Bunty Bains News: ਬੰਟੀ ਬੈਂਸ 'ਤੇ ਫਾਈਰਿੰਗ ਕਰਨ ਵਾਲੇ ਲੁੱਕੀ ਪਟਿਆਲ ਦੇ ਗੁਰਗੇ ਹਥਿਆਰਾਂ ਸਮੇਤ ਕਾਬੂ
Advertisement

Bunty Bains News: ਬੰਟੀ ਬੈਂਸ 'ਤੇ ਫਾਈਰਿੰਗ ਕਰਨ ਵਾਲੇ ਲੁੱਕੀ ਪਟਿਆਲ ਦੇ ਗੁਰਗੇ ਹਥਿਆਰਾਂ ਸਮੇਤ ਕਾਬੂ

Bunty Bains News: ਮਸ਼ਹੂਰ ਗੀਤਕਾਰ ਤੇ ਪ੍ਰੋਡਿਊਸਰ ਬੰਟੀ ਬੈਂਸ 'ਤੇ 27 ਫਰਵਰੀ ਨੂੰ ਕੁੱਝ ਸ਼ੂਟਰਾਂ ਨੇ ਫਾਈਰਿੰਗ ਕੀਤੀ ਸੀ। ਇਸ ਹਮਲਾ ਉਦੋਂ ਹੋਇਆ ਜਦੋਂ ਉਹ ਆਪਣੇ ਦੋਸਤਾਂ ਨਾਲ ਮੋਹਾਲੀ ਦੇ ਸੈਕਟਰ-79 ਵਿੱਚ ਸਥਿਤ ਕਟਾਨੀ ਪ੍ਰੀਮੀਅਮ ਢਾਬੇ 'ਚ ਖਾਣਾ ਖਾਣ ਲਈ ਪਹੁੰਚੇ ਹੋਏ ਸਨ।

Bunty Bains News: ਬੰਟੀ ਬੈਂਸ 'ਤੇ ਫਾਈਰਿੰਗ ਕਰਨ ਵਾਲੇ ਲੁੱਕੀ ਪਟਿਆਲ ਦੇ ਗੁਰਗੇ ਹਥਿਆਰਾਂ ਸਮੇਤ ਕਾਬੂ

Bunty Bains News(Manish Shanker): ਬੀਤੇ ਦਿਨੀਂ ਮੋਹਾਲੀ ਦੇ ਅੰਤਰਰਾਸ਼ਟਰੀ ਏਅਰਪੋਰਟ ਰੋਡ 'ਤੇ ਕਟਾਨੀ ਪ੍ਰੀਮੀਅਮ ਢਾਬੇ 'ਤੇ ਰੋਟੀ ਖਾ ਰਹੇ ਬੰਟੀ ਬੈਂਸ 'ਤੇ ਫਾਇਰਿੰਗ ਕਰਨ ਦੇ ਮਾਮਲੇ ਪੁਲਿਸ ਦੇ ਹੱਥ ਵੱਡੀ ਸਫਲਤਾ ਹਾਸਿਲ ਲੱਗੀ ਹੈ। ਮੋਹਾਲੀ ਪੁਲਿਸ ਨੇ ਲੱਕੀ ਪਟਿਆਲ ਦੇ 2 ਸ਼ੂਟਰਾਂ ਨੂੰ ਹਥਿਆਰਾਂ ਸਮੇਤ ਕਾਬੂ ਕਰ ਲਿਆ ਹੈ। ਵਾਰਦਾਤ ਦੀ ਪਲੈਨਿੰਗ ਕਰਨ ਵਾਲੇ ਮੁੱਖ ਆਰੋਪੀ ਅਰਸ਼ਜੋਤ ਸਿੰਘ ਉਰਫ ਅਰਸ਼ ਅਤੇ ਰਾਣਾ ਨੂੰ ਪੁਲਿਸ ਨੇ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਿਲ ਹੋਈ।

ਦਵਿੰਦਰ ਬੰਬੀਹਾ ਗੈਂਗ ਦਾ ਮੈਂਬਰ ਕੀਤਾ ਸੀ ਕਾਬੂ

fallback

ਮੋਹਾਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੋਵਾਂ ਮੁਲਜ਼ਮਾਂ ਕੋਲੋਂ ਦੋ ਪਿਸਤੌਲ ਵੀ ਬਰਾਮਦ ਕੀਤੇ ਹਨ। ਪੁਲਿਸ ਨੇ ਇੱਕ ਹਫਤੇ ਪਹਿਲਾਂ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਇੱਕ ਮੁਲਜ਼ਮ ਨੂੰ ਕਾਬੂ ਕਰ ਲਿਆ ਸੀ। ਪੰਜਾਬ ਏਜੀਟੀਐਫ ਨੇ ਦਵਿੰਦਰ ਬੰਬੀਹਾ ਗੈਂਗ ਦੇ ਇੱਕ ਸਾਥੀ ਅੰਮ੍ਰਿਤਪਾਲ ਸਿੰਘ ਉਰਫ ਨੰਨੂ ਨੂੰ ਮੋਹਾਲੀ ਦੇ ਪਿੰਡ ਬਲੌਂਗੀ ਤੋਂ ਗ੍ਰਿਫਤਾਰ ਕੀਤਾ ਸੀ। ਉਹ ਵੀ ਇਸੇ ਫਾਈਰਿੰਗ ਮਾਮਲੇ ਵਿੱਚ ਸ਼ਾਮਲ ਸੀ। ਉਸ ਤੋਂ ਮਿਲੀ ਜਾਣਕਾਰੀ ਦੇ ਅਧਾਰ 'ਤੇ ਪੁਲਿਸ ਨੇ ਇਨ੍ਹਾਂ ਦੋਵਾਂ ਦੋਸ਼ੀਆਂ ਨੂੰ ਹਥਿਆਰਾਂ ਸਮੇਤ ਕਾਬੂ ਕਰ ਲਿਆ।

ਫਿਰੌਤੀ ਲਈ ਆਈ ਕਾਲ

ਜਾਣਕਾਰੀ ਇਹ ਵੀ ਸਹਾਮਣੇ ਆਈ ਸੀ ਕਿ ਗੋਲ਼ੀਬਾਰੀ ਦੀ ਘਟਨਾ ਤੋਂ ਬਾਅਦ ਉਨ੍ਹਾਂ ਨੂੰ ਧਮਕੀ ਭਰਿਆ ਕਾਲ ਆਇਆ ਸੀ, ਧਮਕੀ ਦੇਣ ਵਾਲੇ ਵਿਅਕਤੀ ਨੇ ਉਨ੍ਹਾਂ ਤੋਂ 1 ਕਰੋੜ ਰੁਪਏ ਫਿਰੌਤੀ ਦੀ ਮੰਗ ਕੀਤੀ ਸੀ। ਅਤੇ ਪੈਸੇ ਨਾ ਦੇਣ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਇਹ ਕਾਲ ਮੋਸਟ ਵਾਂਟੇਡ ਗੈਂਗਸਟਰ ਲੱਕੀ ਪਟਿਆਲ ਦੇ ਨਾਂਅ 'ਤੇ ਕੀਤੀ ਗਈ ਸੀ। ਲੱਕੀ ਪਟਿਆਲ ਕੈਨੇਡਾ ਰਹਿੰਦਾ ਹੈ, ਜੋ ਬੰਬੀਹਾ ਗੈਂਗ ਦੀ ਅਗਵਾਈ ਕਰ ਰਿਹਾ ਹੈ।

ਪੂਰਾ ਮਾਮਲਾ

fallback

ਮਸ਼ਹੂਰ ਗੀਤਕਾਰ ਤੇ ਪ੍ਰੋਡਿਊਸਰ ਬੰਟੀ ਬੈਂਸ 'ਤੇ 27 ਫਰਵਰੀ ਨੂੰ ਕੁੱਝ ਸ਼ੂਟਰਾਂ ਨੇ ਫਾਈਰਿੰਗ ਕੀਤੀ ਸੀ। ਇਸ ਹਮਲਾ ਉਦੋਂ ਹੋਇਆ ਜਦੋਂ ਉਹ ਆਪਣੇ ਦੋਸਤਾਂ ਨਾਲ ਮੋਹਾਲੀ ਦੇ ਸੈਕਟਰ-79 ਵਿੱਚ ਸਥਿਤ ਕਟਾਨੀ ਪ੍ਰੀਮੀਅਮ ਢਾਬੇ 'ਚ ਖਾਣਾ ਖਾਣ ਲਈ ਪਹੁੰਚੇ ਹੋਏ ਸਨ। ਉਸ ਵੇਲੇ ਕੁੱਝ ਅਣਪਛਾਤੇ ਬਦਮਾਸ਼ਾਂ ਨੇ ਢਾਬੇ 'ਤੇ ਪਹੁੰਚ ਗਏ, ਜਿਨ੍ਹਾਂ ਨੇ ਉਨ੍ਹਾਂ 'ਤੇ ਗੋਲ਼ੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਉਨ੍ਹਾਂ ਵਾਲ ਵਾਲ ਬਚ ਗਏ। ਬੰਟੀ ਨੇ ਆਪਣੇ ਇੰਸਟਗ੍ਰਾਮ 'ਤੇ ਇੱਕ ਸਟੋਰੀ ਪਾਕੇ ਜਾਣਕਾਰੀ ਸਾਂਝੀ ਕੀਤੀ ਸੀ ਕਿ ਉਹ ਕਟਾਣੀ ਢਾਬੇ 'ਤੇ ਮੌਜੂਦ ਹਨ। ਜਿਸ ਤੋਂ ਬਾਅਦ ਉਨ੍ਹਾਂ ਨੇ ਇਹ ਹਮਲਾ ਹੋ ਗਿਆ।

Trending news