Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
Advertisement
Article Detail0/zeephh/zeephh2421329

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

Punjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।  

 

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
LIVE Blog

Punjab Breaking News Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।

Punjab Breaking News Live Updates:

09 September 2024
13:02 PM

Punjab Breaking News Live Updates: ਫਿਲਮ ਅਰਦਾਸ ਦੀ ਸਟਾਰ ਕਾਸਟ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਨਤਮਸਤਕ 

ਪੰਜਾਬੀ ਫਿਲਮ ਅਰਦਾਸ 3 ਦੀ ਸਟਾਰ ਕਾਸਟ ਅੱਜ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਗੁਰਪ੍ਰੀਤ ਸਿੰਘ ਘੁੱਗੀ ਨੇ ਕਿਹਾ ਕਿ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਵੱਖਰਾ ਅਹਿਸਾਸ ਮਹਿਸੂਸ ਹੁੰਦਾ ਹੈ।

12:46 PM

Punjab Breaking News Live Updates: ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨਾਂ ਦੀ ਮੌਤ

ਗੁਰਦਾਸਪੁਰ ਦੇ ਪਿੰਡ ਸੇਖਵਾਂ 'ਚ 30 ਸਾਲਾ ਨੌਜਵਾਨ ਕੁਲਵਿੰਦਰ ਸਿੰਘ ਦੀ ਨਸ਼ੇ ਦੀ ਓਵਰਡੋਜ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਪਿਛਲੇ ਤਿੰਨ ਸਾਲਾਂ ਤੋਂ ਨਸ਼ਾ ਕਰਨ ਦਾ ਆਦੀ ਸੀਂ। ਇਸ ਪਰਿਵਾਰ ਦਾ ਇੱਕ ਹੋਰ ਪੁੱਤ ਪਹਿਲਾਂ ਵੀ ਨਸ਼ੇ ਦੀ ਭੇਟ ਚੜ੍ਹ ਚੁੱਕਿਆ ਹੈ। ਪਰਿਵਾਰ ਨੇ  ਪਿੰਡ ਵਿੱਚ ਸ਼ਰੇਆਮ ਨਸ਼ਾ ਵਿਕਣ ਦੇ ਪਰਿਵਾਰ ਨੇ ਦੋਸ਼ ਲਗਾਏ ਹਨ।

10:25 AM

Punjab Breaking News Live Updates: ਪਰਮਿੰਦਰ ਸਿੰਘ ਢੀਡਸਾ ਅਤੇ ਬੀਬੀ ਜਗੀਰ ਕੌਰ ਦੇਣ ਆਪਣਾ ਸਪੱਸ਼ਟੀਕਰਨ 

ਪਰਮਿੰਦਰ ਸਿੰਘ ਢੀਡਸਾ ਅਤੇ ਬੀਬੀ ਜਗੀਰ ਕੌਰ ਆਪਣਾ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਣਗੇ। ਜਥੇਦਾਰ ਗਿਆਨੀ ਰਘਬੀਰ ਸਿੰਘ ਹੁਕਮਾਂ ਤੋਂ ਬਾਅਦ ਆਪਣਾ ਸਪੱਸ਼ਟੀਕਰਨ ਦੇਣਗੇ। ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ 17 ਸਾਬਕਾ ਮੰਤਰੀਆਂ ਨੂੰ ਇਹ ਹੁਕਮ ਜਾਰੀ ਕੀਤੇ ਗਏ ਹਨ।

09:59 AM

Punjab Breaking News Live Updates: ਪੰਜਾਬ ਦੀਆ ਜੇਲ੍ਹ ਵਿਚ ਲੱਗਣਗੇ body ਸਕੈਨਰ 

ਪੰਜਾਬ ਦੀਆਂ ਜੇਲ੍ਹ ਵਿਚ ਸੁਰੱਖਿਆ ਹੁਣ ਹੋਰ ਜ਼ਿਆਦਾ ਸਖ਼ਤ ਹੋਣ ਵਾਲੀ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 14 ਜੇਲ੍ਹ ਵਿੱਚ ਬਾਡੀ ਸਕੈਨਰ ਲਗਾਉਣ ਲਈ ਟੈਂਡਰ ਜਾਰੀ ਕੀਤਾ ਗਿਆ ਹੈ। ਇਨ੍ਹਾਂ ਬਾਡੀ ਸਕੈਨਰ ਲਗਾਉਣ ਨਾਲ ਜੇਲ੍ਹਾਂ ਵਿੱਚੋਂ ਚੱਲ ਰਹੇ ਨੈਕਸਸ ਨੂੰ ਤੋੜਨ ਵਿੱਚ ਮਦਦ ਮਿਲੇਗੀ। ਇਸ ਦੇ ਨਾਲ ਹੀ ਮੋਬਾਇਲ ਅਤੇ  ਜੇਲ੍ਹਾਂ ਵਿੱਚ ਨਸ਼ੇ ਦੀ ਵਰਤੋਂ 'ਤੇ ਪਾਬੰਦੀ ਲੱਗੇਗੀ।

 

 

09:38 AM

Punjab Breaking News Live Updates: ਮਾਨ ਸਰਕਾਰ ਨੇ ਕੇਂਦਰ ਸਰਕਾਰ ਨੂੰ ਕਰਜ਼ਾ ਹੱਦ ਵਧਾਉਣ ਦੀ ਕੀਤੀ ਮੰਗ

ਵਿੱਤੀ ਸੰਕਟ ਨਾਲ ਜੂਝ ਰਹੀ ਪੰਜਾਬ ਸਰਕਾਰ ਨੇ ਪੱਤਰ ਵਿਚ ਆਪਣੇ ਖ਼ਰਚਿਆਂ ਦੀ ਪੂਰਤੀ ਦਾ ਹਵਾਲਾ ਦਿੰਦੇ ਹੋ 10 ਹਜ਼ਾਰ ਕਰੋੜ ਦੀ ਵਾਧੂ ਕਰਜ਼ਾ ਹੱਦ ਨੂੰ ਪ੍ਰਵਾਨਗੀ ਦੇਣ ਕੇਂਦਰੀ ਵਿੱਤ ਮੰਤਰਾਲੇ ਨੂੰ ਇੱਕ ਪੱਤਰ ਭੇਜਿਆ ਹੈ। ਵਿੱਤੀ ਸਾਲ 2023-24 ਵਿਚ ਸੂਬਾ ਸਰਕਾਰ ਦੀ ਕਰਜ਼ਾ ਲੈਣ ਦੀ ਹੱਦ 45,730 ਕਰੋੜ ਰੁਪਏ ਸੀ। ਕੇਂਦਰ ਸਰਕਾਰ ਨੇ ਪਿਛਲੇ ਸਾਲ ਇੱਕ ਦਫ਼ਾ ਪੰਜਾਬ ਦੀ ਕਰਜ਼ਾ ਹੱਦ ਵਿਚ 2387 ਕਰੋੜ ਰੁਪਏ ਦੀ ਕਟੌਤੀ ਕੀਤੀ ਸੀ। ਅਗਸਤ ਮਹੀਨੇ ਹੋਈ ਕੈਬਨਿਟ ਮੀਟਿੰਗ ਵਿਚ ਕੇਂਦਰੀ ਵਿੱਤ ਮੰਤਰਾਲੇ ਨੂੰ ਕਰਜ਼ਾ ਹੱਦ ਵਧਾਉਣ ਲਈ ਪੱਤਰ ਲਿਖੇ ਜਾਣ ਨੂੰ ਪ੍ਰਵਾਨਗੀ ਦਿੱਤੀ ਗਈ ਸੀ ਜਿਸ ਮਗਰੋਂ ਸੂਬਾ ਸਰਕਾਰ ਨੇ ਇਹ ਪੱਤਰ ਵਿੱਤ ਮੰਤਰਾਲੇ ਨੂੰ ਭੇਜ ਦਿੱਤਾ ਹੈ। ਜੇਕਰ ਕੇਂਦਰੀ ਵਿੱਤ ਮੰਤਰਾਲੇ ਨੇ ਕਰਜ਼ਾ ਹੱਦ ਵਿਚ ਵਾਧੇ ਲਈ ਕੋਈ ਹੁੰਗਾਰਾ ਨਾ ਭਰਿਆ ਤਾਂ ਮੁੱਖ ਮੰਤਰੀ ਭਗਵੰਤ ਮਾਨ ਇਹ ਮਾਮਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਉਠਾ ਸਕਦੇ ਹਨ। ਇੱਕ ਉੱਚ ਅਧਿਕਾਰੀ ਨੇ ਦੱਸਿਆ ਕਿ ਕੇਂਦਰ ਨੇ ਪੰਜਾਬ ਦੇ ਕੌਮੀ ਸਿਹਤ ਮਿਸ਼ਨ ਅਤੇ ਪੇਂਡੂ ਵਿਕਾਸ ਫੰਡ ਦੇ ਬਕਾਏ ਜਾਰੀ ਨਹੀਂ ਕੀਤੇ ਹਨ ਅਤੇ ਜੀਐੱਸਟੀ ਦੇ ਲਾਗੂ ਹੋਣ ਤੋਂ ਬਾਅਦ ਮੁਆਵਜ਼ਾ ਵੀ ਬੰਦ ਕਰ ਦਿੱਤਾ ਹੈ।

09:23 AM

Punjab Breaking News Live Updates: ਜ਼ੀਕਰਪੁਰ ਵਿੱਚ ਮਹਿਲਾ ਡਾਕਟਰ 'ਤੇ ਹਮਲਾ

ਸੀ.ਐਚ.ਸੀ ਢਕੋਲੀ ਵਿਖੇ ਤਾਇਨਾਤ 8 ਮਹੀਨਿਆਂ ਦੀ ਗਰਭਵਤੀ ਡਾਕਟਰ ਪ੍ਰਭਜੋਤ ਕੌਰ 'ਤੇ ਮੈਡੀਕਲ ਸੈਂਟਰ 'ਚ ਚੋਰੀ ਦੌਰਾਨ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰ ਦਿੱਤਾ ਗਿਆ। ਇਹ ਘਟਨਾ 8 ਸਤੰਬਰ, 2024 ਦੀ ਸ਼ਾਮ ਨੂੰ ਵਾਪਰੀ, ਜਦੋਂ ਦੋ ਸ਼ੱਕੀ ਵਿਅਕਤੀ ਜ਼ਬਰਦਸਤੀ ਸੈਂਟਰ ਦੇ ਇੰਜੈਕਸ਼ਨ ਰੂਮ ਵਿੱਚ ਦਾਖਲ ਹੋਏ ਅਤੇ ਟੀਕੇ ਅਤੇ ਸਰਿੰਜਾਂ ਚੋਰੀ ਕਰ ਲਈਆਂ। ਜਦੋਂ ਡਾਕਟਰ ਕੌਰ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਉਸ ਨੂੰ ਧੱਕਾ ਦੇ ਕੇ ਡਿੱਗ ਪਿਆ ਅਤੇ ਮੌਕੇ ਤੋਂ ਫਰਾਰ ਹੋ ਗਿਆ।

09:19 AM

Punjab Breaking News Live Updates: ਪੰਜਾਬ ਭਰ ਦੇ ਹਸਪਤਾਲਾਂ ਵਿੱਚ 8 ਵਜੇ ਤੋਂ 11 ਵਜੇ ਤੱਕ ਹੜਤਾਲ

ਸਰਕਾਰੀ ਡਾਕਟਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਭਰ ਦੇ ਹਸਪਤਾਲਾਂ ਵਿੱਚ 8 ਵਜੇ ਤੋਂ 11 ਵਜੇ ਤੱਕ ਹੜਤਾਲ ਕੀਤੀ ਗਈ ਹੈ। ਸਿਵਲ ਹੈਲਥ ਸੈਂਟਰ ਬਨੂੜ ਵਿੱਚ ਡਾਕਟਰਾਂ ਦੀ ਅੱਜ ਹੜਤਾਲ ਨੂੰ ਲੈ ਕੇ ਮਰੀਜ਼ ਕਾਫੀ ਪਰੇਸ਼ਾਨ ਹੁੰਦੇ ਨਜ਼ਾਰ ਆ ਰਹੇ ਹਨ। ਹਸਪਤਾਲਾਂ ਵਿੱਚ ਇਲਾਜ ਕਰਵਾਉਣ ਪਹੁੰਚੇ ਮਰੀਜ਼ ਡਾਕਟਰਾਂ ਵੱਲੋਂ ਓਪੀਡੀ ਸ਼ੁਰੂ ਕੀਤੇ ਜਾਣ ਦਾ ਇੰਤਜ਼ਾਰ ਕਰ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹੜਤਾਲ ਬਾਰੇ ਕੋਈ ਜਾਣਕਾਰੀ ਨਹੀਂ ਸੀ। 

 

Trending news