Ludhiana News: ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਅਤੇ ਜਗਰਾਉਂ ਤੋਂ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਵਰਵਾਸੀ ਗੁਰਪ੍ਰੀਤ ਸਿੰਘ ਗੋਗੀ ਦੇ ਘਰ ਪਹੁੰਚੇ।
Trending Photos
Ludhiana News: ਲੁਧਿਆਣਾ ਵਿੱਚ ਗੁਰਪ੍ਰੀਤ ਸਿੰਘ ਗੋਗੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਥਾਨਕ ਸਰਕਾਰਾਂ ਮੰਤਰੀ ਰਵਜੋਤ ਸਿੰਘ ਉਨ੍ਹਾਂ ਨੇ ਕਿਹਾ ਕਿ ਹਲੇ ਵੀ ਉਨ੍ਹਾਂ ਨੂੰ ਯਕੀਨ ਨਹੀਂ ਆ ਰਿਹਾ ਕਿ ਉਨ੍ਹਾਂ ਦਾ ਇੱਕ ਹੱਸਮੁੱਖ ਸਾਥੀ ਉਨ੍ਹਾਂ ਦਾ ਸਾਥ ਛੱਡ ਗਿਆ।
ਲੁਧਿਆਣਾ ਪੱਛਮੀ ਹਲਕੇ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਬੇਵਕਤੀ ਮੌਤ ਤੋਂ ਬਾਅਦ, ਰਾਜਨੀਤਿਕ ਪਾਰਟੀਆਂ ਦੇ ਆਗੂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਲਈ ਲਗਾਤਾਰ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ।
ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਅਤੇ ਜਗਰਾਉਂ ਤੋਂ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਵਰਵਾਸੀ ਗੁਰਪ੍ਰੀਤ ਸਿੰਘ ਗੋਗੀ ਦੇ ਘਰ ਪਹੁੰਚੇ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਜੇ ਵੀ ਵਿਸ਼ਵਾਸ ਨਹੀਂ ਹੋ ਰਿਹਾ ਕਿ ਉਨ੍ਹਾਂ ਦਾ ਇੱਕ ਖਾਸ ਮਹੱਤਵਪੂਰਨ ਸਹਿਯੋਗੀ ਉਨ੍ਹਾਂ ਨੂੰ ਛੱਡ ਕੇ ਚਲਾ ਗਿਆ ਹੈ। ਉਨ੍ਹਾਂ ਕਿਹਾ ਕਿ ਪੂਰੀ ਆਮ ਆਦਮੀ ਪਾਰਟੀ ਪਰਿਵਾਰ ਦੇ ਨਾਲ ਖੜ੍ਹੀ ਹੈ।
ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਗੋਗੀ ਜੀ ਹਮੇਸ਼ਾ ਸ਼ਹਿਰ ਦੇ ਵਿਕਾਸ ਬਾਰੇ ਗੱਲ ਕਰਦੇ ਸਨ ਅਤੇ ਜਦੋਂ ਵੀ ਬੁੱਢਾ ਨਦੀ ਦੀ ਸਫਾਈ ਸਬੰਧੀ ਕੋਈ ਮੀਟਿੰਗ ਹੁੰਦੀ ਸੀ, ਤਾਂ ਗੁਰਪ੍ਰੀਤ ਗੋਗੀ ਜੀ ਨੂੰ ਉਸ ਮੀਟਿੰਗ ਵਿੱਚ ਸਭ ਤੋਂ ਪਹਿਲਾਂ ਬੁਲਾਇਆ ਜਾਂਦਾ ਸੀ ਕਿਉਂਕਿ ਗੁਰਪ੍ਰੀਤ ਸਿੰਘ ਗੋਗੀ ਬੁੱਢਾ ਨਦੀ ਬਾਰੇ ਸਭ ਕੁਝ ਜਾਣਦੇ ਸਨ।
ਇਹ ਵੀ ਪੜ੍ਹੋ : Muktsar News: ਐਮਪੀ ਅੰਮ੍ਰਿਤਪਾਲ ਸਿੰਘ ਦੀ ਨਵੀਂ ਸਿਆਸੀ ਪਾਰਟੀ ਦਾ ਐਲਾਨ; 'ਅਕਾਲੀ ਦਲ ਵਾਰਿਸ ਪੰਜਾਬ ਦੇ' ਦਾ ਆਗ਼ਾਜ਼
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਆਖਰੀ ਮੀਟਿੰਗ ਐਸਟੀਬੀ ਵਿੱਚ ਹੋਈ ਸੀ ਜਿੱਥੇ ਸਾਰੇ ਵਿਧਾਇਕ ਬੁੱਢਾ ਨਦੀ ਨੂੰ ਸਾਫ਼ ਕਰਨ ਲਈ ਇਕੱਠੇ ਹੋਏ ਸਨ।
ਕਾਬਿਲੇਗੌਰ ਹੈ ਕਿ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਲੁਧਿਆਣਾ ਹਲਕਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਦੀ ਲੰਘੀ ਦੇਰ ਰਾਤ ਸ਼ੱਕੀ ਹਾਲਾਤ ਵਿੱਚ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ, ਜਿਸ ਸਮੇਂ ਗੋਲੀ ਚੱਲੀ ਉਹ ਆਪਣੇ ਬੈੱਡਰੂਮ ਵਿੱਚ ਬੈਠੇ ਹੋਏ ਸਨ। ਉਨ੍ਹਾਂ ਦੇ ਸਿਰ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਡੀਐੱਮਸੀ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਸੀ। ਪੋਸਟਮਾਰਟਮ ਰਿਪੋਰਟ ’ਚ ਮੌਤ ਦਾ ਕਾਰਨ ਸਿਰ ’ਚ ਗੋਲੀ ਲੱਗਣਾ ਦੱਸਿਆ ਗਿਆ ਸੀ।
ਗੋਲੀ ਗੁਰਪ੍ਰੀਤ ਗੋਗੀ ਦੇ ਲਾਇਸੈਂਸੀ 25 ਬੋਰ ਦੇ ਪਿਸਤੌਲ ਤੋਂ ਚੱਲੀ ਸੀ। ਪੁਲਿਸ ਮੁਤਾਬਕ ਗੋਲੀ ਵਿਧਾਇਕ ਗੋਗੀ ਕੋਲੋਂ ਗਲਤੀ ਨਾਲ ਚੱਲ ਗਈ ਸੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋਈ। ਪੁਲਿਸ ਦਾ ਕਹਿਣਾ ਸੀ ਕਿ ਰਾਤ ਨੂੰ ਵਿਧਾਇਕ ਗੋਗੀ ਆਪਣੀ ਪਿਸਤੌਲ ਸਾਫ਼ ਕਰ ਰਹੇ ਸਨ, ਜਿਸ ਦੌਰਾਨ ਗੋਲੀ ਚੱਲ ਗਈ ਸੀ।
ਇਹ ਵੀ ਪੜ੍ਹੋ : Batala News: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਵਾਪਸ ਜਾ ਰਹੀ ਔਰਤ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ