Happy Lohri 2024: ਇਹ ਤਿਓਹਾਰ ਲੋਕਾਂ ਦੇ ਦਿਲਾਂ ਤੇ ਜੀਵਨ ਨੂੰ ਖੁਸ਼ੀਆਂ,ਆਪਸੀ ਏਕਤਾ ਤੇ ਸਰਭ ਸਾਂਝੀਵਾਲਤਾ ਨਾਲ ਭਰਦੇ ਰਹਿੰਦੇ ਹਨ।
Trending Photos
Happy Lohri 2024: ਪੰਜਾਬ ਵਿੱਚ ਅੱਜ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਹ ਤਿਓਹਾਰ ਲੋਕਾਂ ਦੇ ਦਿਲਾਂ ਤੇ ਜੀਵਨ ਨੂੰ ਖੁਸ਼ੀਆਂ,ਆਪਸੀ ਏਕਤਾ ਤੇ ਸਰਭ ਸਾਂਝੀਵਾਲਤਾ ਨਾਲ ਭਰਦੇ ਰਹਿੰਦੇ ਹਨ। ਜਨਵਰੀ ਦਾ ਮਹੀਨਾ ਚੜਦੇ ਸਾਰ ਹੀ ਤਿਉਹਾਰ ਸ਼ੁਰੂ ਹੋ ਜਾਂਦੇ ਹਨ। ਅੱਜ ਪੂਰੇ ਦੇਸ਼ ਵਿਚ ਲੋਹੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਪੰਜਾਬੀਆਂ ਦਾ ਇੱਕ ਪ੍ਰਮੁੱਖ ਤਿਉਹਾਰ ਲੋਹੜੀ ਹਰ ਸਾਲ ਮਕਰ ਸੰਕ੍ਰਾਂਤੀ ਤੋਂ ਇੱਕ ਦਿਨ ਪਹਿਲਾਂ ਮਨਾਇਆ ਜਾਂਦਾ ਹੈ।
ਇਹ ਤਿਉਹਾਰ ਪੂਰੇ ਦੇਸ਼ ਵਿਚ ਬਹੁਤ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ ਪਰ ਲੋਹੜੀ ਦੀ ਚਮਕ (Happy Lohri) ਉੱਤਰ ਭਾਰਤ ਦੇ ਕਈ ਸੂਬਿਆਂ ਦਿੱਲੀ, ਪੰਜਾਬ ਅਤੇ ਹਰਿਆਣਾ ਵਿਚ ਖਾਸ ਤੌਰ 'ਤੇ ਦੇਖਣ ਨੂੰ ਮਿਲਦੀ ਹੈ।
ਇਹ ਵੀ ਪੜ੍ਹੋ: Happy Lohri 2024: ਆਖਿਰ ਕੌਣ ਸੀ ਦੁੱਲਾ ਭੱਟੀ, ਕਿਉਂ ਮਨਾਈ ਜਾਂਦੀ ਹੈ ਲੋਹੜੀ ? ਜਾਣੋ ਇਸ ਨਾਲ ਜੁੜੇ ਗੀਤ
ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ
ਲੋਹੜੀ ਦੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ। ਉਹਨਾਂ ਨੇ ਲਿਖਿਆ ਹੈ ਕਿ ਖ਼ੁਸ਼ੀਆਂ ਦੇ ਤਿਓਹਾਰ ਲੋਹੜੀ ਦੀਆਂ ਸਾਰੇ ਪੰਜਾਬੀਆਂ ਨੂੰ ਬਹੁਤ ਬਹੁਤ ਵਧਾਈਆਂ…ਪਰਮਾਤਮਾ ਕਰੇ ਇਹ ਲੋਹੜੀ ਸਾਰਿਆਂ ਦੇ ਵੇਹੜੇ ਖ਼ੁਸ਼ੀਆਂ ਖੇੜਿਆਂ ਦੀ ਸੌਗ਼ਾਤ ਲੈ ਕੇ ਆਵੇ…ਸਮਾਜ ‘ਚ ਫੈਲੀਆਂ ਦਲਿੱਦਰ ਰੂਪੀ ਬੁਰਾਈਆਂ ਦਾ ਸਫ਼ਾਇਆ ਹੋਵੇ…ਈਸ਼ਰ ਦਾ ਪਸਾਰਾ ਹੋਵੇ…ਲੋਹੜੀ ਮੁਬਾਰਕ…!!
ਖ਼ੁਸ਼ੀਆਂ ਦੇ ਤਿਓਹਾਰ ਲੋਹੜੀ ਦੀਆਂ ਸਾਰੇ ਪੰਜਾਬੀਆਂ ਨੂੰ ਬਹੁਤ ਬਹੁਤ ਵਧਾਈਆਂ…ਪਰਮਾਤਮਾ ਕਰੇ ਇਹ ਲੋਹੜੀ ਸਾਰਿਆਂ ਦੇ ਵੇਹੜੇ ਖ਼ੁਸ਼ੀਆਂ ਖੇੜਿਆਂ ਦੀ ਸੌਗ਼ਾਤ ਲੈ ਕੇ ਆਵੇ…ਸਮਾਜ ‘ਚ ਫੈਲੀਆਂ ਦਲਿੱਦਰ ਰੂਪੀ ਬੁਰਾਈਆਂ ਦਾ ਸਫ਼ਾਇਆ ਹੋਵੇ…ਈਸ਼ਰ ਦਾ ਪਸਾਰਾ ਹੋਵੇ…ਲੋਹੜੀ ਮੁਬਾਰਕ…!! pic.twitter.com/ggJw13F34l
— Bhagwant Mann (@BhagwantMann) January 13, 2024
ਲੋਹੜੀ ਦਾ ਇਤਿਹਾਸ ਦੁੱਲਾ ਭੱਟੀ ਦੀ ਕਹਾਣੀ ਨਾਲ ਵੀ ਜੁੜਿਆ ਹੋਇਆ ਹੈ। ਦੁੱਲਾ ਭੱਟੀ ਅਕਬਰ ਦੇ ਸ਼ਾਸ਼ਨਕਾਲ ਦੌਰਾਨ ਇੱਕ ਬਾਗ਼ੀ ਸੀ ਜੋ ਕਿ ਅਮੀਰ ਲੋਕਾਂ ਦਾ ਮਾਲ ਲੁੱਟ ਕੇ ਗਰੀਬ ਲੋਕਾਂ ਵਿੱਚ ਵੰਡ ਦਿੰਦਾ ਸੀ। ਉਸ ਇਲਾਕੇ ਦੇ ਗਰੀਬ ਲੋਕ ਉਸ ਦੀ ਇਸ ਦਰਿਆ-ਦਿਲੀ ਦੇ ਕਾਇਲ ਸਨ।
ਇਹ ਵੀ ਪੜ੍ਹੋ: Happy Lohri 2024: ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਲੋਹੜੀ ਦਾ ਤਿਉਹਾਰ? ਜਾਣੋ ਇਸਦਾ ਮਹੱਤਵ