Punjab Panchayat Elections 2024 Live Updates: ਪੰਜਾਬ ਵਿੱਚ ਕੁੱਲ ਰਜਿਸਟਰਡ ਵੋਟਰਾਂ ਦੀ ਗਿਣਤੀ 1,33,97,922 ਹੈ ਜਿਸ ਵਿੱਚ ਪੁਰਸ਼ ਵੋਟਰਾਂ ਦੀ ਗਿਣਤੀ 70,51,722 ਅਤੇ ਮਹਿਲਾ ਵੋਟਰਾਂ ਦੀ ਗਿਣਤੀ 63,46,008 ਹੈ। ਪੰਚਾਇਤੀ ਚੋਣਾਂ 'ਚ ਕੁੱਲ 19,110 ਪੋਲਿੰਗ ਸਟੇਸ਼ਨਾਂ 'ਤੇ ਵੋਟਿੰਗ ਹੋਵੇਗੀ।
Trending Photos
Panchayat Elections 2024 in Punjab Live Updates: ਪੰਜਾਬ 'ਚ ਅੱਜ ਪੰਚਾਇਤੀ ਚੋਣਾਂ (Panchayat Elections) ਹੋਣ ਜਾ ਰਹੀ ਹੈ। ਇਸ ਸਮੇਂ ਸੂਬੇ ਵਿੱਚ 13937 ਗ੍ਰਾਮ ਪੰਚਾਇਤਾਂ ਹਨ ਇਨ੍ਹਾਂ ਵਿੱਚ ਚੋਣਾਂ ਹੋ ਰਹੀਆਂ ਹਨ। 15 ਅਕਤੂਬਰ ਯਾਨੀ ਅੱਜ ਹੋਣ ਵਾਲੀਆਂ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਇੱਥੇ 19110 ਪੋਲਿੰਗ ਬੂਥ ਹਨ। ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸਰਕਾਰ ਨੇ ਚੋਣਾਂ ਸ਼ਾਂਤੀਪੂਰਵਕ ਕਰਵਾਉਣ ਲਈ ਕਈ ਕਦਮ ਚੁੱਕੇ ਹਨ। ਬੈਲਟ ਪੇਪਰ ਰਾਹੀਂ ਚੋਣਾਂ ਕਰਵਾਈਆਂ ਜਾਣਗੀਆਂ। ਸ਼ਾਮ 4 ਵਜੇ ਤੱਕ ਵੋਟਿੰਗ ਜਾਰੀ ਰਹੇਗੀ।
ਚੋਣਾਂ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਵੋਟਾਂ ਵਾਲੇ ਦਿਨ ਪੂਰੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਵਿੱਚ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ (Panchayat Elections 2024) ਵਿੱਚ ਸਰਪੰਚ ਦੇ ਅਹੁਦਿਆਂ ਲਈ 52 ਹਜ਼ਾਰ ਤੋਂ ਵੱਧ ਅਤੇ ਪੰਚ ਲਈ 1.66 ਲੱਖ ਤੋਂ ਵੱਧ ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਬਿਆਨ ਅਨੁਸਾਰ, ‘ਗ੍ਰਾਮ ਪੰਚਾਇਤ ਚੋਣਾਂ ਵਿੱਚ ਸਰਪੰਚਾਂ ਲਈ ਕੁੱਲ 52,825 ਅਤੇ ਪੰਚਾਂ ਲਈ 1,66,338 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
Panchayat Elections 2024 in Punjab Live Updates: