Kisan Andolan Live: ਕਿਸਾਨ ਅੰਦੋਲਨ-18ਵਾਂ ਦਿਨ; ਕਿਸਾਨਾਂ ਦਾ ਦਿੱਲੀ ਕੂਚ ਇੱਕ ਦਿਨ ਹੋਰ ਟਲਿਆ, ਮੀਟਿੰਗ ਮਗਰੋਂ ਕਰਨਗੇ ਫ਼ੈਸਲਾ
Advertisement
Article Detail0/zeephh/zeephh2107725

Kisan Andolan Live: ਕਿਸਾਨ ਅੰਦੋਲਨ-18ਵਾਂ ਦਿਨ; ਕਿਸਾਨਾਂ ਦਾ ਦਿੱਲੀ ਕੂਚ ਇੱਕ ਦਿਨ ਹੋਰ ਟਲਿਆ, ਮੀਟਿੰਗ ਮਗਰੋਂ ਕਰਨਗੇ ਫ਼ੈਸਲਾ

Kisan Andolan Update Today:  ਮੰਤਰੀ ਪਿਊਸ਼ ਗੋਇਲ ਨੇ ਮੀਟਿੰਗ ਮਗਰੋਂ ਦੱਸਿਆ ਕਿ ਉਨ੍ਹਾਂ ਨੇ ਕਿਸਾਨਾਂ ਨੂੰ ਦਾਲਾਂ, ਕਪਾਹ ਅਤੇ ਮੱਕੀ ਉਪਰ 5 ਸਾਲਾਂ ਲਈ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦਣ ਦਾ ਪ੍ਰਸਤਾਵ ਦਿੱਤਾ ਹੈ। ਇਸ 'ਤੇ ਕਿਸਾਨਾਂ ਨੇ ਕਿਹਾ ਕਿ ਉਹ ਅੱਜ ਇਸ 'ਤੇ ਵਿਚਾਰ ਕਰਨਗੇ।

Kisan Andolan Live: ਕਿਸਾਨ ਅੰਦੋਲਨ-18ਵਾਂ ਦਿਨ; ਕਿਸਾਨਾਂ ਦਾ ਦਿੱਲੀ ਕੂਚ ਇੱਕ ਦਿਨ ਹੋਰ ਟਲਿਆ, ਮੀਟਿੰਗ ਮਗਰੋਂ ਕਰਨਗੇ ਫ਼ੈਸਲਾ
LIVE Blog

Latest News of Kisan Andolan Live : ਸ਼ੁੱਕਰਵਾਰ ਨੂੰ ਕਿਸਾਨ ਅੰਦੋਲਨ ਦਾ 18ਵਾਂ ਦਿਨ ਹੈ। ਦਿੱਲੀ ਮਾਰਚ ਮੁਲਤਵੀ ਕਰਨ ਤੋਂ ਬਾਅਦ ਕਿਸਾਨ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਡਟੇ ਹਨ। ਪੰਜਾਬ ਦੇ ਕਿਸਾਨ ਵੱਲੋਂ ਕਿਰਸਾਨੀ ਨੂੰ ਬਚਾਉਣ ਲਈ ਆਪਣੀ ਹੱਕੀ ਮੰਗਾਂ ਲਈ ਦਿੱਲੀ ਕੂਚ ਦੇ ਐਲਾਨ ਤੋਂ ਬਾਅਦ ਹਰਿਆਣਾ ਦੀਆਂ ਸਰਹੱਦਾਂ ਉਪਰ ਮਾਹੌਲ ਤਣਾਅਪੂਰਨ ਬਣਿਆ ਹੋਇਆ ਸੀ। ਦਰਅਸਲ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਕੂਚ ਲਈ ਹਰਿਆਣਾ ਦੀਆਂ ਹੱਦਾਂ ਉਪਰ ਬੈਠਾ ਹੈ।

ਕਿਸਾਨ ਅੰਦੋਲਨ ਦੇ 17ਵੇਂ ਦਿਨ ਦਿੱਲੀ ਵੱਲ ਕਿਸਾਨ ਮਾਰਚ ਨੂੰ ਲੈ ਕੇ ਕੋਈ ਨਵਾਂ ਐਲਾਨ ਨਹੀਂ ਹੋਇਆ। ਪੰਜਾਬ ਪੁਲਿਸ ਵੱਲੋਂ ਕਤਲ ਦੀ ਐਫਆਈਆਰ ਦਰਜ ਕਰਨ ਤੋਂ ਬਾਅਦ 21 ਫਰਵਰੀ ਨੂੰ ਕਿਸਾਨ ਅੰਦੋਲਨ ਦੌਰਾਨ ਜਾਨ ਗੁਆ ਚੁੱਕੇ ਕਿਸਾਨ ਸ਼ੁਭਕਰਨ ਦਾ ਅੰਤਿਮ ਸਸਕਾਰ ਵੀਰਵਾਰ ਨੂੰ ਬਠਿੰਡਾ ਦੇ ਖਨੌਰੀ ਸਰਹੱਦ 'ਤੇ ਕੀਤਾ ਗਿਆ। ਅੰਤਿਮ ਸਸਕਾਰ 'ਚ ਪਹੁੰਚੇ ਕਿਸਾਨ ਆਗੂ ਸਰਵਨ ਪੰਧੇਰ ਅਤੇ ਜਗਜੀਤ ਡੱਲੇਵਾਲ ਨੇ ਦੱਸਿਆ ਕਿ ਸ਼ੁਭਕਰਨ ਦੀ ਆਤਮਿਕ ਸ਼ਾਂਤੀ ਲਈ 3 ਮਾਰਚ ਨੂੰ ਅਰਦਾਸ ਕੀਤੀ ਜਾਵੇਗੀ।

ਦਿੱਲੀ ਮਾਰਚ ਬਾਰੇ ਉਨ੍ਹਾਂ ਕਿਹਾ ਕਿ ਫਿਲਹਾਲ ਇਸ ਬਾਰੇ ਗੱਲ ਕਰਨ ਦਾ ਮਾਹੌਲ ਠੀਕ ਨਹੀਂ ਹੈ। ਫਿਲਹਾਲ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਕਿਸਾਨ ਡਟੇ ਰਹਿਣਗੇ। ਅੰਦੋਲਨ ਅਜੇ ਖਤਮ ਨਹੀਂ ਹੋਵੇਗਾ। ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ 'ਤੇ ਖ਼ਰੀਦ ਦੀ ਗਾਰੰਟੀ, ਡਾ. ਸਵਾਮੀਨਾਥਨ ਕਮਿਸ਼ਨ ਦੇ ਫ਼ੈਸਲੇ ਅਨੁਸਾਰ ਫ਼ਸਲਾਂ ਦੇ ਭਾਅ ਅਤੇ ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ ਦਾ ਕਾਨੂੰਨ ਬਣਨ ਤੱਕ ਅੰਦੋਲਨ ਜਾਰੀ ਰਹੇਗਾ। ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਵੀਰਵਾਰ ਨੂੰ ਸ਼ੰਭੂ ਸਰਹੱਦ ਵਿਖੇ ਸਾਂਝੀ ਮੀਟਿੰਗ ਤੋਂ ਬਾਅਦ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਸ਼ੁੱਕਰਵਾਰ ਨੂੰ ਇਸ ਮੁੱਦੇ 'ਤੇ ਮੀਟਿੰਗ ਕਰਕੇ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ।

ਪੰਜਾਬ ਅਤੇ ਹਰਿਆਣਾ ਦੀਆਂ 26 ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਮਾਰਚ ਦਾ ਐਲਾਨ ਕੀਤਾ ਸੀ। ਦਿੱਲੀ ਕੂਚ ਤਹਿਤ ਵੱਡੀ ਗਿਣਤੀ ਵਿੱਚ ਪੰਜਾਬ ਦੇ ਕਿਸਾਨ ਹਰਿਆਣਾ ਦੀਆਂ ਹੱਦਾਂ ਉਪਰ ਡਟੇ ਹੋਏ ਹਨ। ਪੰਜਾਬ ਹਰਿਆਣਾ ਸਰਹੱਦ ਉਪਰ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਡੇਰੇ ਲਗਾਏ ਹੋਏ ਹਨ। ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਚੌਥੀ ਮੀਟਿੰਗ ਕਾਫੀ ਸੁਖਾਵੇਂ ਮਾਹੌਲ ਵਿੱਚ ਐਤਵਾਰ ਨੂੰ ਦੇਰ ਰਾਤ ਤੱਕ ਹੋਈ। ਕਿਸਾਨ ਜਥੇਬੰਦੀਆਂ ਨੇ ਕਈ ਚੰਗੇ ਵਿਸ਼ੇ ਰੱਖੇ ਤੇ ਲੰਬੀ ਚਰਚਾ ਤੋਂ ਬਾਅਦ ਕਈ ਸੁਝਾਅ ਦਿੱਤੇ ਜਿਸ ਨਾਲ ਪੰਜਾਬ ਅਤੇ ਹਰਿਆਣਾ ਅਤੇ ਦੇਸ਼ ਦੇ ਕਿਸਾਨਾਂ ਨੂੰ ਫਾਇਦਾ ਹੋਵੇਗਾ। ਝੋਨੇ ਕਾਰਨ ਜ਼ਮੀਨਾਂ ਬੰਜਰ ਹੋ ਰਹੀਆਂ ਹਨ ਤੇ ਨਰਮੇ ਦੀ ਪੈਦਾਵਰ ਪਹਿਲਾਂ ਨਾਲੋਂ ਘੱਟ ਹੈ। ਦਾਲਾਂ ਦੀ ਫਸਲ 'ਤੇ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾਵੇ। 

ਇਸ ਦਰਮਿਆਨ ਹਾਲਾਤ ਤਣਾਅਪੂਰਨ ਬਣ ਰਹੇ ਹਨ। ਕਿਸਾਨਾਂ ਤੇ ਪੁਲਿਸ ਦੀ ਝੜਪ ਮਗਰੋਂ ਖਨੌਰੀ ਸਰਹੱਦ ਉਪਰ ਹਰਿਆਣਾ ਪੁਲਿਸ ਦਾ ਵੱਡਾ ਐਕਸ਼ਨ ਦੇਖਣ ਨੂੰ ਮਿਲਿਆ। ਕਿਸਾਨਾਂ ਨੇ ਦੋਸ਼ ਲਗਾਏ ਕੇ ਹਰਿਆਣਾ ਪੁਲਿਸ ਨੇ ਸੜਕ ਕੰਢੇ ਖੜ੍ਹੇ ਉਨ੍ਹਾਂ ਦੇ ਟਰੈਕਟਰਾਂ ਦੀ ਭੰਨਤੋੜ ਕੀਤੀ ਗਈ ਹੈ। ਇਸ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ।

ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਮੀਟਿੰਗ ਤੋਂ ਬਾਅਦ ਕਿਹਾ ਕਿ ਉਨ੍ਹਾਂ ਦੀ ਗੱਲਬਾਤ ਸਕਾਰਾਤਮਕ ਰਹੀ। ਅਸੀਂ ਕਿਸਾਨਾਂ ਨੂੰ ਦਾਲਾਂ, ਕਪਾਹ ਅਤੇ ਮੱਕੀ ਉਤੇ 5 ਸਾਲਾਂ ਲਈ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦਣ ਦਾ ਪ੍ਰਸਤਾਵ ਦਿੱਤਾ ਹੈ। ਇਸ 'ਤੇ ਕਿਸਾਨਾਂ ਨੇ ਕਿਹਾ ਕਿ ਉਹ ਅੱਜ (19 ਫਰਵਰੀ ਨੂੰ) ਇਸ 'ਤੇ ਵਿਚਾਰ ਕਰਨਗੇ।

ਇਥੇ ਹਾਲਾਤ ਕਾਫੀ ਤਣਾਅਪੂਰਨ ਬਣੇ ਹੋਏ ਹਨ। ਇਸ ਤੋਂ ਇਲਾਵਾ ਖਨੌਰੀ ਬਾਰਡਰ ਉਪਰ ਵੀ ਹਾਲਾਤ ਤਣਾਅਪੂਰਨ ਹਨ। ਕਿਸਾਨ ਅੰਦੋਲਨ ਦਾ ਅੱਜ ਛੇਵਾਂ ਦਿਨ ਹੈ। ਐਤਵਾਰ ਸ਼ਾਮ ਨੂੰ ਕੇਂਦਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਹੋਵੇਗੀ। ਇਹ ਕਿਸਾਨਾਂ ਅਤੇ ਕੇਂਦਰ ਵਿਚਾਲੇ ਗੱਲ਼ਬਾਤ ਰਾਹੀਂ ਚੌਥੀ ਕੋਸ਼ਿਸ਼ ਹੋਵੇਗੀ। ਐਮਐਸਪੀ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਅੱਜ ਸ਼ਾਮ 6 ਵਜੇ ਚੰਡੀਗੜ੍ਹ ਦੇ ਸੈਕਟਰ 26 ਸਥਿਤ ਮੈਕਸੀਪਾ ਵਿਖੇ ਸਰਕਾਰ ਨਾਲ ਮੀਟਿੰਗ ਹੋਵੇਗੀ। ਇਹ ਚੌਥੀ ਮੀਟਿੰਗ ਹੋਵੇਗੀ, ਜਿਸ ਵਿੱਚ ਸਾਰੇ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ। ਇਸ ਤੋਂ ਪਹਿਲਾਂ 3 ਮੀਟਿੰਗਾਂ ਬੇਸਿੱਟਾ ਰਹਿ ਚੁੱਕੀਆਂ ਹਨ।

ਇਸ ਮੀਟਿੰਗ ਦੇ ਫੈਸਲੇ ਮਗਰੋਂ ਹੀ ਕਿਸਾਨ ਅਗਲੀ ਰੂਪਰੇਖਾ ਉਲੀਕਣਗੇ। ਹਰਿਆਣਾ ਦੇ ਕਿਸਾਨ ਵੀ ਪੰਜਾਬ ਦੇ ਕਿਸਾਨਾਂ ਦੀ ਹਮਾਇਤ ਵਿੱਚ ਆ ਗਏ ਹਨ। ਭਾਰਤੀ ਕਿਸਾਨ ਯੂਨੀਅਨ (ਚੜੂਨੀ ਗਰੁੱਪ) ਨੇ ਦੁਪਹਿਰ ਨੂੰ ਕੁਰੂਕਸ਼ੇਤਰ ਵਿੱਚ ਕਿਸਾਨ-ਖਾਪ ਪੰਚਾਇਤ ਬੁਲਾਈ ਹੈ। ਇੱਥੋਂ ਹੀ ਹਰਿਆਣਾ ਵਿੱਚ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਜਾਵੇਗਾ।

ਪੰਜਾਬ ਵਿੱਚ ਅੱਜ ਤੋਂ ਸਾਰੇ ਟੋਲ ਮੁਫ਼ਤ ਹੋਣਗੇ। ਇੱਥੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨਾਲ ਜੁੜੇ ਕਿਸਾਨ ਹੜਤਾਲ 'ਤੇ ਬੈਠੇ ਹਨ। ਉਨ੍ਹਾਂ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਵਲ ਢਿੱਲੋਂ ਦੇ ਘਰਾਂ ਅੱਗੇ ਧਰਨਾ ਵੀ ਦਿੱਤਾ ਹੈ।

ਦੂਜੇ ਪਾਸੇ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਸ਼ੰਭੂ, ਖਨੌਰੀ ਸਮੇਤ ਪੰਜਾਬ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਦਿੱਲੀ ਨਾਲ ਲੱਗਦੇ ਸਿੰਘੂ ਅਤੇ ਟਿੱਕਰੀ ਸਰਹੱਦ 'ਤੇ ਵੀ ਸੀਮਿੰਟ ਦੇ ਬੈਰੀਕੇਡ ਲਗਾਏ ਗਏ ਹਨ।

ਦਰਅਸਲ 2021 ਦੇ ਧਰਨੇ ਦੀ ਤਰ੍ਹਾਂ ਇਸ ਵਾਰ ਵੀ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ (Punjab Farmers Protest) ਪ੍ਰਦਰਸ਼ਨ ਕਰਨ ਲਈ ਉਤਰੇ ਹਨ। ਉਹ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਸਮੇਤ ਆਪਣੀਆਂ ਮੰਗਾਂ ਮੰਨਵਾਉਣ ਲਈ ਧਰਨੇ-ਮੁਜ਼ਾਹਰੇ ਕਰਨ ਦਾ ਸੱਦਾ ਦੇ ਰਹੇ ਹਨ। ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਸੂਬੇ ਦੀਆਂ ਸਰਹੱਦਾਂ 'ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।

Kisan Andolan Update:

28 February 2024
07:42 AM

Kisan Andolan Live: ਅੱਜ (28 ਫਰਵਰੀ) ਕਿਸਾਨ ਅੰਦੋਲਨ ਦਾ 16ਵਾਂ ਦਿਨ ਹੈ। ਅੱਜ ਕਿਸਾਨ 29 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ ਲੈਣਗੇ। ਇਸ ਦੇ ਲਈ ਅੰਦੋਲਨਕਾਰੀ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸ਼ੰਭੂ ਬਾਰਡਰ 'ਤੇ ਹੋਵੇਗੀ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੀ ਕਿਸਾਨ ਆਗੂਆਂ ਨੇ ਆਪੋ-ਆਪਣੇ ਜਥੇਬੰਦੀਆਂ ਨਾਲ ਮੀਟਿੰਗ ਕੀਤੀ। ਹੁਣ ਉਹ ਸਾਂਝੀ ਮੀਟਿੰਗ ਕਰਨਗੇ।

10:36 AM

ਕਿਸਾਨ ਸਿਹਤ ਖਰਾਬ ਹੋਣ ਕਾਰਨ ਮੌਤ 
Kisan Andolan Updates: ਸਮਾਣਾ ਖਨੌਰੀ ਸਰਹੱਦ 'ਤੇ ਹੜਤਾਲ 'ਤੇ ਬੈਠੇ ਕਿਸਾਨ ਕਰਨੈਲ ਸਿੰਘ ਪੁੱਤਰ ਨਿਹਾਲ ਸਿੰਘ ਵਾਸੀ ਪਿੰਡ ਅਰਨੋ, ਜ਼ਿਲ੍ਹਾ ਪਟਿਆਲਾ ਦੀ ਸਿਹਤ ਖਰਾਬ ਹੋਣ ਕਾਰਨ ਮੌਤ ਹੋ ਗਈ। ਇਹ ਕਿਸਾਨ ਲਗਾਤਾਰ ਖਨੋਰੀ ਧਰਨੇ 'ਤੇ ਬੈਠਾ ਸੀ। ਮ੍ਰਿਤਕ ਕਿਸਾਨ ਦੀ ਉਮਰ 50 ਸਾਲ ਦੱਸੀ ਜਾ ਰਹੀ ਹੈ।ਉਸ ਨੂੰ ਪਟਿਆਲਾ ਦੇ ਰਾਜਿੰਦਰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।

06:45 AM

ਦਿੱਲੀ ਕੂਚ ਬਾਰੇ ਚਰਚਾ 
ਕਿਸਾਨ ਅੰਦੋਲਨ ਦਾ 15ਵਾਂ ਦਿਨ ਹੈ। ਦਿੱਲੀ ਮਾਰਚ 29 ਫਰਵਰੀ ਤੱਕ ਮੁਲਤਵੀ ਕਰਨ ਤੋਂ ਬਾਅਦ ਕਿਸਾਨ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਡਟੇ ਹਨ। ਇਸ ਦੌਰਾਨ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਅਤੇ ਯੂਨਾਈਟਿਡ ਕਿਸਾਨ ਮੋਰਚਾ (ਗੈਰ-ਸਿਆਸੀ) ਦੀਆਂ ਵੱਖ-ਵੱਖ ਰਾਸ਼ਟਰੀ ਪੱਧਰ ਦੀਆਂ ਮੀਟਿੰਗਾਂ ਹੋਣਗੀਆਂ। ਜਿਸ ਵਿੱਚ ਦਿੱਲੀ ਮਾਰਚ ਬਾਰੇ ਚਰਚਾ ਕੀਤੀ ਜਾਵੇਗੀ। ਇਸ ਤੋਂ ਬਾਅਦ ਭਲਕੇ (28 ਫਰਵਰੀ) ਨੂੰ ਦਿੱਲੀ ਮਾਰਚ ਬਾਰੇ ਅੰਤਿਮ ਫੈਸਲਾ ਲਿਆ ਜਾਵੇਗਾ।

ਹਰਿਆਣਾ ਵਿੱਚ ਸੜਕਾਂ ਖੁੱਲ੍ਹਣੀਆਂ ਸ਼ੁਰੂ
ਕਿਸਾਨਾਂ ਵੱਲੋਂ ਦਿੱਲੀ ਵੱਲ ਮਾਰਚ ਮੁਲਤਵੀ ਕਰਨ ਤੋਂ ਬਾਅਦ ਹਰਿਆਣਾ ਵਿੱਚ ਸੜਕਾਂ ਖੁੱਲ੍ਹਣੀਆਂ ਸ਼ੁਰੂ ਹੋ ਗਈਆਂ ਹਨ। ਪਹਿਲਾਂ, ਦਿੱਲੀ ਪੁਲਿਸ ਨੇ ਹਰਿਆਣਾ ਨਾਲ ਲੱਗਦੇ ਸਿੰਘੂ ਅਤੇ ਟਿੱਕਰੀ ਸਰਹੱਦਾਂ ਨੂੰ ਅਸਥਾਈ ਤੌਰ 'ਤੇ ਖੋਲ੍ਹਿਆ। ਇਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਕੁਰੂਕਸ਼ੇਤਰ ਵਿੱਚ ਜੰਮੂ-ਦਿੱਲੀ ਨੈਸ਼ਨਲ ਹਾਈਵੇਅ ਦੀ ਸਰਵਿਸ ਰੋਡ ਦਿੱਲੀ ਤੋਂ ਚੰਡੀਗੜ੍ਹ ਨੂੰ ਖੋਲ੍ਹ ਦਿੱਤੀ ਹੈ। ਇੱਥੇ ਲਗਾਏ ਗਏ ਸੀਮਿੰਟ ਦੀ ਬੈਰੀਕੇਡਿੰਗ ਨੂੰ ਜੇਸੀਬੀ ਨਾਲ ਹਟਾ ਦਿੱਤਾ ਗਿਆ ਹੈ।

06:48 AM

Kisan Andolan Updates: ਅੱਜ ਸੋਮਵਾਰ 26 ਫਰਵਰੀ ਕਿਸਾਨ ਅੰਦੋਲਨ ਦਾ 14ਵਾਂ ਦਿਨ ਹੈ। ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਹੈ। ਹਾਲਾਂਕਿ, ਉਹ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਡਟੇ ਹੋਏ ਹਨ। ਅੱਜ ਸੰਯੁਕਤ ਕਿਸਾਨ ਮੋਰਚਾ (SKM) ਕਿਸਾਨਾਂ ਦੇ ਸਮਰਥਨ ਵਿੱਚ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢੇਗਾ। 

 

10:30 AM

ਪੰਜਾਬ ਵਿੱਚ ਇੰਟਰਨੈੱਟ ਮੁਅੱਤਲੀ ਨੂੰ 26 ਫਰਵਰੀ ਤੱਕ 7 ਜ਼ਿਲ੍ਹਿਆਂ ਦੇ 20 ਥਾਣਾ ਖੇਤਰਾਂ ਵਿੱਚ ਵਧਾ ਦਿੱਤਾ ਗਿਆ ਹੈ।

 

10:02 AM

ਖਨੌਰੀ ਸਰਹੱਦ 'ਤੇ ਜ਼ਖਮੀ ਹੋਏ ਕਿਸਾਨ ਪ੍ਰਿਤਪਾਲ ਦਾ ਹਾਲ ਚਾਲ ਜਾਣਨ ਲਈ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਐਤਵਾਰ ਸਵੇਰੇ ਚੰਡੀਗੜ੍ਹ ਪੀਜੀਆਈ ਪੁੱਜੇ। ਪ੍ਰਿਤਪਾਲ ਨੂੰ ਇੱਕ ਦਿਨ ਪਹਿਲਾਂ ਹੀ ਰੋਹਤਕ ਪੀਜੀਆਈ ਤੋਂ ਚੰਡੀਗੜ੍ਹ ਪੀਜੀਆਈ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।

 

09:56 AM

Kisan Andolan : ਕਿਸਾਨ ਗੁਰਜੰਟ ਸਿੰਘ ਦੀ ਮ੍ਰਿਤਕ ਦੇਹ ਪਹੁੰਚੇਗੀ। ਸ਼ੰਭੂ ਮੋਰਚੇ ਵਿੱਚ, ਬੀਤੇ ਕੱਲ੍ਹ ਫਿਰੋਜ਼ਪੁਰ ਤੋਂ ਸ਼ੰਭੂ ਬਾਰਡਰ ਆਉਣ ਸਮੇਂ ਗੁਰਜੰਟ ਸਿੰਘ ਦੀ ਹਾਦਸੇ ਵਿੱਚ ਮੌਤ ਹੋਈ ਸੀ । ਸ਼ੰਭੂ ਬਾਰਡਰ ਤੇ ਸ਼ਰਧਾਂਜਲੀ ਦੇਣ ਤੋਂ ਬਾਅਦ ਮਿਰਤਕ ਦੇਹ ਫਿਰੋਜ਼ਪੁਰ ਅੰਤਿਮ ਸੰਸਕਾਰ ਲਈ ਰਵਾਨਾ ਹੋਵੇਗੀ।

09:31 AM

ਹਰਿਆਣਾ 'ਚ ਇੰਟਰਨੈੱਟ 'ਤੇ ਲੱਗੀ ਪਾਬੰਦੀ ਹਟਾਈ
Kisan Andolan Update: ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਪਾਬੰਦੀ ਹਟਾ ਲਈ ਗਈ ਹੈ। ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਹਰਿਆਣਾ ਸਰਕਾਰ ਨੇ 11 ਫਰਵਰੀ ਨੂੰ ਸਵੇਰੇ 6 ਵਜੇ ਤੋਂ ਅੰਬਾਲਾ, ਕੈਥਲ, ਕੁਰੂਕਸ਼ੇਤਰ, ਜੀਂਦ, ਹਿਸਾਰ, ਫਤਿਹਾਬਾਦ ਅਤੇ ਸਿਰਸਾ 'ਚ ਇੰਟਰਨੈੱਟ 'ਤੇ ਪਾਬੰਦੀ ਲਗਾ ਦਿੱਤੀ ਸੀ।

 

06:56 AM

ਸ਼ਨੀਵਾਰ ਸ਼ਾਮ ਨੂੰ ਸ਼ੰਭੂ ਸਰਹੱਦ 'ਤੇ ਕਿਸਾਨਾਂ ਨੇ ਮੋਮਬੱਤੀਆਂ ਜਗਾਈਆਂ। ਉਲੰਪੀਅਨ ਪਹਿਲਵਾਨ ਬਜਰੰਗ ਪੂਨੀਆ ਨੇ ਕਿਸਾਨ ਅੰਦੋਲਨ-2 ਦੇ ਦਿੱਲੀ ਵੱਲ ਮਾਰਚ ਦੌਰਾਨ ਇੱਕ ਨੌਜਵਾਨ ਕਿਸਾਨ ਦੀ ਮੌਤ ਅਤੇ ਦੂਜੇ ਦੇ ਗੰਭੀਰ ਜ਼ਖ਼ਮੀ ਹੋਣ ਬਾਰੇ ਸੋਸ਼ਲ ਮੀਡੀਆ 'ਤੇ ਟਵੀਟ ਕੀਤਾ ਹੈ। ਉਨ੍ਹਾਂ ਨੇ ਆਪਣੇ ਐਕਸ ਅਕਾਊਂਟ 'ਤੇ ਟਵੀਟ ਕੀਤਾ ਹੈ ਕਿ ਕਿਸਾਨਾਂ ਵਿਰੁੱਧ ਬੇਰਹਿਮੀ ਕਿਸੇ ਵੀ ਲੋਕਤੰਤਰੀ ਦੇਸ਼ ਲਈ ਚੰਗੀ ਨਹੀਂ ਹੈ।

10:52 AM

Kisan Andolan Update: ਸ਼ੰਭੂ ਬਾਰਡਰ ਵਿਖੇ ਕਿਸਾਨ ਭਰਾਵਾਂ ਲਈ ਲੰਗਰ ਲਗਾਏ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਪੁੱਜੇ। ਕਿਸਾਨੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨ ਭਰਾਵਾਂ ਲਈ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਕਿਸਾਨ ਭਰਾਵਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਹੱਥੀਂ ਲੰਗਰ ਵਰਤਾਇਆ। ਕਿਸਾਨ ਸੰਘਰਸ਼ ਦੌਰਾਨ ਲੰਗਰ ਤੇ ਮੈਡੀਕਲ ਸੇਵਾਵਾਂ ਜਾਰੀ ਰਹਿਣਗੀਆਂ। 

08:19 AM

ਹਰਿਆਣਾ ਪੁਲਿਸ ਵੱਲੋਂ ਖਨੌਰੀ ਬਾਰਡਰ ਤੋਂ ਗੈਰ-ਕਾਨੂੰਨੀ ਤੌਰ 'ਤੇ ਗ੍ਰਿਫਤਾਰ ਕੀਤੇ ਗਏ ਨੌਜਵਾਨ ਕਿਸਾਨ ਪ੍ਰੀਤਪਾਲ ਸਿੰਘ ਦੇ ਪਿਤਾ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।ਪ੍ਰੀਤਪਾਲ ਸਿੰਘ ਦੇ ਪਿਤਾ ਦਵਿੰਦਰ ਸਿੰਘ ਨੇ ਨਜਾਇਜ਼ ਹਿਰਾਸਤ ਦੇ ਖਿਲਾਫ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਹੈਬੀਅਸ ਕਾਰਪਸ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਉਸ ਦੇ ਪੁੱਤਰ ਨੂੰ ਹਰਿਆਣਾ ਪੁਲਿਸ ਨੇ 21 ਫਰਵਰੀ ਨੂੰ ਦੁਪਹਿਰ 2 ਵਜੇ ਖਨੌਰੀ ਸਰਹੱਦ ਤੋਂ ਗ੍ਰਿਫਤਾਰ ਕੀਤਾ ਸੀ, ਉਹ ਹੁਣ ਪੀਜੀਆਈ, ਰੋਹਤਕ ਵਿਚ ਹੈ, ਉਸ ਦੀ ਹਾਲਤ ਠੀਕ ਨਹੀਂ ਹੈ ਅਤੇ ਉਹ ਜ਼ਖਮੀ ਹੈ। ਪਿਤਾ ਨੇ ਮੰਗ ਕੀਤੀ ਹੈ ਕਿ ਉਸ ਦੇ ਪੁੱਤਰ ਨੂੰ ਪੀ.ਜੀ.ਆਈ., ਚੰਡੀਗੜ੍ਹ ਜਾਂ ਰਾਜਿੰਦਰਾ ਹਸਪਤਾਲ, ਪਟਿਆਲਾ ਸ਼ਿਫਟ ਕੀਤਾ ਜਾਵੇ, ਤਾਂ ਜੋ ਉਸ ਦਾ ਪਰਿਵਾਰ ਉਸ ਦੇ ਪੁੱਤਰ ਦੀ ਸਾਰੀ ਦੇਖਭਾਲ ਅਤੇ ਇਲਾਜ ਕਰ ਸਕੇ।ਹਾਈਕੋਰਟ ਨੇ ਵਾਰੰਟ ਅਫਸਰ ਨਿਯੁਕਤ ਕਰਕੇ ਜਾਂਚ ਦੇ ਹੁਕਮ ਦਿੱਤੇ ਹਨ।ਪ੍ਰੀਤਪਾਲ ਦੀ ਮੈਡੀਕਲ ਰਿਪੋਰਟ ਸੋਮਵਾਰ ਨੂੰ ਵੀ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

 

07:33 AM

Kisan Andolan Update: ਹਰਿਆਣਾ ਦੇ 7 ਜ਼ਿਲ੍ਹਿਆਂ 'ਚ ਮੋਬਾਈਲ ਇੰਟਰਨੈੱਟ 'ਤੇ ਪਾਬੰਦੀ ਵੱਧ ਗਈ ਹੈ।

07:15 AM

Kisan Andolan Update: ਸ਼ਹੀਦ ਸ਼ੁਭਕਰਨ ਸਿੰਘ ਅਤੇ ਤਿੰਨ ਹੋਰ ਸ਼ਹੀਦ ਕਿਸਾਨਾਂ ਦੀ ਯਾਦ ਵਿੱਚ 24 ਫਰਵਰੀ ਨੂੰ ਸ਼ਾਮ ਨੂੰ ਦੇਸ਼ ਭਰ ਵਿੱਚ ਕੈਂਡਲ ਮਾਰਚ ਕੱਢੇ ਜਾਣਗੇ।
-ਦੇਸ਼ ਭਰ ਦੇ ਕਿਸਾਨਾਂ ਨੂੰ 25 ਫਰਵਰੀ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਡਬਲਯੂ.ਟੀ.ਓ ਦੀ ਕਾਨਫਰੰਸ ਕਰਕੇ ਜਾਗਰੂਕ ਕੀਤਾ ਜਾਵੇਗਾ।
-26 ਫਰਵਰੀ ਨੂੰ ਸਵੇਰੇ ਦੇਸ਼ ਦੇ ਸਾਰੇ ਪਿੰਡਾਂ ਵਿੱਚ ਡਬਲਯੂ.ਟੀ.ਓ ਦੇ ਪੁਤਲੇ ਫੂਕੇ ਜਾਣਗੇ ਅਤੇ ਬਾਅਦ ਦੁਪਹਿਰ 3 ਵਜੇ ਸਰਹੱਦਾਂ ‘ਤੇ ਡਬਲਿਊ.ਟੀ.ਓ ਦੇ ਵੱਡੇ ਪੁਤਲੇ ਫੂਕੇ ਜਾਣਗੇ।
-27 ਫਰਵਰੀ ਨੂੰ ਦੋਵਾਂ ਮੰਚਾਂ ਦੀਆਂ ਕੌਮੀ ਪੱਧਰੀ ਮੀਟਿੰਗਾਂ ਸ਼ੰਭੂ ਅਤੇ ਖਨੌਰੀ ਬਾਰਡਰ ਵਿਖੇ ਹੋਣਗੀਆਂ, 28 ਫਰਵਰੀ ਨੂੰ ਦੋਵਾਂ ਮੰਚਾਂ ਦੀ ਸਾਂਝੀ ਮੀਟਿੰਗ ਕਰਕੇ 29 ਫਰਵਰੀ ਨੂੰ ਕਿਸਾਨ ਅੰਦੋਲਨ ਦੇ ਆਗਾਮੀ ਵੱਡੇ ਫੈਸਲੇ ਦਾ ਐਲਾਨ ਕੀਤਾ ਜਾਵੇਗਾ।

06:50 AM

Kisan andolan update:  ਸ਼ੰਭੂ ਸਰਹੱਦ 'ਤੇ ਕਿਸਾਨ ਅੰਦੋਲਨ ਕਿਸਾਨਾਂ ਦੀ ਗਿਣਤੀ ਘੱਟ ਰਹੀ ਹੈ, ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਨੇ ਦਿੱਲੀ ਮਾਰਚ ਦਾ ਪ੍ਰੋਗਰਾਮ 29 ਫਰਵਰੀ ਤੱਕ ਮੁਲਤਵੀ ਕਰ ਦਿੱਤਾ ਹੈ। ਖਨੌਰੀ ਸਰਹੱਦ 'ਤੇ ਸ਼ੁਭਕਰਨ ਅਤੇ ਹੋਰ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ 24 ਫਰਵਰੀ ਦਿਨ ਸ਼ਨੀਵਾਰ ਨੂੰ ਕੈਂਡਲ ਮਾਰਚ ਕੱਢਿਆ ਜਾਵੇਗਾ।

10:42 AM

ਹਰਿਆਣਾ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂਆਂ 'ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਦੀਆਂ ਵਿਵਸਥਾਵਾਂ ਲਗਾਉਣ ਦੀ ਆਪਣੀ ਯੋਜਨਾ ਨੂੰ ਰੱਦ ਕਰ ਦਿੱਤਾ ਹੈ। ਇਸ ਕਾਨੂੰਨ ਦੀਆਂ ਧਾਰਾਵਾਂ ਤਹਿਤ ਕਾਰਵਾਈ ਨਹੀਂ ਕੀਤੀ ਜਾਵੇਗੀ। ਹਰਿਆਣਾ ਪੁਲਿਸ ਨੇ ਸਾਰੇ ਪ੍ਰਦਰਸ਼ਨਕਾਰੀਆਂ ਅਤੇ ਉਨ੍ਹਾਂ ਦੇ ਨੇਤਾਵਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਸਹਿਯੋਗ ਕਰਨ ਦੀ ਬੇਨਤੀ ਕੀਤੀ ਹੈ।

10:35 AM

ਖਨੌਰੀ ਬਾਰਡਰ ਉਤੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਜਰਨੈਲ ਸਿੰਘ ਨਾਮ ਦੇ ਕਿਸਾਨ ਦੀ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।

10:01 AM

ਸ਼ੁਭਕਰਨ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਅਤੇ ਸਰਕਾਰੀ ਨੌਕਰੀ
Kisan Andolan update: ਪੰਜਾਬ ਦੇ CM ਭਗਵੰਤ ਮਾਨ ਨੇ ਕਿਹਾ ਕਿ ਖਨੌਰੀ ਸਰਹੱਦ 'ਤੇ ਕਿਸਾਨਾਂ ਦੇ ਧਰਨੇ ਦੌਰਾਨ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਅਤੇ ਉਸ ਦੀ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

09:24 AM

ਖਨੌਰੀ ਬਾਰਡਰ ਉਤੇ ਤਾਇਨਾਤ ਪੰਜਾਬ ਪੁਲਿਸ ਦੇ DSP ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਡੀਐਸਪੀ ਦਿਲਪ੍ਰੀਤ ਸਿੰਘ (DSP Dilpreet Singh) ਜਿੰਮ ਵਿੱਚ ਕਸਰਤ ਕਰ ਰਹੇ ਸਨ। ਪੰਜਾਬ ਪੁਲਿਸ ਦੇ ਡੀਜੀਪੀ ਨੇ ਉਨ੍ਹਾਂ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ।

 

08:45 AM

Kisan Andolan Update: ਅੰਬਾਲਾ ਪੁਲਿਸ ਨੇ ਕਿਸਾਨ ਆਗੂਆਂ ਖ਼ਿਲਾਫ਼ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਕਾਰਵਾਈ ਕਰਨ ਦਾ ਐਲਾਨ ਕੀਤਾ ਹੈ। ਪੁਲਿਸ ਨੇ ਕਿਹਾ, ਕਿਸਾਨ ਆਗੂਆਂ ਦੇ ਉਕਸਾਉਣ 'ਤੇ ਕਿਸਾਨ ਸ਼ੰਭੂ ਸਰਹੱਦ 'ਤੇ ਪਥਰਾਅ ਕਰ ਰਹੇ ਹਨ। ਇਸ ਕਾਰਨ 30 ਸਿਪਾਹੀਆਂ ਨੂੰ ਸੱਟਾਂ ਲੱਗੀਆਂ ਹਨ, ਇੱਕ ਪੁਲਿਸ ਮੁਲਾਜ਼ਮ ਨੂੰ ਬ੍ਰੇਨ ਹੈਮਰੇਜ ਹੋਇਆ ਹੈ ਅਤੇ ਦੋ ਦੀ ਮੌਤ ਹੋ ਗਈ ਹੈ।

08:09 AM

ਕਿਸਾਨ ਆਗੂ ਸਰਵਣ ਸਿੰਘ ਪੰਧੇਰ
Kisan Andolan Update: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ "ਸ਼ੁਭਕਰਨ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਸਰਕਾਰ ਨਾਲ ਗੱਲਬਾਤ ਚੱਲ ਰਹੀ ਸੀ, ਸਾਡੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ, ਹਮਲਾ ਕਰਨ ਵਾਲਿਆਂ ਖ਼ਿਲਾਫ਼ 302 (ਕਤਲ) ਦਾ ਕੇਸ ਦਰਜ ਕੀਤਾ ਜਾਵੇ,। ਸ਼ੁਭਕਰਨ ਸਿੰਘ ਨੂੰ 'ਸ਼ਹੀਦ' ਦਾ ਦਰਜਾ ਦਿੱਤਾ ਜਾਵੇ, ਉਸ ਦੇ ਪਰਿਵਾਰ ਨਾਲ ਮੁਆਵਜ਼ੇ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਸੀ, ਅਤੇ ਉਸ ਦੇ ਪੋਸਟਮਾਰਟਮ ਲਈ ਬੋਰਡ ਦਾ ਗਠਨ ਕੀਤਾ ਜਾਵੇਗਾ ਅਤੇ ਇਸਦੀ ਵੀਡੀਓਗ੍ਰਾਫੀ ਕੀਤੀ ਜਾਵੇਗੀ... ਅੱਜ 14 ਘੰਟੇ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਪੰਜਾਬ ਸਰਕਾਰ ਕੋਈ ਜਵਾਬ ਨਹੀਂ ਦੇ ਰਹੀ। ਇਸ ਲਈ ਸ਼ੁਭਕਰਨ ਸਿੰਘ ਦੀ ਲਾਸ਼ ਹਸਪਤਾਲ ਵਿੱਚ ਪਈ ਹੈ। ਪੰਜਾਬ ਸਰਕਾਰ ਸਾਡੇ ਸ਼ਹੀਦਾਂ ਦੀ ਸ਼ਹਾਦਤ ਦਾ ਅਪਮਾਨ ਕਰ ਰਹੀ ਹੈ,ਇਹ ਨਿੰਦਣਯੋਗ ਹੈ।ਉਹ ਕਹਿ ਰਹੇ ਹਨ ਕਿ ਘਟਨਾ ਵਾਲੀ ਥਾਂ ਦੀ ਜਾਂਚ ਕਰਵਾਉਣੀ ਪਵੇਗੀ-ਕੀ ਇਹ ਹੈ। ਪੰਜਾਬ ਜਾਂ ਹਰਿਆਣਾ ਵਿੱਚ ਸਥਿਤ ਹੈ...ਮੈਨੂੰ ਨਹੀਂ ਲੱਗਦਾ ਕਿ ਅਸੀਂ ਹੁਣ ਤੱਕ ਸ਼ੁਭਕਰਨ ਸਿੰਘ ਦਾ ਅੰਤਿਮ ਸੰਸਕਾਰ ਨਹੀਂ ਕਰ ਸਕਾਂਗੇ। ਪੰਜਾਬ ਸਰਕਾਰ ਨਾਲ ਗੱਲਬਾਤ ਅਜੇ ਪੂਰੀ ਹੋਣੀ ਬਾਕੀ ਹੈ।"

06:43 AM

ਅੰਬਾਲਾ ਪੁਲਿਸ ਨੇ ਟਵੀਟ ਕੀਤਾ ਹੈ ਅਤੇ ਕਿਹਾ ਕਿਸਾਨ ਅੰਦੋਲਨ ਦੌਰਾਨ ਹੋਏ ਸਰਕਾਰੀ ਜਾਇਦਾਦ ਦੇ ਨੁਕਸਾਨ ਦੀ ਭਰਪਾਈ, ਅੰਦੋਲਨਕਾਰੀਆਂ ਦੀ ਜਾਇਦਾਦ ਕੁਰਕ ਕਰਨ ਅਤੇ ਬੈਂਕ ਖਾਤੇ ਜ਼ਬਤ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

10:50 AM

ਸੰਯੁਕਤ ਕਿਸਾਨ ਮੋਰਚਾ ਨੇ ਚੰਡੀਗੜ੍ਹ ਵਿੱਚ ਮੀਟਿੰਗ ਬੁਲਾਈ
ਕਿਸਾਨ ਅੰਦੋਲਨ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ (SKM), ਪੰਜਾਬ ਨੇ ਚੰਡੀਗੜ੍ਹ ਵਿੱਚ ਮੀਟਿੰਗ ਸੱਦੀ ਹੈ। ਬਲਬੀਰ ਰਾਜੇਵਾਲ ਅਤੇ ਹੋਰ ਵੱਡੇ ਆਗੂ ਇਸ ਮੀਟਿੰਗ ਵਿੱਚ ਸ਼ਿਰਕਤ ਕਰਨਗੇ। ਇਸ ਮੀਟਿੰਗ ਵਿੱਚ ਖਨੌਰੀ ਸਰਹੱਦ ਵਿਖੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਪੈਦਾ ਹੋਈ ਸਥਿਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅੰਦੋਲਨ ਨੂੰ ਸਮਰਥਨ ਦੇਣ ਬਾਰੇ ਫੈਸਲਾ ਲਿਆ ਜਾਵੇਗਾ।

 

10:44 AM

ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਸ਼ੁਭਕਰਨ ਦੀ ਮੌਤ ਉਤੇ ਦੁੱਖ ਜ਼ਾਹਿਰ ਕੀਤਾ

ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਖਨੌਰੀ ਸਰਹੱਦ ਉਤੇ ਸ਼ੁਭਕਰਨ ਦੀ ਮੌਤ ਨੂੰ ਲੈ ਕੇ ਦੁੱਖ ਜ਼ਾਹਿਰ ਕੀਤਾ। ਉਨ੍ਹਾਂ ਨੇ ਆਪਣੇ ਐਕਸ ਹੈਂਡਲ ਉਪਰ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਕੱਲ੍ਹ ਖਨੌਰੀ ਸਰਹੱਦ 'ਤੇ ਕਿਸਾਨਾਂ ਦੇ ਧਰਨੇ ਦੌਰਾਨ 21 ਸਾਲਾ ਸ਼ੁਭਕਰਨ ਸਿੰਘ ਦੀ ਦਰਦਨਾਕ ਮੌਤ 'ਤੇ ਬਹੁਤ ਦੁੱਖ ਹੋਇਆ। ਦੁੱਖ ਦੀ ਘੜੀ ਵਿੱਚ ਉਹਨਾਂ ਦੇ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ ਅਤੇ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ੇ।

 

10:28 AM

ਸੰਯੁਕਤ ਕਿਸਾਨ ਮੋਰਚਾ ਨੇ ਚੰਡੀਗੜ੍ਹ ਵਿੱਚ ਮੀਟਿੰਗ ਬੁਲਾਈ
ਕਿਸਾਨ ਅੰਦੋਲਨ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ (SKM), ਪੰਜਾਬ ਨੇ ਚੰਡੀਗੜ੍ਹ ਵਿੱਚ ਮੀਟਿੰਗ ਸੱਦੀ ਹੈ। ਬਲਬੀਰ ਰਾਜੇਵਾਲ ਅਤੇ ਹੋਰ ਵੱਡੇ ਆਗੂ ਇਸ ਮੀਟਿੰਗ ਵਿੱਚ ਸ਼ਿਰਕਤ ਕਰਨਗੇ। ਇਸ ਮੀਟਿੰਗ ਵਿੱਚ ਖਨੌਰੀ ਸਰਹੱਦ ਵਿਖੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਪੈਦਾ ਹੋਈ ਸਥਿਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅੰਦੋਲਨ ਨੂੰ ਸਮਰਥਨ ਦੇਣ ਬਾਰੇ ਫੈਸਲਾ ਲਿਆ ਜਾਵੇਗਾ।

09:36 AM

ਸਰਕਾਰ ਕਿਸਾਨਾਂ ਦੀ ਭਲਾਈ ਲਈ ਹਰ ਸੰਕਲਪ ਪੂਰਾ ਕਰਨ ਲਈ ਵਚਨਬੱਧ-ਪੀਐਮ ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੰਨੇ ਦੇ ਰੇਟ ਵਿੱਚ ਕੀਤੇ ਵਾਧੇ ਨੂੰ ਲੈ ਨੇ ਐਕਸ ਹੈਂਡਲ ਉਪਰ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਕਿ ਸਾਡੀ ਸਰਕਾਰ ਦੇਸ਼ ਭਰ ਦੇ ਸਾਡੇ ਕਿਸਾਨ ਭਰਾਵਾਂ ਅਤੇ ਭੈਣਾਂ ਦੀ ਭਲਾਈ ਨਾਲ ਸਬੰਧਤ ਹਰ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇਸ ਸੰਦਰਭ ਵਿੱਚ ਗੰਨੇ ਦੀ ਖਰੀਦ ਦੀ ਕੀਮਤ ਵਿੱਚ ਇਤਿਹਾਸਕ ਵਾਧੇ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਕਦਮ ਨਾਲ ਸਾਡੇ ਗੰਨਾ ਉਤਪਾਦਕ ਕਿਸਾਨਾਂ ਨੂੰ ਕਰੋੜਾਂ ਲਾਭ ਹੋਵੇਗਾ।

 

 

09:22 AM

ਦੋਵੇਂ ਧਿਰਾਂ ਨੂੰ ਥੋੜ੍ਹੀ ਹੋਰ ਮਿਹਨਤ ਕਰਨ ਦੀ ਲੋੜ-ਅਰਜੁਨ ਮੁੰਡਾ
ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਦੋਵੇਂ ਧਿਰਾਂ ਨੂੰ ਹੋਰ ਮਿਹਨਤ ਕਰਨ ਦੀ ਲੋੜ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਸਾਨੂੰ ਮਿਲ ਕੇ ਇਸ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ।

 

09:14 AM

ਸਿਹਤ ਮੰਤਰੀ ਨੇ ਡੱਲੇਵਾਲ ਦਾ ਹਾਲ ਜਾਣਿਆ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਰਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਨਣ ਲਈ ਪੁੱਜੇ।

08:04 AM

ਜਗਜੀਤ ਸਿੰਘ ਡੱਲੇਵਾਲ ਅਜੇ ਵੀ ਹਸਪਤਾਲ 'ਚ ਦਾਖ਼ਲ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਜੇ ਵੀ ਹਸਪਤਾਲ ਵਿੱਚ ਦਾਖ਼ਲ ਹਨ। ਕਾਬਿਲੇਗੌਰ ਹੈ ਕਿ ਬੀਤੇ ਦਿਨ ਤਬੀਅਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਪਟਿਆਲਾ ਦੇ ਰਜਿੰਦਰਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

06:57 AM

ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਵਧਾਈਆਂ

ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਸਿੱਖਾਂ ਦੇ ਸੱਤਵੇਂ ਗੁਰੂ ਗੁਰੂ ਸ੍ਰੀ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਆਪਣੇ ਐਕਸ ਹੈਂਡਲ ਉਤੇ ਟਵੀਟ ਕਰਕੇ ਸਿੱਖ ਭਾਈਚਾਰੇ ਨੂੰ ਵਧਾਈਆਂ ਦਿੱਤੀਆਂ ਹਨ।

 

06:53 AM

ਅੱਜ ਕਿਸਾਨ ਨਹੀਂ ਵਧਣਗੇ ਅੱਗੇ; ਕਿਸਾਨ ਅੰਦੋਲਨ ਦਾ ਦਸਵਾਂ ਦਿਨ

ਸ਼ੰਭੂ ਬਾਰਡਰ, ਖਨੌਰੀ ਬਾਰਡਰ 'ਤੇ ਪੰਜਾਬ ਦੇ ਕਿਸਾਨਾਂ ਦੇ ਧਰਨੇ ਦਾ ਅੱਜ ਦਸਵਾਂ ਦਿਨ ਹੈ। ਦਿੱਲੀ ਮਾਰਚ ਲਈ ਰਵਾਨਾ ਹੋਏ ਕਿਸਾਨ ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ 'ਤੇ ਡਟੇ ਹੋਏ ਹਨ। ਕਿਸਾਨਾਂ ਨੇ 5 ਫਸਲਾਂ 'ਤੇ MSP ਦਾ ਪ੍ਰਸਤਾਵ ਠੁਕਰਾ ਦਿੱਤਾ। ਕੇਂਦਰ ਨੇ 5 ਫਸਲਾਂ ਜਿਵੇਂ ਕਪਾਹ, ਮੱਕੀ, ਦਾਲ, ਅਰਹਰ ਅਤੇ ਉੜਦ 'ਤੇ MSP ਦੇਣ ਦਾ ਪ੍ਰਸਤਾਵ ਰੱਖਿਆ ਸੀ। ਕਿਸਾਨਾਂ ਨੇ ਇਸ ਪ੍ਰਸਤਾਵ ਨੂੰ ਠੁਕਰਾ ਦਿੱਤਾ। ਇਸ ਅੰਦੋਲਨ ਦੌਰਾਨ ਹੁਣ ਤੱਕ 3 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਕੇਂਦਰ ਨੇ ਪੰਜਾਬ ਦੇ 7 ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਬਠਿੰਡਾ, ਮਾਨਸਾ, ਮੋਹਾਲੀ ਅਤੇ ਮੁਕਤਸਰ ਦੇ ਕੁਝ ਹਿੱਸਿਆਂ ਵਿੱਚ 24 ਫਰਵਰੀ ਤੱਕ ਇੰਟਰਨੈੱਟ ਬੰਦ ਕਰ ਦਿੱਤਾ ਹੈ। ਇਸ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨਾਂ ਨੂੰ ਫਿਰ ਤੋਂ ਗੱਲਬਾਤ ਲਈ ਸੱਦਾ ਦਿੱਤਾ, ਇਹ ਪਹਿਲੇ 4 ਮੀਟਿੰਗਾਂ ਦਾ ਕੋਈ ਨਤੀਜਾ ਨਹੀਂ ਨਿਕਲਿਆ।

16:50 PM

ਕਈ ਜ਼ਖ਼ਮੀ ਕਿਸਾਨਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਕਰਵਾਇਆ ਦਾਖ਼ਲ

ਖਨੌਰੀ ਬਾਰਡਰ ਉਤੇ ਕਿਸਾਨਾਂ ਉਪਰ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਇਸ ਦੌਰਾਨ ਕਰੀਬ 12 ਕਿਸਾਨ ਜ਼ਖ਼ਮੀ ਜਿਨ੍ਹਾਂ ਨੂੰ ਤੁਰੰਤ ਐਂਬੂਲੈਂਸ ਰਾਹੀਂ ਪਾਤੜਾਂ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਦੋ ਕਿਸਾਨਾਂ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਪਟਿਆਲਾ ਰੈਫਰ ਕਰ ਦਿੱਤਾ ਗਿਆ ਅਤੇ ਕੁਝ ਕਿਸਾਨਾਂ ਦਾ ਪਾਤੜਾਂ ਦੇ ਸਰਕਾਰੀ ਹਸਪਤਾਲ ਚ ਇਲਾਜ ਚੱਲ ਰਿਹਾ ਹੈ। ਅੱਜ ਸਵੇਰੇ 12 ਵਜੇ ਦੇ ਕਰੀਬ ਸਥਿਤੀ ਉਸ ਸਮੇਂ ਗੰਭੀਰ ਬਣ ਗਈ ਜਦੋਂ ਕਿਸਾਨਾਂ ਤੇ ਸ਼ਾਂਤੀ ਪੂਰਵਕ ਸੰਘਰਸ਼ ਕਰ ਰਹੇ ਸਨ ਤਾਂ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਦਾਗ ਦਿੱਤੇ। ਦੂਸਰੇ ਪਾਸੇ ਕਿਸਾਨਾ ਵੱਲੋਂ ਗੋਲੀਆਂ ਚਲਾਏ ਜਾਣ ਦੀ ਗੱਲ ਵੀ ਕੀਤੀ ਗਈ ਉਥੇ ਡਾਕਟਰਾਂ ਦੀ ਐਸਐਮਓ ਪਾਤੜਾਂ ਵੱਲੋਂ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਗੋਲੀ ਲੱਗਣ ਸਬੰਧੀ ਕੁਝ ਨਹੀਂ ਕਿਹਾ ਜਾ ਸਕਦਾ।

 

14:50 PM

ਖਨੌਰੀ ਸਰਹੱਦ 'ਤੇ ਕਿਸਾਨ ਦੀ ਮੌਤ-ਸੂਤਰ
Kisan Andolan Update: ਸੂਤਰਾਂ ਦੇ ਮੁਤਾਬਿਕ ਕਿਹਾ ਹੈ ਕਿ ਜੀਂਦ ਦੇ ਦਾਤਾ ਸਿੰਘ ਵਾਲਾ ਸਰਹੱਦ 'ਤੇ ਪੁਲਿਸ ਅਤੇ ਕਿਸਾਨਾਂ ਵਿਚਾਲੇ ਹੋਈ ਝੜਪ 'ਚ ਗੋਲੀ ਲੱਗਣ ਨਾਲ ਇੱਕ ਕਿਸਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਿਸਾਨ ਦੇ ਮੱਥੇ ਵਿੱਚ ਗੋਲੀ ਮਾਰੀ ਗਈ। ਇਸ ਤੋਂ ਇਲਾਵਾ 20 ਤੋਂ ਵੱਧ ਕਿਸਾਨ ਜ਼ਖਮੀ ਹੋਏ ਹਨ। ਪੁਲੀਸ ਨੇ ਕਈ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਹਰਿਆਣਾ ਲਿਆਂਦਾ ਹੈ। ਪੁਲਿਸ ਨੇ ਕਾਫੀ ਦੇਰ ਤੱਕ ਕਿਸਾਨਾਂ 'ਤੇ ਲਾਠੀਚਾਰਜ ਕੀਤਾ। ਕਈ ਕਿਸਾਨ ਖੇਤਾਂ ਰਾਹੀਂ ਸਰਹੱਦ ਪਾਰ ਕਰਨ ਦੀ ਤਿਆਰੀ ਕਰ ਰਹੇ ਸਨ, ਜਿਸ ’ਤੇ ਪੁਲੀਸ ਨੇ ਲਾਠੀਚਾਰਜ ਕਰ ਦਿੱਤਾ। ਮਰਨ ਵਾਲਾ ਕਿਸਾਨ ਖਨੌਰੀ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਫਿਲਹਾਲ ਉਸ ਬਾਰੇ ਹੋਰ ਕੋਈ ਜਾਣਕਾਰੀ ਨਹੀਂ ਮਿਲੀ ਹੈ। ਪੁਲਿਸ ਲਗਾਤਾਰ ਅੱਥਰੂ ਗੈਸ ਦੇ ਗੋਲੇ ਛੱਡ ਰਹੀ ਹੈ ਅਤੇ ਲਾਠੀਚਾਰਜ ਕਰ ਰਹੀ ਹੈ। ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪਾਂ ਜਾਰੀ ਹਨ। ਕਿਸਾਨ ਜੇਸੀਬੀ ਰਾਹੀਂ ਸਰਹੱਦ ’ਤੇ ਲੱਗੇ ਬੈਰੀਕੇਡ ਨੂੰ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ।

14:47 PM

Kisan Andolan Update: ਸ਼ੰਭੂ ਬਾਰਡਰ 'ਤੇ ਮੱਚੀ ਹਾਹਾਕਾਰ, ਮਾਹੌਲ ਤਣਾਅਪੂਰਨ, ਪੁਲਿਸ ਫੋਰਸ ਤੈਨਾਤ ਕੀਤੀ ਗਈ ਹੈ। ਲੱਖਾਂ ਦੀ ਤਦਾਦ ਵਿੱਚ ਕਿਸਾਨ ਪਹੁੰਚੇ ਹਨ, ਵੇਖੋ ਤਸਵੀਰਾਂ

fallback,

 

14:40 PM

ਕਿਸਾਨਾਂ ਦੀ ਮੀਟਿੰਗ ਖ਼ਤਮ
Kisan Andolan Update: ਸ਼ੰਭੂ ਸਰਹੱਦ 'ਤੇ ਕਿਸਾਨਾਂ ਦੀ ਮੀਟਿੰਗ ਖ਼ਤਮ ਹੋ ਗਈ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਦੀ ਤਜਵੀਜ਼ ’ਤੇ ਵਿਚਾਰ ਕਰਨਗੇ। ਇਸ ਸਬੰਧੀ ਜਲਦੀ ਹੀ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।

14:24 PM

ਪੰਜਾਬ ਦੇ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ
Kisan Andolan Update: ਪੰਜਾਬ ਦੇ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਹੱਦ 'ਤੇ ਸਥਿਤੀ ਬਹੁਤ ਤਣਾਅਪੂਰਨ ਹੈ ਕਿਉਂਕਿ ਸਰਕਾਰ ਅਤੇ ਕਿਸਾਨਾਂ ਵਿਚਾਲੇ ਗੱਲਬਾਤ ਦਾ ਕੋਈ ਨਤੀਜਾ ਨਹੀਂ ਨਿਕਲਿਆ ਹੈ। ਮੈਂ ਕਿਸਾਨਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ। ਮੈਂ ਹਰਿਆਣਾ ਸਰਕਾਰ ਅਤੇ ਪ੍ਰਸ਼ਾਸਨ ਦੇ ਨਾਲ-ਨਾਲ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਉਨ੍ਹਾਂ ਨੂੰ ਸ਼ਾਂਤਮਈ ਰੋਸ ਮਾਰਚ ਕਰਨ ਦਾ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਦਿੱਲੀ ਜਾਣ ਦੀ ਇਜਾਜ਼ਤ ਦਿੱਤੀ ਜਾਵੇ...ਮੁੱਖ ਮੰਤਰੀ ਨੇ ਮੈਨੂੰ ਜ਼ਿੰਮੇਵਾਰੀ ਦਿੱਤੀ ਹੈ ਅਤੇ ਅਸੀਂ ਸਾਰੇ ਸਰਹੱਦੀ ਜ਼ਿਲ੍ਹਿਆਂ 'ਤੇ ਵਿਵਸਥਾ ਕੀਤੀ ਹੈ। ਹਸਪਤਾਲਾਂ ਵਿੱਚ ਸਾਰੇ ਪ੍ਰਬੰਧ ਮੈਂ ਸਾਰਿਆਂ ਨੂੰ ਸੰਜਮ ਵਰਤਣ ਅਤੇ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਨੂੰ ਅੱਗੇ ਵਧਾਉਣ ਦੀ ਅਪੀਲ ਕਰਦਾ ਹਾਂ।

14:19 PM

Kisan Andolan Update: ਖਨੌਰੀ ਸਰਹੱਦ 'ਤੇ ਕਿਸਾਨਾਂ ਨੇ ਹਰਿਆਣਾ 'ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ। 15 ਤੋਂ 20 ਰਾਉਂਡ ਗੋਲੇ ਦਾਗੇ ਗਏ ਹਨ। ਕਿਸਾਨ ਦਿੱਲੀ ਵੱਲ ਮਾਰਚ ਕਰਨ ਦੀ ਆਪਣੀ ਜ਼ਿੱਦ 'ਤੇ ਅੜੇ ਹੋਏ ਹਨ। ਪੰਜਾਬ ਸਰਕਾਰ ਨੇ ਸ਼ੰਭੂ ਸਰਹੱਦ 'ਤੇ ਐਂਬੂਲੈਂਸਾਂ ਤਾਇਨਾਤ ਕੀਤੀਆਂ ਹਨ। ਨੇੜਲੇ ਹਸਪਤਾਲਾਂ ਨੂੰ ਅਲਰਟ 'ਤੇ ਰੱਖੋ। ਪੁਲੀਸ ਨੇ ਖਨੌਰੀ ਸਰਹੱਦ ’ਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਹਨ। ਇੱਥੋਂ ਕਿਸਾਨਾਂ ਨੇ ਹਰਿਆਣਾ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ।

 

14:12 PM

Kisan Andolan Update: ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਮੈਂ ਇੱਕ ਕਿਸਾਨ , ਇੱਕ ਸਿੱਖ ਇੱਕ ਪੰਜਾਬ ਤੇ ਬਜ਼ੁਰਗ ਵੀ ਹਾਂ, ਪੰਜਾਬ ਗੱਲਬਾਤ ਦੇ ਰਾਹ ਦਾ ਮੁੱਦਾਈ ਹੈ, ਗੱਲਬਾਤ ਨਾਲ ਹੀ ਹਰ ਸਮੱਸਿਆ ਦਾ ਹੱਲ ਹੁੰਦਾ ਹੈ, ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਸ਼ਾਸਤਰ ਨੂੰ ਛੱਡ ਕੇ ਸ਼ਸਤਰ ਦੇ ਰਾਹ ਪਿਆ, ਕਈ ਨੌਜਵਾਨ ਤੇ ਅਣਗਿਣਤ ਲੋਕ ਮਾਰੇ ਗਏ ਅੱਜ ਵੀ ਕਈ ਲੋਕ ਕੋਟ ਕਚਹਿਰੀਆਂ ਦੇ ਚੱਕਰ ਮਾਰ ਰਹੇ ਹਨ ਕੁਝ ਨਹੀਂ ਲੱਭਾ, ਪੰਜਾਬ ਉਜੜ ਗਿਆ ਕਈ ਲੋਕ ਵਿਦੇਸ਼ਾਂ ਵਿੱਚ ਵੱਸ ਗਏ, ਇਕਬਾਲ ਸਿੰਘ ਲਾਲਪੁਰਾ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਤੁਹਾਡੀ ਹੀ ਚੁਣੀ ਹੋਈ ਸਰਕਾਰ, ਉਹਨਾਂ ਕਿਹਾ ਕਿ ਮੈਂ ਵਿਚੋਲਾ ਬਣਨ ਲਈ ਤਿਆਰ ਹਾਂ, ਪੰਜਾਬੀਆਂ ਤੇ ਦੁਨੀਆ ਮਾਣ ਕਰਦੀ ਹੈ ਅਸੀਂ ਪੁੱਠੇ ਰਸਤੇ ਨਾ ਪਈਏ, ਕਿਸਾਨਾਂ ਨੂੰ ਕਾਨੂੰਨ ਮੰਨਣ ਦੀ ਗੱਲ ਆਖੀ ,, ਲਾਲਪੁਰਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਵਿੱਚੋਂ ਰਾਜਨੀਤੀ ਲੱਭਣ ਦੀ ਕੋਸ਼ਿਸ਼ ਨਾ ਕਰਨ, ਪੰਜਾਬ ਨੂੰ ਮੁੜ ਕੇ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਾਨੂੰ ਸਾਰਿਆਂ ਨੂੰ ਰਲ ਕੇ ਇਸ ਨੂੰ ਬਚਾਉਣਾ ਚਾਹੀਦਾ, ਨਕਸਲੀ ਵਾਲਾ ਰਾਹ ਛੱਡ ਕੇ ਪੰਜਾਬ ਨੂੰ ਅੱਗ ਲੱਗਣ ਤੋਂ ਬਚਾਈਏ, ਪਲਜ਼ ਚੈਕ, ਉਨਾਂ ਨੇ ਗੱਲਬਾਤ ਰਾਹੀਂ ਇਸ ਮਸਲੇ ਦਾ ਹੱਲ ਕਰਨ ਦੀ ਗੱਲ ਕਹੀ ਹੈ ਅਤੇ ਮੁੱਖ ਮੰਤਰੀ ਨੂੰ ਵੀ ਰਾਜਨੀਤੀ ਨਾ ਕਰਨ ਦੀ ਗੱਲ ਕਹੀ ਹੈ,

14:08 PM

Kisan Andolan Update: ਝੱਜਰ, ਹਰਿਆਣਾ- ਐਸਪੀ ਅਰਪਿਤ ਜੈਨ ਨੇ ਕਿਹਾ, "ਅਸੀਂ ਦਿੱਲੀ ਸਰਹੱਦ 'ਤੇ ਕੁੱਲ 10 ਕੰਪਨੀਆਂ ਤਾਇਨਾਤ ਕੀਤੀਆਂ ਹਨ... ਅਸੀਂ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰ ਹਾਂ... ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਟ੍ਰੈਫਿਕ ਐਡਵਾਈਜ਼ਰੀ ਦੀ ਪਾਲਣਾ ਕਰਨ।"

 

14:06 PM

Kisan Andolan Update ਸ਼ੰਭੂ ਬਾਰਡਰ 'ਤੇ 5 ਤੋਂ 7 ਨੌਜਵਾਨ ਬੈਰੀਕੇਡਿੰਗ ਵੱਲ ਵਧ ਰਹੇ ਸਨ ਤਾਂ ਪੁਲਿਸ ਨੇ ਅਨਾਊਂਸਮੈਂਟ ਕਰਕੇ ਉਨ੍ਹਾਂ ਨੂੰ ਪਿੱਛੇ ਹਟਣ ਲਈ ਕਿਹਾ। ਜੇਕਰ ਉਹ ਥੋੜ੍ਹਾ ਅੱਗੇ ਵਧੇ ਤਾਂ ਅਧਿਕਾਰੀਆਂ ਨੇ ਕਿਹਾ ਹੈ ਕਿ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

 

11:53 AM

ਦਿੱਲੀ ਕੂਚ ਕੁਝ ਸਮੇਂ ਲਈ ਮੁਲਤਵੀ
Kisan Andolan Update: ਕੇਂਦਰ ਸਰਕਾਰ ਦੇ ਸੱਦੇ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਵੱਲ ਆਪਣਾ ਮਾਰਚ ਕੁਝ ਸਮੇਂ ਲਈ ਮੁਲਤਵੀ ਕਰ ਦਿੱਤਾ ਹੈ। ਕਿਸਾਨਾਂ ਦੀ ਪਟਿਆਲਾ ਪ੍ਰਸ਼ਾਸਨ ਨਾਲ ਗੱਲਬਾਤ ਚੱਲ ਰਹੀ ਹੈ

11:28 AM

Kisan Andolan Update: ਅਰਜੁਨ ਮੁੰਡਾ ਨੇ ਟਵੀਟ

11:26 AM

Kisan Andolan Update:  ਅਰਜੁਨ ਮੁੰਡਾ ਨੇ ਟਵੀਟ ਕਰ ਲਿਖਿਆ ਹੈ ਕਿ ਚੌਥੇ ਗੇੜ ਤੋਂ ਬਾਅਦ, ਸਰਕਾਰ ਪੰਜਵੇਂ ਗੇੜ ਵਿੱਚ MSP ਦੀ ਮੰਗ, ਫਸਲੀ ਵਿਭਿੰਨਤਾ, ਪਰਾਲੀ ਦਾ ਮੁੱਦਾ, FIR ਵਰਗੇ ਸਾਰੇ ਮੁੱਦਿਆਂ 'ਤੇ ਚਰਚਾ ਕਰਨ ਲਈ ਤਿਆਰ ਹੈ। ਮੈਂ ਫਿਰ ਕਿਸਾਨ ਆਗੂਆਂ ਨੂੰ ਚਰਚਾ ਲਈ ਸੱਦਾ ਦਿੰਦਾ ਹਾਂ। ਸਾਡੇ ਲਈ ਸ਼ਾਂਤੀ ਬਣਾਈ ਰੱਖਣਾ ਜ਼ਰੂਰੀ ਹੈ।

11:22 AM

Kisan Andolan Update: ਪੁਲਿਸ ਨੇ ਕਿਸਾਨਾਂ 'ਤੇ ਲਗਾਤਾਰ ਅੱਥਰੂ ਗੈਸ ਦੇ ਗੋਲੇ ਛੱਡੇ, ਸ਼ੰਭੂ ਸ਼ੰਭੂ ਬਾਰਡਰ 'ਤੇ ਧੂੰਆਂ ਹੀ ਧੂੰਆਂ ਹੋ ਗਿਆ ਹੈ। ਕਿਸਾਨ ਵੀ ਤਿਆਰ ਬਰ ਤਿਆਰ, ਮਾਹੌਲ ਤਣਾਅਪੂਰਨ  

 

11:11 AM

Kisan Andolan Update: ਸ਼ੰਭੂ ਬਾਰਡਰ 'ਤੇ ਕਰੀਬ 16 ਅੱਥਰੂ ਗੈਸ ਦੇ ਗੋਲੇ ਦਾਗੇ ਗਏ। ਇਸ ਦੇ ਨਾਲ ਹੀ AIG ਹਰਿਆਣਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਸ਼ਾਂਤੀਪੂਰਨ ਧਰਨਾ ਦੇਣ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ।

11:05 AM

Kisan Andolan Update:  ਸ਼ੰਭੂ ਬਾਰਡਰ 'ਤੇ ਕਿਸਾਨ ਆਗੂਆਂ ਨੇ ਨੌਜਵਾਨਾਂ ਨੂੰ ਪਿੱਛੇ ਹੱਟਣ ਦੀ ਅਪੀਲ ਕਰ ਖੁਦ ਮਾਰਚ ਦੀ ਅਗਵਾਈ ਕਰ ਅੱਗ ਵਧੇ ਹਨ।  ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਪੰਜਾਬ ਹਰਿਆਣਾ ਹਾਈਕੋਰਟ ਦਾ ਰੁਖ਼ ਕੀਤਾ ਹੈ, ਹਾਈਕੋਰਟ ਨੇ ਪੂਰੇ ਮਾਮਲੇ ਦੀ ਸੁਣਵਾਈ ਤੋਂ ਇਨਕਾਰ ਕਰਦਿਆਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਪੁਲਿਸ ਦੀ ਜ਼ਿੰਮੇਵਾਰੀ ਹੈ, ਹਾਈਕੋਰਟ ਦੀ ਨਹੀਂ।

  

11:01 AM

Kisan Andolan Update: ਸ਼ੰਭੂ ਬਾਰਡਰ 'ਤੇ ਕਿਸਾਨਾਂ ਤੇ ਹਾਲਾਤ ਤਣਾਅਪੂਰਨ ਹੋ ਗਏ ਹਨ। ਹਰਿਆਣਾ ਪੁਲਿਸ ਵੱਲੋਂ ਅਥਰੂ ਗੈਸ ਦੇ ਗੋਲੇ ਦਾਗਨੇ ਸ਼ੁਰੂ ਹੋ ਗਏ ਹਨ।  

 

10:32 AM

Kisan Andolan Update: ਪੰਜਾਬ ਸਰਕਾਰ ਦੇ ਅਧਿਕਾਰੀ ਅੰਦੋਲਨਕਾਰੀ ਕਿਸਾਨਾਂ ਨੂੰ ਮਿਲਣ ਲਈ ਸ਼ੰਭੂ ਬਾਰਡਰ ਪਹੁੰਚੇ।

 

10:17 AM

ਅੱਜ ਦੇ 'ਦਿੱਲੀ ਚਲੋ' ਮਾਰਚ ਬਾਰੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ, "ਅਸੀਂ ਫੈਸਲਾ ਕੀਤਾ ਹੈ ਕਿ ਕੋਈ ਵੀ ਕਿਸਾਨ, ਨੌਜਵਾਨ ਅੱਗੇ ਨਹੀਂ ਵਧੇਗਾ। ਆਗੂ ਮਾਰਚ ਕਰਨਗੇ। ਅਸੀਂ ਸ਼ਾਂਤੀ ਨਾਲ ਚੱਲਾਂਗੇ... ਇਹ ਸਭ ਕੁਝ ਤਾਂ ਖਤਮ ਹੋ ਸਕਦਾ ਹੈ ਜੇਕਰ ਉਹ ( ਕੇਂਦਰ ਸਰਕਾਰ) MSP 'ਤੇ ਕਾਨੂੰਨ ਬਣਾਵੇ..."

10:09 AM

ਦਿੱਲੀ ਜਾਣ ਤੋਂ ਪਹਿਲਾਂ ਜਲਦੀ ਹੀ ਸ਼ੰਭੂ ਸਰਹੱਦ ਨੇੜੇ ਪ੍ਰਸ਼ਾਸਨ ਅਤੇ ਕਿਸਾਨਾਂ ਦੀ ਹੰਗਾਮੀ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਦੇ ਇਸ ਆਖ਼ਰੀ ਦੌਰ ਵਿੱਚ ਪ੍ਰਸ਼ਾਸਨ ਕੇਂਦਰ ਦੀ ਤਰਫ਼ੋਂ ਕਿਸਾਨਾਂ ਨੂੰ ਸੁਨੇਹਾ ਦੇ ਸਕਦਾ ਹੈ। ਇਸ ਸਬੰਧੀ ਕਿਸਾਨ ਆਗੂਆਂ ਵੱਲੋਂ ਸ਼ੰਭੂ ਬਾਰਡਰ ਦੇ ਮੰਚ ਤੋਂ ਐਲਾਨ ਵੀ ਕੀਤਾ ਗਿਆ ਹੈ।

09:55 AM

ਸ਼ੰਭੂ ਸਰਹੱਦੀ ਕਿਸਾਨਾਂ ਨੇ ਪੁਲਿਸ ਦੇ ਅੱਥਰੂ ਗੈਸ ਦੇ ਗੋਲਿਆਂ ਤੋਂ ਆਪਣੇ ਆਪ ਨੂੰ ਬਚਾਉਣ ਲਈ ਮਾਸਕ ਪਹਿਨੇ ਹੋਏ ਹਨ। ਮਿੱਟੀ ਨਾਲ ਭਰੇ ਪਲਾਸਟਿਕ ਦੇ ਥੈਲੇ ਵੀ ਇਕੱਠੇ ਕੀਤੇ ਗਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਭਾਵੇਂ ਉਹ ਭਾਰੀ ਮਸ਼ੀਨਰੀ ਦੀ ਮਦਦ ਨਾਲ ਸੀਮਿੰਟ ਦੇ ਬਣੇ ਬੈਰੀਕੇਡਾਂ ਨੂੰ ਤੋੜ ਦੇਣਗੇ ਪਰ ਜੇਕਰ ਫਿਰ ਵੀ ਲੋੜ ਪਈ ਤਾਂ ਪਲਾਨ ਬੀ ਇਨ੍ਹਾਂ ਮਿੱਟੀ ਦੀਆਂ ਬੋਰੀਆਂ ਨੂੰ ਦਰਿਆ ਵਿੱਚ ਪਾ ਕੇ ਆਰਜ਼ੀ ਪੁਲ ਬਣਾਉਣ ਲਈ ਵੀ ਤਿਆਰ ਹੈ, ਤਾਂ ਜੋ ਦਿੱਲੀ ਕਿਸੇ ਵੀ ਹਾਲਾਤ ਵਿੱਚ ਯਾਤਰਾ ਕੀਤੀ ਜਾ ਸਕਦੀ ਹੈ। ਕਿਸਾਨ ਆਗੂਆਂ ਨੇ ਬੁੱਧਵਾਰ ਸਵੇਰੇ ਨੌਜਵਾਨਾਂ ਨੂੰ ਅੰਦੋਲਨ ਦੌਰਾਨ ਹਿੰਸਾ ਨਾ ਕਰਨ ਦੀ ਸਹੁੰ ਚੁਕਾਈ।

09:51 AM

ਸ਼ੰਭੂ ਸਰਹੱਦੀ ਕਿਸਾਨਾਂ ਨੇ ਪੁਲਿਸ ਦੇ ਅੱਥਰੂ ਗੈਸ ਦੇ ਗੋਲਿਆਂ ਤੋਂ ਆਪਣੇ ਆਪ ਨੂੰ ਬਚਾਉਣ ਲਈ ਮਾਸਕ ਪਹਿਨੇ ਹੋਏ ਹਨ। ਮਿੱਟੀ ਨਾਲ ਭਰੇ ਪਲਾਸਟਿਕ ਦੇ ਥੈਲੇ ਵੀ ਇਕੱਠੇ ਕੀਤੇ ਗਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਭਾਵੇਂ ਉਹ ਭਾਰੀ ਮਸ਼ੀਨਰੀ ਦੀ ਮਦਦ ਨਾਲ ਸੀਮਿੰਟ ਦੇ ਬਣੇ ਬੈਰੀਕੇਡਾਂ ਨੂੰ ਤੋੜ ਦੇਣਗੇ ਪਰ ਜੇਕਰ ਫਿਰ ਵੀ ਲੋੜ ਪਈ ਤਾਂ ਪਲਾਨ ਬੀ ਇਨ੍ਹਾਂ ਮਿੱਟੀ ਦੀਆਂ ਬੋਰੀਆਂ ਨੂੰ ਦਰਿਆ ਵਿੱਚ ਪਾ ਕੇ ਆਰਜ਼ੀ ਪੁਲ ਬਣਾਉਣ ਲਈ ਵੀ ਤਿਆਰ ਹੈ, ਤਾਂ ਜੋ ਦਿੱਲੀ ਕਿਸੇ ਵੀ ਹਾਲਾਤ ਵਿੱਚ ਯਾਤਰਾ ਕੀਤੀ ਜਾ ਸਕਦੀ ਹੈ।

09:30 AM

ਅੰਦੋਲਨ 2.0: ਸ਼ੰਭੂ ਬਾਰਡਰ 'ਤੇ ਕਿਸਾਨਾਂ ਨੇ ਸ਼ੁਰੂ ਕੀਤਾ ਪਾਠ

 

09:29 AM

ਕਿਸਾਨ ਅੰਦੋਲਨ ਵਿਚ ਸ਼ੰਭੂ ਬਾਰਡਰ 'ਤੇ ਤਾਇਨਾਤ ਇਕ ਹੋਰ ਈਐਸਆਈ ਪੁਲਿਸ ਮੁਲਾਜ਼ਮ ਕੌਸ਼ਲ ਕੁਮਾਰ ਦੀ ਮੌਤ ਹੋ ਗਈ। ਡਿਊਟੀ ਦੌਰਾਨ ਅਚਾਨਕ ਉਸ ਦੀ ਤਬੀਅਤ ਵਿਗੜ ਗਈ ਤਾਂ ਡਾਕਟਰਾਂ ਨੇ ਉਸ ਨੂੰ ਹਸਪਤਾਲ ਲਿਜਾਣ ਮਗਰੋਂ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਡੀਜੀਪੀ ਨੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

09:21 AM

ਕੇਂਦਰੀ ਖੇਤੀ ਮੰਤਰੀ ਅਰਜੁਨ ਮੁੰਡਾ ਕਹਿੰਦੇ ਹਨ, 'ਅਸੀਂ ਚੰਗਾ ਕਰਨਾ ਚਾਹੁੰਦੇ ਹਾਂ ਅਤੇ ਚੰਗਾ ਕਰਨ ਲਈ ਕਈ ਸੁਝਾਅ ਆ ਸਕਦੇ ਹਨ। ਅਸੀਂ ਹਮੇਸ਼ਾ ਚੰਗੇ ਸੁਝਾਵਾਂ ਦਾ ਸੁਆਗਤ ਕਰਦੇ ਹਾਂ, ਪਰ ਸੁਝਾਅ ਸਾਰਿਆਂ ਲਈ ਕਿਵੇਂ ਲਾਭਦਾਇਕ ਹੋਣੇ ਚਾਹੀਦੇ ਹਨ। ਇਸ ਤੋਂ ਬਾਹਰ ਨਿਕਲਣ ਦਾ ਇੱਕੋ ਇੱਕ ਤਰੀਕਾ ਹੈ ਗੱਲਬਾਤ ਰਾਹੀਂ। ਗੱਲਬਾਤ ਰਾਹੀਂ ਨਿਸ਼ਚਿਤ ਤੌਰ 'ਤੇ ਹੱਲ ਨਿਕਲੇਗਾ।

08:18 AM

ਪੰਜਾਬ-ਹਰਿਆਣਾ ਸਰਹੱਦ 'ਤੇ 14000 ਦੀ ਭੀੜ
ਕੇਂਦਰ ਨੇ ਅੰਦਾਜ਼ਾ ਲਗਾਇਆ ਹੈ ਕਿ ਪੰਜਾਬ-ਹਰਿਆਣਾ ਸਰਹੱਦ 'ਤੇ 1200 ਟਰੈਕਟਰ-ਟਰਾਲੀਆਂ, 300 ਕਾਰਾਂ, 10 ਮਿੰਨੀ ਬੱਸਾਂ ਤੋਂ ਇਲਾਵਾ ਛੋਟੇ ਵਾਹਨਾਂ ਸਮੇਤ ਲਗਭਗ 14,000 ਲੋਕ ਇਕੱਠੇ ਹੋਏ ਹਨ ਅਤੇ ਪੰਜਾਬ ਸਰਕਾਰ ਨੂੰ ਆਪਣਾ ਸਖ਼ਤ ਇਤਰਾਜ਼ ਜ਼ਾਹਰ ਕੀਤਾ ਹੈ। ਪੰਜਾਬ ਸਰਕਾਰ ਨੂੰ ਭੇਜੇ ਇੱਕ ਪੱਤਰ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਪਿਛਲੇ ਕੁਝ ਦਿਨਾਂ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਚਿੰਤਾ ਦਾ ਵਿਸ਼ਾ ਹੈ ਅਤੇ ਕਾਨੂੰਨ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।

07:44 AM

Kisan Andolan: ਕਿਸਾਨਾਂ ਨੇ ਦਿੱਲੀ ਜਾਣ ਦੀ ਤਿਆਰੀ ਕਰ ਲਈ ਹੈ। ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ, 'ਅਸੀਂ ਸਰਕਾਰ ਨੂੰ ਕਿਹਾ ਹੈ ਕਿ ਤੁਸੀਂ ਸਾਨੂੰ ਮਾਰ ਸਕਦੇ ਹੋ ਪਰ ਕਿਰਪਾ ਕਰਕੇ ਕਿਸਾਨਾਂ 'ਤੇ ਤਸ਼ੱਦਦ ਨਾ ਕਰੋ। ਅਸੀਂ ਪ੍ਰਧਾਨ ਮੰਤਰੀ ਨੂੰ ਬੇਨਤੀ ਕਰਦੇ ਹਾਂ ਕਿ ਉਹ ਅੱਗੇ ਆਉਣ ਅਤੇ ਕਾਨੂੰਨ ਦਾ ਐਲਾਨ ਕਰਕੇ ਇਸ ਵਿਰੋਧ ਨੂੰ ਖਤਮ ਕਰਨ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਹੈ। ਅਜਿਹੀ ਸਰਕਾਰ ਨੂੰ ਦੇਸ਼ ਮੁਆਫ਼ ਨਹੀਂ ਕਰੇਗਾ। ਹਰਿਆਣਾ ਦੇ ਪਿੰਡਾਂ 'ਚ ਨੀਮ ਫ਼ੌਜੀ ਬਲ ਤਾਇਨਾਤ ਹਨ। ਅਸੀਂ ਕੀ ਗੁਨਾਹ ਕੀਤਾ ਹੈ?ਅਸੀਂ ਤੁਹਾਨੂੰ ਪ੍ਰਧਾਨ ਮੰਤਰੀ ਬਣਾਇਆ ਹੈ ਅਸੀਂ ਕਦੇ ਸੋਚਿਆ ਵੀ ਨਹੀਂ ਸੀ ਕਿ ਤਾਕਤਾਂ ਸਾਡੇ 'ਤੇ ਅਜਿਹਾ ਅੱਤਿਆਚਾਰ ਕਰਨਗੀਆਂ। ਕਿਰਪਾ ਕਰਕੇ ਸੰਵਿਧਾਨ ਦੀ ਰੱਖਿਆ ਕਰੋ ਅਤੇ ਸਾਨੂੰ ਸ਼ਾਂਤੀ ਨਾਲ ਦਿੱਲੀ ਵੱਲ ਜਾਣ ਦਿਓ। ਇਹ ਸਾਡਾ ਹੱਕ ਹੈ।

07:12 AM

ਇਸ ਦੇ ਨਾਲ ਹੀ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਨੇ ਸ਼ੰਭੂ ਸਰਹੱਦ 'ਤੇ ਘੱਗਰ ਨਦੀ 'ਤੇ ਬਣੇ ਪੁਲ 'ਤੇ ਸੀਮਿੰਟ ਦੇ ਗਾਰਡਰ ਅਤੇ ਕੰਡਿਆਲੀ ਤਾਰਾਂ ਨਾਲ ਬੈਰੀਕੇਡ ਲਗਾ ਦਿੱਤਾ ਹੈ। ਇਸ ਨੂੰ ਤੋੜਨ ਲਈ ਕਿਸਾਨ ਜੇਸੀਬੀ, ਹਾਈਡ੍ਰੌਲਿਕ ਕਰੇਨ ਅਤੇ ਬੁਲੇਟ ਪਰੂਫ ਪੋਕਲੇਨ ਮਸ਼ੀਨ ਵੀ ਲੈ ਕੇ ਆਏ ਹਨ।

06:52 AM

ਕਿਸਾਨਾਂ ਨੇ 21 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਲਈ ਸ਼ੰਭੂ ਸਰਹੱਦ 'ਤੇ ਤਿਆਰੀਆਂ ਕਰ ਲਈਆਂ ਹਨ। ਮੰਗਲਵਾਰ ਨੂੰ ਪੰਜਾਬ ਤੋਂ ਨੌਜਵਾਨ ਕਿਸਾਨ ਜੇਸੀਬੀ ਅਤੇ ਪੋਕਲੇਨ ਮਸ਼ੀਨਾਂ ਲੈ ਕੇ ਪਹੁੰਚੇ ਹਨ। ਇਹ ਮਸ਼ੀਨਾਂ ਟਰੈਕਟਰ ਮਾਰਚ ਦੇ ਵਿਚਕਾਰ ਲਿਆਂਦੀਆਂ ਗਈਆਂ ਸਨ, ਤਾਂ ਜੋ ਰਸਤੇ ਵਿੱਚ ਕੋਈ ਇਨ੍ਹਾਂ ਨੂੰ ਰੋਕ ਨਾ ਸਕੇ।

12:18 PM

ਪ੍ਰਤਾਪ ਸਿੰਘ ਬਾਜਵਾ 
ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰ ਲਿਖਿਆ ਹੈ ਕਿ ਨਾ ਝੁਕਾਇਆ ਤੋਂ ਝੁਕੇ ਆ ਨਾ ਰੋਕਿਆਂ ਤੋਂ ਰੁਕੇ ਆ ਅਸੀਂ ਪੰਜਾਬੀ ਹੁੰਦੈ ਆ। ਜਦੋ ਵੀ ਲੜੇ ਹਾਂ ਆਪਣੇ ਹੱਕਾਂ ਲਈ ਲੜੇ ਹਾਂ ਅਸੀ ਪਹਿਲਾਂ ਵੀ ਕਿਸਾਨਾਂ ਨਾਲ ਖੜੇ ਸੀ ਹੁਣ ਵੀ ਨਾਲ ਖੜੇ ਹਾਂ।

11:43 AM

ਸੰਯੁਕਤ ਕਿਸਾਨ ਮੋਰਚੇ ਦੀ ਕਾਲ ਤੇ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਤੋਂ ਲੁਧਿਆਣਾ ਹਾਈਵੇ ਤੇ ਪੈਂਦੇ ਸਮਰਾਲਾ ਦੇ ਘੁਲਾਲ ਟੂਲ ਪਲਾਜਾ ਨੂੰ ਵੀ ਫਰੀ ਕੀਤਾ ਗਿਆ। ਇਸ ਟੂਲ ਪਲਾਜ਼ਾ ਨੂੰ ਤੇ ਕਿਸਾਨ ਯੂਨੀਅਨ ਰਾਜੇਵਾਲ, ਕਿਸਾਨ ਯੂਨੀਅਨ ਲੱਖੋਵਾਲ ਅਤੇ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਟੋਲ ਪਲਾਜਾ ਫਰੀ ਕੀਤਾ ਗਿਆ । ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਇਹ ਸੰਯੁਕਤ ਮੋਰਚੇ ਦੀ ਕਾਲ ਤੇ ਦੋ ਦਿਨ ਲਈ ਟੂਲ ਪਲਾਜਾ 202 ਨੂੰ ਬਿਨਾਂ ਪਰਚੀ ਤੋਂ ਫਰੀ ਕੀਤੇ ਗਏ ਹਨ।

 

10:47 AM

ਦਾਤਾਸਿੰਘਵਾਲਾ ਬਾਰਡਰ 'ਤੇ ਕਿਸਾਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਹਰਿਆਣਾ ਤੋਂ ਵੀ ਬਹੁਤ ਸਾਰੇ ਕਿਸਾਨ ਪੰਜਾਬ ਵੱਲ ਸਰਹੱਦ 'ਤੇ ਪਹੁੰਚ ਰਹੇ ਹਨ। ਹੌਲੀ-ਹੌਲੀ ਕਿਸਾਨਾਂ ਦਾ ਕਾਫਲਾ ਵਧਦਾ ਜਾ ਰਿਹਾ ਹੈ। ਇਸ ਵਾਰ ਔਰਤਾਂ ਦੀ ਗਿਣਤੀ ਵੀ ਵਧ ਰਹੀ ਹੈ। ਔਰਤਾਂ ਆਪਣੇ ਬੱਚਿਆਂ ਨੂੰ ਸੰਭਾਲ ਰਹੀਆਂ ਹਨ।

07:48 AM

ਸਰਵਣ ਸਿੰਘ ਪੰਧੇਰ
21 ਫਰਵਰੀ ਨੂੰ ਹੋਣ ਵਾਲੇ 'ਦਿੱਲੀ ਚਲੋ' ਮਾਰਚ ਬਾਰੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ, "...ਸਰਕਾਰ ਦਾ ਇਰਾਦਾ ਸਾਫ਼ ਸੀ ਕਿ ਉਹ ਸਾਨੂੰ ਕਿਸੇ ਵੀ ਕੀਮਤ 'ਤੇ ਦਿੱਲੀ 'ਚ ਦਾਖ਼ਲ ਨਹੀਂ ਹੋਣ ਦੇਣਗੇ... ਕਿਸਾਨਾਂ ਨਾਲ ਗੱਲਬਾਤ ਕਰਕੇ ਕੋਈ ਹੱਲ ਕੱਢਣਾ ਹੈ ਤਾਂ ਸਾਨੂੰ ਦਿੱਲੀ ਵੱਲ ਮਾਰਚ ਕਰਨ ਦਿੱਤਾ ਜਾਵੇ...ਜਦੋਂ ਅਸੀਂ ਦਿੱਲੀ ਵੱਲ ਵਧੇ ਤਾਂ ਗੋਲਾਬਾਰੀ ਹੋਈ...ਟਰੈਕਟਰਾਂ ਦੇ ਟਾਇਰਾਂ 'ਤੇ ਵੀ ਗੋਲੀਆਂ ਚਲਾਈਆਂ ਗਈਆਂ...ਡੀਜੀਪੀ ਹਰਿਆਣਾ ਨੇ ਕਿਹਾ ਹੈ ਕਿ ਉਹ ਕਿਸਾਨਾਂ 'ਤੇ ਅੱਥਰੂ ਗੈਸ ਦੀ ਵਰਤੋਂ ਨਹੀਂ ਕਰ ਰਹੇ...ਅਸੀਂ ਇਸ ਦੀ ਵਰਤੋਂ ਕਰਨ ਵਾਲਿਆਂ ਨੂੰ ਸਜ਼ਾ ਦੀ ਮੰਗ ਕਰਦੇ ਹਾਂ...ਗਲਤ ਬਿਆਨ ਵੀ ਦਿੱਤੇ ਜਾ ਰਹੇ ਹਨ...ਹਰਿਆਣਾ ਦੇ ਹਾਲਾਤ ਕਸ਼ਮੀਰ ਵਰਗੇ ਹਨ, ਅਸੀਂ 21 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਾਂਗੇ। "

07:42 AM

Farmer Protest:  ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਅਤੇ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਦੌਰਾਨ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਪੰਜਾਬ ਦੀਆਂ 32 ਜਥੇਬੰਦੀਆਂ ਵੱਲੋਂ 20, 21 ਅਤੇ 22 ਫਰਵਰੀ ਨੂੰ ਸੂਬੇ ਦੇ ਸਾਰੇ ਸੂਬਿਆਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ। .ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕਰਨਗੇ। ਇਨ੍ਹਾਂ ਤਿੰਨਾਂ ਦਿਨਾਂ 'ਚ ਸੂਬੇ ਦੇ ਸਾਰੇ ਟੋਲ ਪਲਾਜ਼ਾ ਮੁਫ਼ਤ ਕਰ ਦਿੱਤੇ ਜਾਣਗੇ। ਪੰਜਾਬ ਭਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ ਅਤੇ ਟੋਲ ਪਲਾਜ਼ਿਆਂ ਨੂੰ ਫਰੀ ਕੀਤਾ ਜਾਵੇਗਾ, ਜਿਸ ਦੇ ਸਬੰਧ ਵਿੱਚ 20, 21 ਅਤੇ 22 ਫਰਵਰੀ ਨੂੰ ਜ਼ਿਲ੍ਹੇ ਵਿੱਚ ਜਿੱਥੇ ਭਾਜਪਾ ਦਾ ਕੋਈ ਆਗੂ ਡਿਪਟੀ ਕਮਿਸ਼ਨਰ ਦਫ਼ਤਰ ਨਹੀਂ ਹੈ, ਉੱਥੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਪ੍ਰਦਰਸ਼ਨ ਕੀਤੇ ਜਾਣਗੇ।

07:29 AM

ਹਰਿਆਣਾ ਦੇ 7 ਜ਼ਿਲ੍ਹਿਆਂ 'ਚ ਇੰਟਰਨੈੱਟ 'ਤੇ ਪਾਬੰਦੀ ਲਗਾਉਣ ਦਾ ਫੈਸਲਾ 20 ਫਰਵਰੀ ਦੀ ਅੱਧੀ ਰਾਤ 12 ਤੱਕ ਵਧਾ ਦਿੱਤਾ ਗਿਆ ਹੈ।

06:49 AM

ਕਿਸਾਨਾਂ ਨੇ ਦਾਲ, ਉੜਦ, ਅਰਹਰ (ਤੂਰ), ਮੱਕੀ ਅਤੇ ਕਪਾਹ ਦੀਆਂ ਫ਼ਸਲਾਂ ਲਈ ਠੇਕੇ ਦੀ ਸ਼ਰਤ 'ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਰੰਟੀ ਦੇਣ ਦੇ ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ। ਕਿਸਾਨ ਮੋਰਚਾ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸੋਮਵਾਰ ਨੂੰ ਸ਼ੰਭੂ ਬਾਰਡਰ 'ਤੇ ਪ੍ਰੈੱਸ ਕਾਨਫਰੰਸ 'ਚ ਸਪੱਸ਼ਟ ਕਿਹਾ ਕਿ ਕੇਂਦਰ ਸਰਕਾਰ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਪੂਰੀ ਕਾਨੂੰਨੀ ਗਾਰੰਟੀ ਦੇਣੀ ਚਾਹੀਦੀ ਹੈ, ਸਮਝੌਤਾ ਨਹੀਂ। ਅਸੀਂ ਇਸ ਤੋਂ ਘੱਟ ਕੁਝ ਨਹੀਂ ਮੰਨਦੇ। ਇਸ ਦੇ ਨਾਲ ਹੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਸਰਕਾਰ ਨਾਲ ਗੱਲਬਾਤ ਜਾਰੀ ਰੱਖਣਗੇ। 21 ਫਰਵਰੀ ਨੂੰ ਸਵੇਰੇ 11 ਵਜੇ ਦਿੱਲੀ ਲਈ ਰਵਾਨਾ ਹੋਣਗੇ।

13:33 PM

ਕਿਸਾਨ ਜੱਥੇਬੰਦੀਆਂ ਅੱਜ ਖਨੌਰੀ ਬਾਰਡਰ ਵਿਖੇ ਕਰਨਗੀਆਂ ਮੀਟਿੰਗ, ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਵੀ ਮੀਟਿੰਗ 'ਚ ਸ਼ਾਮਲ ਹੋਣਗੇ।

ਐਤਵਾਰ ਨੂੰ ਕੇਂਦਰੀਆਂ ਮੰਤਰੀਆਂ ਨਾਲ ਮੀਟਿੰਗ ਵਿੱਚ ਲਏ ਗਏ ਫੈਸਲੇ ਨੂੰ ਲੈ ਕੇ ਚਰਚਾ ਹੋਵੇਗੀ।

09:30 AM

ਪੰਧੇਰ ਬੋਲੇ ਖੇਤੀ ਮਾਹਿਰਾਂ ਨਾਲ ਪ੍ਰਸਤਾਵ ਉਤੇ ਕਰਾਂਗੇ ਚਰਚਾ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਇਸ ਪ੍ਰਸਤਾਵ 'ਤੇ ਖੇਤੀ ਤੇ ਕਾਨੂੰਨ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕਰਾਂਗੇ। ਇਸ ਤੋਂ ਬਾਅਦ ਫੈਸਲਾ ਲਿਆ ਜਾਵੇਗਾ। ਅੱਜ ਉਹ ਆਪਣੇ ਸਾਥੀਆਂ ਨਾਲ ਵੀ ਇਸ ਮਾਮਲੇ 'ਤੇ ਚਰਚਾ ਕਰਨਗੇ। ਦਿੱਲੀ ਜਾਣ ਦਾ ਸਾਡਾ ਫੈਸਲਾ ਸੁਰੱਖਿਅਤ ਹੈ। ਅਸੀਂ 21 ਫਰਵਰੀ ਨੂੰ ਸਵੇਰੇ 11 ਵਜੇ ਸ਼ਾਂਤੀਪੂਰਵਕ ਅੱਗੇ ਵਧਾਂਗੇ। ਉਦੋਂ ਤੱਕ ਅਸੀਂ ਕੇਂਦਰ ਅੱਗੇ ਆਪਣਾ ਪੱਖ ਰੱਖਣ ਦੀ ਕੋਸ਼ਿਸ਼ ਕਰਾਂਗੇ।

 

08:52 AM

ਸੀਐਮ ਮਾਨ ਨੇ ਕਿਹਾ- ਅਸੀਂ ਕਿਸਾਨਾਂ ਦੇ ਜਵਾਬ ਦੀ ਉਡੀਕ ਕਰਾਂਗੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਫਸਲਾਂ ਦੀ ਵਿਭਿੰਨਤਾ ਬਹੁਤ ਜ਼ਰੂਰੀ ਹੈ। ਬਸ਼ਰਤੇ ਸਰਕਾਰ ਵਿਕਲਪਕ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਵੇ। ਇਸ ਤੋਂ ਬਾਅਦ ਹੋਰ ਫਸਲਾਂ ਨੂੰ ਵੀ ਇਸ ਅਧੀਨ ਲਿਆਂਦਾ ਜਾ ਸਕਦਾ ਹੈ। ਅਸੀਂ ਕੇਂਦਰ ਦੇ ਇਸ ਪ੍ਰਸਤਾਵ 'ਤੇ ਕਿਸਾਨ ਜਥੇਬੰਦੀਆਂ ਦੇ ਜਵਾਬ ਦੀ ਉਡੀਕ ਕਰਾਂਗੇ।

07:21 AM

ਨਵਜੋਤ ਸਿੰਘ ਦੇ ਬੋਲ; ਕਿਹਾ ਕੇਂਦਰ ਸਰਕਾਰ ਐਮਐਸਪੀ ਕਾਨੂੰਨ ਦੀ ਬਜਾਏ ਠੇਕਾ ਖੇਤੀ ਵੱਲ ਜਾ ਰਹੀ

ਕਿਸਾਨ ਦੀ ਖੁਸ਼ਹਾਲੀ ਦਾ ਅਸਲ ਮੁੱਦਾ C2+50 ਸਵਾਮੀਨਾਥਨ ਫਾਰਮੂਲੇ 'ਤੇ ਫਸਲਾਂ ਦੀ ਯਕੀਨੀ ਖਰੀਦ ਦਾ ਕਾਨੂੰਨ ਹੈ। ਕੇਂਦਰ ਸਰਕਾਰ ਐਮਐਸਪੀ ਕਾਨੂੰਨ ਦੀ ਬਜਾਏ ਠੇਕਾ ਖੇਤੀ ਵੱਲ ਵਾਪਸ ਜਾ ਰਹੀ ਹੈ, ਜਿਸ ਵਿਰੁੱਧ 380 ਦਿਨਾਂ ਲਈ ਕਿਸਾਨ ਅੰਦੋਲਨ ਕੀਤਾ ਗਿਆ ਸੀ। ਤਿੰਨ ਕਾਲੇ ਕਾਨੂੰਨਾਂ ਵਿੱਚੋਂ ਇੱਕ ਅਤੇ ਬਾਅਦ ਵਿੱਚ ਰੱਦ ਕਰ ਦਿੱਤਾ ਗਿਆ ਸੀ।

 

07:19 AM

ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗਿਆ ਸਮਾਂ

ਚੰਡੀਗੜ੍ਹ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਦੀਆਂ ਕਈ ਮੰਗਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਦੇਸ਼ 'ਚ ਪੈਦਾ ਹੋਣ ਵਾਲੇ ਦਾਲਾਂ, ਮੱਕੀ ਅਤੇ ਕਪਾਹ ਦੀ ਮਾਤਰਾ ਬਾਰੇ ਸਰਕਾਰ ਤੋਂ ਚੰਗਾ ਸੁਝਾਅ ਆਇਆ ਹੈ। ਉਹ ਦੋ ਕੇਂਦਰੀ ਏਜੰਸੀਆਂ ਦੇਖਦੀਆਂ ਹਨ ਅਤੇ ਉਨ੍ਹਾਂ ਦਾ ਕੰਪਨੀਆਂ ਨਾਲ ਸਿੱਧਾ ਇਕਰਾਰਨਾਮਾ ਹੋਵੇਗਾ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹੋਰ ਵੀ ਕਈ ਮੰਗਾਂ ਹਨ ਜਿਨ੍ਹਾਂ ’ਤੇ ਸਹਿਮਤੀ ਨਹੀਂ ਬਣ ਸਕੀ। ਅਸੀਂ ਅੱਜ ਦੇ ਸੁਝਾਵਾਂ ਬਾਰੇ ਆਪਣੇ ਸਾਥੀਆਂ ਨਾਲ ਚਰਚਾ ਕਰਾਂਗੇ। ਸਾਡਾ ਪ੍ਰੋਗਰਾਮ 21 ਫਰਵਰੀ ਨੂੰ ਸਵੇਰੇ 11 ਵਜੇ ਦਿੱਲੀ ਮਾਰਚ ਲਈ ਸਟੈਂਡਬਾਏ 'ਤੇ ਹੋਵੇਗਾ। ਜੇਕਰ ਕੋਈ ਸਮਝੌਤਾ ਨਾ ਹੋ ਸਕਿਆ ਤਾਂ ਅਸੀਂ ਸਰਕਾਰ ਨੂੰ ਅਪੀਲ ਕਰਾਂਗੇ ਕਿ ਸਾਨੂੰ ਸ਼ਾਂਤੀਪੂਰਵਕ ਦਿੱਲੀ ਜਾਣ ਦਿੱਤਾ ਜਾਵੇ।

01:21 AM

Bhagwant Mann CM Punjab: ਅੱਜ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਚੌਥੇ ਦੌਰ ਦੀ ਮੀਟਿੰਗ ਹੋਈ। 5 ਘੰਟੇ ਦੇ ਕਰੀਬ ਇਹ ਮੀਟਿੰਗ ਚੱਲੀ ਜਿਸ ਵਿੱਚ ਕਈ ਅਹਿਮ ਮੁੰਗਾਂ ਨੂੰ ਲੈਕੇ ਚਰਚਾ ਹੋਈ। ਮੈਂ ਇਸ ਮੀਟਿੰਗ ਵਿੱਚ ਪੰਜਾਬ ਦੇ ਨੁਮਾਇੰਦੇ ਵਜੋਂ ਉੱਥੇ ਹਾਜ਼ਰ ਸੀ।

01:18 AM

ਕੇਂਦਰੀ ਮੰਤਰੀ ਪਿਊਸ਼ ਗੋਇਲ ਦਾ ਕਹਿਣਾ ਹੈ, "ਕਿਸਾਨ ਯੂਨੀਅਨ ਸਵੇਰ ਤੱਕ ਸਾਨੂੰ ਆਪਣਾ ਫੈਸਲਾ ਦੱਸ ਦੇਣਗੀਆਂ। ਅਸੀਂ ਦਿੱਲੀ ਪਹੁੰਚ ਕੇ NCCF ਅਤੇ NAFED ਨਾਲ ਵੀ ਗੱਲਬਾਤ ਕਰਾਂਗੇ..." 

01:10 AM

ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ, "ਅਸੀਂ ਮਿਲ ਕੇ ਇੱਕ ਬਹੁਤ ਵੱਖਰੇ ਆਈਡੀਏ 'ਤੇ ਚਰਚਾ ਕੀਤੀ ਹੈ... ਸਰਕਾਰ ਨੇ NCCF (ਨੈਸ਼ਨਲ ਕੋਆਪਰੇਟਿਵ ਕੰਜ਼ਿਊਮਰਸ ਫੈਡਰੇਸ਼ਨ ਆਫ ਇੰਡੀਆ) ਅਤੇ NAFED (ਨੈਸ਼ਨਲ ਐਗਰੀਕਲਚਰਲ ਕੋਆਪਰੇਟਿਵ ਮਾਰਕੀਟਿੰਗ ਫੈਡਰੇਸ਼ਨ ਆਫ ਇੰਡੀਆ) ਅਗਲੇ 5 ਸਾਲਾਂ ਲਈ ਇਕਰਾਰਨਾਮਾ ਕਰਨਗੇ ਅਤੇ ਕਿਸਾਨਾਂ ਤੋਂ ਘੱਟੋ-ਘੱਟ ਸਮਰਥਨ ਮੁੱਲ 'ਤੇ ਉਤਪਾਦ ਖਰੀਦਣਗੇ। ਜਿਸ ਵਿੱਚ ਮਾਤਰਾ 'ਤੇ ਕੋਈ ਸੀਮਾ ਨਹੀਂ ਹੋਵੇਗੀ..." 

00:57 AM

 ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ "ਨਵੇਂ ਵਿਚਾਰਾਂ ਅਤੇ ਵਿਚਾਰਾਂ ਨਾਲ, ਅਸੀਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਅਤੇ ਹੋਰ ਕਿਸਾਨ ਆਗੂਆਂ ਨਾਲ ਸਕਾਰਾਤਮਕ ਚਰਚਾ ਕੀਤੀ ਹੈ... ਅਸੀਂ ਇਸ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਕਿ ਕਿਵੇਂ ਪਿਛਲੇ 10 ਸਾਲਾਂ ਵਿੱਚ PM ਮੋਦੀ ਵੱਲੋਂ ਕੀਤੇ ਗਏ ਕੰਮਾਂ ਨੂੰ ਅੱਗੇ ਵਧਾਉਣ ਲਈ। 

00:54 AM

 ਪ੍ਰਧਾਨ ਮੰਤਰੀ ਨਰੇਂਦਰ ਮੋਦੀ ਹਮੇਸ਼ਾ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਰਹਿੰਦੇ ਹਨ-ਪੀਯੂਸ਼ ਗੋਇਲ

00:47 AM

ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਕਿਹਾ ਕਿ ਕੁੱਝ ਮੰਗਾਂ ਤੇ ਕਿਸਾਨਾਂ ਅਤੇ ਸਰਕਾਰ ਵਿਚਾਲੇ ਸਹਿਮਤੀ ਬਣੀ। 

00:42 AM

ਕਿਸਾਨਾਂ ਅਤੇ ਕੇਂਦਰੀਆਂ ਮੰਤਰੀਆਂ ਵਿਚਾਲੇ ਚੌਥੇ ਗੇੜ ਦੀ ਮੀਟਿੰਗ ਹੋਈ ਖ਼ਤਮ

 

23:55 PM

ਖਨੌਰੀ ਬਾਰਡਰ 'ਤੇ ਧਰਨੇ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਇਕਾਈ ਪ੍ਰਧਾਨ ਮਨਜੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ ਹੋ ਗਈ।

23:52 PM

ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਨੇ ਇੱਕਠਿਆਂ ਡਿਨਰ ਕੀਤਾ, ਕਿਸਾਨ ਮੀਟਿੰਗ ਲਈ ਵਾਪਿਸ ਪਰਤੇ ਪਰ ਮੰਤਰੀ ਹਾਲੇ ਤੱਕ ਮੀਟਿੰਗ ਲਈ ਅੰਦਰ ਨਹੀਂ ਗਏ।

21:08 PM

ਮੀਟਿੰਗ ਵਿੱਚ MSP 'ਤੇ ਸ਼ੁਰੂ ਹੋਈ ਚਰਚਾ। ਕਿਸਾਨਾਂ ਨੇ ਕੇਂਦਰੀ ਮੰਤਰੀਆਂ ਤੋਂ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਬਾਰੇ ਪੁੱਛਿਆ।

20:34 PM

ਮੀਟਿੰਗ ਵਿੱਚ ਅੰਦੋਲਨ ਦੌਰਾਨ ਮਾਰੇ ਗਏ ਕਿਸਾਨ ਗਿਆਨ ਸਿੰਘ ਅਤੇ ਸ਼ੰਭੂ ਬਾਰਡਰ 'ਤੇ ਤੈਨਾਤ ਹਰਿਆਣਾ ਪੁਲਿਸ ਦੇ ਏਐਸਆਈ ਦੀ ਡਿਊਟੀ ਦੌਰਾਨ ਮੌਤ ਹੋ ਗਈ ਸੀ। 

ਦੋਵਾਂ ਨੂੰ ਮੀਟਿੰਗ ਦੀ ਸ਼ੁਰੂਆਤ ਤੋਂ ਪਹਿਲਾਂ ਸ਼ਰਧਾਂਜਲੀ ਦਿੱਤੀ ਗਈ।

20:32 PM

ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਚੌਥੇ ਗੇੜ ਦੀ ਮੀਟਿੰਗ ਸ਼ੁਰੂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਬੈਠਕ ਵਿੱਚ ਸ਼ਾਮਿਲ

20:19 PM

ਕੇਂਦਰੀ ਮੰਤਰੀ ਪਿਊਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ ਚੰਡੀਗੜ੍ਹ 'ਚ ਮੀਟਿੰਗ ਵਾਲੀ ਥਾਂ 'ਤੇ ਪਹੁੰਚ ਗਏ ਹਨ।

ਜਲਦ ਹੀ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਚੌਥੇ ਗੇੜ ਦੀ ਮੀਟਿੰਗ ਹੋਵੇਗੀ ਸ਼ੁਰੂ ।

 

19:15 PM

ਕੇਂਦਰੀ ਮੰਤਰੀਆਂ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂ ਸੈਕਟਰ 26 ਸਥਿਤ ਮਹਾਤਮਾ ਗਾਂਧੀ ਇੰਸਟੀਚਿਊਟ ਪੁੱਜੇ। 

 

13:03 PM
ਟੋਲ ਪਲਾਜ਼ਿਆਂ ਉਤੇ ਬੀਕੇਯੂ ਉਗਰਾਹਾਂ ਦਾ ਧਰਨਾ ਜਾਰੀ
ਮੋਗਾ ਤੇ ਪਿੰਡ ਦਾਰਾਪੁਰ ਦੇ ਕੋਲ ਟੋਲ ਪਲਾਜ਼ੇ ਉਤੇ ਬੀਕੇਯੂ ਉਗਰਾਹਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਤੁਹਾਨੂੰ ਦੱਸ ਦਈਏ ਕਿ ਸ਼ੰਭੂ ਤੇ ਖਨੌਰੀ ਬਾਰਡਰ ਉਤੇ ਅੱਥਰੂ ਗੈਸ ਦੇ ਦਾਗੇ ਕਿਸਾਨਾਂ ਉਤੇ ਗੋਲਿਆਂ ਦੇ ਰੋਸ ਵਜੋਂ ਬੀਕੇਯੂ ਉਗਰਾਹਾਂ ਪਿਛਲੇ ਦੋ ਦਿਨਾਂ ਤੋਂ ਟੋਲ ਪਲਾਜ਼ਾ ਉਤੇ ਰੋਸ ਪ੍ਰਦਰਸ਼ਨ ਪ੍ਰਦਰਸ਼ਨ ਕਰ ਰਹੀ ਹੈ।
fallback
11:31 AM
ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ 'ਚ ਹੋਵੇਗਾ ਫ਼ੈਸਲਾ ਕਿੰਨੇ ਦਿਨ ਬੰਦ ਰੱਖੇ ਜਾਣਗੇ ਟੋਲ ਪਲਾਜ਼ਾ
ਕਿਸਾਨ ਅੰਦੋਲਨ ਦਾ ਵਿਸਥਾਰ ਕਰਨ ਅਤੇ ਅਗਲੀ ਰਣਨੀਤੀ ਬਣਾਉਣ ਲਈ ਅੱਜ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਪੰਜਾਬ ਲੁਧਿਆਣਾ ਵਿੱਚ ਐਸ.ਕੇ.ਐਮ ਸਿਆਸੀ ਦੀ ਮੀਟਿੰਗ ਕੀਤੀ ਜਾ ਰਹੀ ਹੈ। ਮੀਟਿੰਗ ਵਿੱਚ ਕੁੱਲ 37 ਗਰੁੱਪ ਪਹੁੰਚ ਰਹੇ ਹਨ। ਅੱਜ ਬਾਅਦ ਦੁਪਹਿਰ 3 ਵਜੇ ਈਸੜੂ ਭਵਨ ਵਿੱਚ ਮੀਟਿੰਗ ਕਰਕੇ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਟੋਲ ਪਲਾਜ਼ਾ ਨੂੰ ਹੋਰ ਕਿੰਨੇ ਦਿਨ ਬੰਦ ਰੱਖਿਆ ਜਾਵੇਗਾ, ਇਸ ਬਾਰੇ ਵੀ ਐੱਸਕੇਐੱਮ ਅੱਜ ਫੈਸਲਾ ਦੇ ਸਕਦੀ ਹੈ।
 

 

11:25 AM

ਡੱਲੇਵਾਲ ਦਾ ਵੱਡਾ ਬਿਆਨ, ਸਰਕਾਰ ਟਾਲ-ਮਟੋਲ ਦੀ ਨੀਤੀ ਛੱਡੇ
ਕੇਂਦਰ ਅਤੇ ਕਿਸਾਨਾਂ ਵਿਚਾਲੇ ਸ਼ਾਮ ਨੂੰ ਹੋਣ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂ ਜਗਜੀਤ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਸਰਕਾਰ ਟਾਲ-ਮਟੋਲ ਦੀ ਨੀਤੀ ਛੱਡ ਦਵੇ। ਉਨ੍ਹਾਂ ਨੇ ਅੱਗੇ ਕਿਹਾ ਕਿ ਸਰਕਾਰ ਮੀਟਿੰਗ ਤੋਂ ਮੀਟਿੰਗ ਕਰਕੇ ਸਮਾਂ ਲੰਘਾ ਰਹੀ ਅਤੇ ਬਾਅਦ ਵਿੱਚ ਚੋਣ ਜ਼ਾਬਤੇ ਦਾ ਬਹਾਨਾ ਬਣਾਉਣ ਦੀ ਨੀਤੀ ਉਪਰ ਤੁਰੀ ਹੋਈ ਹੈ। ਇਸ ਲਈ ਸਰਕਾਰ ਇਸ ਨੀਤੀ ਨੂੰ ਛੱਡ ਦਵੇ।

08:39 AM

ਪੰਜਾਬ ਵਿੱਚ ਇੰਟਰਨੈਟ ਉਤੇ ਪਾਬੰਦੀ 'ਚ ਕੀਤਾ ਵਾਧਾ
ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਪੰਜਾਬ ਵਿੱਚ ਇੰਟਰਨੈੱਟ ਮੁਅੱਤਲੀ ਨੂੰ 24 ਫਰਵਰੀ ਤੱਕ ਵਧਾ ਦਿੱਤਾ ਗਿਆ ਹੈ। ਦਰਅਸਲ ਪੰਜਾਬ ਦੇ 7 ਜ਼ਿਲ੍ਹਿਆਂ ਦੇ 20 ਥਾਣਿਆਂ ਦੇ ਖੇਤਰ ਵਿੱਚ ਇੰਟਰਨੈਟ 24 ਫਰਵਰੀ ਤੱਕ ਬੰਦ ਰਹੇਗਾ। ਕਾਬਿਲੇਗੌਰ ਹੈ ਕਿ ਪਹਿਲਾਂ ਸਿਰਫ਼ 3 ਜ਼ਿਲ੍ਹਿਆਂ ਦੇ 11 ਥਾਣਿਆਂ ਦੇ ਖੇਤਰ ਵਿੱਚ ਇੰਟਰਨੈਟ ਉਪਰ ਪਾਬੰਦੀ ਸੀ।

08:21 AM

ਭਾਜਪਾ ਨੇਤਾਵਾਂ ਦੇ ਘਰ ਅੱਗੇ ਧਰਨੇ ਦਾ ਦੂਜਾ ਦਿਨ

ਦੂਜੇ ਪਾਸੇ ਸਰਹੱਦਾਂ ਉਤੇ ਕਿਲਾਬੰਦੀ ਕਾਰਨ ਦਿੱਲੀ ਵੱਲ ਮਾਰਚ ਕਰਨ ਦੀ ਰਣਨੀਤੀ ਦਰਮਿਆਨ ਕਿਸਾਨ ਜਥੇਬੰਦੀਆਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੂਬਾ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਸਾਬਕਾ ਮੰਤਰੀ ਕੇਵਲ ਸਿੰਘ ਢਿੱਲੋਂ ਦੀਆਂ ਰਿਹਾਇਸ਼ਾਂ ਦੇ ਬਾਹਰ ਟੈਂਟ ਲਗਾ ਕੇ ਧਰਨਾ ਦਿੱਤਾ। ਇਹ ਧਰਨਾ ਦੋ ਦਿਨ ਤੱਕ ਜਾਰੀ ਰਹੇਗਾ। ਪ੍ਰਦਰਸ਼ਨ ਤੋਂ ਬਾਅਦ ਪਟਿਆਲਾ 'ਚ ਕੈਪਟਨ ਦੀ ਰਿਹਾਇਸ਼ ਮੋਤੀ ਮਹਿਲ ਦੇ ਬਾਹਰ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ।

08:18 AM

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਬਿਆਨ
ਪੰਜਾਬ ਦੇ ਕਿਸਾਨ ਦਿੱਲੀ ਕੂਚ ਲਈ ਹਰਿਆਣਾ ਦੀਆਂ ਹੱਦਾਂ ਉਪਰ ਡਟੇ ਹੋਏ ਹਨ। ਸ਼ੰਭੂ ਬੈਰੀਅਰ ਤੇ ਖਨੌਰੀ ਵਿੱਚ ਹਾਲਾਤ ਕਾਫੀ ਤਣਾਅਪੂਰਨ ਹਨ। ਇਸ ਦਰਮਿਆਨ ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਅੰਦੋਲਨ ਦਾ ਛੇਵਾਂ ਦਿਨ ਤੇ ਚੌਥੇ ਗੇੜ ਦੀ ਮੀਟਿੰਗ ਹੋਵੇਗੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪ੍ਰਤੀ ਕਿਸਾਨ ਦੀ ਆਮਦਨ ਪ੍ਰਤੀ ਦਿਨ ਮਹਿਜ਼ 27 ਰੁਪਏ ਹੈ। ਕਿਸਾਨ 27 ਰੁਪਏ ਵਿੱਚ ਗੁਜ਼ਾਰਾ ਕਰਦਾ ਹੈ। ਖੇਤੀ ਦੀ ਲਾਗਤ ਕਾਫੀ ਜ਼ਿਆਦਾ ਹੈ।

 

 

07:10 AM

ਇੰਟਰਨੈਟ ਪਾਬੰਦੀ 'ਚ ਕੀਤਾ ਵਾਧਾ

ਕਿਸਾਨ ਅੰਦੋਲਨ ਨੂੰ ਦੇਖਦੇ ਹੋਏ ਇੰਟਰਨੈੱਟ 'ਤੇ ਪਾਬੰਦੀ ਵਧਾ ਦਿੱਤੀ ਗਈ ਹੈ। ਹਰਿਆਣਾ ਦੇ 7 ਜ਼ਿਲ੍ਹਿਆਂ 'ਚ ਇੰਟਰਨੈੱਟ 'ਤੇ ਪਾਬੰਦੀ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਹੁਣ 19 ਫਰਵਰੀ ਦੀ ਅੱਧੀ ਰਾਤ 12 ਵਜੇ ਤੱਕ ਇੰਟਰਨੈੱਟ 'ਤੇ ਪਾਬੰਦੀ ਰਹੇਗੀ। ਹਰਿਆਣਾ ਦੇ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ, ਸਿਰਸਾ 'ਚ ਇੰਟਰਨੈੱਟ ਸੇਵਾਵਾਂ ਪ੍ਰਭਾਵਿਤ ਰਹਿਣਗੀਆਂ। ਇਹ ਹੁਕਮ ਗ੍ਰਹਿ ਸਕੱਤਰ ਵੱਲੋਂ ਜਾਰੀ ਕੀਤੇ ਗਏ ਹਨ।

06:36 AM

ਕਿਸਾਨਾਂ ਅਤੇ ਕੇਂਦਰ ਵਿਚਾਲੇ ਚੌਥੀ ਮੀਟਿੰਗ ਅੱਜ
ਘੱਟੋ-ਘੱਟ ਸਮਰਥਨ ਮੁੱਲ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਅੱਜ ਸ਼ਾਮ 6 ਵਜੇ ਚੰਡੀਗੜ੍ਹ ਦੇ ਸੈਕਟਰ 26 ਸਥਿਤ ਮੈਕਸੀਪਾ ਵਿੱਚ ਕੇਂਦਰ ਸਰਕਾਰ ਨਾਲ ਮੀਟਿੰਗ ਹੋਵੇਗੀ। ਇਹ ਚੌਥੀ ਮੀਟਿੰਗ ਹੋਵੇਗੀ, ਜਿਸ ਵਿੱਚ ਸਾਰੇ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ।

15:33 PM

ਕਿਸਾਨਾਂ ਨੂੰ ਖਦੇੜਨ ਲਈ ਦਿੱਲੀ ਪੁਲਿਸ ਲਿਆਈ ਸਾਊਂਡ ਗਨ
ਦਿੱਲੀ-ਹਰਿਆਣਾ ਦ ਸਿੰਘੂ ਬਾਰਡਰ ਉਤੇ ਦਿੱਲੀ ਪੁਲਿਸ ਸਾਊਂਡ ਗਨ ਲੈ ਕੇ ਆਈ ਹੈ। ਦਰਅਸਲ ਸਾਊਂਡ ਗਨ ਦਾ ਇਸਤੇਮਾਲ ਉਸ ਸਮੇਂ ਕੀਤਾ ਜਾਂਦਾ ਹੈ ਜਦ ਕੋਈ ਵੱਡਾ ਪ੍ਰਦਰਸ਼ਨ ਹੋ ਰਿਹਾ ਹੋਵੇ ਜਾਂ ਫਿਰ ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀ ਉਗਰ ਹੋ ਜਾਣ। ਪ੍ਰਦਰਸ਼ਨਕਾਰੀਆਂ ਜਾਂ ਭੀੜ ਨੂੰ ਹਟਾਉਣ ਲਈ ਪੁਲਿਸ ਵੱਲੋਂ ਸਾਊਂਡ ਗਨ ਦਾ ਇਸਤੇਮਾਲ ਕੀਤਾ ਜਾਂਦਾ ਹੈ। ਦਰਅਸਲ ਸਾਊਂਡ ਗਨ ਇੱਕ ਮਸ਼ੀਨ ਹੁੰਦੀ ਹੈ। ਦਰਅਸਲ ਸਾਊਂਡ ਗਨ ਮਸ਼ੀਨ ਦੇ ਅੰਦਰੋਂ ਬਹੁਤ ਤੇਜ਼ੀ ਆਵਾਜ਼ ਨਿਕਲੀ ਜਿਸ ਨੂੰ ਕੰਨ ਬਰਦਾਸ਼ਤ ਨਹੀਂ ਕਰ ਪਾਉਂਦੇ ਅਤੇ ਤੁਸੀਂ ਪਰੇਸ਼ਾਨ ਹੋ ਕੇ ਮੌਕੇ ਤੋਂ ਹਟਣ ਲਈ ਮਜਬੂਰ ਹੋ ਜਾਂਦੇ ਹਨ। ਪੁਲਿਸ ਨੂੰ ਕਾਨੂੰਨੀ ਵਿਵਸਥਾ ਬਣਾਉਣ ਵਿੱਚ ਮਦਦ ਮਿਲਦੀ ਹੈ।

 

15:09 PM

ਕਿਸਾਨ ਆਗੂ ਰਾਕੇਸ਼ ਟਿਕੈਤ ਨਹੀਂ ਕਹੀ ਵੱਡੀ ਗੱਲ
ਉਤਰ ਪ੍ਰਦੇਸ਼ ਦੇ ਮੁਜੱਫਰ ਨਗਰ ਵਿੱਚ ਹੋਣ ਵਾਲੀ ਮਹਾਪੰਚਾਇਤ ਤੋਂ ਪਹਿਲਾਂ ZEE NEWS ਉਤੇ ਬੋਲੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਸ਼ੰਭੂ ਬਾਰਡਰ ਦੀ ਸਥਿਤੀ ਉਪਰ ਨਜ਼ਰ ਹੈ। ਭਾਰਤੀ ਕਿਸਾਨ ਯੂਨੀਅਨ ਦੇ ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਕਿਸਾਨ ਆਗੂ ਅੱਜ ਦੀ ਮਹਾਪੰਚਾਇਤ ਵਿੱਚ ਆਏ ਹਨ... ਉਹ ਮਿਲ ਕੇ ਫੈਸਲਾ ਕਰਨਗੇ ਕਿ ਦਿੱਲੀ ਵੱਲ ਮਾਰਚ ਕਰਨਾ ਹੈ ਜਾਂ ਨਹੀਂ...
MSP ਦਾ ਵਾਅਦਾ 2 ਸਾਲ ਬਾਅਦ ਵੀ ਪੂਰਾ ਨਾ ਹੋਣ 'ਤੇ ਟਿਕੈਤ ਨੇ ਕਿਹਾ ਕਿ ਉਦਯੋਗਪਤੀ ਸਰਕਾਰ ਚਲਾ ਰਹੇ ਹਨ। ਹੋਰ ਕਿਸਾਨ ਅੰਦੋਲਨ ਦੀ ਲੋੜ ਪਵੇਗੀ।

15:05 PM

ਲਾਡੋਵਾਲ ਸਮੇਤ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਦੋ ਦਿਨਾਂ ਲਈ ਫ੍ਰੀ ਕੀਤੇ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਦੇ ਸਮਰਥਨ 'ਚ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਲਾਡੋਵਾਲ ਟੋਲ ਪਲਾਜ਼ਾ ਸਮੇਤ ਪੰਜਾਬ ਦੇ ਸਾਰੇ ਟੋਲ 2 ਦਿਨਾਂ ਲਈ ਫਰੀ ਕਰ ਦਿੱਤੇ ਹਨ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਨਹੀਂ ਮੰਨ ਰਹੀ ਅਤੇ ਸਿਰਫ਼ ਖੋਖਲੇ ਵਾਅਦੇ ਹੀ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਕੱਲ੍ਹ ਦੀ ਕੇਂਦਰ ਨਾਲ ਮੀਟਿੰਗ ਦਾ ਕੋਈ ਸਾਕਾਰਾਤਮਕ ਨਤੀਜਾ ਨਾ ਨਿਕਲਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ। ਜਦੋਂ ਕਿ ਟੋਲ ਪਲਾਜ਼ਾ ''ਤੇ ਧਰਨਾ 2 ਦਿਨ ਲਗਾਤਾਰ ਜਾਰੀ ਰਹੇਗਾ।

12:34 PM

ਗੁਰਦਾਸਪੁਰ ਦੇ ਕਿਸਾਨ ਗਿਆਨ ਸਿੰਘ ਦੀ ਸ਼ੁੱਕਰਵਾਰ ਨੂੰ ਸ਼ੰਭੂ ਸਰਹੱਦ 'ਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਨ੍ਹਾਂ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਜੱਦੀ ਪਿੰਡ ਚਾਚੋਕੀ ਵਿਖੇ ਪੁੱਜੀ। ਉਨ੍ਹਾਂ ਦਾ ਅੰਤਿਮ ਸੰਸਕਾਰ ਜਲਦੀ ਹੀ ਕੀਤਾ ਜਾਵੇਗਾ।

09:32 AM

ਦਿੱਲੀ ਦੇ ਟਿੱਕਰੀ ਸਰਹੱਦ ਤੋਂ ਸੁਰੱਖਿਆ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਅੱਜ ਵੀ ਵੱਡੀ ਗਿਣਤੀ ਵਿੱਚ ਅਰਧ ਸੈਨਿਕ ਬਲ ਤਿਆਰ ਹਨ। ਪੈਦਲ ਚੱਲਣ ਵਾਲਿਆਂ ਦੀ ਆਵਾਜਾਈ ਨੂੰ ਆਮ ਬਣਾਉਣ ਦੀ ਕੋਸ਼ਿਸ਼ ਵਿੱਚ ਪ੍ਰਸ਼ਾਸਨ। ਕਿਸਾਨਾਂ ਨੇ ਹਰਿਆਣਾ-ਪੰਜਾਬ ਸਰਹੱਦ 'ਤੇ ਮੋਰਚਾ ਲਾਇਆ ਹੋਇਆ ਹੈ, ਪਰ ਆਸ-ਪਾਸ ਦੇ ਸੂਬਿਆਂ 'ਚ ਵੀ ਅਲਰਟ ਜਾਰੀ ਹੈ।

 

08:39 AM

ਅੱਜ ਕਿਸਾਨ ਅੰਦੋਲਨ ਦਾ ਪੰਜਵਾਂ ਦਿਨ ਹੈ। ਪੰਜਾਬ ਦੇ ਕਿਸਾਨ ਦਿੱਲੀ ਜਾਣ ਲਈ ਸ਼ੰਭੂ ਬਾਰਡਰ 'ਤੇ ਡਟੇ ਹੋਏ ਹਨ। ਇਸ ਅੰਦੋਲਨ ਵਿੱਚ ਇੱਕ ਕਿਸਾਨ ਅਤੇ ਇੱਕ ਸਬ ਇੰਸਪੈਕਟਰ ਸਮੇਤ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ।

07:23 AM

ਪੰਜਾਬ ਭਾਜਪਾ ਆਗੂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਕੇਵਲ ਢਿੱਲੋਂ ਦੇ ਘਰ ਦਾ ਘਿਰਾਓ ਕਰਨਗੇ। ਬੀਕੇਯੂ (ਚੜੂਨੀ) ਹਰਿਆਣਾ ਦੀਆਂ ਤਹਿਸੀਲਾਂ ਵਿੱਚ ਕੱਢੇਗੀ ਟਰੈਕਟਰ ਮਾਰਚ

07:23 AM

ਪੰਜਾਬ ਭਾਜਪਾ ਆਗੂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਕੇਵਲ ਢਿੱਲੋਂ ਦੇ ਘਰ ਦਾ ਘਿਰਾਓ ਕਰਨਗੇ। ਬੀਕੇਯੂ (ਚੜੂਨੀ) ਹਰਿਆਣਾ ਦੀਆਂ ਤਹਿਸੀਲਾਂ ਵਿੱਚ ਕੱਢੇਗੀ ਟਰੈਕਟਰ ਮਾਰਚ

Trending news