ਦਿਲ ਦਹਿਲਾ ਦੇਣ ਵਾਲਾ ਮਾਮਲਾ! ਇੱਕ ਨੌਜਵਾਨ ਨੇ ਤਿੰਨ ਜਣਿਆਂ ਉਪਰ ਚੜ੍ਹਾ ਦਿੱਤੀ ਗੱਡੀ
Advertisement

ਦਿਲ ਦਹਿਲਾ ਦੇਣ ਵਾਲਾ ਮਾਮਲਾ! ਇੱਕ ਨੌਜਵਾਨ ਨੇ ਤਿੰਨ ਜਣਿਆਂ ਉਪਰ ਚੜ੍ਹਾ ਦਿੱਤੀ ਗੱਡੀ

ਖੰਨਾ 'ਚ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਖੰਨਾ 'ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਨੌਜਵਾਨ ਨੇ ਤਿੰਨ ਜਣਿਆਂ ਉਪਰ ਗੱਡੀ ਚੜ੍ਹਾ ਦਿੱਤੀ। ਪਿੰਡ ਰਾਮਗੜ੍ਹ ਅੰਦਰ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਜਿਸ ਵਿੱਚ ਇੱਕ ਵਿਅਕਤੀ ਗੰਭੀਰ ਜਖ਼ਮੀ ਹੋਇਆ। ਪੁਲਿਸ ਨੇ ਕਾਰ ਚਾਲਕ ਖ਼ਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ। ਇ

ਦਿਲ ਦਹਿਲਾ ਦੇਣ ਵਾਲਾ ਮਾਮਲਾ! ਇੱਕ ਨੌਜਵਾਨ ਨੇ ਤਿੰਨ ਜਣਿਆਂ ਉਪਰ ਚੜ੍ਹਾ ਦਿੱਤੀ ਗੱਡੀ

Ludhiana News: ਖੰਨਾ 'ਚ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਖੰਨਾ 'ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਨੌਜਵਾਨ ਨੇ ਤਿੰਨ ਜਣਿਆਂ ਉਪਰ ਗੱਡੀ ਚੜ੍ਹਾ ਦਿੱਤੀ। ਪਿੰਡ ਰਾਮਗੜ੍ਹ ਅੰਦਰ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਜਿਸ ਵਿੱਚ ਇੱਕ ਵਿਅਕਤੀ ਗੰਭੀਰ ਜਖ਼ਮੀ ਹੋਇਆ। ਪੁਲਿਸ ਨੇ ਕਾਰ ਚਾਲਕ ਖ਼ਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ। ਇਸ ਦੇ ਨਾਲ ਹੀ ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। 

ਡੀਐਸਪੀ ਵਿਲੀਅਮ ਜੇਜੀ ਨੇ ਦੱਸਿਆ ਕਿ ਪਿੰਡ ਰਾਮਗੜ੍ਹ 'ਚ ਉਪਕਰਨ ਦੀਪ ਸਿੰਘ ਆਪਣੇ ਪਿਤਾ ਸੁਖਵਿੰਦਰ ਸਿੰਘ ਅਤੇ ਚਾਚਾ ਸੁਰਜੀਤ ਸਿੰਘ ਨਾਲ ਜਾ ਰਿਹਾ ਸੀ ਤਾਂ ਪਿੰਡ ਦੇ ਹੀ ਇੰਦਰਜੀਤ ਸਿੰਘ ਨੇ ਇਹਨਾਂ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਗੱਡੀ ਉਪਰ ਚੜ੍ਹਾ ਦਿੱਤੀ। ਸੁਖਵਿੰਦਰ ਸਿੰਘ ਦੇ ਸਿਰ 'ਚ ਜ਼ਿਆਦਾ ਸੱਟ ਹੈ ਜਿਸਨੂੰ ਆਈ ਵੀ ਵਾਈ ਹਸਪਤਾਲ ਦਾਖ਼ਲ ਕਰਾਇਆ ਗਿਆ। ਕਾਰ ਚਾਲਕ ਇੰਦਰਜੀਤ ਸਿੰਘ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਜਿਸਦੀ ਗ੍ਰਿਫਤਾਰੀ ਬਾਕੀ ਹੈ।

ਇਹ ਵੀ ਪੜ੍ਹੋ: Navjot Sidhu Release: ਕੀ ਅੱਜ ਜੇਲ੍ਹ 'ਚੋਂ ਰਿਹਾਅ ਨਹੀਂ ਹੋਣਗੇ ਨਵਜੋਤ ਸਿੱਧੂ! ਜਾਣੋ ਕੀ ਹੈ ਕਾਰਨ 

(ਧਰਮਿੰਦਰ ਸਿੰਘ ਦੀ ਰਿਪੋਰਟ )

Trending news