Ludhiana Stubble Burning: ਲੁਧਿਆਣਾ ਚ ਹੁਣ ਤੱਕ 421 ਪਰਾਲੀ ਜਲਾਉਣ ਦੇ ਮਾਮਲੇ ਸਾਹਮਣੇ ਆਏ ਹਨ। ਖੇਤੀਬਾੜੀ ਅਧਿਕਾਰੀ ਨੇ ਕਿਹਾ ਪਿਛਲੇ ਸਾਲ ਨਾਲੋਂ ਲਗਭਗ ਅੱਧੇ ਮਾਮਲੇ ਹੋਏ ਹਨ।
Trending Photos
Ludhiana Stubble Burning Case: ਲੁਧਿਆਣਾ ਵਿੱਚ ਲਗਾਤਾਰ ਵੱਧ ਰਹੇ ਹਵਾ ਦੇ ਪ੍ਰਦੂਸ਼ਣ ਨੂੰ ਲੈ ਕੇ ਲੋਕਾਂ ਲੋਕ ਕਾਫੀ ਪਰੇਸ਼ਾਨ ਨੇ ਅਤੇ ਇਸ ਪ੍ਰਦੂਸ਼ਣ ਦੇ ਕਾਰਨ ਲੋਕਾਂ ਦਾ ਜਿੱਥੇ ਸਾਹ ਲੈਣਾ ਔਖਾ ਹੋਇਆ ਹੈ ਤਾਂ ਉੱਥੇ ਹੀ ਅੱਖਾਂ ਦੇ ਵਿੱਚ ਵੀ ਲੋਕਾਂ ਨੂੰ ਜਲਣ ਮਹਿਸੂਸ ਹੋ ਰਹੀ ਹੈ ਇਸੇ ਨੂੰ ਲੈ ਕੇ ਲੁਧਿਆਣਾ ਮੁੱਖ ਖੇਤੀਬਾੜੀ ਅਫਸਰ ਨਾਲ ਜਦੋਂ ਪਰਾਲੀ ਜਲਾਉਣ ਦੇ ਮਾਮਲਿਆਂ ਤੇ ਗੱਲਬਾਤ ਕੀਤੀ ਗਈ ਤਾਂ ਉਹਨਾਂ ਦੱਸਿਆ ਕਿ ਹੁਣ ਤੱਕ ਸਭ ਤੋਂ ਵੱਧ ਮਾਮਲੇ ਜਗਰਾਉਂ ਦੇ ਨਾਲ ਸੰਬੰਧਿਤ ਪਾਏ ਗਏ ਨੇ ਅਤੇ ਉਹਨਾਂ ਨੂੰ ਜੁਰਮਾਨੇ ਵੀ ਕੀਤੇ ਗਏ ਨੇ। ਉਹਨਾਂ ਇਹ ਵੀ ਕਿਹਾ ਕਿ ਬੇਸ਼ੱਕ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਪ੍ਰਤੀ ਪ੍ਰੇਰਿਤ ਕੀਤਾ ਜਾ ਰਿਹਾ ਹੈ ਪਰ ਇਸ ਵਾਰ ਲੁਧਿਆਣਾ ਜ਼ਿਲ੍ਹੇ ਨਾਲ ਸੰਬੰਧਿਤ ਮਾਮਲੇ ਪਿਛਲੇ ਸਾਲ ਨਾਲੋਂ ਅੱਧੇ ਪਾਏ ਗਏ ਨੇ।
ਖੇਤੀਬਾੜੀ ਅਫ਼ਸਰ ਨਰਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਜਗਰਾਉਂ ਵਿੱਚ ਮਾਮਲੇ ਜਰੂਰ ਵਧੇ ਹਨ, ਜਗਰਾਉਂ ਵਿੱਚ 98 ਮਾਮਲੇ ਸਾਹਮਣੇ ਆਏ ਹਨ ਜਿਨਾਂ ਵਿੱਚੋਂ 95 ਕਿਸਾਨਾਂ ਨੂੰ ਜੁਰਮਾਨਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਹੁਣ ਤੱਕ 2 ਲੱਖ 32 ਹਜਾਰ ਦੇ ਕਰੀਬ ਜੁਰਮਾਨਾ ਵੀ ਕੀਤਾ ਜਾ ਚੁੱਕਾ ਹੈ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਕਿਸਾਨ ਸਹਿਕਾਰੀ ਸਭਾਵਾਂ ਨਾਲ ਸੰਪਰਕ ਕਰਨ ਅਤੇ ਉਹਨਾਂ ਨੇ ਆਪਣਾ ਨੰਬਰ ਵੀ ਜਾਰੀ ਕੀਤਾ ਹੈ ਉਹਨਾਂ ਨੇ ਕਿਸਾਨਾਂ ਨੂੰ ਕਿਹਾ ਕਿ ਪਰਾਲੀ ਦੀ ਰਹਿੰਦ ਖੂੰਦ ਖੇਤਾਂ ਵਿੱਚ ਰਹੇਗੀ ਤਾਂ ਇਸ ਨਾਲ ਕਣਕ ਦਾ ਝਾੜ ਵਧੇਗਾ ਅਤੇ ਜੇਕਰ ਆਲੂ ਲਗਾਉਂਦੇ ਹਨ ਤਾਂ ਆਲੂ ਦਾ ਵੀ ਸਾਈਜ ਵੱਡਾ ਹੋਵੇਗਾ।
ਉੱਥੇ ਹੀ ਜਦੋਂ ਲੋਕਾਂ ਨਾਲ ਗੱਲਬਾਤ ਕੀਤੀ ਤਾਂ ਲੋਕਾਂ ਨੇ ਦੱਸਿਆ ਕਿ ਬੀਤੇ ਕੁਝ ਦਿਨਾਂ ਤੋਂ ਹਵਾ ਦਾ ਪ੍ਰਦੂਸ਼ਣ ਕਾਫੀ ਜਿਆਦਾ ਵਧੀਆ ਹੈ। ਜਿਸ ਦੇ ਨਾਲ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਦੇ ਗਲੇ ਖਰਾਬ ਹੋ ਰਹੇ ਹਨ । ਜਿੱਥੇ ਉਹਨਾਂ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ। ਤਾਂ ਉੱਥੇ ਹੀ ਦਿਵਾਲੀ ਨੂੰ ਲੈ ਕੇ ਵੀ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਪਟਾਕੇ ਚਲਾਉਣ ਉੱਪਰ ਕੰਟਰੋਲ ਕੀਤਾ ਜਾਵੇ ਤਾਂ ਕਿ ਹਵਾ ਪ੍ਰਦੂਸ਼ਣ ਜਿਆਦਾ ਨਾ ਵਧੇ।
ਇਹ ਵੀ ਪੜ੍ਹੋ: Stubble Burning News: ਪਰਾਲੀ ਨੂੰ ਅੱਗ ਲਾਉਣਾ ਕਿਸਾਨਾਂ ਦੀ ਮਜਬੂਰੀ..., ਸਾਂਭ ਸੰਭਾਲ ਲਈ ਸਰਕਾਰ ਤੋਂ ਮੁਆਵਜ਼ੇ ਦੀ ਕੀਤੀ ਮੰਗ
ਜਿੱਥੇ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ, ਉੱਥੇ ਹੀ ਦੂਜੇ ਪਾਸੇ ਹਵਾ ਦੀ ਗੁਣਵੱਤਾ ਸੂਚਕਾਂਕ ਵਿੱਚ ਵੀ ਵਾਧਾ ਹੋ ਰਿਹਾ ਹੈ। ਜੇਕਰ ਅਸੀਂ ਲੁਧਿਆਣਾ ਦੀ ਗੱਲ ਕਰੀਏ ਤਾਂ ਅੱਜ ਦਾ ਹਵਾ ਗੁਣਵੱਤਾ ਸੂਚਕ ਅੰਕ 223 ਦੇ ਨੇੜੇ ਹੈ, ਜੋ ਕਿ ਬਹੁਤ ਮਾੜਾ ਮੰਨਿਆ ਜਾਂਦਾ ਹੈ। ਪੰਜਾਬ ਦੀ ਹਵਾ ਹੁਣ ਖਰਾਬ ਹੋ ਚੁੱਕੀ ਹੈ। ਸਭ ਤੋਂ ਮਾੜੀ ਹਾਲਤ ਬਠਿੰਡਾ ਸ਼ਹਿਰ ਦੀ ਹੈ ਜਿੱਥੇ ਹਵਾ ਗੁਣਵੱਤਾ ਸੂਚਕ ਅੰਕ 250 ਤੱਕ ਪਹੁੰਚ ਗਿਆ ਹੈ। ਦੂਜੇ ਪਾਸੇ ਮੌਸਮ ਵਿਭਾਗ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ, ਮੌਸਮ ਅਜਿਹਾ ਹੀ ਰਹੇਗਾ।