ਚਰਚਾ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਐਨ. ਡੀ. ਏ. ਕੈਪਟਨ ਅਮਰਿੰਦਰ ਸਿੰਘ ਨੂੰ ਉਪ ਰਾਸ਼ਟਰਪਤੀ ਬਣਾ ਸਕਦੀ ਹੈ।
Trending Photos
LIVE UPDATES: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਭਾਜਪਾ ਵਿੱਚ ਰਲੇਵੇਂ ਦੀਆਂ ਚਰਚਾਵਾਂ ਦਰਮਿਆਨ ਸਿਆਸੀ ਹਲਕਿਆਂ ਵਿੱਚ ਇੱਕ ਹੋਰ ਚਰਚਾ ਛਿੜ ਗਈ ਹੈ। ਚਰਚਾ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਐਨ. ਡੀ. ਏ. ਕੈਪਟਨ ਅਮਰਿੰਦਰ ਸਿੰਘ ਨੂੰ ਉਪ ਰਾਸ਼ਟਰਪਤੀ ਬਣਾ ਸਕਦੀ ਹੈ।
LIVE UPDATES: ਸ਼ਹਿਰ ਮੋਗਾ ਤੋਂ ਰੋਜ਼ਾਨਾ ਨਵੀਂ ਦਿੱਲੀ ਹਵਾਈ ਅੱਡੇ ਤੱਕ ਜਾਣ ਵਾਲੀ ਸੁਪਰ ਲਗਜ਼ਰੀ ਵੋਲਵੋ ਬੱਸ ਨੂੰ ਅੱਜ ਮੋਗਾ ਦੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ । ਵੱਖ ਵੱਖ ਸਹੂਲਤਾਂ ਨਾਲ ਲੈਸ ਇਹ ਬੱਸ ਮੋਗਾ ਦੇ 15 ਨੰਬਰ ਕਾਊਂਟਰ ਤੋਂ ਚੱਲੀ ਅਤੇ ਇਸ ਬੱਸ ਦੇ ਟ੍ਰੇਂਡ ਸਟਾਫ ਵੱਲੋਂ ਸਵਾਰੀਆਂ ਦਾ ਸਵਾਗਤ ਕੀਤਾ ਗਿਆ ।
LIVE UPDATES: ਕੁਝ ਦਿਨ ਪਹਿਲਾਂ ਅਫਗਾਨਿਸਤਾਨ 'ਚ ਹੋਏ ਹਮਲੇ ਤੋਂ ਬਾਅਦ ਕੁਝ ਅਫਗਾਨ ਸਿੱਖ ਪਰਿਵਾਰ ਭਾਰਤ ਪਹੁੰਚ ਗਏ ਹਨ। ਭਾਰਤ ਪਹੁੰਚੇ 11 ਸਿੱਖ ਪਰਿਵਾਰਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ। ਉਨ੍ਹਾਂ ਦੀ ਹਵਾਈ ਯਾਤਰਾ ਦਾ ਖਰਚਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਦਾ ਕੀਤਾ ਹੈ। ਇਨ੍ਹਾਂ ਸਿੱਖ ਪਰਿਵਾਰਾਂ ਨੂੰ ਹੋਰ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਗਿਆ।
LIVE UPDATES: ਪੰਜਾਬ ਹਿਮਾਚਲ ਖ਼ਬਰਾ 2 July 2022: ਪੰਜਾਬ ਵਿਚ ਸਰਕਾਰੀ ਨੌਕਰੀ ਲੈਣ ਦਾ ਸੁਨਹਿਰੀ ਮੌਕਾ ਸਾਹਮਣੇ ਆਇਆ ਹੈ। ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਕਮਿਸ਼ਨ ਨੇ ਬੰਪਰ ਪੋਸਟਾਂ 'ਤੇ ਭਰਤੀ ਕੀਤੀ ਹੈ। ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਫਿਲਹਾਲ ਚੱਲ ਰਹੀ ਹੈ ਅਤੇ ਇਨ੍ਹਾਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 01 ਅਗਸਤ 2022 ਹੈ। ਜਿਹੜੇ ਉਮੀਦਵਾਰ ਇਹਨਾਂ PSSSB ਅਸਾਮੀਆਂ ਲਈ ਅਪਲਾਈ ਕਰਨਾ ਚਾਹੁੰਦੇ ਹਨ, ਉਹ ਆਨਲਾਈਨ ਅਪਲਾਈ ਕਰ ਸਕਦੇ ਹਨ। ਅਜਿਹਾ ਕਰਨ ਲਈ ਅਧਿਕਾਰਤ ਵੈੱਬਸਾਈਟ ਦਾ ਪਤਾ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ sssb.punjab.gov.in ਹੈ।
LIVE UPDATES: ਪੰਜਾਬ ਹਿਮਾਚਲ ਖ਼ਬਰਾ 2 July 2022: ਮੋਹਾਲੀ ਦੇ ਸੈਕਟਰ-71 ਸਥਿਤ ਰਿਹਾਇਸ਼ 'ਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਧਮਕੀ ਭਰਿਆ ਪੱਤਰ ਮਿਲਣ ਤੋਂ ਬਾਅਦ ਪੁਲਸ ਦੀ ਨੀਂਦ ਉੱਡ ਗਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਕੇਂਦਰ ਸਰਕਾਰ ਦੇ ਧਿਆਨ ਵਿਚ ਹੈ। ਪੁਲੀਸ ਟੀਮਾਂ ਮੰਤਰੀ ਦੇ ਘਰ ਦੇ ਆਲੇ-ਦੁਆਲੇ ਲੱਗੇ ਕੈਮਰਿਆਂ ਦੀ ਰਿਕਾਰਡਿੰਗ ਦੇਖ ਰਹੀਆਂ ਹਨ। ਕੇਂਦਰੀ ਮੰਤਰੀ ਨੇ ਇਸ ਪੱਤਰ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਵੀ. ਕੇ. ਭਾਵਰਾ ਨੂੰ ਦਿੱਤੀ ਹੈ, ਜਿਸ ’ਤੇ ਡੀ. ਜੀ. ਪੀ. ਨੇ ਮੁਹਾਲੀ ਦੇ ਐਸ. ਐਸ. ਪੀ. ਨੂੰ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ। ਦੂਜੇ ਪਾਸੇ ਮੁਹਾਲੀ ਪੁਲੀਸ ਨੇ ਇਸ ਮਾਮਲੇ ਵਿਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
LIVE UPDATES: ਪੰਜਾਬ ਹਿਮਾਚਲ ਖ਼ਬਰਾ 2 July 2022: ਪੰਜਾਬ ਸਰਕਾਰ ਦੇ ਮੰਤਰੀ ਮੰਡਲ ਦਾ ਵਿਸਥਾਰ ਜਲਦੀ ਹੀ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵਿੱਚ 5 ਨਵੇਂ ਮੰਤਰੀ ਸ਼ਾਮਲ ਕੀਤੇ ਜਾਣਗੇ। ਇਨ੍ਹਾਂ ਵਿੱਚੋਂ 2 ਮੰਤਰੀ ਉਹ ਹੋਣਗੇ ਜੋ ਦੂਜੀ ਵਾਰ ਵਿਧਾਇਕ ਚੁਣ ਕੇ ਆਏ ਹਨ। ਇਨ੍ਹਾਂ ਵਿੱਚੋਂ ਅਮਨ ਅਰੋੜਾ, ਪ੍ਰੋਫੈਸਰ ਬਲਜਿੰਦਰ ਕੌਰ ਅਤੇ ਸਰਵਜੀਤ ਕੌਰ ਮਾਣੂੰਕੇ ਮੰਤਰੀ ਅਹੁਦੇ ਦੀ ਦੌੜ ਵਿੱਚ ਹਨ। ਦੂਜੀ ਵਾਰ ਵਿਧਾਇਕ ਬਣਨ ਵਾਲਿਆਂ ਵਿੱਚ ਕੁਲਤਾਰ ਸੰਧਵਾ ਵਿਧਾਨ ਸਭਾ ਦੇ ਸਪੀਕਰ ਅਤੇ ਜੈ ਕਿਸ਼ਨ ਰੌੜੀ ਡਿਪਟੀ ਸਪੀਕਰ ਬਣ ਗਏ ਹਨ। ਇਸ ਦੇ ਨਾਲ ਹੀ ਮੀਤ ਹੇਅਰ ਅਤੇ ਹਰਪਾਲ ਚੀਮਾ ਪਹਿਲਾਂ ਹੀ ਮੰਤਰੀ ਬਣ ਚੁੱਕੇ ਹਨ।