LPG Cylinder Price Hike: ਆਮ ਆਦਮੀ ਨੂੰ ਝਟਕਾ! ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਹੋਇਆ ਵਾਧਾ
Advertisement

LPG Cylinder Price Hike: ਆਮ ਆਦਮੀ ਨੂੰ ਝਟਕਾ! ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਹੋਇਆ ਵਾਧਾ

 ਇਸ ਤੋਂ ਪਹਿਲਾਂ 6 ਜੁਲਾਈ 2022 ਨੂੰ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ। 

LPG Cylinder Price Hike: ਆਮ ਆਦਮੀ ਨੂੰ ਝਟਕਾ! ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਹੋਇਆ ਵਾਧਾ

LPG Cylinder Price Hike news: ਹੋਲੀ ਤੋਂ ਪਹਿਲਾਂ ਆਮ ਆਦਮੀ ਨੂੰ ਇੱਕ ਝਟਕਾ ਲੱਗਿਆ ਹੈ ਕਿਉਂਕਿ ਰਸੋਈ ਗੈਸ ਸਿਲੰਡਰ ਦੀ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਦੱਸ ਦਈਏ ਕਿ ਦੇਸ਼ ਦੀ ਰਾਜਧਾਨੀ ਦਿੱਲੀ ਦੇ ਲੋਕਾਂ ਨੂੰ ਮਹਿੰਗਾਈ ਦਾ ਝਟਕਾ ਲੱਗਿਆ ਹੈ। 

ਮਿਲੀ ਜਾਣਕਾਰੀ ਮੁਤਾਬਕ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 50 ਰੁਪਏ ਦਾ ਵਾਧਾ ਕੀਤਾ ਗਿਆ ਹੈ। ਦਿੱਲੀ 'ਚ 14.2 ਕਿਲੋ ਦੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਹੁਣ 1,103 ਰੁਪਏ ਹੋ ਗਈ ਹੈ।

ਨਿਊਜ਼ ਏਜੰਸੀ ਏਐਨਆਈ ਦੇ ਮੁਤਾਬਕ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 350.50 ਰੁਪਏ ਦਾ ਵਾਧਾ ਕੀਤਾ ਗਿਆ ਹੈ ਜਿਸ ਦੇ ਤਹਿਤ ਦਿੱਲੀ ਵਿੱਚ ਅੱਜ ਤੋਂ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 2119.50 ਰੁਪਏ ਹੋ ਗਈ ਹੈ।

ਦੂਜੇ ਪਾਸੇ ਮੁੰਬਈ ਵਿੱਚ 14.2 ਕਿਲੋ ਦੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 1052.50 ਰੁਪਏ ਦੀ ਬਜਾਏ 1102.5 ਰੁਪਏ ਹੋਵੇਗੀ ਤੇ ਕੋਲਕਾਤਾ ਵਿੱਚ 1079 ਦੀ ਬਜਾਏ ਹੁਣ 1129 ਰੁਪਏ 'ਚ ਸਿਲੰਡਰ ਮਿਲੇਗਾ। ਇਸੇ ਤਰ੍ਹਾਂ ਚੇਨਈ 'ਚ ਇਹ ਸਿਲੰਡਰ 1068.50 ਰੁਪਏ ਦੀ ਬਜਾਏ ਹੁਣ 1118.5 ਰੁਪਏ 'ਚ ਮਿਲੇਗਾ।

ਇਹ ਵੀ ਪੜ੍ਹੋ: ਵੱਡੀ ਖ਼ਬਰ! ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਮੰਤਰੀ ਮੰਡਲ ਤੋਂ ਦਿੱਤਾ ਅਸਤੀਫਾ

ਕੋਲਕਾਤਾ 'ਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 1870 ਰੁਪਏ ਤੋਂ ਵਧ ਕੇ ਹੁਣ 2221.5 ਰੁਪਏ ਹੋ ਗਈ ਹੈ ਜਦਕਿ ਮੁੰਬਈ 'ਚ ਗੈਸ ਸਿਲੰਡਰ 1721 ਰੁਪਏ ਤੋਂ ਵਧ ਕੇ ਹੁਣ 2071.50 ਰੁਪਏ 'ਤੇ ਮਿਲ ਰਿਹਾ ਹੈ। ਇਸੇ ਤਰ੍ਹਾਂ ਚੇਨਈ 'ਚ ਹੁਣ ਇਹ ਸਿਲੰਡਰ 2268 ਰੁਪਏ 'ਚ ਮਿਲੇਗਾ ਜਦਕਿ ਪਹਿਲਾਂ ਇਹ 1917 ਰੁਪਏ 'ਚ ਮਿਲਦਾ ਸੀ।

ਦੱਸਣਯੋਗ ਹੈ ਕਿ ਪਿਛਲੇ 8 ਮਹੀਨਿਆਂ ਤੋਂ ਘਰੇਲੂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਸੀ ਅਤੇ ਇਸ ਤੋਂ ਪਹਿਲਾਂ 6 ਜੁਲਾਈ 2022 ਨੂੰ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ। 

ਇਹ ਵੀ ਪੜ੍ਹੋ: Punjab Budget Session 2023: ਪੰਜਾਬ ਦੇ ਰਾਜਪਾਲ ਨੇ ਦਿੱਤੀ ਬਜਟ ਇਜਲਾਸ ਨੂੰ ਮਨਜ਼ੂਰੀ

(For more news apart from LPG Cylinder Price Hike, stay tuned to Zee PHH)

Trending news