Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
Advertisement
Article Detail0/zeephh/zeephh2368439

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

 Punjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।  

 

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
LIVE Blog

Punjab Breaking News Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।

ਸਾਵਣ ਦਾ ਮਹੀਨਾ ਬਹੁਤ ਸ਼ੁਭ ਮੰਨਿਆ ਜਾਂਦਾ ਹੈ ਕਿਉਂਕਿ ਇਹ ਮਹੀਨਾ ਭਗਵਾਨ ਸ਼ਿਵ ਨੂੰ ਪਿਆਰਾ ਹੈ। ਹਿੰਦੂ ਕੈਲੰਡਰ ਦੇ ਅਨੁਸਾਰ, ਅਗਸਤ ਦਾ ਦੂਜਾ ਹਫ਼ਤਾ 05 ਅਗਸਤ ਤੋਂ 11 ਅਗਸਤ ਤੱਕ ਹੁੰਦਾ ਹੈ। ਇਹ ਹਫ਼ਤਾ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇਸ ਹਫ਼ਤੇ ਵਿੱਚ ਕਈ ਮਹੱਤਵਪੂਰਨ ਤਿਉਹਾਰ ਅਤੇ ਵਰਤ ਆ ਰਹੇ ਹਨ। ਇਸ ਦੌਰਾਨ ਸੋਮਵਾਰ ਦਾ ਵਰਤ, ਮੰਗਲਾ ਗੌਰੀ ਦਾ ਵਰਤ, ਹਰਿਆਲੀ ਤੀਜ ਅਤੇ ਕਲਕੀ ਜਯੰਤੀ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਵੱਡੇ ਤਿਉਹਾਰ ਮਨਾਏ ਜਾਣਗੇ। 

ਬੰਗਾਲ ਦੀ ਖਾੜੀ ਵਿੱਚ ਬਣਿਆ ਦਬਾਅ ਪੂਰੇ ਉੱਤਰੀ ਭਾਰਤ ਦੇ ਮਾਨਸੂਨ ਨੂੰ ਪ੍ਰਭਾਵਿਤ ਕਰ ਰਿਹਾ ਹੈ। ਦਬਾਅ ਕਾਰਨ ਨਮੀ ਵਾਲੀਆਂ ਹਵਾਵਾਂ ਪੰਜਾਬ ਵੱਲ ਵਧਣ ਦੇ ਸਮਰੱਥ ਨਹੀਂ ਹਨ। ਜਿਸ ਕਾਰਨ ਮੌਸਮ ਵਿਭਾਗ ਵੱਲੋਂ 6-7 ਅਗਸਤ ਨੂੰ ਜਾਰੀ ਕੀਤਾ ਗਿਆ ਯੈਲੋ ਅਲਰਟ ਵੀ ਖਤਮ ਕਰ ਦਿੱਤਾ ਗਿਆ ਹੈ। ਹੁਣ ਸਿਰਫ ਉਮੀਦ ਹੈ ਕਿ 7 ਅਗਸਤ ਨੂੰ ਪੰਜਾਬ 'ਚ ਬਾਰਿਸ਼ ਹੋਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

Punjab Breaking News Live Updates

 

05 August 2024
17:06 PM

ਪੰਜਾਬ ਸਰਕਾਰ ਸਤੰਬਰ ਤੱਕ ਕਰਵਾਏਗੀ ਪੰਚਾਇਤੀ ਚੋਣਾਂ; ਹਾਈ ਕੋਰਟ ਵਿੱਚ ਦਿੱਤੀ ਜਾਣਕਾਰੀ
ਹਾਈ ਕੋਰਟ ਵਿੱਚ ਐਡਵੋਕੇਟ ਜਨਰਲ ਨੇ ਪੰਜਾਬ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਸਤੰਬਰ ਮਹੀਨੇ ਤੱਕ ਕਰਵਾਉਣ ਦੀ ਜਾਣਕਾਰੀ ਦਿੱਤੀ ਹੈ। ਪੰਜਾਬ ਵਿੱਚ ਪੰਚਾਇਤੀ ਚੋਣਾਂ ਕਰਵਾਏ ਜਾਣ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਦਾਖ਼ਲ ਇੱਕ ਜਨਹਿੱਤ ਪਟੀਸ਼ਨ ਉਤੇ ਪੰਜਾਬ ਦੇ ਐਡਵੋਕੇਟ ਜਨਰਲ ਨੇ ਹਾਈ ਕੋਰਟ ਵਿੱਚ ਭਰੋਸਾ ਦਿੱਤਾ ਹੈ ਕਿ ਸਤੰਬਰ ਤੱਕ ਪੰਚਾਇਤੀ ਚੋਣਾਂ ਕਰਵਾ ਲਈਆਂ ਜਾਣਗੀਆਂ। ਇਸ ਤੋਂ ਬਾਅਦ ਹਾਈ ਕੋਰਟ ਨੇ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ ਪਰ ਨਾਲ ਹੀ ਪਟੀਸ਼ਨਕਰਤਾ ਨੂੰ ਛੋਟ ਦਿੱਤੀ ਹੈ ਕਿ ਜੇਕਰ ਸਰਕਾਰ ਸਤੰਬਰ ਤੱਕ ਪੰਚਾਇਤੀ ਚੋਣ ਨਹੀਂ ਕਰਵਾਉਂਦੀ ਹੈ ਤਾਂ ਉਹ ਦੁਬਾਰਾ ਪਟੀਸ਼ਨ ਦਾਖ਼ਲ ਕਰ ਸਕਦੇ ਹਨ।

17:05 PM

ਮੋਟਰਸਾਈਕਲ ਤੋਂ ਡਿੱਗਣ ਕਾਰਨ ਮਹਿਲਾ ਦੀ ਹੋਈ ਮੌਤ
ਫਾਜ਼ਿਲਕਾ ਫਿਰੋਜ਼ਪੁਰ ਹਾਈਵੇ ਉਤੇ ਪਿੰਡ ਬੱਗੇ ਕੇ ਮੋੜ ਨੇੜੇ ਇੱਕ ਸੜਕ ਹਾਦਸਾ ਵਾਪਰਿਆ ਹੈ। ਆਪਣੇ ਪੋਤੇ ਦੇ ਨਾਲ ਮੋਟਰਸਾਈਕਲ ਉਤੇ ਸਵਾਰ ਹੋ ਕੇ ਬੀਪੀ ਦੀ ਦਵਾਈ ਲੈਣ ਜਾ ਰਹੀ ਬਜ਼ੁਰਗ ਮਹਿਲਾ ਨੂੰ ਅਚਾਨਕ ਚੱਕਰ ਆਉਣ ਕਾਰਨ ਚੱਲਦੇ ਮੋਟਰਸਾਈਕਲ ਤੋਂ ਡਿੱਗ ਪਈ, ਜਿਸ ਕਰਕੇ ਹਾਦਸਾ ਵਾਪਰ ਗਿਆ। ਹਾਲਾਂਕਿ ਮਹਿਲਾ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਂਦਾ ਗਿਆ ਜਿੱਥੇ ਉਸਦੀ ਹਾਲਤ ਗੰਭੀਰ ਵੇਖਦੇ ਹੋਏ ਉਸਨੂੰ ਰੈਫਰ ਕਰ ਦਿੱਤਾ ਗਿਆ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।

 

15:52 PM

ਬਜ਼ੁਰਗ ਦਾ ਬੇਰਹਿਮੀ ਨਾਲ ਕਤਲ
ਮੋਗਾ ਦੇ ਪਿੰਡ ਖੋਸਾ ਰਣਧੀਰ ਵਿੱਚ ਦਿਨ ਦਿਹਾੜੇ ਇੱਕ ਬਜ਼ੁਰਗ ਦਾ ਬੇਰਹਿਮੀ ਨਾਲ ਤੇਜ਼ ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮੋਗਾ ਦੇ ਪਿੰਡ ਖੋਸਾ ਰਣਧੀਰ ਵਿਖੇ ਥੋੜੇ ਦੇਰ ਪਹਿਲਾਂ ਇੱਕ 55 ਸਾਲਾਂ ਬਜ਼ੁਰਗ ਔਰਤ ਦੀ ਉਸ ਦੇ ਘਰੇ ਚ ਆ ਕੇ ਅਣਪਛਾਤਿਆ ਨੇ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਵੱਢ ਦਿੱਤਾ ਗਿਆ। ਮੌਕੇ ਉਪਰ ਪੁਲਿਸ ਅਤੇ ਫਿੰਗਰ ਪ੍ਰਿੰਟ ਟੀਮਾਂ ਮੌਜੂਦ  ਹਨ। ਬਜ਼ੁਰਗ ਮਾਤਾ ਮਹਿੰਦਰ ਕੌਰ ਘਰ ਵਿੱਚ ਇਕੱਲੀ ਸੀ।

13:46 PM

ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦਾ ਚੰਡੀਗੜ੍ਹ ਵਿੱਚ ਸੈਮੀਨਾਰ ਹੋਇਆ ਸ਼ੁਰੂ, ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਸੰਕਟ ਤੇ ਕੀਤੀ ਜਾ ਰਹੀ ਹੈ ਚਰਚਾ, ਸੈਮੀਨਾਰ ਵਿੱਚ ਇਜਲਾਸ ਬੁਲਾਉਣ ਨੂੰ ਲੈ ਕੇ ਵੀ ਹੋ ਸਕਦਾ ਹੈ ਐਲਾਨ

13:46 PM

ਮੁਕਤਸਰ ਸਾਹਿਬ ਦੇ ਗਿੱਦੜਬਾਹਾ ਸਥਿਤ ਗੁਰਦੁਆਰਾ ਸਾਹਿਬ ਦੀ ਝੀਲ 'ਚ ਡੁੱਬਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ

ਜ਼ਿਲ੍ਹਾ ਮੁਕਤਸਰ ਦੇ ਹਲਕਾ ਗਿੱਦੜਬਾਹਾ 'ਚ ਗੁਰਦੁਆਰਾ ਸਾਹਿਬ ਦੀ ਝੀਲ 'ਚ ਡੁੱਬਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਬੱਚਿਆਂ ਦੇ ਚਾਚਾ ਪੱਪੂ ਨੇ ਦੱਸਿਆ ਕਿ ਉਸ ਦੇ ਭਤੀਜੇ ਸਾਹਿਲ ਕੁਮਾਰ (10) ਅਤੇ ਖੁਸ਼ਪ੍ਰੀਤ ਕੁਮਾਰ (9) ਬੀਤੀ ਸ਼ਾਮ ਇਲਾਕੇ ਦੇ ਬੱਚਿਆਂ ਨਾਲ ਖੇਡਣ ਲਈ ਘਰੋਂ ਨਿਕਲੇ ਸਨ, ਪਰ ਉਦੋਂ ਤੱਕ ਘਰ ਵਾਪਸ ਨਹੀਂ ਆਏ। ਦੇਰ ਰਾਤ ਜਦੋਂ ਉਹ ਉੱਥੇ ਪਹੁੰਚੇ ਤਾਂ ਉਨ੍ਹਾਂ ਨੇ ਬੱਚਿਆਂ ਦੀ ਭਾਲ ਸ਼ੁਰੂ ਕਰ ਦਿੱਤੀ, ਪਰ ਉਨ੍ਹਾਂ ਦਾ ਕੋਈ ਪਤਾ ਨਹੀਂ ਲੱਗਾ। ਸੋਮਵਾਰ ਸਵੇਰੇ ਜਦੋਂ ਉਹ ਪਿਓਰੀ ਗੇਟ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ 10ਵੀਂ ਵਿਖੇ ਨਤਮਸਤਕ ਹੋਣ ਗਿਆ ਤਾਂ ਦੋਵਾਂ ਬੱਚਿਆਂ ਦੀਆਂ ਲਾਸ਼ਾਂ ਗੁਰਦੁਆਰਾ ਸਾਹਿਬ ਦੇ ਨੇੜੇ ਸਥਿਤ ਝੀਲ 'ਚ ਤੈਰਦੀਆਂ ਮਿਲੀਆਂ। ਦੂਜੇ ਪਾਸੇ ਥਾਣਾ ਗਿੱਦੜਬਾਹਾ ਦੀ ਪੁਲਸ ਨੇ ਮ੍ਰਿਤਕ ਬੱਚਿਆਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਪਹੁੰਚਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਾਹਿਲ ਕੁਮਾਰ 6ਵੀਂ ਜਮਾਤ 'ਚ ਅਤੇ ਖੁਸ਼ਪ੍ਰੀਤ 5ਵੀਂ ਜਮਾਤ 'ਚ ਪੜ੍ਹਦਾ ਸੀ।

10:47 AM

ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ਸੁਖਦੇਵ ਸਿੰਘ ਨੇ ਦੱਸਿਆ ਕਿ ਅੱਜ ਇਹ ਸੁਖਬੀਰ ਬਾਦਲ ਵੱਲੋਂ ਜੋ ਆਪਣਾ ਸਪਸ਼ਟੀਕਰਨ ਦਿੱਤਾ ਗਿਆ ਹੈ ਉਹ ਮੀਡੀਆ ਨੂੰ ਦੇ ਦਿੱਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਦੇ ਵਿੱਚ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਬੁਲਾ ਕੇ ਫੈਸਲਾ ਕੀਤਾ ਜਾਵੇਗਾ। ਉਨਾਂ ਨੇ ਕਿਹਾ ਕਿ ਮੀਟਿੰਗ ਦਾ ਹਾਲੇ ਕੋਈ ਸਮਾਂ ਨਹੀਂ ਰੱਖਿਆ ਗਿਆ ਆਉਣ ਵਾਲੇ ਸਮੇਂ ਦੇ ਵਿੱਚ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਰੱਖ ਕੇ ਇਸ ਮਾਮਲੇ ਤੇ ਫੈਸਲਾ ਸੁਣਾਇਆ ਜਾਵੇਗਾ।

10:45 AM

ਬਠਿੰਡਾ ਜ਼ਿਲ੍ਹੇ ਵਿੱਚ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਦੇ ਹਮਲੇ ਕਾਰਨ ਬਰਬਾਦ ਹੋਈ ਨਰਮੇ ਦੀ ਫਸਲ ਵਾਹੁਣ ਲਈ ਹੋਇਆ ਮਜਬੂਰ ਕਿਸਾਨ

ਬਠਿੰਡਾ ਜ਼ਿਲ੍ਹੇ ਵਿੱਚ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਦੇ ਹਮਲੇ ਕਾਰਨ ਨਰਮੇ ਦੀ ਫਸਲ ਬਰਬਾਦ ਹੋਈ।  ਚਿੱਟੇ ਮੱਛਰ ਅਤੇ ਗੁਲਾਬੀ ਸੁੰਡੀ ਕਾਰਨ ਬਠਿੰਡਾ ਦੇ ਪਿੰਡ ਤੁੰਗਵਾਲੀ ਵਿਖੇ ਕਿਸਾਨ ਵੱਲੋਂ ਤਿੰਨ ਏਕੜ ਨਰਮੇ ਦੀ ਫਸਲ ਵਾਹੀ। ਡੇਢ ਏਕੜ ਆਪਣੀ ਅਤੇ ਡੇਢ ਏਕੜ ਜਮੀਨ ਠੇਕੇ ਤੇ ਲੈ ਕੇ ਵਾਹੀ ਕਿਸਾਨ ਕਰਦਾ ਸੀ। ਨਰਮੇ ਦੀ ਫਸਲ ਨੂੰ ਬਚਾਉਣ ਲਈ ਕਿਸਾਨਾਂ ਵੱਲੋਂ ਪ੍ਰਤੀ ਏਕੜ 10 ਤੋਂ 15 ਹਜਾਰ ਰੁਪਏ ਦੀ ਕੀਟ ਨਾਸ਼ਕ ਦਵਾਈਆਂ ਉੱਤੇ ਖਰਚ ਕੀਤਾ। ਕਿਸਾਨਾਂ ਵੱਲੋਂ ਨਕਲੀ ਕੀਟ ਨਾਸ਼ਿਕਾ ਤੇ ਬੀਜਾਂ ਦਾ ਕਾਰੋਬਾਰ ਕਰਨ ਵਾਲੀਆਂ ਕੰਪਨੀਆਂ ਤੇ ਸਖਤ ਕਾਰਵਾਈ ਦੀ ਕੀਤੀ ਮੰਗ ਅਤੇ ਕਿਸਾਨ ਨੂੰ ਘੱਟੋ ਘੱਟ 40,000 ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ। ਜ਼ਿਲ੍ਹੇ ਵਿੱਚ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਅੱਧਾ ਹੀ ਨਰਮਾ ਲੋਕਾਂ ਵੱਲੋਂ ਬੀਜਿਆ ਗਿਆ ਹੈ।

10:44 AM

ਇੰਡੀਆ ਹਾਕੀ ਟੀਮ ਦੇ ਸੈਮੀਫਾਈਨਲ ਚ ਪਹੁੰਚਣ ਤੇ ਹਾਕੀ ਖਿਡਾਰੀ ਗੁਰਜੰਟ ਸਿੰਘ ਦੇ ਘਰ ਖੁਸ਼ੀ ਦਾ ਮਾਹੌਲ

ਪੈਰਿਸ ਦੇ ਵਿੱਚ ਹੋ ਰਹੀਆਂ ਓਲੰਪਿਕ ਦੀਆਂ ਖੇਡਾਂ ਦੇ ਵਿੱਚ ਭਾਰਤੀ ਹਾਕੀ ਟੀਮ ਆਪਣਾ ਵਧੀਆ ਪ੍ਰਦਰਸ਼ਨ ਦਿਖਾ ਰਹੀ ਹੈ ਅਤੇ ਅੱਜ ਭਾਰਤੀ ਹਾਕੀ ਟੀਮ ਨੇ ਭਾਰਤੀ ਹਾਕੀ ਟੀਮ ਦਾ ਮੁਕਾਬਲਾ ਗਰੇਟ ਬ੍ਰਿਟੇਨ ਦੇ ਨਾਲ ਸੀ ਅਤੇ ਉਹ ਮੁਕਾਬਲਾ ਭਾਰਤੀ ਹਾਕੀ ਟੀਮ ਨੇ ਜਿੱਤ ਲਿੱਤਾ ਜਿਸ ਤੋਂ ਬਾਅਦ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦੇ ਘਰਾਂ ਦੇ ਵਿੱਚ ਖੁਸ਼ੀ ਦਾ ਮਾਹੌਲ ਹੈ। 

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਤੋਂ ਭਾਰਤੀ ਹਾਕੀ ਟੀਮ ਦੇ ਖਿਡਾਰੀ ਗੁਰਜੰਟ ਸਿੰਘ ਦੇ ਘਰ ਵੀ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਪਰਿਵਾਰਿਕ ਮੈਂਬਰਾਂ ਨੇ ਇੱਕ ਦੂਸਰੇ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਮਨਾਈ ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਾਕੀ ਟੀਮ ਦੇ ਖਿਡਾਰੀ ਗੁਰਜੰਟ ਸਿੰਘ ਦੇ ਪਿਤਾ ਨੇ ਕਿਹਾ ਕਿ ਸਾਨੂੰ ਬੜਾ ਹੀ ਮਾਣ ਹੈ ਹੱਕ ਕੀ ਟੀਮ ਤੇ ਅਤੇ ਅੱਜ ਉਹਨਾਂ ਨੇ ਬਹੁਤ ਵਧੀਆ ਮੈਚ ਖੇਡਿਆ ਅਤੇ ਜਦੋਂ ਟੀਮ 11 ਤੋਂ 10 ਖਿਡਾਰੀਆਂ ਦੀ ਰਹਿ ਗਈ ਸੀ ਤਾਂ ਉਦੋਂ ਇੱਕ ਵਾਰ ਡਰ ਜਰੂਰ ਲੱਗਾ ਸੀ ਲੇਕਿਨ ਹਾਕੀ ਟੀਮ ਦੇ ਸਾਰੇ ਖਿਡਾਰੀਆਂ ਨੇ ਵਧੀਆ ਖੇਡੇ ਅਤੇ ਜਿੱਤ ਹਾਸਲ ਕਰਕੇ ਸੈਮੀਫਾਈਨਲ ਚ ਪਹੁੰਚੇ ਉਹਨਾਂ ਨੇ ਕਿਹਾ ਕਿ ਸਾਨੂੰ ਆਸ ਹੈ ਕਿ ਇਸ ਤੋਂ ਬਾਅਦ ਭਾਰਤੀ ਹਾਕੀ ਟੀਮ ਗੋਲਡ ਮੈਡਲ ਜਿੱਤ ਕੇ ਜਰੂਰ ਲੈ ਕੇ ਆਵੇਗੀ।

09:49 AM

ਕੋਟਕਪੂਰਾ ਵਿਖੇ ਤੀਆਂ ਦੇ ਮੇਲੇ ਵਿੱਚ ਵਿਧਾਨਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੱਚਿਆਂ ਨਾਲ ਪਾਇਆ ਭੰਗੜਾ

ਕੋਟਕਪੂਰਾ ਵਿਖੇ ਭਾਰਤ ਵਿਕਾਸ ਪਰਿਸ਼ਦ ਵੱਲੋਂ ਤੀਆਂ ਦੇ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਉਨਾਂ ਦੀ ਧਰਮ ਪਤਨੀ ਗੁਰਪ੍ਰੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਅਤੇ ਦੋਹਾਂ ਮਹਿਮਾਨਾਂ ਨੇ ਬੱਚਿਆਂ ਨਾਲ ਗਿੱਧਾ ਅਤੇ ਭੰਗੜਾ ਪਾ ਕੇ ਸਮਾਗਮ ਨੂੰ ਚਾਰ ਚੰਨ ਲਾਏ।

ਇਸ ਸਮਾਗਮ ਦੇ ਦੌਰਾਨ ਇਲਾਕੇ ਦੇ ਵੱਖ ਵੱਖ ਸਕੂਲਾਂ ਦੇ ਵਿਦਿਆਰਥਨਾਂ ਵੱਲੋਂ ਤੀਆਂ ਦੇ ਤਿਉਹਾਰ ਨੂੰ ਸਮਰਪਿਤ ਗੀਤ ਅਤੇ ਗਿੱਧਾ ਪੇਸ਼ ਕੀਤਾ ਅਤੇ ਸਾਰੀਆਂ ਟੀਮਾਂ ਨੂੰ ਸੰਸਥਾ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਬੱਚਿਆਂ ਵਿਚਕਾਰ ਮਹਿੰਦੀ ਅਤੇ ਰੰਗੋਲੀ ਸਜਾਉਣ ਦੇ ਮੁਕਾਬਲੇ ਵੀ ਕਰਵਾਏ ਗਏ

09:41 AM

ਇੰਡੀਆ ਹਾਕੀ ਟੀਮ ਦੇ ਸੈਮੀਫਾਈਨਲ ਚ ਪਹੁੰਚਣ ਤੇ ਹਾਕੀ ਖਿਡਾਰੀ ਗੁਰਜੰਟ ਸਿੰਘ ਦੇ ਘਰ ਖੁਸ਼ੀ ਦਾ ਮਾਹੌਲ 

ਕੈਬਨਟ ਮੰਤਰੀ ਹਰਭਜਨ ਈਟੀਓ ਨੇ ਵੀ ਫੋਨ ਕਰਕੇ ਦਿੱਤੀ ਗੁਰਜੰਟ ਸਿੰਘ ਦੇ ਪਿਤਾ ਨੂੰ ਵਧਾਈ 

ਪੈਰਿਸ ਦੇ ਵਿੱਚ ਹੋ ਰਹੀਆਂ ਓਲੰਪਿਕ ਦੀਆਂ ਖੇਡਾਂ ਦੇ ਵਿੱਚ ਭਾਰਤੀ ਹਾਕੀ ਟੀਮ ਆਪਣਾ ਵਧੀਆ ਪ੍ਰਦਰਸ਼ਨ ਦਿਖਾ ਰਹੀ ਹੈ ਅਤੇ ਅੱਜ ਭਾਰਤੀ ਹਾਕੀ ਟੀਮ ਨੇ ਭਾਰਤੀ ਹਾਕੀ ਟੀਮ ਦਾ ਮੁਕਾਬਲਾ ਗਰੇਟ ਬ੍ਰਿਟੇਨ ਦੇ ਨਾਲ ਸੀ ਅਤੇ ਉਹ ਮੁਕਾਬਲਾ ਭਾਰਤੀ ਹਾਕੀ ਟੀਮ ਨੇ ਜਿੱਤ ਲਿੱਤਾ ਜਿਸ ਤੋਂ ਬਾਅਦ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦੇ ਘਰਾਂ ਦੇ ਵਿੱਚ ਖੁਸ਼ੀ ਦਾ ਮਾਹੌਲ ਹੈ। ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਤੋਂ ਭਾਰਤੀ ਹਾਕੀ ਟੀਮ ਦੇ ਖਿਡਾਰੀ ਗੁਰਜੰਟ ਸਿੰਘ ਦੇ ਘਰ ਵੀ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਪਰਿਵਾਰਿਕ ਮੈਂਬਰਾਂ ਨੇ ਇੱਕ ਦੂਸਰੇ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਮਨਾਈ ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਾਕੀ ਟੀਮ ਦੇ ਖਿਡਾਰੀ ਗੁਰਜੰਟ ਸਿੰਘ ਦੇ ਪਿਤਾ ਨੇ ਕਿਹਾ ਕਿ ਸਾਨੂੰ ਬੜਾ ਹੀ ਮਾਣ ਹੈ ਹੱਕ ਕੀ ਟੀਮ ਤੇ ਅਤੇ ਅੱਜ ਉਹਨਾਂ ਨੇ ਬਹੁਤ ਵਧੀਆ ਮੈਚ ਖੇਡਿਆ ਅਤੇ ਜਦੋਂ ਟੀਮ 11 ਤੋਂ 10 ਖਿਡਾਰੀਆਂ ਦੀ ਰਹਿ ਗਈ ਸੀ ਤਾਂ ਉਦੋਂ ਇੱਕ ਵਾਰ ਡਰ ਜਰੂਰ ਲੱਗਾ ਸੀ ਲੇਕਿਨ ਹਾਕੀ ਟੀਮ ਦੇ ਸਾਰੇ ਖਿਡਾਰੀਆਂ ਨੇ ਵਧੀਆ ਖੇਡੇ ਅਤੇ ਜਿੱਤ ਹਾਸਲ ਕਰਕੇ ਸੈਮੀਫਾਈਨਲ ਚ ਪਹੁੰਚੇ ਉਹਨਾਂ ਨੇ ਕਿਹਾ ਕਿ ਸਾਨੂੰ ਆਸ ਹੈ ਕਿ ਇਸ ਤੋਂ ਬਾਅਦ ਭਾਰਤੀ ਹਾਕੀ ਟੀਮ ਗੋਲਡ ਮੈਡਲ ਜਿੱਤ ਕੇ ਜਰੂਰ ਲੈ ਕੇ ਆਵੇਗੀ। 

09:32 AM

 CM ਭਗਵੰਤ ਮਾਨ ਦਾ ਟਵੀਟ

09:31 AM

ਮੱਸਿਆ ਮਹੀਨਾ ਸਾਵਣ ਦੇ ਦਿਹਾੜੇ ਤੇ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਃ ਸ਼੍ਰੀ ਬੇਰ ਸਾਹਿਬ ਵਿਖੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਵੱਲੋਂ ਹੋਏ ਅਦੇਸ਼ ਅਨੁਸਾਰ ਬਸੰਤੀ ਰੰਗ ਦੇ ਨਿਸ਼ਾਨ ਸਾਹਿਬ ਝੁਲਾਏ ਗਏ।

09:30 AM

ਜੰਮੂ ਦੇ ਅਖਨੂਰ ਦੇ ਬਟਾਲ ਇਲਾਕੇ 'ਚ ਸ਼ੱਕੀ ਨਜ਼ਰ ਆਉਣ ਤੋਂ ਬਾਅਦ ਫੌਜ ਅਤੇ ਪੁਲਸ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਸੁਰੱਖਿਆ ਬਲਾਂ ਨੇ ਗੋਲੀਬਾਰੀ ਵੀ ਕੀਤੀ

08:57 AM

ਅਮਿਤ ਰੋਹੀਦਾਸ 'ਤੇ ਪੈਰਿਸ 2024 ਓਲੰਪਿਕ ਹਾਕੀ ਟੂਰਨਾਮੈਂਟ ਦੇ ਇਕ ਮੈਚ ਲਈ ਪਾਬੰਦੀ ਲਗਾਈ ਗਈ ਹੈ ਅਤੇ ਹੁਣ ਉਹ ਕੱਲ੍ਹ ਜਰਮਨੀ ਵਿਰੁੱਧ ਭਾਰਤ ਦੇ ਸੈਮੀਫਾਈਨਲ ਮੈਚ ਤੋਂ ਖੁੰਝ ਜਾਵੇਗਾ: ਪੈਰਿਸ ਓਲੰਪਿਕ 2024

08:38 AM

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਪੰਜਾਬ ਵਿਧਾਨ ਸਭਾ ਦੀ ਕਮੇਟੀ ਦੀ ਤਰਫੋਂ ਰਿਪੋਰਟ ਪੇਸ਼ ਕਰਦਿਆਂ ਲੁਧਿਆਣਾ ਦੇ ਬੁੱਢੇ ਨਾਲੇ ਦੀ ਹਾਲਤ ਸੁਧਾਰਨ ਲਈ ਖਰਚੇ ਗਏ 650 ਕਰੋੜ ਰੁਪਏ ਦੀ ਨਿਆਂਇਕ, ਵਿਜੀਲੈਂਸ ਜਾਂ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।
-ਇਸ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਅਗਵਾਈ ਹੇਠ ਸਮੁੱਚੇ ਬੁੱਢੇ ਨਾਲੇ ਦੇ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ ਗਿਆ, ਇਸ ਕਮੇਟੀ ਵਿੱਚ 14 ਵਿਧਾਇਕ ਸ਼ਾਮਲ ਹਨ, ਇਨ੍ਹਾਂ ਸਾਰਿਆਂ ਨੇ ਇਸ ਸਮੁੱਚੇ ਪ੍ਰਾਜੈਕਟ ਦੀ ਡੂੰਘਾਈ ਨਾਲ ਜਾਂਚ ਕਰਵਾ ਕੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। 
ਸਮਾਰਟ ਸਿਟੀ ਪ੍ਰੋਜੈਕਟ ਤਹਿਤ ਇਸ ਬੁੱਢਾ ਡਰੇਨ ਦੀ ਸਫ਼ਾਈ ਲਈ 650 ਕਰੋੜ ਰੁਪਏ ਦੀ ਰਾਸ਼ੀ ਤਿਆਰ ਕੀਤੀ ਗਈ ਸੀ, ਜਿਸ ਦੀ ਡਿਟੇਲ ਪ੍ਰੋਜੈਕਟ ਰਿਪੋਰਟ (ਡੀ.ਪੀ.ਆਰ.) 'ਤੇ ਕਈ ਸਵਾਲ ਖੜ੍ਹੇ ਕੀਤੇ ਗਏ ਹਨ ਸੀਨੀਅਰ ਅਧਿਕਾਰੀਆਂ ਦੀ ਲਾਪਰਵਾਹੀ ਵੀ ਸਾਹਮਣੇ ਆਈ ਹੈ।

08:15 AM

ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨਾਲ ਮੁਲਾਕਾਤ ਕੀਤੀ ਅਤੇ ਬੇਅਦਬੀ ਦੀਆਂ ਘਟਨਾਵਾਂ ਅਤੇ ਘੱਟੋ-ਘੱਟ ਸਮਰਥਨ ਮੁੱਲ ਦੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ। -ਉਨ੍ਹਾਂ ਨੇ ਸਪੀਕਰ ਨੂੰ ਕਿਹਾ ਕਿ ਉਨ੍ਹਾਂ ਨੂੰ ਇਸ ਮਾਮਲੇ 'ਤੇ ਬੋਲਣ ਲਈ ਘੱਟੋ-ਘੱਟ 40 ਮਿੰਟ ਦਾ ਸਮਾਂ ਦਿੱਤਾ ਜਾਵੇ। -ਉਨ੍ਹਾਂ ਨੇ ਬੇਅਦਬੀ ਮਾਮਲਿਆਂ ਵਿੱਚ ਜਸਟਿਸ ਸੇਵਾਮੁਕਤ ਰਣਜੀਤ ਸਿੰਘ ਦੀ ਕਮੇਟੀ ਵੱਲੋਂ ਵਿਸ਼ੇਸ਼ ਪੱਧਰ ਦੀ ਮੀਟਿੰਗ ਬੁਲਾਏ ਜਾਣ ਦਾ ਵੀ ਜ਼ਿਕਰ ਕੀਤਾ।

08:14 AM

ਹਿਮਾਚਲ ਪ੍ਰਦੇਸ਼ ਵਿੱਚ 31 ਜੁਲਾਈ ਨੂੰ ਹੋਈ ਤਬਾਹੀ ਵਿੱਚ ਮੰਡੀ ਦੇ ਰਾਜਬਨ ਵਿੱਚ 56, ਕੁੱਲੂ ਦੇ ਬਾਗੀਪੁਲ ਵਿੱਚ 1 ਅਤੇ ਸ਼ਿਮਲਾ ਦੇ ਸਮੇਜ ਵਿੱਚ 44 ਲਾਪਤਾ ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ ਕੁੱਲੂ ਦਾ ਬਾਗੀਪੁਲ ਜਾਰੀ, ਸਰਚ ਆਪਰੇਸ਼ਨ ਦੇ ਚੌਥੇ ਦਿਨ ਤੱਕ ਸਿਰਫ 12 ਲਾਸ਼ਾਂ ਬਰਾਮਦ ਹੋਈਆਂ, ਅੱਜ 5ਵੇਂ ਦਿਨ ਤਿੰਨੋਂ ਥਾਵਾਂ 'ਤੇ ਤਲਾਸ਼ੀ ਮੁਹਿੰਮ ਸ਼ੁਰੂ ਹੋਈ।

07:49 AM

ਕੋਟਕਪੂਰਾ ਵਿਖੇ ਤੀਆ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ

ਕੋਟਕਪੂਰਾ ਵਿਖੇ ਤੀਆ ਦਾ ਤਿਉਹਾਰ ਮੇਲਾ ਤੀਆਂ ਦਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ । ਇਸ ਮੌਕੇ ਵਿਸ਼ੇਸ਼ ਤੋਰ ਤੇ ਸ਼੍ਰੀਮਤੀ ਗੁਰਪ੍ਰੀਤ ਕੌਰ ਸੰਧਵਾਂ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਿਰਕਤ ਕੀਤੀ ਅਤੇ ਬੱਚਿਆਂ ਦੀ ਹੋਂਸਲਾ ਹਫਜਾਈ ਕੀਤੀ ਅਤੇ ਸ਼੍ਰੀਮਤੀ ਗੁਰਪ੍ਰੀਤ ਕੌਰ ਸੰਧਵਾਂ ਅਤੇ ਸਪੀਕਰ ਕੁਲਤਾਰ ਸੰਧਵਾ ਨੇ ਬੱਚਿਆਂ ਨਾਲ ਗਿੱਧਾ ਪਾ ਕੇ ਤੀਆਂ ਦੇ ਤਿਹਾਉਰ ਦਾ ਅਨੰਦ ਮਾਣਿਆ । ਇਸ ਮੌਕੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਨੇ ਰੰਗਾਂ ਰੰਗ ਗਿੱਧੇ ਦੇ ਪ੍ਰੋਗਰਾਮ ਪੇਸ਼ ਕੀਤੇ ।

07:48 AM

ਇੰਦੌਰ 'ਚ ਪਤੀ ਨਾਲ ਲੜਾਈ ਤੋਂ ਬਾਅਦ ਔਰਤ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਔਰਤ ਦੀ ਮੌਤ, ਛੱਤ ਤੋਂ ਛਾਲ ਮਾਰਨ ਵਾਲੀ ਔਰਤ ਦੀ ਲਾਈਵ ਵੀਡੀਓ ਸਾਹਮਣੇ ਆਈ ਹੈ।

ਇੰਦੌਰ ਦੇ ਲਸੂਦੀਆ ਥਾਣਾ ਖੇਤਰ ਦੇ ਸਿੰਗਾਪੁਰ ਟਾਊਨਸ਼ਿਪ ਵਿੱਚ ਇੱਕ ਔਰਤ ਨੇ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਔਰਤ ਦਾ ਨਾਂ ਅੰਕੁਰੀ ਬਾਈ ਦੱਸਿਆ ਗਿਆ ਹੈ। ਜਿਸ ਨੇ ਘਰ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਔਰਤ ਕਾਫੀ ਦੇਰ ਤੱਕ ਤੀਜੀ ਮੰਜ਼ਿਲ 'ਤੇ ਖੜ੍ਹੀ ਰਹੀ ਅਤੇ ਜਦੋਂ ਕੋਈ ਵਿਅਕਤੀ ਉਸ ਨੂੰ ਫੜਨ ਆਇਆ ਤਾਂ ਉਸ ਨੇ ਛਾਲ ਮਾਰ ਦਿੱਤੀ। ਮੁੱਢਲੀ ਜਾਂਚ 'ਚ ਪਤੀ-ਪਤਨੀ ਦੇ ਝਗੜੇ ਤੋਂ ਬਾਅਦ ਇਹ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਐਮਵਾਈ ਹਸਪਤਾਲ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

07:47 AM

ਪਾਕਿਸਤਾਨੀ ਡਰੋਨ ਨੂੰ ਬੇਅਸਰ ਕੀਤਾ ਗਿਆ

4 ਅਗਸਤ 2024 ਨੂੰ, @ਪੰਜਾਬ ਪੁਲਿਸਇੰਡ ਦੇ ਸਹਿਯੋਗ ਨਾਲ @BSF_Punjab ਦੇ ਜਵਾਨਾਂ ਦੁਆਰਾ ਇੱਕ ਸਾਂਝਾ ਖੋਜ ਅਭਿਆਨਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਖੇਤਰ ਵਿੱਚ ਇੱਕ ਘੁਸਪੈਠੀਏ ਡਰੋਨ ਡਿੱਗਣ ਦੀ ਉਮੀਦ ਵਿੱਚ ਕੀਤਾ ਗਿਆ ਸੀ, ਜਿਸ ਨੂੰ ਬੀਐਸਐਫ ਨੇ ਬੇਅਸਰ ਕਰ ਦਿੱਤਾ ਸੀ। ਤਲਾਸ਼ੀ ਮੁਹਿੰਮ ਦੌਰਾਨ ਸ਼ਾਮ 5:30 ਵਜੇ ਦੇ ਕਰੀਬ ਜਵਾਨਾਂ ਨੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਡਾਲ ਦੇ ਨਾਲ ਲੱਗਦੇ ਖੇਤਾਂ ਵਿੱਚੋਂ ਡਰੋਨ ਨੂੰ ਸਫਲਤਾਪੂਰਵਕ ਬਰਾਮਦ ਕਰ ਲਿਆ।

ਬਰਾਮਦ ਕੀਤੇ ਗਏ ਡਰੋਨ ਦੀ ਪਛਾਣ ਚੀਨ ਦੇ ਬਣੇ DJI AIR-3 ਵਜੋਂ ਹੋਈ ਹੈ। ਬੀਐਸਐਫ ਦੁਆਰਾ ਨਿਰਵਿਘਨ ਨਿਰਪੱਖ ਅਭਿਆਸ ਅਤੇ ਪੰਜਾਬ ਪੁਲਿਸ ਨਾਲ ਤਾਲਮੇਲ ਵਾਲੇ ਯਤਨਾਂ ਨੇ ਸਰਹੱਦ ਪਾਰ ਤੋਂ ਨਾਜਾਇਜ਼ ਡਰੋਨਾਂ ਦੀ ਇੱਕ ਹੋਰ ਸਫਲਤਾਪੂਰਵਕ ਬਰਾਮਦਗੀ ਕੀਤੀ ਹੈ।

07:28 AM

ਹਰਿਆਣਾ: ਸਾਰੀਆਂ ਫਸਲਾਂ ਐਮਐਸਪੀ 'ਤੇ ਖਰੀਦਣ ਦਾ ਐਲਾਨ, 133 ਕਰੋੜ ਰੁਪਏ ਦਾ ਬਕਾਇਆ ਕਰਜ਼ਾ ਮੁਆਫ

ਸੀਐਮ ਨਾਇਬ ਸੈਣੀ ਨੇ ਕਿਸਾਨਾਂ ਲਈ ਖੋਲ੍ਹਿਆ ਬਕਸਾ* - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਸਾਨਾਂ ਲਈ ਵੱਡੇ ਐਲਾਨ ਕੀਤੇ ਹਨ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਸਾਨਾਂ ਦੇ 133 ਕਰੋੜ ਰੁਪਏ ਦੇ ਬਕਾਏ ਮੁਆਫ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 'ਤੇ 10 ਨਵੀਆਂ ਫਸਲਾਂ ਦੀ ਖਰੀਦ ਦਾ ਵੀ ਐਲਾਨ ਕੀਤਾ ਗਿਆ ਹੈ। ਜਿਸ ਤੋਂ ਬਾਅਦ ਹੁਣ ਹਰਿਆਣਾ ਸਰਕਾਰ ਕਿਸਾਨਾਂ ਤੋਂ ਘੱਟੋ-ਘੱਟ ਸਮਰਥਨ ਮੁੱਲ 'ਤੇ 24 ਫਸਲਾਂ ਦੀ ਖਰੀਦ ਕਰੇਗੀ। ਵਰਣਨਯੋਗ ਹੈ ਕਿ ਕੇਂਦਰ ਸਰਕਾਰ ਵੀ ਘੱਟੋ-ਘੱਟ ਸਮਰਥਨ ਮੁੱਲ 'ਤੇ 24 ਫਸਲਾਂ ਦੀ ਖਰੀਦ ਕਰਦੀ ਹੈ।

07:27 AM

 

ਹਰਿਆਣਾ: ਸਾਰੀਆਂ ਫਸਲਾਂ ਐਮਐਸਪੀ 'ਤੇ ਖਰੀਦਣ ਦਾ ਐਲਾਨ, 133 ਕਰੋੜ ਰੁਪਏ ਦਾ ਬਕਾਇਆ ਕਰਜ਼ਾ ਮੁਆਫ

ਸੀਐਮ ਨਾਇਬ ਸੈਣੀ ਨੇ ਕਿਸਾਨਾਂ ਲਈ ਖੋਲ੍ਹਿਆ ਬਕਸਾ* - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਸਾਨਾਂ ਲਈ ਵੱਡੇ ਐਲਾਨ ਕੀਤੇ ਹਨ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਸਾਨਾਂ ਦੇ 133 ਕਰੋੜ ਰੁਪਏ ਦੇ ਬਕਾਏ ਮੁਆਫ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 'ਤੇ 10 ਨਵੀਆਂ ਫਸਲਾਂ ਦੀ ਖਰੀਦ ਦਾ ਵੀ ਐਲਾਨ ਕੀਤਾ ਗਿਆ ਹੈ। ਜਿਸ ਤੋਂ ਬਾਅਦ ਹੁਣ ਹਰਿਆਣਾ ਸਰਕਾਰ ਕਿਸਾਨਾਂ ਤੋਂ ਘੱਟੋ-ਘੱਟ ਸਮਰਥਨ ਮੁੱਲ 'ਤੇ 24 ਫਸਲਾਂ ਦੀ ਖਰੀਦ ਕਰੇਗੀ। ਵਰਣਨਯੋਗ ਹੈ ਕਿ ਕੇਂਦਰ ਸਰਕਾਰ ਵੀ ਘੱਟੋ-ਘੱਟ ਸਮਰਥਨ ਮੁੱਲ 'ਤੇ 24 ਫਸਲਾਂ ਦੀ ਖਰੀਦ ਕਰਦੀ ਹੈ।

07:27 AM

ਸਰਚ ਮਿਸ਼ਨ ਅੱਪਡੇਟ ਢਕੋਲੜ ਨੇੜੇ ਦੋ ਲਾਸ਼ਾਂ ਮਿਲੀਆਂ ਸਮੇਜ ਦੁਖਾਂਤ ਤੋਂ ਬਾਅਦ ਚੱਲ ਰਹੇ ਸਰਚ ਅਭਿਆਨ ਦੇ ਪੰਜਵੇਂ ਦਿਨ ਅੱਜ ਘਟਨਾ ਸਥਾਨ ਤੋਂ ਕਰੀਬ 14 ਕਿਲੋਮੀਟਰ ਦੂਰ ਨੋਗਲੀ ਦੇ ਪਿੱਛੇ ਡਕੋਲਾ ਵਿੱਚ ਸਤਲੁਜ ਦੇ ਕੰਢੇ ਤੋਂ ਦੋ ਲਾਸ਼ਾਂ ਮਿਲੀਆਂ ਹਨ। ਦੋਵੇਂ ਲਾਸ਼ਾਂ ਮਰਦਾਂ ਦੀਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਨੁਪਮ ਕਸ਼ਯਪ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਦੋਵੇਂ ਲਾਸ਼ਾਂ ਬਹੁਤ ਸੜੀ ਹੋਈ ਹਾਲਤ ਵਿੱਚ ਹਨ। ਚਿਹਰਾ ਪਛਾਣਿਆ ਨਹੀਂ ਜਾ ਰਿਹਾ ਹੈ। ਇਸ ਬਾਰੇ ਕੁੱਲੂ ਪ੍ਰਸ਼ਾਸਨ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਸਰਚ ਆਪਰੇਸ਼ਨ ਤੇਜ਼ੀ ਨਾਲ ਚੱਲ ਰਿਹਾ ਹੈ। ਸਰਚ ਟੀਮ ਨੇ ਐਤਵਾਰ ਨੂੰ ਘਟਨਾ ਵਾਲੀ ਥਾਂ 'ਤੇ 40 ਫੀਸਦੀ ਮਲਬੇ ਦਾ ਮੁਆਇਨਾ ਕੀਤਾ ਹੈ। ਤਲਾਸ਼ੀ ਮੁਹਿੰਮ ਵਿੱਚ 8 ਐਲਐਨਟੀ ਮਸ਼ੀਨਾਂ ਦੀ ਮਦਦ ਲਈ ਜਾ ਰਹੀ ਹੈ।

 

06:47 AM

ਹਿਮਾਚਲ ਤ੍ਰਾਸਦੀ: ਮਰਨ ਵਾਲਿਆਂ ਦੀ ਗਿਣਤੀ 13 ਨੂੰ ਟੱਪੀ, 40 ਤੋਂ ਵੱਧ ਅਜੇ ਵੀ ਲਾਪਤਾ, ਬਚਾਅ ਮੁਹਿੰਮ ਤੇਜ਼

06:42 AM

ਲੁਧਿਆਣਾ 'ਚ ਫੈਕਟਰੀ ਮਾਲਕ ਵੱਲੋਂ ਪਿਸਤੌਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਫੈਕਟਰੀ ਮਾਲਕ ਦਲਜੀਤ ਸਿੰਘ ਆਪਣੀ ਦੂਸਰੀ ਪਤਨੀ ਪਰਮਜੀਤ ਕੌਰ ਅਤੇ ਰਿਸ਼ਤੇਦਾਰਾਂ ਵੱਲੋਂ ਕਥਿਤ ਤੌਰ ’ਤੇ ਤੰਗ ਪ੍ਰੇਸ਼ਾਨ ਕਰਨ ਤੋਂ ਨਾਰਾਜ਼ ਸੀ। ਦਲਜੀਤ ਸਿੰਘ ਗੁਰੂ ਗਿਆਨ ਵਿਹਾਰ ਜਵੱਦੀ ਵਿੱਚ ਆਪਣੇ ਘਰ ਰਹਿੰਦਾ ਸੀ। ਉਸ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਸਿਰ ਵਿੱਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।

Trending news