁੱਕਾ ਹੈ ਮਗਰ ਕੋਈ ਵੀ ਸੁਣਵਾਈ ਨਹੀਂ ਹੋਈ ਹੈ।

 

12:36 PM

ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਦੀ ਘਟਨਾ ਵਾਪਰੀ
ਤਰਨ ਤਾਰਨ ਵਿਖੇ ਗੁਰਦੁਆਰਾ ਬੀੜ ਸਾਹਿਬ 'ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਵਾਪਰੀ ਹੈ। ਅਪਾਹਿਜ ਵਿਅਕਤੀ ਨੇ ਗੁਟਕਾ ਸਾਹਿਬ ਦੇ ਅੰਗ ਪਾੜ ਦਿੱਤੇ ਹਨ। ਸੇਵਾਦਾਰਾਂ ਤੇ ਸੰਗਤ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਪੁਲਿਸ ਨੇ ਸ਼ਨਿੱਚਰਵਾਰ ਸਵੇਰੇ 9.15 ਵਜੇ ਘਟਨਾ ਨੂੰ ਅੰਜਾਮ ਦਿੱਤਾ, ਜਿਸ ਦੀ ਪਹਿਚਾਣ ਪਰਮਜੀਤ ਸਿੰਘ ਵਾਸੀ ਪਿੰਡ ਭੋਜੀਆਂ ਵਜੋਂ ਹੋਈ ਹੈ। ਮੁਲਜ਼ਮ ਜਿਵੇਂ ਹੀ ਗੁਰਦੁਆਰਾ ਸਾਹਿਬ ਦੀ ਦਰਬਾਰ ਵਿੱਚ ਦਾਖ਼ਲ ਹੋਇਆ ਤਾਂ ਉਸ ਨੇ ਸੰਗਤ ਲਈ ਰੱਖੇ ਗੁਟਕਾ ਸਾਹਿਬ ਨੂੰ ਚੁੱਕ ਲਿਆ ਅਤੇ ਉਸ ਵਿੱਚੋਂ ਦੋ ਅੰਗ ਪਾੜ ਦਿੱਤੇ।

11:48 AM

ਸਰਕਾਰ ਵੱਲੋਂ ਨਾਭਾ ਦੇ ਪਿੰਡ ਕਕਰਾਲਾ ਦੇ ਵਿੱਚ ਬਾਇਓ ਕੈਮੀਕਲ ਫੈਕਟਰੀ ਲਈ ਜ਼ਮੀਨ ਰਿਕਵਾਇਰ ਕੀਤੀ ਜਾ ਰਹੀ ਹੈ ਜਿਸ ਨੂੰ ਲੈ ਕੇ ਪਿੰਡ ਦੇ ਲੋਕਾਂ ਨੇ ਵਿਰੋਧ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਸੀਂ ਆਪਣੇ ਪਿੰਡ ਵਿਚ ਇਹ ਫੈਕਟਰੀ ਨਹੀਂ ਲੱਗਣ ਦੇਵਾਂਗੇ। ਉਹਨਾਂ ਕਿਹਾ ਕਿ ਸਾਡੇ ਪਿੰਡ ਦੀ ਪੰਚਾਇਤੀ ਜ਼ਮੀਨ 28 ਏਕੜ ਰਿਕਵਾਇਰ ਕੀਤੀ ਜਾ ਰਹੀ ਹੈ।ਇਸ ਫੈਕਟਰੀ ਨਾਲ ਸਾਡੇ ਪਿੰਡ ਦੇ ਲੋਕਾਂ ਨੂੰ ਵੱਡਾ ਨੁਕਸਾਨ ਹੋਵੇਗਾ ਤੇ ਪਿੰਡ ਦੇ ਲੋਕਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ।

10:34 AM

2015 ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਪ੍ਰਦੀਪ ਕਲੇਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਕਲੇਰ ਨੇ ਡੇਰਾ ਮੁਖੀ ਰਾਮ ਰਹੀਮ ਅਤੇ ਹਨੀਪ੍ਰੀਤ ਖਿਲਾਫ ਗਵਾਹੀ ਦਿੱਤੀ ਸੀ। ਹਾਈਕੋਰਟ ਨੇ ਇਹ ਫੈਸਲਾ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਖ਼ਲ ਕਰਨ ਤੋਂ ਬਾਅਦ ਦਿੱਤਾ ਹੈ। ਸਰਕਾਰ ਨੇ ਆਪਣੇ ਜਵਾਬ ਵਿੱਚ ਕਿਹਾ ਹੈ ਕਿ ਸਰਕਾਰ ਪ੍ਰਦੀਪ ਕਲੇਰ ਨੂੰ ਸਰਕਾਰੀ ਗਵਾਹ ਬਣਾਉਣ ਦੀ ਯੋਜਨਾ ਬਣਾ ਰਹੀ ਹੈ। ਹਾਈ ਕੋਰਟ ਨੇ ਕਲੇਰ ਵੱਲੋਂ ਦਾਇਰ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਇਹ ਹੁਕਮ ਜਾਰੀ ਕੀਤੇ ਹਨ।

ਇਸ ਪਟੀਸ਼ਨ ਵਿੱਚ ਕਲੇਰ ਨੇ 20 ਅਕਤੂਬਰ 2015 ਨੂੰ ਦਰਜ ਐਫਆਈਆਰ ਦੇ ਆਧਾਰ ’ਤੇ ਜ਼ਮਾਨਤ ਦੀ ਮੰਗ ਕੀਤੀ ਸੀ। ਹਾਈ ਕੋਰਟ ਨੇ ਹੁਕਮ ਦਿੱਤਾ ਹੈ, 'ਕਿਉਂਕਿ ਐਫਆਈਆਰ 2015 ਨਾਲ ਸਬੰਧਤ ਹੈ, ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸਹਿ ਮੁਲਜ਼ਮ ਜਤਿੰਦਰ ਵੀਰ ਅਰੋੜਾ ਨੇ ਕਲੇਰ ਦਾ ਨਾਂ ਲਿਆ ਸੀ। ਇਸ ਮਾਮਲੇ 'ਚ ਉਸ ਨੂੰ ਅਤੇ 7 ਹੋਰ ਦੋਸ਼ੀਆਂ ਨੂੰ ਜ਼ਮਾਨਤ ਮਿਲ ਚੁੱਕੀ ਹੈ। ਸਿਰਫ਼ ਪਟੀਸ਼ਨਰ ਹੀ ਹਿਰਾਸਤ ਵਿੱਚ ਹੈ। ਉਹ ਆਪਣੇ ਖਿਲਾਫ ਦਰਜ ਹੋਰ ਮਾਮਲਿਆਂ 'ਚ ਜ਼ਮਾਨਤ 'ਤੇ ਹੈ। ਸਰਕਾਰ ਦੇ ਜਵਾਬ ਤੋਂ ਬਾਅਦ ਉਸ ਨੂੰ ਸਰਕਾਰੀ ਗਵਾਹ ਬਣਾਏ ਜਾਣ ਦੀ ਸੰਭਾਵਨਾ ਹੈ। ਇਸ ਸਥਿਤੀ ਵਿੱਚ ਪਟੀਸ਼ਨਰ ਕਲੇਰ ਨੂੰ ਹੋਰ ਕੈਦ ਦੀ ਲੋੜ ਨਹੀਂ ਹੈ।

10:01 AM

Guru Hargobind Parkash Purab: ਹਰਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਐਡਵੋਕੇਟ ਧਾਮੀ ਨੇ ਦਿੱਤੀਆਂ ਸੰਗਤਾਂ ਨੂੰ ਵਧਾਈਆਂ
Guru Hargobind Parkash Purab: ਅੱਜ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਹੈ।  ਹਰਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਰੀ ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ...। ਗੁਰੂ ਹਰਗੋਬਿੰਦ ਸਿੰਘ, ਸਿੱਖ ਧਰਮ ਦੇ ਦਸ ਗੁਰੂਆਂ ਵਿੱਚੋਂ ਇੱਕ, ਸਿੱਖਾਂ ਦੇ ਛੇਵੇਂ ਗੁਰੂ ਹਨ।

10:00 AM

ਪਟਿਆਲਾ ਦੇ ਸਮਾਣਾ ਰੋਡ ਤੇ ਸਥਿਤ ਭਾਂਦਰਾ ਪਿੰਡ ਤੋਂ ਤਿੰਨ ਭੈਣਾਂ ਘਰ ਤੋਂ ਛਬੀਲ ਪੀਣ ਗਈਆਂ ਸਨ ਪਰ ਵਾਪਸ ਨਹੀਂ ਪਰਤੀਆਂ। ਇੱਕ ਹਫਤੇ ਤੋਂ ਬਾਅਦ ਜਿਹੜਾ ਕਿ ਉਹਨਾਂ ਦੀਆਂ ਲਾਸ਼ਾਂ ਸਮਾਣਾ ਭਾਖੜਾ ਨਹਿਰ ਦੇ ਵਿੱਚੋਂ ਮਿਲੀਆਂ ਹਨ। ਲੜਕੀ ਦੇ ਮਾਤਾ ਪਿਤਾ ਨੇ ਦੱਸਿਆ ਕਿ ਇੱਕ ਕੁੜੀ ਉਨਾਂ ਦੀ ਪੜਦੀ ਸੀ ਤੇ ਬਾਕੀ ਦੋ ਕੁੜੀਆਂ ਘਰ ਦਾ ਕੰਮ ਕਰਦੀਆਂ ਸਨ। ਉਹਨਾਂ ਦੱਸਿਆ ਕਿ ਦੋ ਕੁੜੀਆਂ ਸਖੀਆਂ ਭੈਣਾਂ ਹਨ ਅਤੇ ਇੱਕ ਕੁੜੀ ਰਿਸ਼ਤੇਦਾਰੀ ਵਿੱਚ ਭੈਣ ਹੀ ਲੱਗਦੀ ਹੈ। ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈਯ.
ਉਹਨਾਂ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਸਬੰਧੀ ਜਾਂਚ ਕੀਤੀ ਜਾਵੇ।

 

09:55 AM

ਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ 

09:23 AM

ਵਿਦੇਸ਼ ਭੇਜਣ ਦੇ ਨਾਮ ਤੇ ਇਕ ਕਰੋੜ ਰੁਪਏ ਦੀ ਠੱਗੀ ਮਾਰਨ ਵਾਲਾ ਆਰੋਪੀ ਮੁੰਬਈ ਤੋਂ ਗ੍ਰਿਫਤਾਰ
ਮੋਹਾਲੀ ਦੀ ਥਾਣਾ ਫੇਸ ਇੱਕ ਪੁਲਿਸ ਵੱਲੋਂ ਮੁੰਬਈ ਦੇ ਇੱਕ ਟਰੈਵਲ ਏਜੰਟ ਜਿਸ ਦੀ ਪਹਿਚਾਣ ਇੰਦਰਜੀਤ ਸਿੰਘ ਸੋਹੀ ਵਜੋਂ ਹੋਈ ਹੈ ਨੂੰ ਜਿਸ ਵੱਲੋਂ ਪੰਜਾਬ ਦੇ ਸੱਤ ਤੋਂ ਅੱਠ ਲੜਕੇ ਲੜਕੀਆਂ ਨੂੰ ਇੰਗਲੈਂਡ ਦੇ ਵੀਜ਼ੇ ਲਈ ਫਰਜ਼ੀ ਆਫਰ ਲੈਟਰ ਦੇ ਕੇ ਇੱਕ ਕਰੋੜ ਰੁਪਏ ਦੀ ਠੱਗੀ ਮਾਰਨ ਦੇ ਅਰੋਪਾਂ ਹੇਠ ਮੁੰਬਈ ਤੋਂ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਹੋਈ ਹੈl

08:58 AM

ਬੀਤੀ ਰਾਤ ਫਿਰੋਜ਼ਪੁਰ ਦੀ ਕੇਂਦਰੀ ਜੇਲ ਦੇ ਬਾਹਰ ਗੋਲੀ ਲੱਗਣ ਨਾਲ ਜ਼ਖਮੀ ਹੋਏ ਲਲਿਤ ਉਰਫ ਲਾਲੀ ਦੀ ਹਾਲਤ ਖਤਰੇ ਤੋਂ ਬਾਹਰ ਹੈ, ਜਿਸ ਨੂੰ ਇਲਾਜ ਲਈ ਮੋਗਾ ਦੇ ਮੈਡੀਸਿਟੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ ਜਿਸ 'ਤੇ 302, 307 ਵਰਗੇ ਕਈ ਕੇਸ ਦਰਜ ਹਨ, ਉਹ ਜੁਲਾਈ 2023 ਤੋਂ ਜ਼ਮਾਨਤ 'ਤੇ ਬਾਹਰ ਹੈ। ਮਾਮਲਾ ਪੁਰਾਣੀ ਦੁਸ਼ਮਣੀ ਦਾ ਹੈ, ਜਿਸ 'ਚ ਮੈਨੂੰ ਗੋਲੀ ਮਾਰ ਦਿੱਤੀ ਗਈ ਸੀ।

08:56 AM

ਲੁਧਿਆਣਾ ਵਿੱਚ ਪਿਛਲੇ ਦਿਨੀ ਹੈਬੋਵਾਲ ਇਲਾਕੇ ਵਿੱਚ ਬਾਈਕਰ ਗੈਂਗ ਨੇ ਚੰਦਰ ਨਗਰ ਵਿੱਚ ਇੱਕ ਵਿਅਕਤੀ ਉੱਪਰ ਹਮਲਾ ਕੀਤਾ ਸੀ ਜਿਸ ਮਾਮਲੇ ਦੇ ਵਿੱਚ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਸੀ ਉਸ ਮਾਮਲੇ ਦੇ ਵਿੱਚ ਦੋਸ਼ੀ ਉੱਪਰ ਪੁਲਿਸ ਵੱਲੋਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਪੁਲਿਸ ਨੂੰ ਸੂਚਨਾ ਮਿਲੀ ਸੀ ਕੁਝ ਦੋਸ਼ੀ ਹੈਬੋਵਾਲ ਦੇ ਇੱਕ ਇਲਾਕੇ ਵਿੱਚ ਲੁਕੇ ਹੋਏ ਨੇ ਜਿਸ ਤੇ ਪੁਲਿਸ ਨੇ ਛਾਪੇਮਾਰੀ ਕੀਤੀ ਤਦ ਉਹਨਾਂ ਵੱਲੋਂ ਪੁਲਿਸ ਤੇ ਵੀ ਫਾਇਰਿੰਗ ਕੀਤੀ ਗਈ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਫਾਇਰਿੰਗ ਕੀਤੀ ਜਿਸ ਦੌਰਾਨ ਦੋ ਬਦਮਾਸ਼ ਜ਼ਖਮੀ ਹੋਏ ਨੇ ਜਿਨਾਂ ਨੂੰ ਸਿਵਲ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ

08:34 AM

ਸ਼੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ
ਸਿੱਖ ਧਰਮ ਦੇ ਛੇਵੇਂ ਗੁਰੂ ਸ਼੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ! ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਸਾਰਾ ਜੀਵਨ ਧਰਮ ਅਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਸਮਰਪਿਤ ਰਹੇ। ਗੁਰੂ ਸਾਹਿਬ ਜੀ ਨੇ ਸ਼ਸ਼ਤਰਾਂ ਅਤੇ ਗ੍ਰੰਥਾਂ ਵਿੱਚ ਨਿਪੁੰਨ ਹੋ ਕੇ ਜ਼ੁਲਮ ਦਾ ਸਾਹਮਣਾ ਕਰਨ ਲਈ ਸਿੱਖ ਧਰਮ ਨੂੰ ਮਜ਼ਬੂਤ ਬਣਾਇਆ। ਅਨੇਕਾਂ ਯਾਤਰਾਵਾਂ ਰਾਹੀਂ ਦੇਸ਼ ਦੇ ਕਿਸਾਨਾਂ, ਪੀੜਿਤਾਂ ਅਤੇ ਲੋੜਵੰਦਾਂ ਨੂੰ ਸਹਾਇਤਾ ਦੇਣ ਵਾਲੇ ਗੁਰੂ ਜੀ ਨੇ ਸਿੱਖ ਧਰਮ ਨੂੰ ਸੇਵਾ ਅਤੇ ਸੁਰੱਖਿਆ ਦਾ ਮਾਧਿਅਮ ਬਣਾਇਆ। ਮਾਤ-ਭੂਮੀ ਨੂੰ ਸਮਰਪਿਤ ਗੁਰੂ ਸਾਹਿਬ ਜੀ ਦਾ ਜੀਵਨ ਰਾਸ਼ਟਰੀ ਰੱਖਿਆ ਅਤੇ ਸੱਭਿਆਚਾਰਕ ਸਵੈਮਾਣ ਦਾ ਮਾਰਗ ਦਰਸਾਉਂਦਾ ਰਹੇਗਾ।

07:19 AM

ਪੰਜਾਬ ਪੁਲਿਸ ਨੇ 254 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ, 15.71 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ ਲਾਗੂ ਕੀਤੀ ਹੈ ਅਤੇ ਪੰਜਾਬ ਪੁਲਿਸ ਨੇ 254 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 15.71 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰਕੇ 221 ਪਹਿਲੀਆਂ ਸੂਚਨਾਵਾਂ (ਐਫਆਈਆਰ) ਦਰਜ ਕੀਤੀਆਂ ਹਨ।

07:17 AM

ਕੈਨੇਡਾ 'ਚ ਖਾਲਿਸਤਾਨੀ ਭਗਤ ਬਰਾੜ ਤੇ ਪਰਵਕਾਰ ਦੁਲਈ ਨੂੰ ਝਟਕਾ, ਅਦਾਲਤ ਨੇ ਨੋ ਫਲਾਈ ਲਿਸਟ 'ਚੋਂ ਕੱਢਣ ਤੋਂ ਕੀਤਾ ਇਨਕਾਰ

ਕੈਨੇਡਾ ਦੀ ਇੱਕ ਅਦਾਲਤ ਨੇ ਦੋ ਖਾਲਿਸਤਾਨੀ ਅੱਤਵਾਦੀਆਂ ਦੀ ਅਪੀਲ ਨੂੰ ਰੱਦ ਕਰ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਦਾ ਨਾਂ ਨੋ ਫਲਾਈ ਲਿਸਟ ਵਿੱਚੋਂ ਕੱਢਣ ਦੀ ਮੰਗ ਕੀਤੀ ਗਈ ਸੀ। ਭਗਤ ਸਿੰਘ ਬਰਾੜ ਅਤੇ ਪਰਵਾਕਰ ਸਿੰਘ ਦੁਲਈ ਨੂੰ 2018 ਵਿੱਚ ਨੋ ਫਲਾਈਟ ਲਿਸਟ ਵਿੱਚ ਸ਼ਾਮਲ ਕੀਤਾ ਗਿਆ ਸੀ। ਦੋਵਾਂ ਨੂੰ ਅੱਤਵਾਦੀ ਖ਼ਤਰਾ ਪੈਦਾ ਕਰਨ ਲਈ ਸੁਰੱਖਿਅਤ ਹਵਾਈ ਯਾਤਰਾ ਐਕਟ ਤਹਿਤ ਸੂਚੀਬੱਧ ਕੀਤਾ ਗਿਆ ਸੀ। ਦੋਵਾਂ ਨੇ ਇਸ ਨੂੰ ਹਟਾਉਣ ਲਈ ਅਦਾਲਤ ਵਿੱਚ ਅਰਜ਼ੀ ਦਿੱਤੀ ਸੀ ਪਰ ਅਦਾਲਤ ਨੇ ਪਾਇਆ ਕਿ ਉਨ੍ਹਾਂ ਨੂੰ ਇਸ ਸੂਚੀ ਵਿੱਚੋਂ ਨਹੀਂ ਹਟਾਇਆ ਜਾ ਸਕਦਾ। ਇਸ ਤੋਂ ਪਹਿਲਾਂ 2022 ਵਿੱਚ ਵੀ ਇੱਕ ਅਦਾਲਤ ਨੇ ਉਸਨੂੰ ਸੂਚੀ ਵਿੱਚ ਰੱਖਣ ਦੇ ਪੱਖ ਵਿੱਚ ਫੈਸਲਾ ਦਿੱਤਾ ਸੀ।

07:17 AM

ਬੀਐਸਐਫ ਦੁਆਰਾ ਬਰਾਮਦ ਪਾਕਿਸਤਾਨੀ ਡਰੋਨ 

21 ਜੂਨ, 2024 ਨੂੰ, ਬੀਐਸਐਫ ਅਤੇ ਪੰਜਾਬ ਪੁਲਿਸ ਦੁਆਰਾ ਚਲਾਏ ਗਏ ਇੱਕ ਸਰਚ ਅਭਿਆਨ ਦੇ ਨਤੀਜੇ ਵਜੋਂ ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿੱਚ ਇੱਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਗਿਆ ਸੀ। ਇਹ ਡਰੋਨ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨੂਰਵਾਲਾ ਦੇ ਨਾਲ ਲੱਗਦੇ ਖੇਤਾਂ ਵਿੱਚੋਂ ਮਿਲਿਆ ਹੈ। ਬਰਾਮਦ ਕੀਤੇ ਗਏ ਡਰੋਨ ਦੀ ਪਛਾਣ ਚੀਨ ਦੇ ਬਣੇ DJI Mavic 3 ਕਲਾਸਿਕ ਵਜੋਂ ਹੋਈ ਹੈ।

ਇਹ ਸਫਲ ਆਪ੍ਰੇਸ਼ਨ ਬੀ.ਐੱਸ.ਐੱਫ. ਦੇ ਜਵਾਨਾਂ ਅਤੇ ਪੰਜਾਬ ਪੁਲਸ ਦਰਮਿਆਨ ਤੁਰੰਤ ਸੂਚਨਾਵਾਂ ਦੇ ਆਦਾਨ-ਪ੍ਰਦਾਨ ਅਤੇ ਸੁਚੱਜੇ ਤਾਲਮੇਲ ਵਾਲੇ ਯਤਨਾਂ ਦਾ ਨਤੀਜਾ ਹੈ, ਜੋ ਕਿ ਗੈਰ-ਕਾਨੂੰਨੀ ਡਰੋਨ ਖਤਰੇ ਨੂੰ ਖਤਮ ਕਰਨ ਲਈ ਆਪਣੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

07:05 AM

ਥਾਣਾ ਮਾਹਿਲਪੁਰ ਦੇ ਅਧੀਨ ਪੈਂਦੇ ਪਿੰਡ ਗੋਂਦਪੁਰ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਇਕ ਘਰ ਵਿਚ ਸੁੱਤੇ ਬਜ਼ੁਰਗ ਦਾ ਬੇਹਰਾਮੀ ਨਾਲ ਕਤਲ ਕਰਕੇ ਨਗਦੀ ਤੇ ਹੋਰ ਕੀਮਤੀ ਸਮਾਨ ਲੁੱਟ ਕੇ ਫ਼ਰਾਰ ਹੋਣ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮੌਕੇ ਐਸ ਪੀ. ਮੇਜਰ ਸਿੰਘ, ਥਾਣਾ ਮੁਖੀ ਬਲਜਿੰਦਰ ਸਿੰਘ ਮੱਲੀ ਤੇ ਇੰਸਪੈਕਟਰ ਗੁਰਪ੍ਰੀਤ ਵੀ ਮੌਕੇ ਉੱਤੇ ਹਜ਼ਾਰ ਸਨ ਅਤੇ ਪਿੰਡ ਗੋਂਦਪੁਰ ਪੁਲਿਸ ਛਾਉਣੀ ਵਿੱਚ ਤਬਦੀਲ ਹੋ ਗਿਆ। 

07:03 AM

Anti-paper leak law: ਵਿਦਿਅਕ ਸੰਸਥਾਵਾਂ ਵਿੱਚ ਦਾਖ਼ਲੇ ਅਤੇ ਨੌਕਰੀਆਂ ਵਿੱਚ ਭਰਤੀ ਲਈ ਸਾਰੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਦੇ ਪ੍ਰਸ਼ਨ ਪੱਤਰ ਲੀਕ ਹੋਣ ਦੇ ਮਾਮਲਿਆਂ ਵਿੱਚ ਸ਼ੁੱਕਰਵਾਰ ਨੂੰ ਦੇਸ਼ ਵਿੱਚ ਪੇਪਰ ਲੀਕ ਕਾਨੂੰਨ ਲਾਗੂ ਕੀਤਾ ਗਿਆ ਸੀ। ਪੇਪਰ ਲੀਕ ਐਕਟ ਇਸ ਸਾਲ ਫਰਵਰੀ 'ਚ ਪਾਸ ਕੀਤਾ ਗਿਆ ਸੀ। ਸਰਕਾਰ ਨੇ ਸ਼ੁੱਕਰਵਾਰ ਨੂੰ ਇਸ ਦਾ ਨੋਟੀਫਿਕੇਸ਼ਨ ਜਾਰੀ ਕੀਤਾ। 

07:02 AM

ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਜਾਣਗੇ
ਭਗਤ ਕਬੀਰ ਜੀ ਜਯੰਤੀ ਸਬੰਧੀ ਰਾਜ ਪੱਧਰੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨਗੇ।
ਦੁਪਹਿਰ 12 ਵਜੇ ਹੁਸ਼ਿਆਰਪੁਰ ਵਿਖੇ ਸਮਾਗਮ ਹੋਵੇਗਾ

Trending news