Punjab Flood News LIVE: ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ ਜ਼ਿਲ੍ਹੇ 'ਚ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣ ਪੁੱਜੇ
Advertisement
Article Detail0/zeephh/zeephh1828331

Punjab Flood News LIVE: ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ ਜ਼ਿਲ੍ਹੇ 'ਚ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣ ਪੁੱਜੇ

Punjab News Today: ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਸਥਿਤੀ ਕਾਬੂ ਹੇਠ ਹੈ।  

Punjab Flood News LIVE: ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ ਜ਼ਿਲ੍ਹੇ 'ਚ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣ ਪੁੱਜੇ
LIVE Blog

Punjab Flood News Today Live Updates: ਹਿਮਾਚਲ ਪ੍ਰਦੇਸ਼ 'ਚ 13 ਤੋਂ 15 ਅਗਸਤ ਵਿਚਕਾਰ ਪਈ ਭਾਰੀ ਬਾਰਿਸ਼ ਕਰਕੇ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਬਿਆਸ ਦਰਿਆ 'ਚ ਲਗਾਤਾਰ ਵੱਧ ਰਿਹਾ ਪਾਣੀ ਦਾ ਪੱਧਰ ਇੱਕ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਦੌਰਾਨ ਪੰਜਾਬ ਦੇ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਰੂਪਨਗਰ ਦੇ ਕਈ ਇਲਾਕਿਆਂ 'ਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ।  

ਹਾਲਾਂਕਿ ਇਨ੍ਹਾਂ ਇਲਾਕਿਆਂ 'ਚੋਂ ਅਧਿਕਤਰ ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਹੈ ਪਰ ਬਚਾਅ ਕਾਰਜ ਅਜੇ ਵੀ ਜਾਰੀ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁੜ ਲੋਕਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਸਥਿਤੀ ਕਾਬੂ ਹੇਠ ਹੈ ਅਤੇ ਉਹ ਖੁਦ ਹਿਮਾਚਲ ਪ੍ਰਦੇਸ਼ ਦੀ ਸਰਕਾਰ ਤੇ BBMB ਨਾਲ ਗੱਲਬਾਤ ਕਰ ਰਹੇ ਹਨ।  

ਬੀਤੀ ਰਾਤ ਉਨ੍ਹਾਂ ਵੱਲੋਂ ਇੱਕ ਟਵੀਟ ਕੀਤਾ ਗਿਆ ਸੀ, ਜਿਸ ਵਿੱਚ ਉਨ੍ਹਾਂ ਕਿਹਾ ਕਿ "ਪੰਜਾਬ ਵਿੱਚ ਹੜ੍ਹ ਦੀ ਸਥਿਤੀ ਬਿਲਕੁੱਲ ਕੰਟਰੋਲ ਵਿੱਚ ਹੈ ..ਮੈਂ ਖੁਦ ਅਤੇ ਮੇਰੇ ਅਫਸਰ ਹਿਮਾਚਲ ਸਰਕਾਰ ਅਤੇ BBMB ਨਾਲ ਹਰ ਵਕਤ ਸੰਪਰਕ ਵਿੱਚ ਹਾਂ.. ਪੌਂਗ ਅਤੇ ਰਣਜੀਤ ਸਾਗਰ ਡੈਮ ਕੰਟਰੋਲ ਚ ਨੇ..ਲੋਕਾਂ ਦੇ ਜਾਨ-ਮਾਲ ਦੀ ਰਾਖੀ ਕਰਨੀ ਸਾਡਾ ਫਰਜ਼ ਹੈ..ਕੁਦਰਤੀ ਆਫ਼ਤ ਹੈ ਸਭ ਮਿਲ ਕੇ ਇਸਦਾ ਸਾਹਮਣਾ ਕਰਾਂਗੇ…ਲੋਕਾਂ ਦੀ ਸਰਕਾਰ ਲੋਕਾਂ ਦੇ ਨਾਲ.." 

Follow Punjab Flood News Today Live Updates here: 

17 August 2023
17:47 PM

ਹੜ੍ਹ ਦੇ ਵਿਚਕਾਰ ਮੁੱਖ ਮੰਤਰੀ ਭਗਵੰਤ ਮਾਨ ਦਾ ਰਾਹਤ ਭਰਿਆ ਬਿਆਨ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਭਾਖੜਾ ਡੈਮ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ।

17:47 PM

ਹੜ੍ਹ ਦੇ ਵਿਚਕਾਰ ਮੁੱਖ ਮੰਤਰੀ ਭਗਵੰਤ ਮਾਨ ਦਾ ਰਾਹਤ ਭਰਿਆ ਬਿਆਨ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਭਾਖੜਾ ਡੈਮ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ।

15:32 PM

Punjab Flood News LIVE: ਸੁਲਤਾਨਪੁਰ ਲੋਧੀ ਦੇ ਮੰਡ ਇਲਾਕੇ ਵਿੱਚ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਰਕੇ ਹਫੜਾ-ਦਫੜੀ ਮਚੀ

14:46 PM

ਪੌਂਗ ਡੈਮ ਤੋਂ ਪਾਣੀ ਛੱਡੇ ਜਾਣ ਕਾਰਨ ਮੁਕੇਰੀਆ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਦਾ ਕਾਫੀ ਨੁਕਸਾਨ ਹੋ ਰਿਹਾ ਹੈ, ਜਦੋਂਕਿ ਬਿਆਸ ਦਰਿਆ ’ਤੇ ਪੈਂਦੇ ਨੌਸ਼ਹਿਰਾ ਨੇੜੇ ਧੁੱਸੀ ਬੰਨ੍ਹ ਟੁੱਟਣ ਕਾਰਨ ਹੁਸ਼ਿਆਰਪੁਰ ਅਤੇ ਗੁਰਦਾਸਪੁਰ ਦਾ ਸੰਪਰਕ ਟੁੱਟ ਗਿਆ ਹੈ।

14:31 PM

Punjab Floods 2023: ਭਾਖੜਾ ਤੋਂ ਛੱਡੇ ਗਏ ਪਾਣੀ ਦੇ ਨਾਲ ਜੋ ਮੌਜੂਦਾ ਹਾਲਾਤ ਬਣੇ ਹੋਏ ਹਨ ਉਸਦੇ ਨਾਲ ਨਜਿੱਠਣ ਲਈ ਜਿੱਥੇ NDRF ਤੇ ਸਿਵਲ ਪ੍ਰਸ਼ਾਸ਼ਨ ਦੀਆਂ ਟੀਮ ਲਗਾਤਾਰ ਰਾਹਤ ਕਾਰਜਾਂ 'ਚ ਜੁੱਟੀਆਂ ਹੋਈਆਂ ਹਨ, ਉੱਥੇ ਹੀ ਭਾਰਤੀ ਫੌਜ ਦੇ ਜਵਾਨ ਵੀ ਹੁਣ ਇਹਨਾਂ ਰਾਹਤ ਕਾਰਜ਼ਾਂ 'ਚ ਲਗ ਗਏ ਹਨ। ਸ੍ਰੀ ਅਨੰਦਪੁਰ ਸਾਹਿਬ ਦੇ ਨਜ਼ਦੀਕੀ ਪਿੰਡ ਬੁਰਜ ਵਿਖੇ ਸਤਲੁਜ ਦਰਿਆ ਦੇ ਕਿਨਾਰੇ ਨੂੰ ਲੱਗੀ ਖੋਰ ਨੂੰ ਪੂਰਨ ਦੇ ਲਈ ਫੌਜ ਦੇ ਨੌਜਵਾਨ ਕੰਮ ਕਰ ਰਹੇ ਹਨ। ਗੌਰਤਲਬ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਪੈਦਾ ਹੋਏ ਹਲਾਤਾਂ ਨਾਲ ਨਿਪਟਣ ਲਈ ਹੁਣ ਆਰਮੀ ਦੀ ਸਹਾਇਤਾ ਵੀ ਲਈ ਜਾ ਰਹੀਂ ਹੈ।

11:30 AM

Mandi Flood news: मंडी में अब तक 267 घर टूट चुके हैं, 31 करोड़ से ज्यादा का नुकसान हो चुका है. फिलहाल 319 सड़कें बंद है, 19 की मौत हो गई है, 9 लोग लापता है और 86 वॉटर परियोजनाएं बाधित हैं. 

11:09 AM

Gurdaspur News: ਹੜ੍ਹ ਦੇ ਪਾਣੀ ਨੂੰ ਦੇਖਣ ਗਏ ਦੋ ਬੱਚਿਆਂ ਦੀ ਬਰਸਾਤੀ ਨਾਲੇ ਚ ਡੁੱਬਣ ਨਾਲ ਮੌਤ, ਪੂਰੀ ਖ਼ਬਰ ਪੜ੍ਹੋ 

10:45 AM

Ghaggar Water Level Today: ਘੱਗਰ ਦਰਿਆ ਦੇ ਪਾਣੀ ਦਾ ਪੱਧਰ ਪਿਛਲੇ 24 ਘੰਟਿਆਂ ਤੋਂ ਲਗਾਤਾਰ ਵੱਧ ਰਿਹਾ ਹੈ। ਸੰਗਰੂਰ ਵਿੱਚ ਘੱਗਰ ਦਰਿਆ ਦਾ ਪਾਣੀ ਦਾ ਪੱਧਰ 746 ਫੁੱਟ ਤੋਂ ਉੱਪਰ ਚਲਾ ਗਿਆ ਹੈ ਜਦਕਿ ਖਤਰੇ ਦਾ ਨਿਸ਼ਾਨ 748 ਫੁੱਟ 'ਤੇ ਹੈ। 

 

10:25 AM

Punjab Flood 2023: ਅੱਜ ਫਿਰੋਜ਼ਪੁਰ ਵਿਖੇ ਸਤਲੁਜ ਦਰਿਆ ਵਿੱਚ ਹਰੀਕੇ ਤੋਂ 195769 ਕਿਊਸਿਕ ਪਾਣੀ ਛੱਡਿਆ ਗਿਆ ਜੋ ਅੱਜ ਸ਼ਾਮ ਤੱਕ ਹੁਸੈਨੀ ਵਾਲਾ ਵਿੱਚ ਪਹੁੰਚ ਜਾਵੇਗਾ।

10:25 AM

Punjab Flood News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਜਾਣਗੇ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। 

09:44 AM

Pong Dam Water Level: ਪੌਂਗ ਡੈਮ ਨਾਲ ਜੁੜੀ ਵੱਡੀ ਖ਼ਬਰ!

ਪੌਂਗ ਡੈਮ ਦੀ ਮਹਾਰਾਣਾ ਪ੍ਰਤਾਪ ਝੀਲ ਦਾ ਅੱਜ ਪਾਣੀ ਦਾ ਪੱਧਰ 1396.18 ਫੁੱਟ ਹੈ। ਇਸ ਵੇਲੇ ਝੀਲ ਵਿੱਚ ਪਾਣੀ ਦੀ ਆਮਦ 42659 ਹੈ ਜਦਕਿ ਟਰਬਾਈਨ ਰਾਹੀਂ 16939 ਕਿਊਸਿਕ ਪਾਣੀ ਬਿਆਸ ਦਰਿਆ ਵਿੱਚ ਛੱਡਿਆ ਜਾ ਰਿਹਾ ਹੈ। 

- 101044 ਪਾਣੀ ਇਸੇ ਸਪਿਲਵੇਟ ਤੋਂ ਛੱਡਿਆ ਜਾ ਰਿਹਾ ਹੈ।
- ਬਿਆਸ ਦਰਿਆ ਵਿੱਚ ਪੌਂਗ ਡੈਮ ਤੋਂ ਕੁੱਲ 117983 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। 
- ਇੱਥੇ ਪੌਂਗ ਡੈਮ ਤੋਂ ਦੋ ਦਿਨਾਂ ਵਿੱਚ ਡੇਢ ਲੱਖ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। 

ਹੁਣ ਜਦੋਂ 40 ਹਜ਼ਾਰ ਕਿਊਸਿਕ ਦੀ ਕਮੀ ਹੈ ਤਾਂ ਨੀਵੇਂ ਇਲਾਕਿਆਂ ਲਈ ਰਾਹਤ ਦੀ ਖ਼ਬਰ ਹੈ। ਜੇਕਰ ਆਉਣ ਵਾਲੇ ਦਿਨਾਂ 'ਚ ਮੀਂਹ ਨਹੀਂ ਪੈਂਦਾ ਅਤੇ ਪਹਾੜੀ ਇਲਾਕਿਆਂ 'ਚ ਬੱਦਲ ਫਟਣ ਵਰਗੀ ਕੋਈ ਘਟਨਾ ਨਹੀਂ ਵਾਪਰਦੀ ਤਾਂ ਪੌਂਗ ਡੈਮ ਤੋਂ ਪਾਣੀ ਨਹੀਂ ਛੱਡਿਆ ਜਾਵੇਗਾ ਕਿਉਂਕਿ ਪੌਂਗ ਡੈਮ 1390 ਫੁੱਟ ਤੱਕ ਪਾਣੀ ਸਟੋਰ ਕਰਦਾ ਹੈ।

08:44 AM

Punjab Floods 2023: NDRF ਦੇ ਮੁਤਾਬਕ ਫੋਰਸ ਦੀਆਂ 14 ਟੀਮਾਂ ਹੋਰ ਹਿੱਸੇਦਾਰਾਂ ਦੇ ਨਾਲ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਸਰਚ ਐਂਡ ਰੈਸਕਿਊ ਆਪਰੇਸ਼ਨ ਅਤੇ ਹੜ੍ਹ ਦੇ ਪਾਣੀ ਦੇ ਬਚਾਅ ਕਾਰਜ ਚਲਾ ਰਹੀਆਂ ਹਨ।

08:30 AM

Punjab Flood News: ਗੁਰਦਾਸਪੁਰ ਖੇਤਰ ਵਿੱਚ ਹੜ੍ਹ ਵਰਗੀ ਸਥਿਤੀ ਬਾਰੇ, NDRF ਦੇ ਇੰਸਪੈਕਟਰ, ਸੰਜੇ ਬਿਸ਼ਟ ਨੇ ਕਿਹਾ, "ਮੈਂ ਇੱਥੇ ਬਚਾਅ ਅਤੇ ਨਿਕਾਸੀ ਲਈ 24 ਲੋਕਾਂ ਦੀ ਟੀਮ ਨਾਲ ਆਇਆ ਹਾਂ... ਪ੍ਰਸ਼ਾਸਨ ਸਾਨੂੰ ਜਿੱਥੇ ਲੋੜ ਹੈ ਉੱਥੇ ਤਾਇਨਾਤ ਕਰ ਰਿਹਾ ਹੈ..."

08:16 AM
Sri Anandpur Sahib News: ਪਾਣੀ ਵਧਣ ਕਾਰਨ 2 ਦਿਨ ਬੰਦ ਰਹਿਣਗੇ ਸ਼੍ਰੀ ਅਨੰਦਪੁਰ ਸਾਹਿਬ ਦੇ ਸਕੂਲ 
 
ਸਤਲੁਜ ਦਰਿਆ ਵਿੱਚ ਪਾਣੀ ਵੱਧਣ ਕਰਕੇ 17 ਅਤੇ 18 ਅਗਸਤ ਨੂੰ ਸ਼੍ਰੀ ਅਨੰਦਪੁਰ ਸਾਹਿਬ ਦੇ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਸਹਾਇਕ ਕਮਿਸ਼ਨਰ ਰੂਪਨਗਰ ਵਲੋਂ ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਸ਼੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਆਦਰਸ਼ ਸਕੂਲ ਲੋਦੀਪੁਰ, ਸਰਕ‍ਾਰੀ ਮਿਡਲ ਸਕੂਲ ਲੋਦੀਪੁਰ,ਸਰਕ‍ਾਰੀ ਹਾਈ ਸਕੂਲ ਜਿੰਦਵੜੀ,ਸਰਕਾਰੀ ਹਾਈ ਸਕੂਲ ਦਸਗਰਾਈ, ਮਿਡਲ ਸਕੂਲ ਗੱਜਪੁਰ ,ਸਰਕਾਰੀ ਹਾਈ ਸਕੂਲ ਚੰਦਪੁਰਬੇਲਾ,ਸ਼ਾਹਪੁਰ ਬੇਲਾ, ਬ੍ਰਹਮਪੁਰ, ਮਾਣਕਪੁਰ, ਭਲਾਣ, ਭਨਾਮ, ਪਲਾਸੀ, ਬੇਲਾ ਰਾਮਗੜ੍ਹ, ਸਰਕਾਰੀ ਮਿਡਲ ਸਕੂਲ ਬੇਲਾ ਧਿਆਨੀ ਬੰਦ ਰਹਿਣਗੇ।
07:54 AM

Bhakra Dam Water Level Update: ਭਾਖੜਾ ਵਾਟਰ ਲੈਵਲ ਅਪਡੇਟ

ਭਾਖੜਾ ਡੈਮ ਦਾ ਅੱਜ ਪਾਣੀ ਦਾ ਪੱਧਰ 1676.45 ਫੁੱਟ ਤੱਕ ਪਹੁੰਚ ਗਿਆ ਅਤੇ ਪਾਣੀ ਦੀ ਆਮਦ 54887 ਕਿਊਸਿਕ ਰਿਕਾਰਡ ਕੀਤੀ ਗਈ ਜਦਕਿ ਭਾਖੜਾ ਡੈਮ ਤੋਂ ਟਰਬਾਈਨਾਂ ਰਾਹੀਂ ਸਿਰਫ਼ 79195 ਕਿਊਸਿਕ ਪਾਣੀ ਛੱਡਿਆ ਗਿਆ।

ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਵਿੱਚ 12350 ਕਿਊਸਿਕ, ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ 10150 ਕਿਊਸਿਕ ਅਤੇ ਸਤਲੁਜ ਦਰਿਆ ਵਿੱਚ 56900 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।

ਨੰਗਲ ਡੈਮ ਤੋਂ 79400 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ ਅਤੇ ਭਾਖੜਾ ਡੈਮ ਅਜੇ ਵੀ 1680 ਦੇ ਖ਼ਤਰੇ ਦੇ ਨਿਸ਼ਾਨ ਤੋਂ 04 ਫੁੱਟ ਘੱਟ ਹੈ।

07:53 AM

Gurdaspur Flood News: "ਗੁਰਦਾਸਪੁਰ 'ਚ ਹੁਣ ਤੱਕ  100 ਤੋਂ ਵੱਧ ਲੋਕਾਂ ਨੂੰ ਬਚਾਇਆ ਗਿਆ"

ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਇਲਾਕੇ 'ਚ ਹੜ੍ਹ ਵਰਗੇ ਹਾਲਾਤ 'ਤੇ ਗੱਲ ਕਰਦੇ ਹੋਏ ਕਿਹਾ ਕਿ ''ਐੱਨ.ਡੀ.ਆਰ.ਐੱਫ., ਐੱਸ.ਡੀ.ਆਰ.ਐੱਫ. ਅਤੇ ਫੌਜ ਦੀ ਮਦਦ ਨਾਲ ਹੁਣ ਤੱਕ 100 ਤੋਂ ਵੱਧ ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ ਅਤੇ ਉਨ੍ਹਾਂ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ।" 

07:50 AM

Punjab Floods 2023: ਬਟਾਲਾ ਦੇ ਐਸਐਸਪੀ ਅਸ਼ਵਨੀ ਗੋਟਿਆਲ ਨੇ ਗੁਰਦਾਸਪੁਰ ਖੇਤਰ ਵਿੱਚ ਹੜ੍ਹ ਵਰਗੀ ਸਥਿਤੀ ਬਾਰੇ ਗੱਲ ਕਰਦਿਆਂ ਕਿਹਾ ਕਿ “ਪੌਂਗ ਡੈਮ ਤੋਂ ਪਾਣੀ ਛੱਡਣ ਕਾਰਨ ਹੁਸ਼ਿਆਰਪੁਰ, ਗੁਰਦਾਸਪੁਰ ਦਾ ਵੱਡਾ ਹਿੱਸਾ ਪਾਣੀ ਵਿੱਚ ਡੁੱਬ ਗਿਆ ਹੈ ਅਤੇ ਹੁਣ ਤੱਕ ਅਸੀਂ ਲਗਭਗ 75 ਲੋਕਾਂ ਨੂੰ ਬਚਾਇਆ ਗਿਆ ਹੈ ਅਤੇ ਕਿਸੇ ਸੁਰੱਖਿਅਤ ਥਾਂ 'ਤੇ ਭੇਜ ਦਿੱਤਾ ਗਿਆ ਹੈ।"

 

Trending news