Punjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Trending Photos
Punjab Breaking News Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।
Punjab Breaking News Live Updates
ਰਵਨੀਤ ਸਿੰਘ ਬਿੱਟੂ ਨੇ ਬੰਗਲਾਦੇਸ਼ ਦੇ ਗੁਰਦੁਆਰਿਆਂ ਅਤੇ ਮੰਦਰਾਂ ਦੀ ਸੁਰੱਖਿਆ ਲਈ ਵਿਦੇਸ਼ ਮੰਤਰੀ ਨੂੰ ਕੀਤੀ ਅਪੀਲ
ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਨੇ ਅੱਜ ਬੰਗਲਾਦੇਸ਼ ਵਿਚ ਧਾਰਮਿਕ ਸਥਾਨਾਂ 'ਤੇ ਹਮਲਿਆਂ 'ਤੇ ਚਿੰਤਾ ਪ੍ਰਗਟ ਕਰਦਿਆਂ ਢਾਕਾ ਵਿਚ ਸਥਿਤ ਸਿੱਖ ਗੁਰਧਾਮਾਂ ਅਤੇ ਦੇਸ਼ ਵਿਚ ਹਿੰਦੂ ਮੰਦਰਾਂ ਦੀ ਸੁਰੱਖਿਆ ਦੀ ਮੰਗ ਕੀਤੀ ਹੈ। ਰਵਨੀਤ ਬਿੱਟੂ ਨੇ ਵਿਦੇਸ਼ ਮੰਤਰੀ ਨੂੰ ਇੱਕ ਅਧਿਕਾਰਤ ਪੱਤਰ ਲਿਖ ਕੇ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਉਹ ਢਾਕਾ ਵਿੱਚ ਸਥਿਤ ਦੋ ਇਤਿਹਾਸਕ ਸਿੱਖ ਗੁਰਧਾਮਾਂ ਗੁਰਦੁਆਰਾ ਨਾਨਕ ਸ਼ਾਹੀ ਅਤੇ ਗੁਰਦੁਆਰਾ ਸੰਗਤ ਟੋਲਾ ਦੀ ਸੁਰੱਖਿਆ ਲਈ ਬੰਗਲਾਦੇਸ਼ ਵਿੱਚ ਫੌਜ ਦੇ ਅਧਿਕਾਰੀਆਂ ਕੋਲ ਉਠਾਉਣ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਢਾਕਾ ਗਏ ਸਨ ਅਤੇ ਉਨ੍ਹਾਂ ਦੀ ਯਾਦ ਵਿੱਚ ਇਹ ਗੁਰਦੁਆਰੇ ਬਣਾਏ ਗਏ ਸਨ।
ਭਾਰਤੀ ਯਾਤਰੀ ਯੂਨਾਈਟਿਡ ਕਿੰਗਡਮ ਦੇ ਕੁਝ ਹਿੱਸਿਆਂ ਵਿੱਚ ਹਾਲ ਹੀ ਵਿੱਚ ਹੋਈਆਂ ਗੜਬੜੀਆਂ ਤੋਂ ਜਾਣੂ ਹੋਣਗੇ। ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਸਥਿਤੀ ਦੀ ਨੇੜਿਓਂ ਨਿਗਰਾਨੀ ਕਰ ਰਿਹਾ ਹੈ। ਭਾਰਤ ਤੋਂ ਆਉਣ ਵਾਲੇ ਸੈਲਾਨੀਆਂ ਨੂੰ ਯੂਕੇ ਵਿੱਚ ਯਾਤਰਾ ਕਰਦੇ ਸਮੇਂ ਚੌਕਸ ਰਹਿਣ ਅਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਜਾਂਦੀ ਹੈ। ਸਥਾਨਕ ਸੁਰੱਖਿਆ ਏਜੰਸੀਆਂ ਦੁਆਰਾ ਜਾਰੀ ਸਥਾਨਕ ਖਬਰਾਂ ਅਤੇ ਸਲਾਹਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ, ਅਤੇ ਉਹਨਾਂ ਖੇਤਰਾਂ ਤੋਂ ਬਚਣ ਲਈ ਜਿੱਥੇ ਵਿਰੋਧ ਪ੍ਰਦਰਸ਼ਨ ਚੱਲ ਰਹੇ ਹਨ: ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ
ਪੰਜਾਬ ਸਰਕਾਰ ਵੱਲੋਂ ਅੱਜ ਮਨਾਇਆ ਜਾ ਰਿਹਾ ਵਣ ਮਹਾਂਉਸਤਵ
ਪੰਜਾਬ ਸਰਕਾਰ ਵੱਲੋਂ ਅੱਜ ਵਣ ਮਹਾਂਉਤਸਵ ਮਨਾਇਆ ਜਾ ਰਿਹਾ ਹੈ ਉੱਥੇ ਹੀ ਅੱਜ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅਜਨਾਲਾ ਦੇ ਪਿੰਡ ਮਹਿਲ ਬੁਖਾਰੀ ਵਿਖੇ ਪੌਦੇ ਲਗਾਏ ਗਏ ਜਿੱਥੇ ਮੰਤਰੀ ਕੁਲਦੀਪ ਧਾਲੀਵਾਲ ਨੇ ਲੋਕਾਂ ਨੂੰ ਜਿਆਦਾ ਤੋਂ ਜਿਆਦਾ ਪੌਦੇ ਲਗਾਉਣ ਦਾ ਹੋਕਾ ਦਿੱਤਾ ਉੱਥੇ ਹੀ ਕਿਹਾ ਕਿ ਸਾਨੂੰ ਇਨਾ ਪੌਦਿਆਂ ਦੀ ਸਾਂਭ ਸੰਭਾਲ ਵੀ ਕਰਨੀ ਚਾਹੀਦੀ ਹੈ
ਇਸ ਮੌਕੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਪੰਜਾਬ ਸਰਕਾਰ ਵੱਲੋਂ ਵਣ ਮਹਾਉਤਸਵ ਮਨਾਇਆ ਜਾ ਰਿਹਾ ਹੈ ਉਸ ਦੇ ਚਲਦੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੌਦੇ ਲਗਾਏ ਜਾ ਰਹੇ ਹਨ ਅਤੇ ਉਸੇ ਦੇ ਚਲਦੇ ਹੀ ਅੱਜ ਉਹਨਾਂ ਵੱਲੋਂ ਅਜਨਾਲਾ ਹਲਕਾ ਦੇ ਪਿੰਡ ਮਹਿਲ ਬੁਖਾਰੀ ਵਿਖੇ ਪੌਦੇ ਲਗਾਏ ਜਾ ਰਹੇ ਹਨ ਉਹਨਾਂ ਕਿਹਾ ਕਿ ਉਹ ਪਹਿਲਾਂ ਹੀ ਪੌਦੇ ਲਗਾਉਣ ਦੀ ਸ਼ੁਰੂਆਤ ਕਰ ਚੁੱਕੇ ਹਨ ਅਤੇ 15 ਅਗਸਤ ਤੱਕ ਉਹਨਾਂ ਵੱਲੋਂ ਜਿਆਦਾ ਤੋਂ ਜਿਆਦਾ ਪੌਦੇ ਲਗਾਏ ਜਾਣਗੇ ਇਸ ਮੌਕੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਆਦਾ ਤੋਂ ਜਿਆਦਾ ਲੋਕ ਪੌਦੇ ਲਗਾਉਣ ਤਾਂ ਜੋ ਵਾਤਾਵਰਨ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ ਉੱਥੇ ਹੀ ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਹਰੇਕ ਕਿਸਾਨ ਆਪਣੀ ਮੋਟਰ ਦੇ ਉੱਤੇ ਘੱਟੋ ਘੱਟ ਚਾਰ ਪੌਦੇ ਲਗਾ ਕੇ ਉਹਨਾਂ ਦੀ ਸੰਭਾਲ ਕਰੇ
ਮਾਂ, ਗੇਟ ਖੋਲ੍ਹੋ, ਮੈਂ ਆ ਰਿਹਾ ਹਾਂ, ਪਰ ਪੁੱਤ ਦੀ ਲਾਸ਼ ਆਈ: ਫਾਜ਼ਿਲਕਾ 'ਚ ਲੱਕੜਾਂ ਨਾਲ ਭਰੀ ਟਰੈਕਟਰ ਟਰਾਲੀ ਦੀ ਲਪੇਟ 'ਚ ਆਉਣ ਨਾਲ ਬਾਈਕ ਸਵਾਰ ਨੌਜਵਾਨ ਦੀ ਮੌਤ, ਉਹ ਆਪਣੇ ਦੋਸਤ ਨੂੰ ਘਰ ਛੱਡ ਕੇ ਵਾਪਸ ਆ ਰਿਹਾ ਸੀ।
ਫਾਜ਼ਿਲਕਾ ਦੇ ਸਰਹੱਦੀ ਇਲਾਕੇ ਢਾਣੀ ਰੇਸ਼ਮ ਸਿੰਘ ਨੇੜੇ ਸੜਕ ਹਾਦਸਾ ਵਾਪਰਿਆ ਹੈ, ਜਿਸ ਦੌਰਾਨ ਦੋਸਤ ਨੂੰ ਛੱਡ ਕੇ ਵਾਪਸ ਆ ਰਹੇ ਬਾਈਕ ਸਵਾਰ ਨੌਜਵਾਨ ਨੂੰ ਲੱਕੜਾਂ ਨਾਲ ਭਰੀ ਟਰਾਲੀ ਨੇ ਟੱਕਰ ਮਾਰ ਦਿੱਤੀ, ਜਿਸ ਦੌਰਾਨ ਉਸ ਦੀ ਮੌਤ ਹੋ ਗਈ। ਲੜਕਾ 19-20 ਸਾਲ ਦਾ ਦੱਸਦਾ ਹੈ ਕਿ ਪਰਿਵਾਰ ਦਾ ਬੁਰਾ ਹਾਲ ਹੈ। ਮੈਂ ਆ ਰਿਹਾ ਹਾਂ।" ਪਰ ਉਸਨੂੰ ਨਹੀਂ ਪਤਾ ਸੀ ਕਿ ਉਸਨੂੰ ਇਹ ਖਬਰ ਸੁਣਨ ਨੂੰ ਮਿਲੇਗੀ।
ਆਬਕਾਰੀ ਨੀਤੀ ਮਾਮਲੇ 'ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਪੂਰੀ ਹੋ ਗਈ ਹੈ। ਸੁਪਰੀਮ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਸਿਸੋਦੀਆ ਕਰੀਬ 18 ਮਹੀਨਿਆਂ ਤੋਂ ਜੇਲ੍ਹ ਵਿੱਚ ਹਨ। ਉਸ ਨੇ ਜਾਂਚ ਏਜੰਸੀਆਂ ਸੀਬੀਆਈ ਅਤੇ ਈਡੀ ਦੋਵਾਂ ਵੱਲੋਂ ਦਰਜ ਕੀਤੇ ਕੇਸ ਵਿੱਚ ਜ਼ਮਾਨਤ ਦੀ ਮੰਗ ਕੀਤੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬਾ ਪੱਧਰੀ ਜੰਗਲਾਤ ਸਮਾਗਮ ਵਿੱਚ ਸ਼ਾਮਲ ਹੋਣ ਲਈ ਹੁਸ਼ਿਆਰਪੁਰ ਪੁੱਜੇ ਹਨ। ਇਸ ਦੌਰਾਨ ਉਹ ਸਭ ਤੋਂ ਪਹਿਲਾਂ ਉਥੇ ਲਗਾਈ ਗਈ ਪ੍ਰਦਰਸ਼ਨੀ ਵਿਚ ਗਏ ਅਤੇ ਉਤਪਾਦਾਂ ਦਾ ਜਾਇਜ਼ਾ ਲਿਆ। ਪ੍ਰਦਰਸ਼ਨੀ ਵਿੱਚ ਉਤਪਾਦ ਲੈ ਕੇ ਆਏ ਲੋਕਾਂ ਦੀ ਹੌਸਲਾ ਅਫਜ਼ਾਈ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਮੰਤਰੀ ਬ੍ਰਹਮਾ ਸ਼ੰਕਰ ਜਿੰਪਾ, ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਹਾਜ਼ਰ ਸਨ | ਇਸ ਦੌਰਾਨ ਉਨ੍ਹਾਂ ਨੇ ਬੂਟੇ ਵੀ ਲਗਾਏ। ਇਸ ਦੇ ਨਾਲ ਹੀ ਉਹ ਕੁਝ ਸਮੇਂ ਬਾਅਦ ਲੋਕਾਂ ਨੂੰ ਸੰਬੋਧਨ ਕਰਨਗੇ।
ਹੁਸ਼ਿਆਰਪੁਰ: ਮਾਂ-ਧੀ ਦਾ ਇਕੱਠਿਆਂ ਹੋਇਆ ਅੰਤਿਮ ਸੰਸਕਾਰ।
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਮਾਂ-ਧੀ ਦੀ ਮੌਤ, ਪੁੱਤਰ ਵਾਲ-ਵਾਲ ਬਚ ਗਿਆ। ਬੇਟੇ ਤੋਂ ਇਲਾਵਾ ਚਾਰ-ਪੰਜ ਹੋਰਾਂ ਨੂੰ ਜ਼ਖਮੀ ਕਰਕੇ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ, ਪੁਲਸ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਜਾਂਚ ਕਰ ਰਹੀ ਹੈ।
ਪੰਜਾਬ ਪੁਲਿਸ ਦੇ ਡੀ.ਜੀ.ਪੀ
Proud to support young Aarav Bhardwaj's 1,200km cycle journey from #Kargil to #Delhi for #KargilVijayDiwas! His dedication to honoring our martyrs & promoting a healthy lifestyle is commendable. Let's join him in saying #SayNoToDrugs & building a fit & safe community! pic.twitter.com/tgL9iNYwdf
— DGP Punjab Police (@DGPPunjabPolice) August 6, 2024
LoP ਨੂੰ ਮਿਲਣ ਲਈ SKM ਡੈਲੀਗੇਸ਼ਨ ਦੇ ਮੈਂਬਰਾਂ ਦੀ ਅੰਤਿਮ ਸੂਚੀ
1) ਬਲਬੀਰ ਸਿੰਘ
2) ਸੁਨੀਲਮ
3) ਦਰਸ਼ਨ ਪਾਲ
4) ਸਤਿਆਵਾਨ
5) ਹਨਾਨ ਮੁੱਲਾ
6) ਰੰਜਨ ਰਾਮਚੰਦਰ ਕਸ਼ੀਰਸਾਗਰ
7) ਪ੍ਰੇਮ ਸਿੰਘ ਗਹਿਲਾਵਤ
8) ਅਵਿਕ ਸਾਹਾ
9) ਤਜਿੰਦਰ ਸਿੰਘ
10) ਰਮਿੰਦਰ ਸਿੰਘ
11) ਰਾਕੇਸ਼ ਟਿਕੈਤ
ਜਗਰਾਉਂ ਸਕੂਲ ਬੱਸ ਹਾਦਸੇ 'ਤੇ ਪੰਜਾਬ ਸਰਕਾਰ ਦਾ ਐਕਸ਼ਨ
ਟਰਾਂਸਪੋਰਟ ਮੰਤਰੀ ਨੇ ਮੰਗੀ ਹਾਦਸੇ ਦੀ ਰਿਪੋਰਟ
ਦੋ ਦਿਨ ਦੇ ਅੰਦਰ ਮੰਗੀ ਗਈ ਸਕੂਲ ਵੈਨ ਹਾਦਸੇ ਦੀ ਡਿਟੇਲ ਰਿਪੋਰਟ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਅਤੇ ਜਲੰਧਰ ਦੇ ਦੌਰੇ 'ਤੇ ਹਨ। ਉਹ ਸਵੇਰੇ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਵਣ ਮਹੋਤਸਵ ਸਮਾਗਮ ਵਿੱਚ ਸ਼ਿਰਕਤ ਕਰਨਗੇ। ਜਦੋਂਕਿ ਬਾਅਦ ਦੁਪਹਿਰ ਫਿਲੌਰ ਪਹੁੰਚਣਗੇ। ਜਿੱਥੇ ਉਹ ਪੁਲਿਸ ਵਿਭਾਗ ਵਿੱਚ ਭਰਤੀ ਹੋਣ ਵਾਲੇ 443 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਸ ਦੇ ਨਾਲ ਹੀ ਪੁਲਿਸ ਵੱਲੋਂ ਮੁੱਖ ਮੰਤਰੀ ਦੀ ਸੁਰੱਖਿਆ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪ੍ਰਸ਼ਾਸਨ ਦੀ ਕੋਸ਼ਿਸ਼ ਹੈ ਕਿ ਇਸ ਦੌਰਾਨ ਕਿਸੇ ਨੂੰ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਮੀਰਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਗੇਟ ਅੱਗੇ ਫੈਲੀ ਗੰਦਗੀ, ਅਵਾਰਾ ਪਸ਼ੂ ਬਣ ਰਹੇ ਹਾਦਸਿਆਂ ਦਾ ਕਾਰਨ।
ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦਾ ਮਿਆਰ ਉੱਪਰ ਚੁੱਕਣ ਅਤੇ ਸਿੱਖਿਆ ਵਿੱਚ ਸੁਧਾਰ ਕਰਨ ਦੇ ਦਾਅਵੇ ਕਰ ਰਹੀ ਹੈ ਲੇਕਿਨ ਜੇਕਰ ਗਰਾਊਂਡ ਲੈਵਲ 'ਤੇ ਦੇਖਿਆ ਜਾਵੇ ਤਾਂ ਸਕੂਲ ਪ੍ਰਬੰਧਕਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡੇਰਾਬਸੀ ਦੇ ਮੀਰਪੁਰ ਇਲਾਕੇ ਵਿੱਚ ਸਥਿਤ ਸਰਕਾਰੀ ਐਲੀਮੈਂਟਰੀ ਸਕੂਲ ਦੇ ਗੇਟ ਦੇ ਸਾਹਮਣੇ ਗੰਦਗੀ ਦਾ ਢੇਰ ਲੱਗਿਆ ਹੋਇਆ ਹੈ।
ਜਿੱਥੇ ਅਵਾਰਾ ਪਸ਼ੂ ਘੁੰਮਦੇ ਰਹਿੰਦੇ ਹਨ ਜੋ ਸਕੂਲੀ ਬੱਚਿਆਂ ਲਈ ਖਤਰਨਾਕ ਸਾਬਿਤ ਹੋ ਸਕਦੇ ਹਨ ਉਥੇ ਹੀ ਗੰਦਗੀ ਦੇ ਢੇਰ ਤੋਂ ਸਮੈਲ ਵਾਤਾਵਰਨ ਨੂੰ ਦੂਸ਼ਿਤ ਕਰ ਰਹੀ ਹੈ। ਸਕੂਲ ਦੀ ਹੈਰੀ ਟੀਚਰ ਦਾ ਕਹਿਣਾ ਹੈ ਕਿ ਗੰਦਗੀ ਦੇ ਢੇਰ ਨੂੰ ਚੁਕਵਾਉਣ ਵਾਸਤੇ ਉਹ ਕਈ ਵਾਰ ਐਮਸੀ ਆਫਿਸ ਅਤੇ ਐਸਐਮਓ ਨੂੰ ਦਰਖਾਸਤ ਦੇ ਚੁੱਕੇ ਹਨ।
ਸਕੂਲ ਦੀ ਹੈਡ ਟੀਚਰ ਨੇ ਕਿਹਾ ਕਿ ਜੇਕਰ ਗੰਦਗੀ ਦੇ ਢੇਰ ਨੂੰ ਹਟਾ ਦਿੱਤਾ ਜਾਵੇ ਤਾਂ ਉਹ ਇੱਥੇ ਆਪਣੇ ਪੱਧਰ ਤੇ ਸਾਫ ਸੁਥਰਾ ਗਾਰਡਨ ਬਣਾ ਲੈਣਗੇ। ਸਕੂਲ ਦੀ ਹੈਡ ਟੀਚਰ ਨੇ ਦੱਸਿਆ ਕਿ ਗੰਦਗੀ ਦੇ ਢੇਰ ਤੇ ਘੁੰਮ ਰਹੇ ਅਵਾਰਾ ਪਸ਼ੂ ਬੱਚਿਆਂ ਲਈ ਦਿੱਕਤ ਪੈਦਾ ਕਰ ਰਹੇ ਹਨ।
ਮਾਨਯੋਗ ਡੀ.ਜੀ.ਪੀ ਪੰਜਾਬ ਜੀ ਦੀਆਂ ਹਦਾਇਤਾਂ ਤਹਿਤ ਤੁਸ਼ਾਰ ਗੁਪਤਾ ਆਈ.ਪੀ.ਐਸ ਐਸ.ਐਸ.ਪੀ ਸ਼੍ਰੀ ਮੁਕਤਸਰ ਸਾਹਿਬ ਜੀ ਵੱਲੋਂ 15 ਅਗਸਤ ਤੇ ਮੱਦੇਨਜ਼ਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਜਿਸ ਦੇ ਚਲਦਿਆਂ ਸ੍ਰੀ ਕੰਵਲਪ੍ਰੀਤ ਸਿੰਘ ਚਾਹਲ ਐਸ.ਪੀ(ਐਚ) ਅਤੇ ਸ. ਸਤਨਾਮ ਸਿੰਘ ਡੀ.ਐਸ.ਪੀ ਸਬ ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ ਅਤੇ ਪੁਲਿਸ ਪਾਰਟੀ ਵੱਲੋਂ ਸ਼ਰਾਰਤੀ ਅੰਸਰਾਂ ਤੇ ਨਕੇਲ ਕੱਸਣ ਦੇ ਲਈ ਤੇ ਲੋਕਾਂ ਅੰਦਰ ਸਦਭਾਵਨਾ ਬਣਾਈ ਰੱਖਣ ਦੇ ਲਈ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਥਾਵਾਂ ਤੇ ਸਰਚ ਅਭਿਆਨ ਚਲਾਇਆ ਗਿਆ।
Paris Olympics 2024, Neeraj Chopra Qualification: ਪੈਰਿਸ ਓਲੰਪਿਕ 2024 ਵਿੱਚ ਭਾਰਤ ਲਈ ਅੱਜ ਦਾ ਦਿਨ ਬਹੁਤ ਖਾਸ ਹੈ। ਅੱਜ ਪੂਰੇ ਭਾਰਤ ਦੀ ਨਜ਼ਰ ਸਿਰਫ਼ ਇੱਕ ਖਿਡਾਰੀ ਦੇ ਪ੍ਰਦਰਸ਼ਨ 'ਤੇ ਰਹੇਗੀ। ਉਹ ਖਿਡਾਰੀ ਕੋਈ ਹੋਰ ਨਹੀਂ ਸਗੋਂ ਟੋਕੀਓ ਓਲੰਪਿਕ 'ਚ ਸੋਨ ਤਮਗਾ ਜਿੱਤਣ ਵਾਲੇ ਨੀਰਜ ਚੋਪੜਾ ਹੈ। ਓਲੰਪਿਕ ਚੈਂਪੀਅਨ ਨੀਰਜ ਚੋਪੜਾ ਅਤੇ ਕਿਸ਼ੋਰ ਕੁਮਾਰ ਜੇਨਾ ਅੱਜ ਜੈਵਲਿਨ ਥਰੋਅ ਦੇ ਕੁਆਲੀਫਿਕੇਸ਼ਨ ਦੌਰ ਵਿੱਚ ਭਿੜਨਗੇ।
6 ਅਗਸਤ 2024, ਮੰਗਲਵਾਰ ਸਰਹੰਦ ਪਟਿਆਲਾ ਰੋਡ ਪਿੰਡ ਆਦਮਪੁਰ ਨੰਬਰਦਾਰਾ ਢਾਬਾ ਸਵੇਰੇ 11 ਵਜੇ ਸਰਹੰਦ ਪਟਿਆਲਾ ਰੋਡ ਤੇ ਵੱਢੇ ਜਾ ਰਹੇ ਰੁੱਖਾਂ ਬਾਰੇ ਗੱਲਬਾਤ ਕਰਾਂਗੇ ਤੇ ਉਸ ਤੋਂ ਬਾਅਦ 1 ਵਜੇ ਫਤਿਹਗੜ੍ਹ ਸਾਹਿਬ ਵਿਖੇ ਗੰਦੇ ਨਾਲੇ ਦੇ ਕੋਲ ਖੜ੍ਹ ਕੇ ਉਸ ਬਾਰੇ ਵਿਚਾਰ ਚਰਚਾ ਹੋਵੇਗੀ। ਅਮਿਤੋਜ ਮਾਨ, ਲੱਖਾ ਸਿਧਾਣਾ, ਪੀਏਸੀ ਮੱਤੇਵਾੜਾ, ਪਟਿਆਲਾ, ਨਾਭਾ ਅਤੇ ਫਤਹਿਗੜ੍ਹ ਸਾਹਿਬ ਤੋਂ ਕਾਰਕੁਨ ਪਹੁੰਚ ਰਹੇ ਹਨ।
ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੰਗਲਾਦੇਸ਼ ਦੇ ਸਿਆਸੀ ਸੰਕਟ ਅਤੇ ਭਾਰਤ 'ਤੇ ਇਸ ਦੇ ਪ੍ਰਭਾਵ 'ਤੇ ਚਰਚਾ ਦੀ ਮੰਗ ਕਰਨ ਲਈ ਮੁਲਤਵੀ ਪ੍ਰਸਤਾਵ ਨੋਟਿਸ ਭੇਜਿਆ
Paris Olympic Hockey: ਭਾਰਤੀ ਪੁਰਸ਼ ਹਾਕੀ ਟੀਮ ਨੇ 10 ਖਿਡਾਰੀਆਂ ਨਾਲ 80 ਫੀਸਦੀ ਮੈਚ ਖੇਡ ਕੇ ਕੁਆਰਟਰ ਫਾਈਨਲ ਵਿੱਚ ਥਾਂ ਬਣਾਈ। ਮੈਚ ਪੈਨਲਟੀ ਸ਼ੂਟਆਊਟ ਵਿੱਚ ਗਿਆ ਅਤੇ ਭਾਰਤ ਨੇ ਬਰਤਾਨੀਆ ਨੂੰ 4-2 ਨਾਲ ਹਰਾਇਆ। ਪਿਛਲੀਆਂ ਟੋਕੀਓ ਓਲੰਪਿਕ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਨੇ ਕਾਂਸੀ ਤਮਗਾ ਜਿੱਤਿਆ ਸੀ। ਹੁਣ ਟੀਮ ਇੰਡੀਆ ਆਪਣਾ ਰੰਗ ਬਦਲਣਾ ਚਾਹੇਗੀ। ਕੱਲ੍ਹ ਉਹ ਅਹਿਮ ਦਿਨ ਹੈ, ਜਦੋਂ ਇਹ ਤੈਅ ਹੋਵੇਗਾ ਕਿ ਭਾਰਤ ਦੇ ਤਗਮੇ ਦਾ ਰੰਗ ਕੀ ਹੋ ਸਕਦਾ ਹੈ।
ਜੇਕਰ ਉਹ ਸੈਮੀਫਾਈਨਲ 'ਚ ਹਾਰ ਜਾਂਦੇ ਹਨ ਤਾਂ ਭਾਰਤ ਨੂੰ ਕਾਂਸੀ ਦੇ ਤਗਮੇ ਲਈ ਖੇਡਣਾ ਹੋਵੇਗਾ। ਇਸ ਦੇ ਨਾਲ ਹੀ ਭਾਰਤੀ ਮਹਿਲਾ ਟੇਬਲ ਟੈਨਿਸ ਟੀਮ ਨੇ ਕੁਆਰਟਰ ਫਾਈਨਲ ਵਿੱਚ ਪਹੁੰਚ ਕੇ ਇਤਿਹਾਸ ਰਚਣ ਤੋਂ ਬਾਅਦ ਹੁਣ ਭਾਰਤੀ ਪੁਰਸ਼ ਟੇਬਲ ਟੈਨਿਸ ਟੀਮ ਦੀ ਵਾਰੀ ਹੈ। ਸ਼ਰਤ ਕਮਲ, ਹਰਮੀਤ ਅਤੇ ਮਾਨਵ ਸਿੰਗਲਜ਼ ਮੈਚਾਂ ਵਿੱਚ ਮਿਲੀ ਹਾਰ ਨੂੰ ਭੁੱਲ ਕੇ ਨਵੀਂ ਸ਼ੁਰੂਆਤ ਕਰਨਾ ਚਾਹੁਣਗੇ। ਪੈਰਿਸ ਓਲੰਪਿਕ ਦੇ ਮੁਕਾਬਲਿਆਂ ਦੇ 11ਵੇਂ ਦਿਨ ਮੰਗਲਵਾਰ ਲਈ ਭਾਰਤ ਦਾ ਕਾਰਜਕ੍ਰਮ ਇਸ ਪ੍ਰਕਾਰ ਹੈ।
ਹੁਣ 11ਵੇਂ ਦਿਨ ਭਾਰਤ ਦੇ ਨੀਰਜ ਚੋਪੜਾ ਆਪਣੀ ਮੁਹਿੰਮ ਦੀ ਸ਼ੁਰੂਆਤ ਕਰਨਗੇ। ਉਹ ਜੈਵਲਿਨ ਥਰੋਅ ਵਿੱਚ ਕੁਆਲੀਫਿਕੇਸ਼ਨ ਮੈਚ ਵਿੱਚ ਹਿੱਸਾ ਲਵੇਗਾ। ਨੀਰਜ ਟੋਕੀਓ ਓਲੰਪਿਕ ਦਾ ਸੋਨ ਤਮਗਾ ਜੇਤੂ ਹੈ। ਉਸ ਤੋਂ ਕਾਫੀ ਉਮੀਦਾਂ ਹਨ। ਇਸ ਤੋਂ ਇਲਾਵਾ ਭਾਰਤੀ ਪੁਰਸ਼ ਹਾਕੀ ਟੀਮ ਵੀ ਸੈਮੀਫਾਈਨਲ ਮੈਚ ਵਿੱਚ ਭਾਗ ਲਵੇਗੀ। ਉਨ੍ਹਾਂ ਦਾ ਸਾਹਮਣਾ ਤਿੰਨ ਵਾਰ ਦੇ ਓਲੰਪਿਕ ਚੈਂਪੀਅਨ ਜਰਮਨੀ ਨਾਲ ਹੋਵੇਗਾ। ਭਾਰਤੀ ਟੀਮ 1980 ਓਲੰਪਿਕ ਤੋਂ ਬਾਅਦ ਪਹਿਲੀ ਵਾਰ ਫਾਈਨਲ 'ਚ ਪਹੁੰਚ ਕੇ ਤਮਗਾ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰੇਗੀ।
ਚੰਡੀਗੜ੍ਹ ਦੇ ਸਰਕਾਰੀ ਸਕੂਲ ਬਾਹਰ ਬੱਚੇ ਦੀ ਡਾਂਗਾਂ ਨਾਲ ਹੋਈ ਮਾਰ ਕਟਾਈ
ਚੰਡੀਗੜ੍ਹ ਦੇ ਸਰਕਾਰੀ ਸਕੂਲ ਦੇ ਬਾਹਰ ਆਪਸੀ ਰੰਜਿਸ਼ ਨੂੰ ਲੈ ਕੇ ਬੱਚੇ ਦੀ ਬੁਰੀ ਤਰਹਾਂ ਕੀਤੀ ਗਈ ਕੁੱਟਮਾਰ ਜਿਸ ਵਿੱਚ ਲਹੂ ਲੁਹਾਨ ਹੋਇਆ ਸਕੂਲੀ ਬੱਚਾ ਦਿਖ ਰਿਹਾ ਹੈl ਚੰਡੀਗੜ੍ਹ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਹੋਈ ਖਰਾਬ ਜਿਸ ਦੀਆਂ ਮੂੰਹ ਬੋਲਦੀਆਂ ਤਸਵੀਰਾਂ ਆਈਆਂ ਸਾਹਮਣੇ
ਅਵਿਨਾਸ਼ ਸਾਬਲ ਪੈਰਿਸ ਓਲੰਪਿਕ 'ਚ 3000 ਮੀਟਰ ਸਟੀਪਲਚੇਜ਼ ਫਾਈਨਲ ਲਈ ਕੁਆਲੀਫਾਈ ਕਰਨ ਵਾਲਾ ਪਹਿਲਾ ਭਾਰਤੀ ਬਣਿਆ
ਅਵਿਨਾਸ਼ ਸਾਬਲ ਪੈਰਿਸ ਓਲੰਪਿਕ 'ਚ 3000 ਮੀਟਰ ਸਟੀਪਲਚੇਜ਼ ਫਾਈਨਲ ਲਈ ਕੁਆਲੀਫਾਈ ਕਰਨ ਵਾਲਾ ਪਹਿਲਾ ਭਾਰਤੀ ਬਣਿਆ
ਅਵਿਨਾਸ਼ ਸਾਬਲ ਪੈਰਿਸ ਓਲੰਪਿਕ 'ਚ 3000 ਮੀਟਰ ਸਟੀਪਲਚੇਜ਼ ਫਾਈਨਲ ਲਈ ਕੁਆਲੀਫਾਈ ਕਰਨ ਵਾਲਾ ਪਹਿਲਾ ਭਾਰਤੀ ਬਣਿਆ
ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕੀਤੀ, ਬੰਗਲਾਦੇਸ਼ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ
ਸੁਰੱਖਿਆ ਬਾਰੇ ਕੈਬਨਿਟ ਕਮੇਟੀ (CCS) ਦੀ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੋਕ ਕਲਿਆਣ ਮਾਰਗ ਸਥਿਤ ਰਿਹਾਇਸ਼ 'ਤੇ ਬੈਠਕ ਹੋਈ। ਮੀਟਿੰਗ ਵਿੱਚ ਪ੍ਰਧਾਨ ਮੰਤਰੀ ਮੋਦੀ ਨੂੰ ਬੰਗਲਾਦੇਸ਼ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਗਈ। ਬੈਠਕ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਮੌਜੂਦ ਸਨ। ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਮਾਨਸਾ ਦੇ ਵੀਆਈਪੀ ਰੋਡ ਤੇ ਇਸ ਦੇ ਨਾਲ ਲੱਗਦੀਆਂ ਗਲੀਆਂ ਦੇ ਹਾਲਾਤ ਦੇਖ ਹਰ ਕੋਈ ਹੈਰਾਨ ਹੈ ਕਿਉਂਕਿ ਮਾਨਸਾ ਸ਼ਹਿਰ ਦੀਆਂ ਗਲੀਆਂ ਦੇ ਵਿੱਚ ਭਰੇ ਸੀਵਰੇਜ ਦੇ ਪਾਣੀ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਜਿਸ ਦੇ ਚਲਦਿਆਂ ਅੱਜ ਕਚਹਿਰੀ ਰੋਡ ਤੇ ਖੀਵਾ ਸਟਰੀਟ ਦੇ ਲੋਕਾਂ ਵੱਲੋਂ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਕਿਹਾ ਕਿ ਸ਼ਹਿਰ ਦਾ ਕੋਈ ਵਾਲੀ ਵਾਰਸ ਨਾ ਹੋਣ ਕਾਰਨ ਉਹ ਨਰਕ ਭਰੀ ਜ਼ਿੰਦਗੀ ਜਿਉਣ ਦੇ ਲਈ ਮਜਬੂਰ ਨੇ।
ਵੀਓ_ ਸੀਵਰੇਜ ਦੇ ਪਾਣੀ ਤੋਂ ਮਾਨਸਾ ਸ਼ਹਿਰ ਦੇ ਲੋਕ ਇੰਨੇ ਪਰੇਸ਼ਾਨ ਨੇ ਕਿ ਉਹਨਾਂ ਨੂੰ ਸੀਵਰੇਜ ਬੋਰਡ ਅਤੇ ਸਰਕਾਰ ਦੇ ਨੁਮਾਇੰਦਿਆਂ ਤੋਂ ਸੁਧਾਰ ਦੀ ਕੋਈ ਆਸ ਨਹੀਂ ਰਹੀ ਜਿਸਦੇ ਚਲਦਿਆਂ ਅੱਜ ਵੀਆਈਪੀ ਰੋਡ ਕਚਹਿਰੀ ਦੇ ਨਜ਼ਦੀਕ ਖੀਵਾ ਸਟਰੀਟ ਅਤੇ ਸਾਬਕਾ ਐਮਐਲਏ ਕਾਮਰੇਡ ਬੂਟਾ ਸਿੰਘ ਵਾਲੀ ਗਲੀ ਚੋਂ ਭਰੇ ਸੀਵਰੇਜ ਦੇ ਪਾਣੀ ਕਾਰਨ ਲੋਕਾਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ ਹੈ ਉਹਨਾਂ ਕਿਹਾ ਕਿ ਸੀਵਰੇਜ ਦੇ ਪਾਣੀ ਕਾਰਨ ਉਨਾਂ ਦੇ ਘਰਾਂ ਦੇ ਵਿੱਚ ਗੰਦੀ ਬਦਬੂ ਆ ਰਹੀ ਹੈ ਅਤੇ ਸਕੂਲੀ ਵਿਦਿਆਰਥੀਆਂ ਨੂੰ ਵੀ ਇਸ ਸੀਵਰੇਜ ਦੇ ਗੰਦੇ ਪਾਣੀ ਵਿੱਚੋਂ ਲੰਘ ਕੇ ਜਾਣਾ ਪੈਂਦਾ ਹੈ। ਉਹਨਾਂ ਕਿਹਾ ਕਿ ਇਸ ਸੀਵਰੇਜ ਦੇ ਗੰਦੇ ਪਾਣੀ ਕਾਰਨ ਬਿਮਾਰੀਆਂ ਫੈਲਣ ਦਾ ਵੀ ਖਾਦਸਾ ਹੈ ਅਤੇ ਇਸ ਗੰਦੇ ਪਾਣੀ ਦੀ ਨਿਕਾਸੀ ਦੇ ਲਈ ਉਹਨਾਂ ਵੱਲੋਂ ਸੀਵਰੇਜ ਬੋਰਡ ਅਤੇ ਜ਼ਿਲ੍ਾ ਪ੍ਰਸ਼ਾਸਨ ਦੇ ਵੀ ਬਾਰ-ਬਾਰ ਧਿਆਨ ਦੇ ਵਿੱਚ ਲਿਆਂਦਾ ਗਿਆ ਪਰ ਇਸ ਪਾਸੇ ਕੋਈ ਵੀ ਧਿਆਨ ਨਹੀਂ ਦੇ ਰਿਹਾ ਵਾਰਡ ਦੇ ਮੌਜੂਦਾ ਕੌਂਸਲਰ ਕੁਲਵਿੰਦਰ ਕੌਰ ਮਹਿਤਾ ਨੇ ਵੀ ਦੋਸ਼ ਲਾਇਆ ਕਿ ਸੀਵਰੇਜ ਦਾ ਗੰਦਾ ਪਾਣੀ ਕਚਹਿਰੀ ਰੋਡ ਦੀ ਹਰ ਗਲੀ ਦੇ ਵਿੱਚ ਮੌਜੂਦ ਹੈ ਅਤੇ ਲੋਕਾਂ ਦੀ ਜਾਨ ਮਾਲ ਦੀ ਸਰਕਾਰ ਅਤੇ ਪ੍ਰਸ਼ਾਸਨ ਨੂੰ ਕੋਈ ਵੀ ਰਾਖੀ ਨਹੀਂ ਕਿਉਂਕਿ ਗੰਦੇ ਪਾਣੀ ਦੇ ਵਿੱਚ ਸਕੂਲੀ ਬੱਚਿਆਂ ਨੂੰ ਲੰਘ ਕੇ ਜਾਣਾ ਪੈਂਦਾ ਹੈ ਅਤੇ ਗੰਦੇ ਪਾਣੀ ਦੀ ਸੜਾਂਦ ਕਾਰਨ ਲੋਕਾਂ ਨੂੰ ਆਪਣੀ ਘਰਾਂ ਵਿੱਚ ਬੈਠਣਾ ਵੀ ਮੁਸ਼ਕਿਲ ਹੋ ਗਿਆ ਹੈ। ਉਹਨਾਂ ਕਿਹਾ ਕਿ ਜੇਕਰ ਜਲ ਦੇ ਹੀ ਪ੍ਰਸ਼ਾਸਨ ਵੱਲੋਂ ਇਸ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸ਼ਹਿਰ ਵਾਸੀਆਂ ਵੱਲੋਂ ਸੀਵਰੇਜ ਬੋਰਡ ਅਤੇ ਜਿਲਾ ਪ੍ਰਸ਼ਾਸਨ ਦੇ ਖਿਲਾਫ ਪ੍ਰਦਰਸ਼ਨ ਕਰਨ ਦੇ ਲਈ ਮਜਬੂਰ ਹੋਣਾ ਪਵੇਗਾ।
31 ਜੁਲਾਈ ਨੂੰ ਫਰੀਦਕੋਟ ਜ਼ਿਲੇ ਦੇ ਪਿੰਡ ਘਨੀਆ ਵਾਲਾ ਦੇ ਇੱਕ 35 ਸਾਲ ਦੇ ਯੁਵਕ ਜਸਜੀਤ ਸਿੰਘ ਉਰਫ ਜੱਸਾ ਦੀ ਖੂਨ ਚ ਲਥਪਥ ਲਾਸ਼ ਉਸਦੇ ਘਰ ਚੋ ਮਿਲੀ ਸੀ ਅਤੇ ਇਸ ਕਤਲ ਦੇ ਦੋਸ਼ ਉਸਦੀ ਪਤਨੀ ਤੇ ਹੀ ਲੱਗੇ ਹਨ ਕਿ ਉਸ ਵੱਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਨੂੰ ਮੌਤ ਦੇ ਘਾਟ ਉਤਾਰਿਆ ਗਿਆ। ਮਿਰਤਕ ਦੀ ਪਤਨੀ ਨੂੰ ਪੁਲਿਸ ਨੇ ਪਹਿਲਾ ਹੀ ਗ੍ਰਿਫਤਾਰ ਕਰ ਲਿਆ ਸੀ ਪਰ ਹੁਣ ਪੁਲਿਸ ਵਲੋਂ ਉਸਦੇ ਆਸ਼ਕ ਅਤੇ ਉਸਦੇ ਦੋ ਹੋਰ ਸਾਥੀਆਂ ਨੂੰ ਵੀ ਗਿਰਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਐਸਪੀ ਜਸਮੀਤ ਸਿੰਘ ਨੇ ਦੱਸਿਆ ਕਿ ਕੁਜ ਦਿਨ ਪਹਿਲਾਂ ਫਰੀਦਕੋਟ ਦੇ ਪਿੰਡ ਘਨੀਆ ਵਾਲਾ ਚ ਜੋ ਕਤਲ ਦੀ ਘਟਨਾ ਵਾਪਰੀ ਸੀ ਉਸ ਸਬੰਧੀ ਮਿਰਤਕ ਦੀ ਭੈਣ ਦੇ ਬਿਆਨ ਤੇ ਮ੍ਰਿਤਕ ਦੀ ਪਤਨੀ ਅਤੇ ਉਸਦੇ ਪ੍ਰੇਮੀ ਦੇ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕੀਤੀ ਗਈ ਸੀ ਜਿਸ ਸਬੰਧ ਚ ਮ੍ਰਿਤਕ ਦੀ ਪਤਨੀ ਨੂੰ ਪਹਿਲਾਂ ਹੀ ਗਿਰਫ਼ਤਾਰ ਕਰ ਲਿਆ ਗਿਆ ਸੀ ਅਤੇ ਹੁਣ ਉਸਦੇ ਪ੍ਰੇਮੀ ਅਤੇ ਉਸਦੇ ਦੋ ਸਾਥੀਆਂ ਨੂੰ ਵੀ ਪੁਲਿਸ ਨੇ ਗਿਰਫ਼ਤਾਰ ਕਰ ਲਿਆ ਹੈ।ਉਨ੍ਹਾਂ ਦੱਸਿਆ ਕੇ ਕਤਲ ਵਾਲੀ ਰਾਤ ਮ੍ਰਿਤਕ ਆਪਣੇ ਘਰ ਚ ਇਕੱਲਾ ਸੁੱਤਾ ਪਿਆ ਸੀ ਅਤੇ ਦਰਵਾਜੇ ਵੀ ਲਾਕ ਨਹੀਂ ਸਨੁ ਜਿਸਦਾ ਫਾਇਦਾ ਚੁੱਕ ਕੇ ਮ੍ਰਿਤਕ ਦੀ ਪਤਨੀ ਦਾ ਆਸ਼ਕ ਕਰਨ ਸਿੰਘ ਆਪਣੇ ਦੋ ਸਾਥੀਆਂ ਨਾਲ ਆਇਆ ਜਿਸਨੇ ਦਾਤ ਨਾਲ ਮ੍ਰਿਤਕ ਦਾ ਗਲਾ ਵੱਡ ਕੇ ਉਸਦੀ ਹੱਤਿਆ ਕਰ ਦਿੱਤੀ ਅਤੇ ਮੌੱਕੇ ਤੋਂ ਫਰਾਰ ਹੋ ਗਏ।ਫਿਲਹਾਲ ਪੁਲਿਸ ਵੱਲੋ ਇਸ ਮਾਮਲੇ ਚ ਚਾਰੋ ਅਰੋਪੀਆ ਨੂੰ ਗਿਰਫ਼ਤਾਰ ਕਰ ਲਿਆ ਹੈ ਅਤੇ ਹਤਿਆ ਲਈ ਇਸਤੇਮਾਲ ਕੀਤਾ ਹਥਿਆਰ ਵੀ ਬ੍ਰਾਮਦ ਕਰ ਲਿਆ ਹੈ।
Chandigarh News: ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਵਿਸ਼ੇਸ਼ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਸੋਮਵਾਰ ਨੂੰ ਚਾਂਦੀ ਦੇ ਮੌਕੇ 'ਤੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਆਏ ਹਰਿਆਣਾ ਦੇ 12 ਸਾਲਾ ਲੜਕੇ ਆਰਵ ਭਾਰਦਵਾਜ ਦੀ ਦੇਸ਼ ਭਗਤੀ ਦੇ ਜਜ਼ਬੇ ਦੀ ਸ਼ਲਾਘਾ ਕੀਤੀ ਅਤੇ ਸਲਾਮ ਕੀਤਾ।
ਕਾਰਗਿਲ ਵਿਜੇ ਦੀ ਜਯੰਤੀ ਲੇਹ ਵਿੱਚ ਕਾਰਗਿਲ ਵਾਰ ਮੈਮੋਰੀਅਲ ਤੋਂ 1200 ਕਿਲੋਮੀਟਰ ਦੀ ਸਾਈਕਲ ਯਾਤਰਾ ਸ਼ੁਰੂ ਕੀਤੀ ਗਈ। 27 ਜੁਲਾਈ 2024 ਨੂੰ ਸ਼ੁਰੂ ਹੋਈ ਇਹ ਸਾਈਕਲ ਯਾਤਰਾ ਵੀਰਵਾਰ ਨੂੰ ਨਵੀਂ ਦਿੱਲੀ ਸਥਿਤ ਨੈਸ਼ਨਲ ਵਾਰ ਮੈਮੋਰੀਅਲ ਵਿਖੇ ਸਮਾਪਤ ਹੋਵੇਗੀ।
ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਪਿੰਡ ਉਦੋਕੇ ਖੁਰਦ ਵਿਖੇ ਲੋਕ ਨਰਕ ਭਰੀ ਜ਼ਿੰਦਗੀ ਜੀਣ ਨੂੰ ਮਜਬੂਰ ਹੋਏ ਪਏ ਹਨ। ਤੁਸੀਂ ਵੇਖ ਸਕਦੇ ਹੋ ਇਸ ਪਿੰਡ ਦਾ ਹਾਲ ਘਰਾਂ ਦੇ ਵਿੱਚ ਗੰਦਾ ਪਾਣੀ ਜਾ ਰਿਹਾ ਹੈ ਜਿਸ ਦੇ ਨਾਲ ਬੱਚੇ ਦੇ ਬਜ਼ੁਰਗ ਬਿਮਾਰ ਹੋ ਰਹੇ ਹਨ। ਉੱਥੇ ਹੀ ਜਦੋਂ ਪਿੰਡ ਦੇ ਲੋਕਾਂ ਨਾਲ ਗੱਲਬਾਤ ਕੀਤੀ ਪਿੰਡ ਦੇ ਲੋਕਾਂ ਨੇ ਮੀਡੀਆ ਸਾਹਮਣੇ ਰੋਕ ਕੇ ਆਪਣਾ ਦੁਖੜਾ ਸੁਣਾਇਆ ਕਿ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਸਾਡਾ ਜਿੰਦਗੀ ਨਰਕ ਭਰੀ ਬਣੀ ਹੋਈ ਹੈ। ਉਹਨਾਂ ਕਿਹਾ ਕਿ ਸਾਡੇ ਪਿੰਡ ਦਾ ਬੁਰਾ ਹਾਲ ਹੋਇਆ ਪਿਆ ਹੈ।
Thank you
By clicking “Accept All Cookies”, you agree to the storing of cookies on your device to enhance site navigation, analyze site usage, and assist in our marketing efforts.